< ਮੱਤੀ 2 >
1 ੧ ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ,
After the birth of Jesus, at Bethlehem of Judea, in the reign of King Herod, certain eastern magians came to Jerusalem, and inquired,
2 ੨ ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।
Where is the new-born King of the Jews; for we have seen his star in the east country, and are coming to do him homage?
3 ੩ ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ।
King Herod hearing this, was alarmed, and all Jerusalem with him.
4 ੪ ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ?
And having assembled all the chief priests and the scribes of the people, he demanded of them where the Messiah should be born.
5 ੫ ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ,
They answered, at Bethlehem of Judea, for thus it is written by the Prophet,
6 ੬ ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ।
"And thou Bethlehem, in the canton of Judah, are not the least illustrious among the cities of Judah; for out of thee shall come a ruler, who will govern my people Israel."
7 ੭ ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ।
Then Herod having secretly called the magians, procured from them exact information concerning the time of the star's appearing.
8 ੮ ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖ਼ੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਆ ਕੇ ਮੈਨੂੰ ਖ਼ਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ।
And sending them to Bethlehem, he said, Go, make an exact inquiry about the child; and when you have found him bring me word, that I may go also, and pay him homage.
9 ੯ ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ।
Having heard the King, they departed; and lo! the star which had appeared to them in the east country, moved before them, till it came, and stood over the place, where the child was.
10 ੧੦ ਤਾਰੇ ਨੂੰ ਵੇਖ ਕੇ ਉਹ ਬਹੁਤ ਹੀ ਅਨੰਦ ਹੋਏ।
When they again saw the star, they rejoiced exceedingly.
11 ੧੧ ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ।
And being come into the house, they found the child with Mary his mother; and, prostrating themselves, did him homage. Then opening their caskets, they offered, as presents to him, gold, frankincense, and myrrh.
12 ੧੨ ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।
And being warned in a dream not to return to Herod, they went home another way.
13 ੧੩ ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।
When they were gone, lo! a messenger of the Lord appearing to Joseph in a dream, said, Arise, take the child with his mother, and flee into Egypt; and remain there till I order you; for Herod will seek the child to destroy him.
14 ੧੪ ਤਦ ਯੂਸੁਫ਼ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ।
Accordingly he arose, took the child with his mother, and withdrew by night into Egypt,
15 ੧੫ ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ । ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।
where he continued until the death of Herod; so that, what the Lord had spoken by the Prophet, was verified, "Out of Egypt I called my Son."
16 ੧੬ ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।
Then Herod, finding that he had been deceived by the magians, was highly incensed and dispatched emissaries who slew, by his order, all the male children in Bethlehem, and in all its territory, from those entering the second year, down to the time of which he had procured exact information from the magians.
17 ੧੭ ਤਦ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇ ਆਖਿਆ ਸੀ ਪੂਰਾ ਹੋਇਆ ਕਿ
Then was the word of Jeremiah the Prophet verified,
18 ੧੮ ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।
"A cry was heard in Ramah, lamentation, and weeping, and bitter complaint: Rachel bewailing her children, and refusing to be comforted, because they are no more."
19 ੧੯ ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ,
When Herod was dead, an angel of the Lord appearing in a dream to Joseph in Egypt, said,
20 ੨੦ ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।
Arise, take the child with his mother, and go into the land of Israel; for they are dead who sought his life.
21 ੨੧ ਤਦ ਯੂਸੁਫ਼ ਉੱਠਿਆ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ।
Accordingly, he arose, took the child with his mother, and came to the land of Israel;
22 ੨੨ ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਫ਼ਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ।
but hearing that Archelaus had succeeded his father Herod in the throne of Judea, he was afraid to return thither; and being warned in a dream, retired into the district of Galilee,
23 ੨੩ ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ।
and resided in a city named Nazareth; in this verifying the declarations of the Prophet concerning Jesus, that he should be called a Nazarene.