< ਮੱਤੀ 16 >

1 ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸੂ ਨੂੰ ਪਰਖਣ ਲਈ ਉਸ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਕੋਈ ਨਿਸ਼ਾਨ ਵਿਖਾ।
και προσελθοντες οι φαρισαιοι και σαδδουκαιοι πειραζοντες επηρωτησαν αυτον σημειον εκ του ουρανου επιδειξαι αυτοις
2 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜਦੋਂ ਸ਼ਾਮ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਜੋ ਭਲਕੇ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ।
ο δε αποκριθεις ειπεν αυτοις οψιας γενομενης λεγετε ευδια πυρραζει γαρ ο ουρανος
3 ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ।
και πρωι σημερον χειμων πυρραζει γαρ στυγναζων ο ουρανος [ υποκριται ] το μεν προσωπον του ουρανου γινωσκετε διακρινειν τα δε σημεια των καιρων ου δυνασθε [ γνωναι ]
4 ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।
γενεα πονηρα και μοιχαλις σημειον επιζητει και σημειον ου δοθησεται αυτη ει μη το σημειον ιωνα του προφητου και καταλιπων αυτους απηλθεν
5 ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ।
και ελθοντες οι μαθηται αυτου εις το περαν επελαθοντο αρτους λαβειν
6 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ।
ο δε ιησους ειπεν αυτοις ορατε και προσεχετε απο της ζυμης των φαρισαιων και σαδδουκαιων
7 ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਅਸੀਂ ਜੋ ਰੋਟੀ ਨਹੀਂ ਲਿਆਏ, ਇਸ ਲਈ ਉਹ ਅਜਿਹਾ ਆਖਦਾ ਹੈ।
οι δε διελογιζοντο εν εαυτοις λεγοντες οτι αρτους ουκ ελαβομεν
8 ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ?
γνους δε ο ιησους ειπεν αυτοις τι διαλογιζεσθε εν εαυτοις ολιγοπιστοι οτι αρτους ουκ ελαβετε
9 ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?
ουπω νοειτε ουδε μνημονευετε τους πεντε αρτους των πεντακισχιλιων και ποσους κοφινους ελαβετε
10 ੧੦ ਅਤੇ ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੇ ਕਿੰਨ੍ਹੇ ਟੋਕਰੇ ਚੁੱਕੇ ਸਨ?
ουδε τους επτα αρτους των τετρακισχιλιων και ποσας σπυριδας ελαβετε
11 ੧੧ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ?
πως ου νοειτε οτι ου περι αρτου ειπον υμιν προσεχειν απο της ζυμης των φαρισαιων και σαδδουκαιων
12 ੧੨ ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।
τοτε συνηκαν οτι ουκ ειπεν προσεχειν απο της ζυμης του αρτου αλλ απο της διδαχης των φαρισαιων και σαδδουκαιων
13 ੧੩ ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ?
ελθων δε ο ιησους εις τα μερη καισαρειας της φιλιππου ηρωτα τους μαθητας αυτου λεγων τινα με λεγουσιν οι ανθρωποι ειναι τον υιον του ανθρωπου
14 ੧੪ ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ।
οι δε ειπον οι μεν ιωαννην τον βαπτιστην αλλοι δε ηλιαν ετεροι δε ιερεμιαν η ενα των προφητων
15 ੧੫ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ?
λεγει αυτοις υμεις δε τινα με λεγετε ειναι
16 ੧੬ ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ।
αποκριθεις δε σιμων πετρος ειπεν συ ει ο χριστος ο υιος του θεου του ζωντος
17 ੧੭ ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ।
και αποκριθεις ο ιησους ειπεν αυτω μακαριος ει σιμων βαριωνα οτι σαρξ και αιμα ουκ απεκαλυψεν σοι αλλ ο πατηρ μου ο εν τοις ουρανοις
18 ੧੮ ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ। (Hadēs g86)
καγω δε σοι λεγω οτι συ ει πετρος και επι ταυτη τη πετρα οικοδομησω μου την εκκλησιαν και πυλαι αδου ου κατισχυσουσιν αυτης (Hadēs g86)
19 ੧੯ ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
και δωσω σοι τας κλεις της βασιλειας των ουρανων και ο εαν δησης επι της γης εσται δεδεμενον εν τοις ουρανοις και ο εαν λυσης επι της γης εσται λελυμενον εν τοις ουρανοις
20 ੨੦ ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ।
τοτε διεστειλατο τοις μαθηταις αυτου ινα μηδενι ειπωσιν οτι αυτος εστιν [ ιησους ] ο χριστος
21 ੨੧ ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।
απο τοτε ηρξατο ο ιησους δεικνυειν τοις μαθηταις αυτου οτι δει αυτον απελθειν εις ιεροσολυμα και πολλα παθειν απο των πρεσβυτερων και αρχιερεων και γραμματεων και αποκτανθηναι και τη τριτη ημερα εγερθηναι
22 ੨੨ ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!
και προσλαβομενος αυτον ο πετρος ηρξατο επιτιμαν αυτω λεγων ιλεως σοι κυριε ου μη εσται σοι τουτο
23 ੨੩ ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
ο δε στραφεις ειπεν τω πετρω υπαγε οπισω μου σατανα σκανδαλον μου ει οτι ου φρονεις τα του θεου αλλα τα των ανθρωπων
24 ੨੪ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
τοτε ο ιησους ειπεν τοις μαθηταις αυτου ει τις θελει οπισω μου ελθειν απαρνησασθω εαυτον και αρατω τον σταυρον αυτου και ακολουθειτω μοι
25 ੨੫ ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ।
ος γαρ αν θελη την ψυχην αυτου σωσαι απολεσει αυτην ος δ αν απολεση την ψυχην αυτου ενεκεν εμου ευρησει αυτην
26 ੨੬ ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
τι γαρ ωφελειται ανθρωπος εαν τον κοσμον ολον κερδηση την δε ψυχην αυτου ζημιωθη η τι δωσει ανθρωπος ανταλλαγμα της ψυχης αυτου
27 ੨੭ ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।
μελλει γαρ ο υιος του ανθρωπου ερχεσθαι εν τη δοξη του πατρος αυτου μετα των αγγελων αυτου και τοτε αποδωσει εκαστω κατα την πραξιν αυτου
28 ੨੮ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।
αμην λεγω υμιν εισιν τινες των ωδε εστηκοτων οιτινες ου μη γευσωνται θανατου εως αν ιδωσιν τον υιον του ανθρωπου ερχομενον εν τη βασιλεια αυτου

< ਮੱਤੀ 16 >