< ਮੱਤੀ 10 >
1 ੧ ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।
イエスは十二弟子を呼び寄せて、汚れた霊どもを制する権威をお授けになった。霊どもを追い出し、あらゆる病気、あらゆるわずらいを直すためであった。
2 ੨ ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ,
さて、十二使徒の名は次のとおりである。まず、ペテロと呼ばれるシモンとその兄弟アンデレ、ゼベダイの子ヤコブとその兄弟ヨハネ、
3 ੩ ਫ਼ਿਲਿਪੁੱਸ, ਬਰਥੁਲਮਈ, ਥੋਮਾ ਅਤੇ ਮੱਤੀ ਚੂੰਗੀ ਲੈਣ ਵਾਲਾ, ਹਲਫ਼ਈ ਦਾ ਪੁੱਤਰ ਯਾਕੂਬ ਅਤੇ ਥੱਦਈ,
ピリポとバルトロマイ、トマスと取税人マタイ、アルパヨの子ヤコブとタダイ、
4 ੪ ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ।
熱心党員シモンとイエスを裏切ったイスカリオテ・ユダである。
5 ੫ ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”।
イエスは、この十二人を遣わし、そのとき彼らにこう命じられた。「異邦人の道に行ってはいけません。サマリヤ人の町にはいってはいけません。
6 ੬ ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।
イスラエルの家の滅びた羊のところに行きなさい。
7 ੭ ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ।
行って、『天の御国が近づいた。』と宣べ伝えなさい。
8 ੮ ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
病人を直し、死人を生き返らせ、らい病人をきよめ、悪霊を追い出しなさい。あなたがたは、ただで受けたのだから、ただで与えなさい。
9 ੯ ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰ ਕੱਸੇ ਵਿੱਚ ਨਾ ਲਓ।
胴巻に金貨や銀貨や銅貨を入れてはいけません。
10 ੧੦ ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ।
旅行用の袋も、二枚目の下着も、くつも、杖も持たずに行きなさい。働く者が食べ物を与えられるのは当然だからです。
11 ੧੧ ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ ।
どんな町や村にはいっても、そこでだれが適当な人かを調べて、そこを立ち去るまで、その人のところにとどまりなさい。
12 ੧੨ ਅਤੇ ਘਰ ਵਿੱਚ ਵੜਦਿਆਂ ਉਹ ਦੀ ਸੁੱਖ ਮੰਗੋ।
その家にはいるときには、平安を祈るあいさつをしなさい。
13 ੧੩ ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।
その家がそれにふさわしい家なら、その平安はきっとその家に来るし、もし、ふさわしい家でないなら、その平安はあなたがたのところに返って来ます。
14 ੧੪ ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
もしだれも、あなたがたを受け入れず、あなたがたのことばに耳を傾けないなら、その家またはその町を出て行くときに、あなたがたの足のちりを払い落としなさい。
15 ੧੫ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।
まことに、あなたがたに告げます。さばきの日には、ソドムとゴモラの地でも、その町よりはまだ罰が軽いのです。
16 ੧੬ ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
いいですか。わたしが、あなたがたを遣わすのは、狼の中に羊を送り出すようなものです。ですから、蛇のようにさとく、鳩のようにすなおでありなさい。
17 ੧੭ ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।
人々には用心しなさい。彼らはあなたがたを議会に引き渡し、会堂でむち打ちますから。
18 ੧੮ ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ।
また、あなたがたは、わたしのゆえに、総督たちや王たちの前に連れて行かれます。それは、彼らと異邦人たちにあかしをするためです。
19 ੧੯ ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ।
人々があなたがたを引き渡したとき、どのように話そうか、何を話そうかと心配するには及びません。話すべきことは、そのとき示されるからです。
20 ੨੦ ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।
というのは、話すのはあなたがたではなく、あなたがたのうちにあって話されるあなたがたの父の御霊だからです。
21 ੨੧ ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ।
兄弟は兄弟を死に渡し、父は子を死に渡し、子どもたちは両親に立ち逆らって、彼らを死なせます。
22 ੨੨ ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
また、わたしの名のために、あなたがたはすべての人々に憎まれます。しかし、最後まで耐え忍ぶ者は救われます。
23 ੨੩ ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।
彼らがこの町であなたがたを迫害するなら、次の町にのがれなさい。というわけは、確かなことをあなたがたに告げるのですが、人の子が来るときまでに、あなたがたは決してイスラエルの町々を巡り尽くせないからです。
24 ੨੪ ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਨਾ ਨੌਕਰ ਆਪਣੇ ਮਾਲਕ ਨਾਲੋਂ।
弟子はその師にまさらず、しもべはその主人にまさりません。
25 ੨੫ ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ (ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ।
弟子がその師のようになれたら十分だし、しもべがその主人のようになれたら十分です。彼らは家長をベルゼブルと呼ぶぐらいですから、ましてその家族の者のことは、何と呼ぶでしょう。
26 ੨੬ ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ।
だから、彼らを恐れてはいけません。おおわれているもので、現わされないものはなく、隠されているもので知られずに済むものはありません。
27 ੨੭ ਜੋ ਕੁਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ, ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪ੍ਰਚਾਰ ਕਰੋ।
わたしが暗やみであなたがたに話すことを明るみで言いなさい。また、あなたがたが耳もとで聞くことを屋上で言い広めなさい。
28 ੨੮ ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ। (Geenna )
からだを殺しても、たましいを殺せない人たちなどを恐れてはなりません。そんなものより、たましいもからだも、ともにゲヘナで滅ぼすことのできる方を恐れなさい。 (Geenna )
29 ੨੯ ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।
二羽の雀は一アサリオンで売っているでしょう。しかし、そんな雀の一羽でも、あなたがたの父のお許しなしには地に落ちることはありません。
30 ੩੦ ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ।
また、あなたがたの頭の毛さえも、みな数えられています。
31 ੩੧ ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ।
だから恐れることはありません。あなたがたは、たくさんの雀よりもすぐれた者です。
32 ੩੨ ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ।
ですから、わたしを人の前で認める者はみな、わたしも、天におられるわたしの父の前でその人を認めます。
33 ੩੩ ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।
しかし、人の前でわたしを知らないと言うような者なら、わたしも天におられるわたしの父の前で、そんな者は知らないと言います。
34 ੩੪ ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
わたしが来たのは地に平和をもたらすためだと思ってはなりません。わたしは、平和をもたらすために来たのではなく、剣をもたらすために来たのです。
35 ੩੫ ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ।
なぜなら、わたしは人をその父に、娘をその母に、嫁をそのしゅうとめに逆らわせるために来たからです。
36 ੩੬ ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ।
さらに、家族の者がその人の敵となります。
37 ੩੭ ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ।
わたしよりも父や母を愛する者は、わたしにふさわしい者ではありません。また、わたしよりも息子や娘を愛する者は、わたしにふさわしい者ではありません。
38 ੩੮ ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ।
自分の十字架を負ってわたしについて来ない者は、わたしにふさわしい者ではありません。
39 ੩੯ ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।
自分のいのちを自分のものとした者はそれを失い、わたしのために自分のいのちを失った者は、それを自分のものとします。
40 ੪੦ ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
あなたがたを受け入れる者は、わたしを受け入れるのです。また、わたしを受け入れる者は、わたしを遣わした方を受け入れるのです。
41 ੪੧ ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ।
預言者を預言者だというので受け入れる者は、預言者の受ける報いを受けます。また、義人を義人だということで受け入れる者は、義人の受ける報いを受けます。
42 ੪੨ ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।
わたしの弟子だというので、この小さい者たちのひとりに、水一杯でも飲ませるなら、まことに、あなたがたに告げます。その人は決して報いに漏れることはありません。」