< ਮੱਤੀ 13 >

1 ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ।
그 날에 예수께서 집에서 나가사 바닷가에 앉으시매
2 ਅਤੇ ਬਹੁਤ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋ ਗਈ, ਸੋ ਉਹ ਬੇੜੀ ਤੇ ਚੜ੍ਹ ਕੇ ਬੈਠ ਗਿਆ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ।
큰 무리가 그에게로 모여 들거늘 예수께서 배에 올라가 앉으시고 온 무리는 해변에 섰더니
3 ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ।
예수께서 비유로 여러가지를 저희에게 말씀하여 가라사대 씨를 뿌리는 자가 뿌리러 나가서
4 ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀ ਆ ਕੇ ਉਸ ਨੂੰ ਚੁਗ ਲੈ ਗਏ
뿌릴새 더러는 길 가에 떨어지매 새들이 와서 먹어버렸고
5 ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ।
더러는 흙이 얇은 돌밭에 떨어지매 흙이 깊지 아니하므로 곧 싹이 나오나
6 ਪਰ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।
해가 돋은 후에 타져서 뿌리가 없으므로 말랐고
7 ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ।
더러는 가시떨기 위에 떨어지매 가시가 자라서 기운을 막았고
8 ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ।
더러는 좋은 땅에 떨어지매 혹 백 배, 혹 육십 배, 혹 삼십 배의 결실을 하였느니라
9 ਜਿਸ ਦੇ ਕੰਨ ਹੋਣ ਉਹ ਸੁਣੇ।
귀 있는 자는 들으라 하시니라
10 ੧੦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?
제자들이 예수께 나아와 가로되 `어찌하여 저희에게 비유로 말씀하시나이까?'
11 ੧੧ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।
대답하여 가라사대 천국의 비밀을 아는 것이 너희에게는 허락되었으나 저희에게는 아니 되었나니
12 ੧੨ ਕਿਉਂਕਿ ਜਿਸ ਦੇ ਕੋਲ ਹੈ, ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ; ਪਰ ਜਿਸ ਦੇ ਕੋਲ ਨਹੀਂ ਹੈ, ਉਸ ਤੋਂ ਜੋ ਕੁਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।
무릇 있는 자는 받아 넉넉하게 되되 무릇 없는 자는 그 있는 것도 빼앗기리라
13 ੧੩ ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ, ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ।
그러므로 내가 저희에게 비유로 말하기는 저희가 보아도 보지 못하며 들어도 듣지 못하며 깨닫지 못함이니라
14 ੧੪ ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ, ਤੁਸੀਂ ਸੁਣੋਗੇ ਪਰ ਸਮਝੋਗੇ ਨਹੀਂ, ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,
이사야의 예언이 저희에게 이루었으니 일렀으되 너희가 듣기는 들어도 깨닫지 못할 것이요 보기는 보아도 알지 못하리라
15 ੧੫ ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।
이 백성들의 마음이 완악하여져서 그 귀는 듣기에 둔하고 눈은 감았으니 이는 눈으로 보고 귀로 듣고 마음으로 깨달아 돌이켜 내게 고침을 받을까 두려워 함이라 하였느니라
16 ੧੬ ਪਰ ਧੰਨ ਹਨ ਤੁਹਾਡੀਆਂ ਅੱਖਾਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਉਹ ਸੁਣਦੇ ਹਨ।
그러나 너희 눈은 봄으로 너희 귀는 들음으로 복이 있도다
17 ੧੭ ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਧਰਮੀ ਚਾਹੁੰਦੇ ਸਨ ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।
내가 진실로 너희에게 이르노니 많은 선지자와 의인이 너희 보는 것들을 보고자 하여도 보지 못하였고 너희 듣는 것들을 듣고자 하여도 듣지 못하였느니라
18 ੧੮ ਹੁਣ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ।
그런즉 씨 뿌리는 비유를 들으라
19 ੧੯ ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।
아무나 천국 말씀을 듣고 깨닫지 못할 때는 악한 자가 와서 그 마음에 뿌리는 것을 빼앗나니 이는 곧 길가에 뿌리운 자요
20 ੨੦ ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ।
돌밭에 뿌리웠다는 것은 말씀을 듣고 즉시 기쁨으로 받되
21 ੨੧ ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।
그 속에 뿌리가 없어 잠시 견디다가 말씀을 인하여 환난이나 핍박이 일어나는 때에는 곧 넘어지는 자요
22 ੨੨ ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ। (aiōn g165)
가시떨기에 뿌리웠다는 것은 말씀을 들으나 세상의 염려와 재리의 유혹에 말씀이 막혀 결실치 못하는 자요 (aiōn g165)
23 ੨੩ ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।
좋은 땅에 뿌리웠다는 것은 말씀을 듣고 깨닫는 자니 결실하여 혹 백 배, 혹 육십 배, 혹 삼십 배가 되느니라 하시더라
24 ੨੪ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।
예수께서 그들 앞에 또 비유를 베풀어 가라사대 천국은 좋은 씨를 제 밭에 뿌린 사람과 같으니
25 ੨੫ ਪਰ ਜਦੋਂ ਲੋਕ ਸੌਂ ਰਹੇ ਸਨ ਤਦ ਵੈਰੀ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ।
사람들이 잘 때에 그 원수가 와서 곡식 가운데 가라지를 덧뿌리고 갔더니
26 ੨੬ ਅਤੇ ਜਦੋਂ ਬੂਰ ਪਿਆ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿੱਖ ਪਈ।
싹이 나고 결실할 때에 가라지도 보이거늘
27 ੨੭ ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?
집 주인의 종들이 와서 말하되 주여 밭에 좋은 씨를 심지 아니하였나이까 그러면 가라지가 어디서 생겼나이까
28 ੨੮ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਨੌਕਰਾਂ ਨੇ ਉਹ ਨੂੰ ਆਖਿਆ, ਜੇ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਜਾ ਕੇ ਉਸ ਨੂੰ ਪੁੱਟ ਦੇਈਏ?
주인이 가로되 원수가 이렇게 하였구나 종들이 말하되 그러면 우리가 가서 이것을 뽑기를 원하시나이까
29 ੨੯ ਪਰ ਉਹ ਨੇ ਕਿਹਾ, ਨਾ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟ ਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ।
주인이 가로되 가만 두어라 가라지를 뽑다가 곡식까지 뽑을까 염려 하노라
30 ੩੦ ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।
둘 다 추수 때까지 함께 자라게 두어라 추수 때에 내가 추숫군들에게 말하기를 가라지는 먼저 거두어 불사르게 단으로 묶고 곡식은 모아 내 곳간에 넣으라 하리라
31 ੩੧ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਰਾਈ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ।
또 비유를 베풀어 가라사대 천국은 마치 사람이 자기 밭에 갖다 심은 겨자씨 한 알 같으니
32 ੩੨ ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉੱਗਦਾ ਹੈ ਤਾਂ ਪੋਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਆ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।
이는 모든 씨보다 작은 것이로되 자란 후에는 나물보다 커서 나무가 되매 공중의 새들이 와서 그 가지에 깃들이느니라
33 ੩੩ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ।
또 비유로 말씀하시되 천국은 마치 여자가 가루 서 말 속에 갖다 넣어 전부 부풀게 한 누룩과 같으니라
34 ੩੪ ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨ੍ਹਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁਝ ਵੀ ਨਹੀਂ ਬੋਲਦਾ ਸੀ।
예수께서 이 모든 것을 무리에게 비유로 말씀하시고 비유가 아니면 아무 것도 말씀하지 아니하셨으니
35 ੩੫ ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ।
이는 선지자로 말씀하신 바 내가 입을 열어 비유로 말하고 창세부터 감추인 것들을 드러내리라 함을 이루려 하심이니라
36 ੩੬ ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ।
이에 예수께서 무리를 떠나사 집에 들어가시니 제자들이 나아와 가로되 `밭의 가라지의 비유를 우리에게 설명하여 주소서'
37 ੩੭ ਉਸ ਨੇ ਉੱਤਰ ਦਿੱਤਾ, ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ।
대답하여 가라사대 좋은 씨를 뿌리는 이는 인자요
38 ੩੮ ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ।
밭은 세상이요 좋은 씨는 천국의 아들들이요 가라지는 악한 자의 아들들이요
39 ੩੯ ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ। (aiōn g165)
가라지를 심은 원수는 마귀요 추수 때는 세상 끝이요 추숫군은 천사들이니 (aiōn g165)
40 ੪੦ ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ। (aiōn g165)
그런즉 가라지를 거두어 불에 사르는 것같이 세상 끝에도 그러하리라 (aiōn g165)
41 ੪੧ ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ।
인자가 그 천사들을 보내리니 저희가 그 나라에서 모든 넘어지게 하는 것과 또 불법을 행하는 자들을 거두어 내어
42 ੪੨ ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
풀무불에 던져 넣으리니 거기서 울며 이를 갊이 있으리라
43 ੪੩ ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।
그 때에 의인들은 자기 아버지 나라에서 해와 같이 빛나리라 귀 있는 자는 들으라
44 ੪੪ ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।
천국은 마치 밭에 감추인 보화와 같으니 사람이 이를 발견한 후 숨겨두고 기뻐하여 돌아가서 자기의 소유를 다 팔아 그 밭을 샀느니라
45 ੪੫ ਫੇਰ ਸਵਰਗ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ।
또 천국은 마치 좋은 진주를 구하는 장사와 같으니
46 ੪੬ ਜਦੋਂ ਉਸ ਨੂੰ ਇੱਕ ਮੋਤੀ ਬਹੁਤ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸ ਨੂੰ ਖਰੀਦ ਲਿਆ।
극히 값진 진주 하나를 만나매 가서 자기의 소유를 다 팔아 그 진주를 샀느니라
47 ੪੭ ਫੇਰ ਸਵਰਗ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ।
또 천국은 마치 바다에 치고 각종 물고기를 모는 그물과 같으니
48 ੪੮ ਜਦੋਂ ਉਹ ਭਰ ਗਿਆ ਤਾਂ ਲੋਕ ਉਸ ਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ।
그물에 가득하매 물 가로 끌어 내고 앉아서 좋은 것은 그릇에 담고 못된 것은 내어 버리느니라
49 ੪੯ ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ। (aiōn g165)
세상 끝에도 이러하리라 천사들이 와서 의인 중에서 악인을 갈라내어 (aiōn g165)
50 ੫੦ ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।
풀무불에 던져 넣으리니 거기서 울며 이를 갊이 있으리라
51 ੫੧ ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ? ਉਨ੍ਹਾਂ ਉਸ ਨੂੰ ਆਖਿਆ, ਹਾਂ ਜੀ।
이 모든 것을 깨달았느냐? 하시니 대답하되 `그러하오이다'
52 ੫੨ ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।
예수께서 가라사대 그러므로 천국의 제자된 서기관마다 마치 새 것과 옛 것을 그 곳간에서 내어 오는 집 주인과 같으니라
53 ੫੩ ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਨੇ ਇਹਨਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ।
예수께서 이 모든 비유를 마치신 후에 거기를 떠나서
54 ੫੪ ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?
고향으로 돌아가사 저희 회당에서 가르치시니 저희가 놀라 가로되 `이 사람의 이 지혜와 이런 능력이 어디서 났느뇨?
55 ੫੫ ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?
이는 그 목수의 아들이 아니냐 그 모친은 마리아, 그 형제들은 야고보, 요셉, 시몬, 유다라 하지 않느냐?
56 ੫੬ ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?
그 누이들은 다 우리와 함께 있지 아니하냐? 그런즉 이 사람의 이 모든 것이 어디서 났느뇨' 하고
57 ੫੭ ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
예수를 배척한지라 예수께서 저희에게 말씀하시되 선지자가 자기 고향과 자기 집 외에서는 존경을 받지 않음이 없느니라 하시고
58 ੫੮ ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।
저희의 믿지 않음을 인하여 거기서 많은 능력을 행치 아니하시니라

< ਮੱਤੀ 13 >