< ਮਰਕੁਸ 9 >

1 ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।
Chúa Giê-xu bảo các môn đệ: “Ta cho các con biết, một vài người đang đứng đây sẽ còn sống cho đến khi nhìn thấy Nước của Đức Chúa Trời thiết lập với uy quyền vĩ đại!”
2 ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ।
Sáu ngày sau, Chúa Giê-xu đem riêng Phi-e-rơ, Gia-cơ, và Giăng lên một ngọn núi cao. Chúa hóa hình ngay trước mặt họ.
3 ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।
Áo Ngài trắng và chói sáng, trên đời này không có cách gì phiếu trắng đến thế.
4 ਅਤੇ ਮੂਸਾ ਦੇ ਨਾਲ ਏਲੀਯਾਹ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਉਹ ਯਿਸੂ ਨਾਲ ਗੱਲਾਂ ਕਰਦੇ ਸਨ।
Ê-li và Môi-se hiện ra, hầu chuyện với Chúa.
5 ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਗੁਰੂ ਜੀ, ਸਾਡਾ ਐਥੇ ਰਹਿਣਾ ਚੰਗਾ ਹੈ, ਇਸ ਲਈ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਦੇ ਲਈ ਅਤੇ ਇੱਕ ਏਲੀਯਾਹ ਲਈ।
Phi-e-rơ buột miệng: “Thưa Thầy, ở đây thật tuyệt! Chúng con sẽ dựng ba chiếc lều—một cho Thầy, một cho Môi-se, và một cho Ê-li.”
6 ਕਿਉਂ ਜੋ ਉਹ ਨਹੀਂ ਜਾਣਦਾ ਸੀ ਜੋ ਕੀ ਉੱਤਰ ਦੇਵੇ, ਇਸ ਲਈ ਜੋ ਉਹ ਬਹੁਤ ਡਰ ਗਏ ਸਨ।
Nhưng Phi-e-rơ không biết mình nói gì, vì các môn đệ đều khiếp sợ.
7 ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।
Một đám mây kéo đến bao phủ mọi người, và từ trong mây có tiếng phán: “Đây là Con yêu dấu của Ta. Hãy nghe lời Người.”
8 ਅਤੇ ਉਨ੍ਹਾਂ ਨੇ ਅਚਾਨਕ ਚੁਫ਼ੇਰੇ ਨਜ਼ਰ ਕੀਤੀ, ਫੇਰ ਹੋਰ ਕਿਸੇ ਨੂੰ ਨਹੀਂ ਪਰ ਪ੍ਰਭੂ ਯਿਸੂ ਨੂੰ ਇਕੱਲਾ ਹੀ ਆਪਣੇ ਨਾਲ ਵੇਖਿਆ।
Các môn đệ lập tức nhìn quanh, nhưng chỉ thấy một mình Chúa Giê-xu.
9 ਜਦੋਂ ਉਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਤਦ ਤੱਕ ਜੋ ਕੁਝ ਤੁਸੀਂ ਵੇਖਿਆ ਕਿਸੇ ਨੂੰ ਨਾ ਦੱਸਣਾ।
Khi xuống núi, Chúa dặn ba môn đệ đừng thuật lại cho ai việc họ vừa thấy, trước khi Con Người từ cõi chết sống lại.
10 ੧੦ ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ?
Các môn đệ vâng lời Chúa, nhưng bàn cãi với nhau “sống lại từ cõi chết” có nghĩa gì?
11 ੧੧ ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?
Họ hỏi: “Tại sao các thầy dạy luật quả quyết Ê-li phải đến trước Đấng Mết-si-a?”
12 ੧੨ ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?
Chúa Giê-xu đáp: “Đúng! Ê-li đến trước để chuẩn bị mọi việc. Thánh Kinh cũng chép Con Người phải chịu nhiều thống khổ và bị chế giễu khinh bỉ.
13 ੧੩ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ, ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ, ਉਨ੍ਹਾਂ ਨੇ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ।
Ta cho các con biết, Ê-li đã đến rồi, nhưng bị người ta bạc đãi đúng như Thánh Kinh đã viết.”
14 ੧੪ ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫ਼ੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ।
Xuống đến chân núi, Chúa thấy một đoàn dân rất đông bao vây các môn đệ của Ngài, và các thầy dạy luật đang tranh luận với họ.
15 ੧੫ ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕ ਉਸ ਦੇ ਕੋਲ ਭੱਜੇ ਅਤੇ ਉਸਦਾ ਸਵਾਗਤ ਕੀਤਾ।
Vừa thấy Chúa Giê-xu, dân chúng rất ngạc nhiên, chạy ra chào đón Ngài.
16 ੧੬ ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਸਵਾਲ-ਜ਼ਵਾਬ ਕਰਦੇ ਹੋ?
Chúa Giê-xu hỏi: “Các anh chị em đang bàn cãi gì đó?”
17 ੧੭ ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ।
Một người trong đám đông lên tiếng: “Thưa Thầy, tôi đem con trai tôi đến xin Thầy cứu giúp, nó bị quỷ ám không nói được.
18 ੧੮ ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ।
Mỗi khi quỷ nhập, nó bị vật nhào xuống đất, sùi bọt mép, nghiến răng rồi cứng đờ ra. Tôi xin các môn đệ Thầy đuổi quỷ cho, nhưng họ không đuổi được.”
19 ੧੯ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!
Chúa Giê-xu trách: “Những người hoài nghi kia! Ta phải ở với các người bao lâu nữa, phải chịu đựng các người đến bao giờ? Đem ngay đứa trẻ lại đây.”
20 ੨੦ ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ।
Vậy họ mang đứa trẻ đến. Nhưng khi quỷ thấy Chúa Giê-xu, nó liền khiến đứa trẻ co giật, ngã nhào xuống đất, lăn lộn và miệng sùi bọt mép.
21 ੨੧ ਉਸ ਨੇ ਉਹ ਦੇ ਪਿਤਾ ਨੂੰ ਪੁੱਛਿਆ, ਇਸ ਦਾ ਇਹ ਹਾਲ ਕਦੋਂ ਤੋਂ ਹੈ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ।
Chúa Giê-xu hỏi cha đứa trẻ: “Nó bị hành hạ thế này bao lâu rồi?” Ông đáp: “Thưa, từ khi còn nhỏ.
22 ੨੨ ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।
Quỷ đã ném nó vào lửa, xuống sông để giết nó. Nếu Thầy có thể cứu nó, xin thương xót giúp cho!”
23 ੨੩ ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ।
Chúa Giê-xu ngắt lời: “Sao ông nói ‘nếu có thể’? Ai tin, mọi việc đều được cả.”
24 ੨੪ ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ!
Cha đứa trẻ lập tức la lên: “Tôi tin, xin giúp tôi thắng hơn sự vô tín của tôi.”
25 ੨੫ ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!
Thấy dân chúng tụ tập mỗi lúc một đông, Chúa Giê-xu liền quở trách quỷ: “Quỷ câm và điếc kia! Ta ra lệnh: phải ra khỏi đứa trẻ này, không được nhập vào nó nữa!”
26 ੨੬ ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ!
Quỷ liền hét lớn; đứa trẻ bị động kinh dữ dội, rồi quỷ ra khỏi. Đứa trẻ nằm bất động như xác chết, nên mọi người đều nói: “Nó chết rồi.”
27 ੨੭ ਪਰ ਯਿਸੂ ਨੇ ਉਹ ਦਾ ਹੱਥ ਫੜ੍ਹ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜ੍ਹਾ ਹੋਇਆ।
Nhưng Chúa Giê-xu nắm tay nâng nó lên, nó liền đứng dậy.
28 ੨੮ ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?
Khi vào nhà, các môn đệ hỏi riêng Chúa: “Sao chúng con không đuổi quỷ ấy được?”
29 ੨੯ ਉਸ ਨੇ ਉਨ੍ਹਾਂ ਨੂੰ ਕਿਹਾ ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।
Chúa Giê-xu đáp: “Những trường hợp này, cần phải cầu nguyện mới đuổi quỷ được.”
30 ੩੦ ਫੇਰ ਉਹ ਉੱਥੋਂ ਤੁਰ ਪਏ, ਅਤੇ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖ਼ਬਰ ਹੋਵੇ।
Rời miền đó, Chúa Giê-xu và các môn đệ đi ngang qua xứ Ga-li-lê, nhưng Chúa không muốn cho ai biết,
31 ੩੧ ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।
vì Ngài có ý dành thì giờ dạy dỗ các môn đệ. Ngài bảo họ: “Con Người sẽ bị phản bội, nộp vào tay người ta. Ngài sẽ bị giết, nhưng ba ngày sau, Ngài sẽ sống lại.”
32 ੩੨ ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ।
Các môn đệ không hiểu nổi lời Ngài dạy, nhưng sợ không dám hỏi lại.
33 ੩੩ ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ?
Chúa và các môn đệ về thành Ca-bê-na-um. Khi vào nhà, Chúa Giê-xu hỏi: “Dọc đường các con bàn cãi gì với nhau đó?”
34 ੩੪ ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?
Họ không dám trả lời, vì khi đi đường, họ tranh luận với nhau xem người nào cao trọng nhất trong các môn đệ.
35 ੩੫ ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।
Chúa ngồi xuống, gọi mười hai sứ đồ lại gần, và phán: “Ai muốn làm lớn, phải chịu phận nhỏ, làm đầy tớ người khác.”
36 ੩੬ ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ,
Rồi Ngài đặt một đứa trẻ giữa các môn đệ, ôm nó trong vòng tay, và dạy:
37 ੩੭ ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
“Ai nhân danh Ta tiếp rước một em bé như nó, tức là tiếp rước Ta. Còn ai tiếp Ta, là tiếp rước Đấng đã sai Ta.”
38 ੩੮ ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।
Sứ đồ Giăng trình với Chúa: “Thưa Thầy, chúng con thấy có người nhân danh Thầy đuổi quỷ, chúng con đã cấm vì họ không ở trong nhóm chúng ta.”
39 ੩੯ ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ।
Nhưng Chúa Giê-xu đáp: “Đừng ngăn cấm, vì không ai có thể nhân danh Ta làm phép lạ, rồi quay lại nói nghịch Ta.
40 ੪੦ ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ।
Ai không chống chúng ta là theo chúng ta.
41 ੪੧ ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।
Nếu ai cho các con một chén nước vì các con là môn đệ của Chúa Cứu Thế, Ta quả quyết người ấy sẽ được tưởng thưởng.
42 ੪੨ ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ!
Nhưng nếu ai phá hoại đức tin của một em bé đã theo Ta, thì thà buộc cối đá vào cổ người ấy ném xuống biển còn hơn!
43 ੪੩ ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ। (Geenna g1067)
Nếu tay các con xui các con phạm tội, hãy cắt nó đi! Thà cụt một tay mà lên thiên đàng, còn hơn đủ hai tay mà bị ném vào lửa địa ngục không hề tắt. (Geenna g1067)
44 ੪੪ ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
45 ੪੫ ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। (Geenna g1067)
Nếu chân xui các con phạm tội, hãy chặt nó đi! Thà cụt một chân mà có sự sống đời đời còn hơn đủ hai chân mà bị ném vào hỏa ngục. (Geenna g1067)
46 ੪੬ ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
47 ੪੭ ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। (Geenna g1067)
Nếu mắt xui các con phạm tội, hãy móc nó đi! Thà chột mắt vào Nước của Đức Chúa Trời, còn hơn đủ hai mắt mà bị quăng vào hỏa ngục, (Geenna g1067)
48 ੪੮ ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
‘nơi sâu bọ không hề chết và lửa không hề tàn.’
49 ੪੯ ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ।
Vì mọi người sẽ bị muối bằng lửa.
50 ੫੦ ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ।
Muối là vật hữu ích, nhưng nếu muối mất mặn, làm sao lấy lại vị mặn được nữa? Các con đừng đánh mất bản chất của mình, và hãy sống hòa thuận với nhau.”

< ਮਰਕੁਸ 9 >