< ਮੱਤੀ 14 >

1 ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ।
In illo tempore audivit Herodes tetrarcha famam Jesu:
2 ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ!
et ait pueris suis: Hic est Joannes Baptista: ipse surrexit a mortuis, et ideo virtutes operantur in eo.
3 ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
Herodes enim tenuit Joannem, et alligavit eum: et posuit in carcerem propter Herodiadem uxorem fratris sui.
4 ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ।
Dicebat enim illi Joannes: Non licet tibi habere eam.
5 ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ।
Et volens illum occidere, timuit populum: quia sicut prophetam eum habebant.
6 ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ।
Die autem natalis Herodis saltavit filia Herodiadis in medio, et placuit Herodi:
7 ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ।
unde cum juramento pollicitus est ei dare quodcumque postulasset ab eo.
8 ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”।
At illa præmonita a matre sua: Da mihi, inquit, hic in disco caput Joannis Baptistæ.
9 ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ।
Et contristatus est rex: propter juramentum autem, et eos qui pariter recumbebant, jussit dari.
10 ੧੦ ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ।
Misitque et decollavit Joannem in carcere.
11 ੧੧ ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ।
Et allatum est caput ejus in disco, et datum est puellæ, et attulit matri suæ.
12 ੧੨ ਅਤੇ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲਾਸ਼ ਚੁੱਕੀ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ।
Et accedentes discipuli ejus, tulerunt corpus ejus, et sepelierunt illud: et venientes nuntiaverunt Jesu.
13 ੧੩ ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
Quod cum audisset Jesus, secessit inde in navicula, in locum desertum seorsum: et cum audissent turbæ, secutæ sunt eum pedestres de civitatibus.
14 ੧੪ ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ।
Et exiens vidit turbam multam, et misertus est eis, et curavit languidos eorum.
15 ੧੫ ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢਲ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ।
Vespere autem facto, accesserunt ad eum discipuli ejus, dicentes: Desertus est locus, et hora jam præteriit: dimitte turbas, ut euntes in castella, emant sibi escas.
16 ੧੬ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ।
Jesus autem dixit eis: Non habent necesse ire: date illis vos manducare.
17 ੧੭ ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।
Responderunt ei: Non habemus hic nisi quinque panes et duos pisces.
18 ੧੮ ਤਾਂ ਉਹ ਬੋਲਿਆ, ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ।
Qui ait eis: Afferte mihi illos huc.
19 ੧੯ ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
Et cum jussisset turbam discumbere super fœnum, acceptis quinque panibus et duobus piscibus, aspiciens in cælum benedixit, et fregit, et dedit discipulis panes, discipuli autem turbis.
20 ੨੦ ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ।
Et manducaverunt omnes, et saturati sunt. Et tulerunt reliquias, duodecim cophinos fragmentorum plenos.
21 ੨੧ ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਬਿਨ੍ਹਾਂ ਪੰਜ ਹਜ਼ਾਰ ਮਰਦ ਸਨ।
Manducantium autem fuit numerus quinque millia virorum, exceptis mulieribus et parvulis.
22 ੨੨ ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ।
Et statim compulit Jesus discipulos ascendere in naviculam, et præcedere eum trans fretum, donec dimitteret turbas.
23 ੨੩ ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ।
Et dimissa turba, ascendit in montem solus orare. Vespere autem facto solus erat ibi:
24 ੨੪ ਪਰ ਉਸ ਵੇਲੇ ਬੇੜੀ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਚੱਲ ਰਹੀ ਸੀ।
navicula autem in medio mari jactabatur fluctibus: erat enim contrarius ventus.
25 ੨੫ ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ।
Quarta enim vigilia noctis, venit ad eos ambulans super mare.
26 ੨੬ ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।
Et videntes eum super mare ambulantem, turbati sunt, dicentes: Quia phantasma est. Et præ timore clamaverunt.
27 ੨੭ ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ।
Statimque Jesus locutus est eis, dicens: Habete fiduciam: ego sum, nolite timere.
28 ੨੮ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ।
Respondens autem Petrus, dixit: Domine, si tu es, jube me ad te venire super aquas.
29 ੨੯ ਉਸ ਨੇ ਆਖਿਆ, ਆ, ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।
At ipse ait: Veni. Et descendens Petrus de navicula, ambulabat super aquam ut veniret ad Jesum.
30 ੩੦ ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ!
Videns vero ventum validum, timuit: et cum cœpisset mergi, clamavit dicens: Domine, salvum me fac.
31 ੩੧ ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?
Et continuo Jesus extendens manum, apprehendit eum: et ait illi: Modicæ fidei, quare dubitasti?
32 ੩੨ ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹ ਗਏ ਤਾਂ ਹਵਾ ਰੁਕ ਗਈ।
Et cum ascendissent in naviculam, cessavit ventus.
33 ੩੩ ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ।
Qui autem in navicula erant, venerunt, et adoraverunt eum, dicentes: Vere Filius Dei es.
34 ੩੪ ਉਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।
Et cum transfretassent, venerunt in terram Genesar.
35 ੩੫ ਅਤੇ ਜਦੋਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ, ਤਾਂ ਉਸ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਦੇ ਕੋਲ ਲਿਆਏ।
Et cum cognovissent eum viri loci illius, miserunt in universam regionem illam, et obtulerunt ei omnes male habentes:
36 ੩੬ ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ।
et rogabant eum ut vel fimbriam vestimenti ejus tangerent. Et quicumque tetigerunt, salvi facti sunt.

< ਮੱਤੀ 14 >