< ਮੱਤੀ 15 >
1 ੧ ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ,
τοτε προσερχονται τω ιησου οι απο ιεροσολυμων γραμματεις και φαρισαιοι λεγοντες
2 ੨ ਤੇਰੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ?
διατι οι μαθηται σου παραβαινουσιν την παραδοσιν των πρεσβυτερων ου γαρ νιπτονται τας χειρας αυτων οταν αρτον εσθιωσιν
3 ੩ ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?
ο δε αποκριθεις ειπεν αυτοις διατι και υμεις παραβαινετε την εντολην του θεου δια την παραδοσιν υμων
4 ੪ ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
ο γαρ θεος ενετειλατο λεγων τιμα τον πατερα σου και την μητερα και ο κακολογων πατερα η μητερα θανατω τελευτατω
5 ੫ ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ।
υμεις δε λεγετε ος αν ειπη τω πατρι η τη μητρι δωρον ο εαν εξ εμου ωφεληθης και ου μη τιμηση τον πατερα αυτου η την μητερα αυτου
6 ੬ ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ।
και ηκυρωσατε την εντολην του θεου δια την παραδοσιν υμων
7 ੭ ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ
υποκριται καλως προεφητευσεν περι υμων ησαιας λεγων
8 ੮ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
εγγιζει μοι ο λαος ουτος τω στοματι αυτων και τοις χειλεσιν με τιμα η δε καρδια αυτων πορρω απεχει απ εμου
9 ੯ ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।
ματην δε σεβονται με διδασκοντες διδασκαλιας ενταλματα ανθρωπων
10 ੧੦ ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ।
και προσκαλεσαμενος τον οχλον ειπεν αυτοις ακουετε και συνιετε
11 ੧੧ ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
ου το εισερχομενον εις το στομα κοινοι τον ανθρωπον αλλα το εκπορευομενον εκ του στοματος τουτο κοινοι τον ανθρωπον
12 ੧੨ ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?
τοτε προσελθοντες οι μαθηται αυτου ειπον αυτω οιδας οτι οι φαρισαιοι ακουσαντες τον λογον εσκανδαλισθησαν
13 ੧੩ ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ।
ο δε αποκριθεις ειπεν πασα φυτεια ην ουκ εφυτευσεν ο πατηρ μου ο ουρανιος εκριζωθησεται
14 ੧੪ ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।
αφετε αυτους οδηγοι εισιν τυφλοι τυφλων τυφλος δε τυφλον εαν οδηγη αμφοτεροι εις βοθυνον πεσουνται
15 ੧੫ ਤਦ ਪਤਰਸ ਨੇ ਉਸ ਨੂੰ ਆਖਿਆ ਕਿ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ।
αποκριθεις δε ο πετρος ειπεν αυτω φρασον ημιν την παραβολην ταυτην
16 ੧੬ ਉਸ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ?
ο δε ιησους ειπεν ακμην και υμεις ασυνετοι εστε
17 ੧੭ ਕੀ ਤੁਸੀਂ ਨਹੀਂ ਸਮਝਦੇ, ਕਿ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਪੇਟ ਵਿੱਚ ਪੈਂਦਾ ਅਤੇ ਬਾਹਰ ਕੱਢਿਆ ਜਾਂਦਾ ਹੈ?
ουπω νοειτε οτι παν το εισπορευομενον εις το στομα εις την κοιλιαν χωρει και εις αφεδρωνα εκβαλλεται
18 ੧੮ ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
τα δε εκπορευομενα εκ του στοματος εκ της καρδιας εξερχεται κακεινα κοινοι τον ανθρωπον
19 ੧੯ ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
εκ γαρ της καρδιας εξερχονται διαλογισμοι πονηροι φονοι μοιχειαι πορνειαι κλοπαι ψευδομαρτυριαι βλασφημιαι
20 ੨੦ ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਹੱਥ ਧੋਤੇ ਬਿਨ੍ਹਾਂ ਰੋਟੀ ਖਾਣੀ ਮਨੁੱਖ ਨੂੰ ਅਸ਼ੁੱਧ ਨਹੀਂ ਕਰਦੀ।
ταυτα εστιν τα κοινουντα τον ανθρωπον το δε ανιπτοις χερσιν φαγειν ου κοινοι τον ανθρωπον
21 ੨੧ ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ।
και εξελθων εκειθεν ο ιησους ανεχωρησεν εις τα μερη τυρου και σιδωνος
22 ੨੨ ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।
και ιδου γυνη χαναναια απο των οριων εκεινων εξελθουσα εκραυγασεν αυτω λεγουσα ελεησον με κυριε υιε δαβιδ η θυγατηρ μου κακως δαιμονιζεται
23 ੨੩ ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।
ο δε ουκ απεκριθη αυτη λογον και προσελθοντες οι μαθηται αυτου ηρωτων αυτον λεγοντες απολυσον αυτην οτι κραζει οπισθεν ημων
24 ੨੪ ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
ο δε αποκριθεις ειπεν ουκ απεσταλην ει μη εις τα προβατα τα απολωλοτα οικου ισραηλ
25 ੨੫ ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ।
η δε ελθουσα προσεκυνει αυτω λεγουσα κυριε βοηθει μοι
26 ੨੬ ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।
ο δε αποκριθεις ειπεν ουκ εστιν καλον λαβειν τον αρτον των τεκνων και βαλειν τοις κυναριοις
27 ੨੭ ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ।
η δε ειπεν ναι κυριε και γαρ τα κυναρια εσθιει απο των ψιχιων των πιπτοντων απο της τραπεζης των κυριων αυτων
28 ੨੮ ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ।
τοτε αποκριθεις ο ιησους ειπεν αυτη ω γυναι μεγαλη σου η πιστις γενηθητω σοι ως θελεις και ιαθη η θυγατηρ αυτης απο της ωρας εκεινης
29 ੨੯ ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ।
και μεταβας εκειθεν ο ιησους ηλθεν παρα την θαλασσαν της γαλιλαιας και αναβας εις το ορος εκαθητο εκει
30 ੩੦ ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ।
και προσηλθον αυτω οχλοι πολλοι εχοντες μεθ εαυτων χωλους τυφλους κωφους κυλλους και ετερους πολλους και ερριψαν αυτους παρα τους ποδας του ιησου και εθεραπευσεν αυτους
31 ੩੧ ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
ωστε τους οχλους θαυμασαι βλεποντας κωφους λαλουντας κυλλους υγιεις χωλους περιπατουντας και τυφλους βλεποντας και εδοξασαν τον θεον ισραηλ
32 ੩੨ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।
ο δε ιησους προσκαλεσαμενος τους μαθητας αυτου ειπεν σπλαγχνιζομαι επι τον οχλον οτι ηδη ημερας τρεις προσμενουσιν μοι και ουκ εχουσιν τι φαγωσιν και απολυσαι αυτους νηστεις ου θελω μηποτε εκλυθωσιν εν τη οδω
33 ੩੩ ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?
και λεγουσιν αυτω οι μαθηται αυτου ποθεν ημιν εν ερημια αρτοι τοσουτοι ωστε χορτασαι οχλον τοσουτον
34 ੩੪ ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ।
και λεγει αυτοις ο ιησους ποσους αρτους εχετε οι δε ειπον επτα και ολιγα ιχθυδια
35 ੩੫ ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ।
και εκελευσεν τοις οχλοις αναπεσειν επι την γην
36 ੩੬ ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
και λαβων τους επτα αρτους και τους ιχθυας ευχαριστησας εκλασεν και εδωκεν τοις μαθηταις αυτου οι δε μαθηται τω οχλω
37 ੩੭ ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ।
και εφαγον παντες και εχορτασθησαν και ηραν το περισσευον των κλασματων επτα σπυριδας πληρεις
38 ੩੮ ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।
οι δε εσθιοντες ησαν τετρακισχιλιοι ανδρες χωρις γυναικων και παιδιων
39 ੩੯ ਫੇਰ ਲੋਕਾਂ ਨੂੰ ਵਿਦਾ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।
και απολυσας τους οχλους ενεβη εις το πλοιον και ηλθεν εις τα ορια μαγδαλα