< ਮੱਤੀ 11 >
1 ੧ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ।
και εγενετο οτε ετελεσεν ο ιησους διατασσων τοις δωδεκα μαθηταις αυτου μετεβη εκειθεν του διδασκειν και κηρυσσειν εν ταις πολεσιν αυτων
2 ੨ ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,
ο δε ιωαννης ακουσας εν τω δεσμωτηριω τα εργα του χριστου πεμψας δυο των μαθητων αυτου
3 ੩ ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?
ειπεν αυτω συ ει ο ερχομενος η ετερον προσδοκωμεν
4 ੪ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ,
και αποκριθεις ο ιησους ειπεν αυτοις πορευθεντες απαγγειλατε ιωαννη α ακουετε και βλεπετε
5 ੫ ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
τυφλοι αναβλεπουσιν και χωλοι περιπατουσιν λεπροι καθαριζονται και κωφοι ακουουσιν νεκροι εγειρονται και πτωχοι ευαγγελιζονται
6 ੬ ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।
και μακαριος εστιν ος εαν μη σκανδαλισθη εν εμοι
7 ੭ ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
τουτων δε πορευομενων ηρξατο ο ιησους λεγειν τοις οχλοις περι ιωαννου τι εξηλθετε εις την ερημον θεασασθαι καλαμον υπο ανεμου σαλευομενον
8 ੮ ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਮਹੀਨ ਬਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਉਹ ਜਿਹੜੇ ਕੋਮਲ ਬਸਤਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ।
αλλα τι εξηλθετε ιδειν ανθρωπον εν μαλακοις ιματιοις ημφιεσμενον ιδου οι τα μαλακα φορουντες εν τοις οικοις των βασιλεων εισιν
9 ੯ ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।
αλλα τι εξηλθετε ιδειν προφητην ναι λεγω υμιν και περισσοτερον προφητου
10 ੧੦ ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ; ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।
ουτος γαρ εστιν περι ου γεγραπται ιδου εγω αποστελλω τον αγγελον μου προ προσωπου σου ος κατασκευασει την οδον σου εμπροσθεν σου
11 ੧੧ ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।
αμην λεγω υμιν ουκ εγηγερται εν γεννητοις γυναικων μειζων ιωαννου του βαπτιστου ο δε μικροτερος εν τη βασιλεια των ουρανων μειζων αυτου εστιν
12 ੧੨ ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।
απο δε των ημερων ιωαννου του βαπτιστου εως αρτι η βασιλεια των ουρανων βιαζεται και βιασται αρπαζουσιν αυτην
13 ੧੩ ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ।
παντες γαρ οι προφηται και ο νομος εως ιωαννου προεφητευσαν
14 ੧੪ ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ।
και ει θελετε δεξασθαι αυτος εστιν ηλιας ο μελλων ερχεσθαι
15 ੧੫ ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।
ο εχων ωτα ακουειν ακουετω
16 ੧੬ ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,
τινι δε ομοιωσω την γενεαν ταυτην ομοια εστιν παιδιοις καθημενοις εν αγοραις α προσφωνουντα τοις εταιροις αυτων
17 ੧੭ ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਾ ਨੱਚੇ। ਅਸੀਂ ਸਿਆਪਾ ਕੀਤਾ, ਪਰ ਤੁਸੀਂ ਵਿਰਲਾਪ ਨਾ ਕੀਤਾ।
λεγουσιν ηυλησαμεν υμιν και ουκ ωρχησασθε εθρηνησαμεν υμιν και ουκ εκοψασθε
18 ੧੮ ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ।
ηλθεν γαρ ιωαννης μητε εσθιων μητε πινων και λεγουσιν δαιμονιον εχει
19 ੧੯ ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!
ηλθεν ο υιος του ανθρωπου εσθιων και πινων και λεγουσιν ιδου ανθρωπος φαγος και οινοποτης τελωνων φιλος και αμαρτωλων και εδικαιωθη η σοφια απο των τεκνων αυτης
20 ੨੦ ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।
τοτε ηρξατο ονειδιζειν τας πολεις εν αις εγενοντο αι πλεισται δυναμεις αυτου οτι ου μετενοησαν
21 ੨੧ ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!
ουαι σοι χοραζιν ουαι σοι βηθσαιδα οτι ει εν τυρω και σιδωνι εγενηθησαν αι δυναμεις αι γενομεναι εν υμιν παλαι αν εν σακκω και σποδω καθημεναι μετενοησαν
22 ੨੨ ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ।
πλην λεγω υμιν τυρω και σιδωνι ανεκτοτερον εσται εν ημερα κρισεως η υμιν
23 ੨੩ ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ। (Hadēs )
και συ καπερναουμ η εως του ουρανου υψωθεισα εως αδου καταβιβασθηση οτι ει εν σοδομοις εγενηθησαν αι δυναμεις αι γενομεναι εν σοι εμειναν αν μεχρι [ της ] σημερον (Hadēs )
24 ੨੪ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।
πλην λεγω υμιν οτι γη σοδομων ανεκτοτερον εσται εν ημερα κρισεως η σοι
25 ੨੫ ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।
εν εκεινω τω καιρω αποκριθεις ο ιησους ειπεν εξομολογουμαι σοι πατερ κυριε του ουρανου και της γης οτι απεκρυψας ταυτα απο σοφων και συνετων και απεκαλυψας αυτα νηπιοις
26 ੨੬ ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਿਆ।
ναι ο πατηρ οτι ουτως εγενετο ευδοκια εμπροσθεν σου
27 ੨੭ ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।
παντα μοι παρεδοθη υπο του πατρος μου και ουδεις επιγινωσκει τον υιον ει μη ο πατηρ ουδε τον πατερα τις επιγινωσκει ει μη ο υιος και ω εαν βουληται ο υιος αποκαλυψαι
28 ੨੮ ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
δευτε προς με παντες οι κοπιωντες και πεφορτισμενοι καγω αναπαυσω υμας
29 ੨੯ ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।
αρατε τον ζυγον μου εφ υμας και μαθετε απ εμου οτι πραος ειμι και ταπεινος τη καρδια και ευρησετε αναπαυσιν ταις ψυχαις υμων
30 ੩੦ ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
ο γαρ ζυγος μου χρηστος και το φορτιον μου ελαφρον εστιν