< ਮੱਤੀ 2 >

1 ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ,
Kad se Isus rodio u Betlehemu judejskome u dane Heroda kralja, gle, mudraci se s Istoka pojaviše u Jeruzalemu
2 ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।
raspitujući se: “Gdje je taj novorođeni kralj židovski? Vidjesmo gdje izlazi zvijezda njegova pa mu se dođosmo pokloniti.”
3 ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ।
Kada to doču kralj Herod, uznemiri se on i sav Jeruzalem s njime.
4 ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ?
Sazva sve glavare svećeničke i pismoznance narodne pa ih ispitivaše gdje se Krist ima roditi.
5 ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ,
Oni mu odgovoriše: “U Betlehemu judejskome jer ovako piše prorok:
6 ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ।
A ti, Betleheme, zemljo Judina! Nipošto nisi najmanji među kneževstvima Judinim jer iz tebe će izaći vladalac koji će pasti narod moj - Izraela!
7 ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ।
Tada Herod potajno dozva mudrace i razazna od njih vrijeme kad se pojavila zvijezda.
8 ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖ਼ੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਆ ਕੇ ਮੈਨੂੰ ਖ਼ਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ।
Zatim ih posla u Betlehem: “Pođite, reče, i pomno se raspitajte za dijete. Kad ga nađete, javite mi da i ja pođem te mu se poklonim.”
9 ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ।
Oni saslušavši kralja, pođoše. I gle, zvijezda kojoj vidješe izlazak iđaše pred njima sve dok ne stiže i zaustavi se povrh mjesta gdje bijaše dijete.
10 ੧੦ ਤਾਰੇ ਨੂੰ ਵੇਖ ਕੇ ਉਹ ਬਹੁਤ ਹੀ ਅਨੰਦ ਹੋਏ।
Kad ugledaše zvijezdu, obradovaše se radošću veoma velikom.
11 ੧੧ ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ।
Uđu u kuću, ugledaju dijete s Marijom, majkom njegovom, padnu ničice i poklone mu se. Otvore zatim svoje blago i prinesu mu darove: zlato, tamjan i smirnu.
12 ੧੨ ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।
Upućeni zatim u snu da se ne vraćaju Herodu, otiđoše drugim putem u svoju zemlju.
13 ੧੩ ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।
A pošto oni otiđoše, gle, anđeo se Gospodnji u snu javi Josipu: “Ustani, reče, uzmi dijete i majku njegovu te bježi u Egipat i ostani ondje dok ti ne reknem jer će Herod tražiti dijete da ga pogubi.
14 ੧੪ ਤਦ ਯੂਸੁਫ਼ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ।
On ustane, uzme noću dijete i majku njegovu te krene u Egipat.
15 ੧੫ ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ । ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।
I osta ondje do Herodova skončanja - da se ispuni što Gospodin reče po proroku: Iz Egipta dozvah Sina svoga.
16 ੧੬ ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।
Vidjevši da su ga mudraci izigrali, Herod se silno rasrdi i posla poubijati sve dječake u Betlehemu i po svoj okolici, od dvije godine naniže - prema vremenu što ga razazna od mudraca.
17 ੧੭ ਤਦ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇ ਆਖਿਆ ਸੀ ਪੂਰਾ ਹੋਇਆ ਕਿ
Tada se ispuni što je rečeno po proroku Jeremiji:
18 ੧੮ ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।
U Rami se glas čuje, kuknjava i plač gorak: Rahela oplakuje sinove svoje i neće da se utješi jer više ih nema.
19 ੧੯ ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ,
Nakon Herodova skončanja, gle, anđeo se Gospodnji javi u snu Josipu u Egiptu:
20 ੨੦ ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।
“Ustani, reče, uzmi dijete i njegovu majku te pođi u zemlju izraelsku jer su umrli oni koji su djetetu o glavi radili.”
21 ੨੧ ਤਦ ਯੂਸੁਫ਼ ਉੱਠਿਆ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ।
On ustane, uzme dijete i njegovu majku te uđe u zemlju izraelsku.
22 ੨੨ ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਫ਼ਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ।
Ali saznavši da Arhelaj vlada Judejom namjesto svoga oca Heroda, bojao se poći onamo pa, upućen u snu, ode u kraj galilejski.
23 ੨੩ ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ।
Dođe i nastani se u gradu zvanu Nazaret - da se ispuni što je rečeno po prorocima: Zvat će se Nazarećanin.

< ਮੱਤੀ 2 >