< ਮੱਤੀ 17 >
1 ੧ ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ।
Seks dagar etter tok Jesus Peter og Jakob og Johannes, bror hans, med seg upp på eit høgt fjell, og der var dei åleine.
2 ੨ ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।
Då vart han forklåra for augo deira: andlitet hans skein som soli, og klædi var kvite som ljoset.
3 ੩ ਅਤੇ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਦਿਖਾਈ ਦਿੱਤੇ।
Og best det var, fekk dei sjå Moses og Elia; dei stod og tala med honom.
4 ੪ ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੂ ਜੀ ਸਾਡਾ ਇੱਥੇ ਰਹਿਣਾ ਚੰਗਾ ਹੈ। ਜੇ ਤੂੰ ਚਾਹੇਂ ਤਾਂ ਇੱਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।
Då tok Peter til ords og sagde til Jesus: «Herre, det er godt at me er her! Vil du, so skal eg gjera tri hyttor her, ei åt deg, og ei åt Moses, og ei åt Elia.»
5 ੫ ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!
Fyrr han hadde tala ut, kom det ei ljos sky og skygde yver deim, og or skyi kom det ei røyst som sagde: «Dette er son min, han som eg elskar, han som eg hev hugnad i. Høyr på honom!»
6 ੬ ਅਤੇ ਚੇਲੇ ਇਹ ਸੁਣ ਕੇ ਮੂੰਹ ਦੇ ਭਾਰ ਡਿੱਗ ਪਏ ਅਤੇ ਬਹੁਤ ਡਰ ਗਏ।
Då læresveinarne høyrde det, kasta dei seg å gruve og var ovleg rædde.
7 ੭ ਪਰ ਯਿਸੂ ਨੇ ਨੇੜੇ ਆ ਕੇ ਉਨ੍ਹਾਂ ਨੂੰ ਛੂਹਿਆ ਅਤੇ ਕਿਹਾ, ਉੱਠੋ ਅਤੇ ਨਾ ਡਰੋ।
Jesus gjekk burt åt deim og tok i deim og sagde: «Reis dykk upp, og ver ikkje rædde!»
8 ੮ ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇਕੱਲੇ ਯਿਸੂ ਨੂੰ ਦੇਖਿਆ।
Men då dei såg upp, vart dei’kje vare nokon utan Jesus åleine.
9 ੯ ਜਦੋਂ ਉਹ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ।
So gjekk dei ned av fjellet, og Jesus sagde til deim: «Tala ikkje til nokon um den syni de hev havt, fyrr Menneskjesonen hev stade upp frå dei daude!»
10 ੧੦ ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?
Då spurde læresveinarne: «Kvi segjer då dei skriftlærde at fyrst lyt Elia koma?»
11 ੧੧ ਉਸ ਨੇ ਉੱਤਰ ਦਿੱਤਾ ਕਿ ਸੱਚ-ਮੁੱਚ ਏਲੀਯਾਹ ਠੀਕ ਪਹਿਲਾਂ ਆਉਂਦਾ ਹੈ ਅਤੇ ਸਭ ਕੁਝ ਬਹਾਲ ਕਰੇਗਾ।
Han svara: «Elia kjem nok, og skal setja alt i rett lag att,
12 ੧੨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ।
men eg segjer dykk: Elia er alt komen, og dei kjendest ikkje ved honom, men for åt med honom som dei vilde; like eins kjem dei til å fara med Menneskjesonen.»
13 ੧੩ ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।
Då skyna dei at det var Johannes døyparen han tala til deim um.
14 ੧੪ ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ,
Då dei hadde nått fram til folket, kom det ein mann og fall på kne for honom og sagde:
15 ੧੫ ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ।
«Herre, gjer sælebot på son min! Han hev nedfallsotti og lid mykje vondt; tidt fell han i elden, og tidt i vatnet.
16 ੧੬ ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ।
Eg hev vore til læresveinarne dine med honom, men dei kunde ikkje gjera honom god att.»
17 ੧੭ ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ।
Då tok Jesus til ords og sagde: «Å, du vantrune og rangsnudde ætt! Kor lenge skal eg vera hjå dykk? Kor lenge skal eg tola dykk? Kom hit til meg med honom!»
18 ੧੮ ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।
So tala Jesus strengt til honom; då for den vonde åndi utor guten, og han vart god att i same stundi.
19 ੧੯ ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?
Då Jesus hadde vorte åleine, kom læresveinarne til honom og sagde: «Kvi kunde ikkje me driva den åndi ut?»
20 ੨੦ ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।
«Av di de er so vantrune, » svara han; «for det segjer eg dykk for sant: Hev de tru, um ho ikkje er større enn eit senapskorn, so kann de segja til dette fjellet: «Flyt deg herifrå og dit!» - då skal det flytja seg, og ingen ting skal vera umogeleg for dykk.
21 ੨੧ ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ।
Men dette slaget gjeng ikkje ut, utan med bøn og fasta.»
22 ੨੨ ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।
Med dei ferdast kring i Galilæa, sagde Jesus til deim: «Menneskjesonen skal gjevast yver i menneskjehender,
23 ੨੩ ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ। ਤਦ ਉਹ ਬਹੁਤ ਉਦਾਸ ਹੋਏ।
og dei skal drepa honom, men tridje dagen skal han standa upp att.» Då vart dei ovleg sorgfulle.
24 ੨੪ ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ।
Då dei var komne til Kapernaum, kom dei som kravde inn tempelskatten, til Peter og sagde: «Legg ikkje meisteren dykkar skatt til templet?»
25 ੨੫ ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?
«Jau, » segjer han. So gjekk han inn i huset, og fyrr han fekk sagt noko, spurde Jesus: «Kva meiner du, Simon? Kven tek kongarne på jordi toll eller skatt av - av borni sine eller av framande?»
26 ੨੬ ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ।
«Av framande, » svara Peter. «So er borni skattefrie då, » sagde Jesus.
27 ੨੭ ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।
«Men me vil ikkje arga deim - gakk ned til sjøen og kasta ut kroken, og grip den fyrste fisken som kjem upp! Når du so opnar gapet på honom, skal du finna ein stater; tak den og gjev deim for meg og deg!»