< ਮਰਕੁਸ 9 >
1 ੧ ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।
Li di yo ankò: -Sa m'ap di nou la a, se vre wi: Nan moun ki la koulye a gen ladan yo ki p'ap mouri san yo pa wè Bondye vin pran gouvènman an nan men l' avèk pouvwa.
2 ੨ ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ।
Sis jou apre sa, Jezi pran Pyè, Jak ak Jan; li mennen yo pou kont yo sou tèt yon mòn byen wo. Figi l' chanje la devan yo;
3 ੩ ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।
rad li vin klere tou blan. Pa gen lesivyèz sou latè ki kapab blanchi konsa.
4 ੪ ਅਤੇ ਮੂਸਾ ਦੇ ਨਾਲ ਏਲੀਯਾਹ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਉਹ ਯਿਸੂ ਨਾਲ ਗੱਲਾਂ ਕਰਦੇ ਸਨ।
Twa disip yo wè Eli ak Moyiz parèt, yo t'ap koze avèk Jezi.
5 ੫ ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਗੁਰੂ ਜੀ, ਸਾਡਾ ਐਥੇ ਰਹਿਣਾ ਚੰਗਾ ਹੈ, ਇਸ ਲਈ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਦੇ ਲਈ ਅਤੇ ਇੱਕ ਏਲੀਯਾਹ ਲਈ।
Pyè pran lapawòl, li di Jezi konsa: -Mèt, sa te bon nèt pou nou te la. N'ap moute twa ti kay, yonn pou ou, yonn pou Moyiz, yonn pou Eli.
6 ੬ ਕਿਉਂ ਜੋ ਉਹ ਨਹੀਂ ਜਾਣਦਾ ਸੀ ਜੋ ਕੀ ਉੱਤਰ ਦੇਵੇ, ਇਸ ਲਈ ਜੋ ਉਹ ਬਹੁਤ ਡਰ ਗਏ ਸਨ।
Li pa t' konnen sa pou l' te di tèlman yo te pè.
7 ੭ ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।
Yon nwaj vin kouvri yo, epi yon vwa moun soti nan nwaj la, li di: -Sa se pitit mwen renmen anpil la. Koute li.
8 ੮ ਅਤੇ ਉਨ੍ਹਾਂ ਨੇ ਅਚਾਨਕ ਚੁਫ਼ੇਰੇ ਨਜ਼ਰ ਕੀਤੀ, ਫੇਰ ਹੋਰ ਕਿਸੇ ਨੂੰ ਨਹੀਂ ਪਰ ਪ੍ਰਭੂ ਯਿਸੂ ਨੂੰ ਇਕੱਲਾ ਹੀ ਆਪਣੇ ਨਾਲ ਵੇਖਿਆ।
Menm lè a, disip yo vire tèt yo, yo gade adwat, yo gade agoch, men yo pa wè pesonn pase Jezi ki te pou kont li avèk yo.
9 ੯ ਜਦੋਂ ਉਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਤਦ ਤੱਕ ਜੋ ਕੁਝ ਤੁਸੀਂ ਵੇਖਿਆ ਕਿਸੇ ਨੂੰ ਨਾ ਦੱਸਣਾ।
Antan yo t'ap desann mòn lan, Jezi pale sevè avèk yo: -Pa di pesonn sa nou sot wè la a, jouk mwen menm, Moun Bondye voye nan lachè a, m'a leve soti vivan pami mò yo.
10 ੧੦ ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ?
Yo te kenbe pawòl la sekrè, men yonn t'ap di lòt: -Sa sa vle di menm: leve soti vivan pami mò yo?
11 ੧੧ ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?
Twa disip yo poze l' keksyon sa a: -Poukisa dirèktè lalwa yo di: Se pou Eli vin anvan.
12 ੧੨ ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?
Li reponn yo: -Se vre wi. Eli gen pou l' vin anvan pou l' mete tout bagay nan lòd. Men, ki jan yo te fè ekri tou: Moun Bondye voye nan lachè a gen pou l' soufri anpil, yo p'ap manke pase l' nan betiz?
13 ੧੩ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ, ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ, ਉਨ੍ਹਾਂ ਨੇ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ।
Men mwen menm, mwen di nou: Eli vini deja, yo fè sa yo te vle ave l', jan sa te ekri sou li a.
14 ੧੪ ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫ਼ੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ।
Lè yo rive bò kote lòt disip yo, yo wè yo nan mitan yon mas moun. Te gen kèk dirèktè lalwa la tou ki t'ap diskite avèk yo.
15 ੧੫ ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕ ਉਸ ਦੇ ਕੋਲ ਭੱਜੇ ਅਤੇ ਉਸਦਾ ਸਵਾਗਤ ਕੀਤਾ।
Lè foul moun yo wè Jezi, sezisman pran yo, yo tout kouri vin di l' bonjou.
16 ੧੬ ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਸਵਾਲ-ਜ਼ਵਾਬ ਕਰਦੇ ਹੋ?
Li mande disip li yo: -Sa n'ap diskite konsa?
17 ੧੭ ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ।
Yon nonm nan foul moun yo reponn li: -Mèt, mwen te mennen ti gason m' lan ba ou; li anba yon move lespri ki rann li bèbè.
18 ੧੮ ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ।
Nenpòt ki kote lespri a pran l', li fese l' atè. Lè konsa, tibway la kimen, li manje dan l', epi li vin tou rèd. Mwen te mande disip ou yo pou yo chase lespri a sot sou li, men yo pa t' kapab.
19 ੧੯ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!
Jezi di yo: -Ala moun san konfyans nan Bondye! Jouk kilè pou m' rete nan mitan nou? Jouk kilè pou m' sipòte nou? Mennen tibway la ban mwen.
20 ੨੦ ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ।
Yo mennen l' ba li. Kou ti nonm lan wè Jezi, move lespri a souke l' byen souke. Ti gason an tonbe atè, li woule, li kimen.
21 ੨੧ ਉਸ ਨੇ ਉਹ ਦੇ ਪਿਤਾ ਨੂੰ ਪੁੱਛਿਆ, ਇਸ ਦਾ ਇਹ ਹਾਲ ਕਦੋਂ ਤੋਂ ਹੈ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ।
Jezi mande papa a: -Depi konbe tan li konsa? Papa a reponn li: -Depi li tou piti wi.
22 ੨੨ ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।
Anpil fwa menm, move lespri a jete l' nan dife, osinon nan dlo pou touye li. Men, si ou kapab fè kichòy, tanpri, ede nou. Gen pitye pou nou!
23 ੨੩ ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ।
Jezi di li: -Si m' kapab menm! ...Tout bagay posib wi pou moun ki met konfyans yo nan Bondye.
24 ੨੪ ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ!
Menm lè a, papa tibway la di byen fò: -Mwen gen konfyans nan Bondye! Men, vin ede m' pou m' sa gen plis konfyans toujou.
25 ੨੫ ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!
Lè Jezi wè foul moun yo ap kouri vini, li pale sevè avèk move lespri a, li di li: -Espri bèbè, espri soudè, se mwen k'ap kòmande ou: soti sou tibway la, pa janm antre sou li ankò.
26 ੨੬ ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ!
Move lespri a souke tibway la byen souke; li bay yon gwo rèl, epi li soti, li ale. Ti gason an te rete tankou si l' te mouri atè a, kifè anpil moun te gen tan ap di: -Li mouri wi.
27 ੨੭ ਪਰ ਯਿਸੂ ਨੇ ਉਹ ਦਾ ਹੱਥ ਫੜ੍ਹ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜ੍ਹਾ ਹੋਇਆ।
Men Jezi pran men l', li fè l' leve. Lamenm, ti gason an kanpe.
28 ੨੮ ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?
Antre Jezi antre nan kay la, disip yo pran l' apa, epi yo di li: -Poukisa nou pa t' kapab chase lespri sa a?
29 ੨੯ ਉਸ ਨੇ ਉਨ੍ਹਾਂ ਨੂੰ ਕਿਹਾ ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।
Li di yo: -Se lapriyè sèlman ki pou fè kalite lespri sa a soti.
30 ੩੦ ਫੇਰ ਉਹ ਉੱਥੋਂ ਤੁਰ ਪਏ, ਅਤੇ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖ਼ਬਰ ਹੋਵੇ।
Yo soti kote yo te ye a, yo travèse peyi Galile. Jezi pa t' vle moun konnen kote li te ye,
31 ੩੧ ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।
paske li t'ap moutre disip li yo anpil bagay. Li di yo: -Mwen menm, Moun Bondye voye nan lachè a, mwen pral tonbe anba men lèzòm, yo pral touye mwen. Men, sou twa jou mwen gen pou m' leve soti vivan nan lanmò.
32 ੩੨ ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ।
Men, disip yo pa t' konprann sans pawòl sa a: epi yo te pè poze l' keksyon.
33 ੩੩ ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ?
Yo rive Kapènawòm. Rive li rive nan kay la, Jezi mande yo: -Kisa nou t'ap pale konsa nan chemen an?
34 ੩੪ ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?
Pesonn pa louvri bouch yo reponn, paske nan chemen an, yo t'ap diskite pou konnen kilès nan yo ki te pi grannèg.
35 ੩੫ ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।
Lè sa a Jezi chita, li rele douz disip yo, li di yo konsa: -Si yon moun vle pou l' nan premye plas la, fòk li mete l' dèyè nèt, fòk li sèvi tout moun.
36 ੩੬ ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ,
Epi li pran yon timoun piti, li mete l' nan mitan yo. Li pran timoun lan nan bra l', li di yo konsa:
37 ੩੭ ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
-Nenpòt moun ki resevwa yon timoun konsa poutèt mwen, se mwen menm menm li resevwa. Nenpòt moun ki resevwa m', se pa mwen li resevwa, men se moun ki voye m' lan li resevwa.
38 ੩੮ ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।
Jan di l' konsa: -Mèt, nou te wè yon nonm ki pran non ou pou chase move lespri. Nou te vle anpeche l' fè sa, paske li pa t'ap mache avèk nou.
39 ੩੯ ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ।
Jezi reponn li: -Kite l' non. Paske yon moun ki pran non m' pou fè mirak pa kapab pale m' mal apre sa.
40 ੪੦ ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ।
Moun ki pa kont nou, se moun pa nou li ye.
41 ੪੧ ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।
Sa m'ap di la a, se vre wi: nenpòt moun ki va ban nou yon gode dlo paske se moun Kris la nou ye, li pa gen dwa pèdi rekonpans li.
42 ੪੨ ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ!
Kanta moun ki fè yonn nan timoun sa yo ki kwè nan mwen tonbe nan peche, li ta pi bon pou li si yo te mare yon gwo wòl moulen nan kou l', voye li jete nan lanmè.
43 ੪੩ ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ। (Geenna )
Si se men ou ki pou ta fè ou tonbe nan peche, koupe l', voye l' jete. Pito ou antre nan lavi a ak yon sèl men, pase pou ou rete ak tou de men ou, apre sa pou ou al nan lanfè, kote dife a pa janm mouri. (Geenna )
44 ੪੪ ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
Nan lanfè, dife sa a ansanm ak vè k'ap manje kadav yo pa janm mouri. ()
45 ੪੫ ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। (Geenna )
Si se pye ou ki pou ta fè ou tonbe nan peche, koupe l', voye li jete. Pito ou antre nan lavi a ak yon sèl pye, pase pou ou rete ak de pye ou, apre sa pou yo jete ou nan lanfè. (Geenna )
46 ੪੬ ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
Nan lanfè, dife sa a ansanm ak vè k'ap manje kadav yo pa janm mouri. ()
47 ੪੭ ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। (Geenna )
Si se je ou ki pou ta fè ou tonbe nan peche, rache l' voye l' jete. Pito ou antre nan Peyi kote Bondye Wa a ak yon sèl je, pase pou ou rete ak tou de je ou, apre sa pou yo jete ou nan lanfè. (Geenna )
48 ੪੮ ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
La, dife a ansanm ak vè k'ap manje kadav yo pa janm mouri.
49 ੪੯ ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ।
Paske, tout moun ap sale ak dife.
50 ੫੦ ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ।
Sèl, se yon bon bagay. Men, si sèl la pèdi gou l', ak kisa poun sale l' ankò? Mete sèl nan kè nou, epi viv byen yonn ak lòt.