< ਮੱਤੀ 17 >

1 ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ।
엿새 후에 예수께서 베드로와 야고보와 그 형제 요한을 데리시고 따로 높은 산에 올라 가셨더니
2 ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।
저희 앞에서 변형되사 그 얼굴이 해같이 빛나며 옷이 빛과 같이 희어졌더라
3 ਅਤੇ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਦਿਖਾਈ ਦਿੱਤੇ।
때에 모세와 엘리야가 예수로 더불어 말씀하는 것이 저희에게 보이거늘
4 ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੂ ਜੀ ਸਾਡਾ ਇੱਥੇ ਰਹਿਣਾ ਚੰਗਾ ਹੈ। ਜੇ ਤੂੰ ਚਾਹੇਂ ਤਾਂ ਇੱਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।
베드로가 예수께 여짜와 가로되 `주여 우리가 여기 있는 것이 좋사오니 주께서 만일 원하시면 내가 여기서 초막 셋을 짓되 하나는 주를 위하여, 하나는 모세를 위하여, 하나는 엘리야를 위하여 하리이다'
5 ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!
말할 때에 홀연히 빛난 구름이 저희를 덮으며 구름 속에서 소리가 나서 가로되 `이는 내 사랑하는 아들이요 내 기뻐하는 자니 너희는 저의 말을 들으라!' 하는지라
6 ਅਤੇ ਚੇਲੇ ਇਹ ਸੁਣ ਕੇ ਮੂੰਹ ਦੇ ਭਾਰ ਡਿੱਗ ਪਏ ਅਤੇ ਬਹੁਤ ਡਰ ਗਏ।
제자들이 듣고 엎드리어 심히 두려워하니
7 ਪਰ ਯਿਸੂ ਨੇ ਨੇੜੇ ਆ ਕੇ ਉਨ੍ਹਾਂ ਨੂੰ ਛੂਹਿਆ ਅਤੇ ਕਿਹਾ, ਉੱਠੋ ਅਤੇ ਨਾ ਡਰੋ।
예수께서 나아가 저희에게 손을 대시며 가라사대 일어나라 두려워 말라 하신대
8 ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇਕੱਲੇ ਯਿਸੂ ਨੂੰ ਦੇਖਿਆ।
제자들이 눈을 들고 보매 오직! 예수 외에는 아무도 보이지 아니하더라
9 ਜਦੋਂ ਉਹ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ।
저희가 산에서 내려올 때에 예수께서 명하여 가라사대 인자가 죽은 자 가운데서 살아나기 전에는 본 것을 아무에게도 이르지 말라 하시니
10 ੧੦ ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?
제자들이 묻자와 가로되 `그러면 어찌하여 서기관들이 엘리야가 먼저 와야 하리라 하나이까?'
11 ੧੧ ਉਸ ਨੇ ਉੱਤਰ ਦਿੱਤਾ ਕਿ ਸੱਚ-ਮੁੱਚ ਏਲੀਯਾਹ ਠੀਕ ਪਹਿਲਾਂ ਆਉਂਦਾ ਹੈ ਅਤੇ ਸਭ ਕੁਝ ਬਹਾਲ ਕਰੇਗਾ।
예수께서 대답하여 가라사대 엘리야가 과연 먼저 와서 모든 일을 회복하리라
12 ੧੨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ।
내가 너희에게 말하노니 엘리야가 이미 왔으되 사람들이 알지 못하고 임의로 대우하였도다 인자도 이와 같이 그들에게 고난을 받으리라 하시니
13 ੧੩ ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।
그제야 제자들이 예수의 말씀하신 것이 세례 요한인 줄을 깨달으니라
14 ੧੪ ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ,
저희가 무리에게 이르매 한사람이 예수께 와서 꿇어 엎드리어 가로되
15 ੧੫ ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ।
`주여! 내 아들을 불쌍히 여기소서 저가 간질로 심히 고생하여 자주 불에도 넘어지며 물에도 넘어지는지라
16 ੧੬ ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ।
내가 주의 제자들에게 데리고 왔으나 능히 고치지 못하더이다'
17 ੧੭ ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ।
예수께서 대답하여 가라사대 믿음이 없고 패역한 세대여! 내가 얼마나 너희와 함께 있으며 얼마나 너희를 참으리요 그를 이리로 데려오라 하시다
18 ੧੮ ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।
이에 예수께서 꾸짖으시니 귀신이 나가고 아이가 그 때부터 나으니라
19 ੧੯ ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?
이 때에 제자들이 종용히 예수께 나아와 가로되 `우리는 어찌하여 쫓아내지 못하였나이까?'
20 ੨੦ ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।
가라사대 너희 믿음이 적은 연고니라 진실로 너희에게 이르노니 너희가 만일 믿음이 한 겨자씨만큼만 있으면 이 산을 명하여 여기서 저기로 옮기라 하여도 옮길 것이요 또 너희가 못할 것이 없으리라
21 ੨੧ ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ।
(없 음)
22 ੨੨ ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।
갈릴리에 모일 때에 예수께서 제자들에게 이르시되 인자가 장차 사람들의 손에 넘기워
23 ੨੩ ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ। ਤਦ ਉਹ ਬਹੁਤ ਉਦਾਸ ਹੋਏ।
죽임을 당하고 제 삼일에 살아나리라 하시니 제자들이 심히 근심하더라
24 ੨੪ ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ।
가버나움에 이르니 반 세겔 받는 자들이 베드로에게 나아와 가로되 너의 선생이 반 세겔을 내지 아니하느냐?
25 ੨੫ ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?
가로되 `내신다' 하고 집에 들어가니 예수께서 먼저 가라사대 시몬아, 네 생각은 어떠하뇨? 세상 임금들이 뉘게 관세와 정세를 받느냐? 자기 아들에게냐? 타인에게냐?
26 ੨੬ ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ।
베드로가 가로되 `타인에게니이다' 예수께서 가라사대 그러하면 아들들은 세를 면하리라
27 ੨੭ ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।
그러나 우리가 저희로 오해케 하지 않기 위하여 네가 바다에 가서 낚시를 던져 먼저 오르는 고기를 가져 입을 열면 돈 한 세겔을 얻을 것이니 가져다가 나와 너를 위하여 주라 하시니라

< ਮੱਤੀ 17 >