< ਮੱਤੀ 18 >
1 ੧ ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ?
Այն օրը աշակերտները մօտեցան Յիսուսին եւ ասացին. «Մեզնից ո՞վ է մեծ երկնքի արքայութեան մէջ»:
2 ੨ ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ
Եւ Յիսուս իր մօտ կանչեց մի մանուկ, կանգնեցրեց նրան նրանց մէջ
3 ੩ ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ।
ու ասաց. «Ճշմարիտ եմ ասում ձեզ, եթէ չդառնաք ու չլինէք մանուկների պէս, երկնքի արքայութիւնը չէք մտնի:
4 ੪ ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।
Արդ, ով իր անձը խոնարհեցնում է ինչպէս այս մանուկը, երկնքի արքայութեան մէջ նա՛ է մեծ:
5 ੫ ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ।
Եւ ով որ իմ անունով մի այսպիսի մանուկ ընդունելու լինի, ի՛նձ կ՚ընդունի:
6 ੬ ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।
Եւ ով որ ինձ հաւատացող այս փոքրիկներից մէկին գայթակղեցնի, նրա համար լաւ կը լինի, որ նրա պարանոցից էշի երկանաքար կախուի, եւ նա սուզուի ծովի խորքը:
7 ੭ ਠੋਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ! ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ!
Վա՜յ աշխարհին՝ գայթակղութիւնների պատճառով. գայթակղութիւններ պէտք է որ գան, բայց վա՜յ այն մարդուն, որի միջոցով կը գայ գայթակղութիւնը:
8 ੮ ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ। (aiōnios )
Եթէ քո ձեռքը կամ ոտքը քեզ գայթակղեցնում է, կտրի՛ր այն եւ դէ՛ն գցիր քեզնից. լաւ է, որ դու մէկ ձեռքով կամ կաղ մտնես կեանք, քան երկու ձեռք ու երկու ոտք ունենաս եւ յաւիտենական կրակի մէջ ընկնես: (aiōnios )
9 ੯ ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ। (Geenna )
Եւ եթէ քո աչքն է գայթակղեցնում քեզ, հանի՛ր այն եւ դէ՛ն գցիր քեզնից. լաւ է, որ դու միականի մտնես կեանք, քան երկու աչք ունենաս եւ ընկնես գեհենի կրակը: (Geenna )
10 ੧੦ ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।
Զգո՛յշ եղէք, որ այս փոքրիկներից մէկին չարհամարհէք. ասում եմ ձեզ, որ երկնքում նրանց հրեշտակները մշտապէս տեսնում են երեսն իմ Հօր, որ երկնքում է.
11 ੧੧ ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਬਚਾਉਣ ਆਇਆ ਹੈ।
որովհետեւ մարդու Որդին եկաւ փրկելու կորածը»:
12 ੧੨ ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ?
«Ձեզ ինչպէ՞ս է թւում. եթէ մի մարդ հարիւր ոչխար ունենայ, եւ նրանցից մէկը մոլորուի, իննսունինը ոչխարը լերան վրայ չի՞ թողնի ու գնայ որոնելու մոլորուածին:
13 ੧੩ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੋ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੰਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ।
Եւ եթէ պատահի, որ այն գտնի, ճշմարիտ եմ ասում ձեզ, թէ նրա վրայ աւելի կ՚ուրախանայ, քան իննսունիննի վրայ, որ մոլորուած չեն:
14 ੧੪ ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ।
Այսպէս՝ իմ երկնաւոր Հօր կամքը չէ, որ այս փոքրիկներից մէկը կորչի»:
15 ੧੫ ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।
«Եթէ եղբայրդ քո դէմ մեղանչի, գնա յանդիմանի՛ր նրան, երբ դու եւ նա մենակ էք. եթէ քեզ լսի, քո եղբօրը շահեցիր:
16 ੧੬ ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ।
Իսկ եթէ քեզ չլսի, ա՛ռ քեզ հետ մէկին եւ կամ երկուսին, որպէսզի երկու կամ երեք վկաների բերանով հաստատուի ամէն ինչ:
17 ੧੭ ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।
Իսկ եթէ նրանց էլ չլսի, կ՚ասես հաւատացեալների ժողովում. իսկ եթէ նրանց էլ չլսի, թող նա քեզ համար լինի ինչպէս հեթանոսը եւ մաքսաւորը:
18 ੧੮ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
Ճշմարիտ եմ ասում ձեզ, ինչ որ կապէք երկրի վրայ, կապուած պիտի լինի երկնքում: Եւ ինչ որ արձակէք երկրի վրայ, թող արձակուած լինի երկնքում:
19 ੧੯ ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।
Դարձեալ ձեզ ասում եմ. եթէ ձեզնից երկուսը միաբանուեն երկրի վրայ որեւէ խնդրանքի համար, ինչ էլ որ խնդրեն, կը կատարուի նրանց համար իմ Հօր կողմից, որ երկնքում է.
20 ੨੦ ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।
որովհետեւ ուր երկու կամ երեք հոգի հաւաքուած լինեն իմ անունով, այնտեղ եմ ես, նրանց մէջ»:
21 ੨੧ ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ?
Այն ժամանակ Պետրոսը մօտեցաւ նրան ու ասաց. «Տէ՛ր, քանի՞ անգամ, եթէ եղբայրս իմ դէմ մեղանչի, պէտք է ներեմ նրան. մինչեւ եօ՞թն անգամ»:
22 ੨੨ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ।
Յիսուս նրան ասաց. «Քեզ չեմ ասում, թէ՝ մինչեւ եօթն անգամ, այլ՝ մինչեւ եօթանասուն անգամ եօթը»:
23 ੨੩ ਇਸ ਲਈ ਸਵਰਗ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਨੌਕਰਾਂ ਤੋਂ ਲੇਖਾ ਲੈਣਾ ਚਾਹਿਆ।
«Այսպէս, երկնքի արքայութիւնը նմանւում է մի թագաւորի, որ կամեցաւ ծառաների հետ իր հաշիւները կարգադրել:
24 ੨੪ ਅਤੇ ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਦਾ ਕਰਜ਼ਾ ਦੇਣਾ ਸੀ।
Եւ երբ սկսեց հաշիւն ընդունել, նրա մօտ բերուեց տասը հազար քանքարի մի պարտապան:
25 ੨੫ ਪਰ ਉਹ ਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ਼ ਭਰ ਲਿਆ ਜਾਵੇ।
Եւ քանի որ նա վճարելու բան չունէր, նրա տէրը հրամայեց վաճառել նրան եւ նրա կնոջն ու որդիներին եւ այն ամէնը, ինչ նա ունէր, եւ պարտքը հատուցել:
26 ੨੬ ਤਦ ਉਸ ਨੌਕਰ ਨੇ ਪੈਰਾਂ ਤੇ ਡਿੱਗ ਕੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਰੱਖੋ, ਮੈਂ ਤੁਹਾਡਾ ਸਾਰਾ ਕਰਜ਼ ਮੋੜ ਦਿਆਂਗਾ।
Եւ ծառան գետին ընկնելով՝ երկրպագում էր նրան եւ ասում. «Համբերո՛ղ եղիր իմ հանդէպ, եւ բոլորը կը վճարեմ քեզ»:
27 ੨੭ ਤਦ ਉਸ ਨੌਕਰ ਦੇ ਮਾਲਕ ਨੇ, ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਸਾਰਾ ਕਰਜ਼ ਉਹ ਨੂੰ ਮਾਫ਼ ਕਰ ਦਿੱਤਾ।
Այդ ծառայի տէրը, գթալով, արձակեց նրան եւ պարտքը նրան շնորհեց:
28 ੨੮ ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ!
Իսկ ծառան դուրս ելնելով՝ գտաւ իր ծառայակիցներից մէկին, որ իրեն հարիւր դահեկան պարտք էր: Եւ նրան բռնելով՝ խեղդում էր ու ասում. «Վճարի՛ր ինձ, ինչ որ պարտք ես»:
29 ੨੯ ਤਦ ਉਹ ਦੇ ਨਾਲ ਦਾ ਨੌਕਰ ਉਹ ਦੇ ਪੈਰੀਂ ਪਿਆ ਅਤੇ ਮਿੰਨਤ ਕਰ ਕੇ ਕਿਹਾ, ਮੇਰੇ ਉੱਤੇ ਧੀਰਜ ਕਰ ਤਾਂ ਮੈਂ ਤੇਰਾ ਕਰਜ਼ ਮੋੜ ਦਿਆਂਗਾ।
Իսկ ծառայակիցը, ընկնելով նրա ոտքերը, աղաչում էր նրան եւ ասում. «Համբերո՛ղ եղիր իմ հանդէպ, եւ կը վճարեմ քեզ»:
30 ੩੦ ਪਰ ਉਹ ਨੇ ਉਸ ਦੀ ਨਾ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ।
Իսկ սա չէր կամենում. գնաց նրան բանտ նետել տուեց, մինչեւ որ պարտքը վճարէր:
31 ੩੧ ਪਰ ਜਦੋਂ ਉਹ ਦੇ ਨਾਲ ਦੇ ਨੌਕਰਾਂ ਨੇ ਇਹ ਸਭ ਦੇਖਿਆ ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।
Նրա ծառայակիցները, երբ տեսան եղածը, շատ տրտմեցին եւ եկան ու իրենց տիրոջը պատմեցին այն ամէնը, ինչ եղել էր:
32 ੩੨ ਤਦ ਉਹ ਦੇ ਮਾਲਕ ਨੇ ਉਹ ਨੂੰ ਆਪਣੇ ਕੋਲ ਸੱਦ ਕੇ ਕਿਹਾ, ਓਏ ਦੁਸ਼ਟ ਨੌਕਰ! ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ।
Այն ժամանակ տէրը կանչեց նրան եւ ասաց. «Չա՛ր ծառայ, քո ամբողջ պարտքը քեզ շնորհեցի նրա համար, որ աղաչեցիր ինձ.
33 ੩੩ ਫੇਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਕਰਨੀ ਚਾਹੀਦੀ ਸੀ?
իսկ պէտք չէ՞ր, որ դու էլ գթայիր քո ծառայակցին, ինչպէս ես էլ քեզ գթացի»:
34 ੩੪ ਉਸ ਦੇ ਮਾਲਕ ਨੇ ਕ੍ਰੋਧੀ ਹੋ ਕੇ ਉਹ ਨੂੰ ਦੁੱਖ ਦੇਣ ਵਾਲਿਆਂ ਦੇ ਹਵਾਲੇ ਕੀਤਾ, ਜਿੰਨਾਂ ਚਿਰ ਉਹ ਸਾਰਾ ਕਰਜ਼ ਭਰ ਨਾ ਦੇਵੇ?
Եւ նրա տէրը բարկանալով՝ նրան յանձնեց դահիճներին, մինչեւ որ հատուցէր բոլոր պարտքերը:
35 ੩੫ ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।
Նոյնը պիտի անի ձեզ եւ իմ Հայրը, որ երկնքում է, եթէ ձեզանից իւրաքանչիւրը սրտանց չների իր եղբօրը՝ նրա յանցանքները»: