< ਮੱਤੀ 21 >
1 ੧ ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,
Se acercaron a Jerusalén y llegaron por Betfagé a la Montaña de Los Olivos. Entonces Jesús envió a dos discípulos y
2 ੨ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਪਿੰਡ ਵਿੱਚ ਵੜਦੇ ਹੀ ਤੁਸੀਂ ਇੱਕ ਗਧੀ ਬੰਨ੍ਹੀ ਹੋਈ ਅਤੇ ਉਹ ਦੇ ਨਾਲ ਬੱਚੇ ਨੂੰ ਪਾਓਗੇ, ਉਸ ਨੂੰ ਖੋਲ੍ਹ ਕੇ ਮੇਰੇ ਕੋਲ ਲਿਆਓ।
les dijo: Vayan a la aldea que está frente a ustedes, y enseguida hallarán una asna atada y un pollino con ella. Desátenla y tráiganlos.
3 ੩ ਅਤੇ ਜੇ ਕੋਈ ਤੁਹਾਨੂੰ ਕੁਝ ਕਹੇ ਤਾਂ ਆਖਣਾ ਕਿ ਪ੍ਰਭੂ ਨੂੰ ਇਨ੍ਹਾਂ ਦੀ ਜ਼ਰੂਰਤ ਹੈ, ਫੇਰ ਉਹ ਉਸੇ ਵੇਲੇ ਉਨ੍ਹਾਂ ਨੂੰ ਭੇਜ ਦੇਵੇਗਾ।
Si alguien les dice algo, digan: El Señor los necesita. Y enseguida los devolverá.
4 ੪ ਸੋ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ,
Esto aconteció para que se cumpliera lo dicho por el profeta:
5 ੫ ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ।
Digan a la hija de Sion: Mira, tu Rey viene a ti manso y sentado sobre una asna, y sobre un pollino, hijo de bestia de carga.
6 ੬ ਤਦ ਚੇਲਿਆਂ ਨੇ ਜਾ ਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਕੀਤਾ।
Los discípulos fueron e hicieron como Jesús les mandó.
7 ੭ ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ।
Trajeron el asna y el pollino, pusieron sobre ellos sus ropas, y [Jesús] se sentó encima de ellas.
8 ੮ ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।
La mayoría de la gente extendía sus propias ropas externas en el camino. Otros cortaban ramas de los árboles y las tendían en el camino.
9 ੯ ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
La multitud que iba delante y detrás de Él gritaba: ¡Hosanna al Hijo de David! ¡Bendito el que viene en el Nombre del Señor! ¡Hosanna en las alturas!
10 ੧੦ ਅਤੇ ਜਦ ਉਹ ਯਰੂਸ਼ਲਮ ਵਿੱਚ ਵੜਿਆ ਤਾਂ ਸਾਰਾ ਸ਼ਹਿਰ ਇਹ ਆਖ ਕੇ ਹਿੱਲ ਗਿਆ ਕਿ ਇਹ ਕੌਣ ਹੈ?
Cuando Él entró en Jerusalén, toda la ciudad se conmovió y decían: ¿Quién es Éste?
11 ੧੧ ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।
La multitud decía: Éste es el profeta Jesús de Nazaret de Galilea.
12 ੧੨ ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ।
Jesús entró en el Templo. Echó a todos los que vendían y compraban allí. Volcó las mesas de los cambistas y los asientos de los que vendían palomas
13 ੧੩ ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।
y les dijo: Está escrito: Mi Casa será llamada Casa de conversación con Dios. Pero ustedes la convierten en cueva de ladrones.
14 ੧੪ ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।
Unos ciegos y cojos se le acercaron en el Templo, y los sanó.
15 ੧੫ ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ।
Pero los principales sacerdotes y los escribas, al ver las maravillas que hacía, y a los niños que aclamaban en el Templo y decían: ¡Hosanna al Hijo de David! se indignaron
16 ੧੬ ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੂੰ ਉਸਤਤ ਪੂਰੀ ਕਰਵਾਈ?
y le preguntaron: ¿Oyes [lo] que dicen éstos? Jesús les respondió: Sí. ¿Nunca leyeron ustedes: De boca de [los] niños y lactantes perfeccionaste la alabanza?
17 ੧੭ ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਅਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ।
Al dejarlos, salió de la ciudad a Betania y pernoctó allí.
18 ੧੮ ਜਦ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ, ਤਾਂ ਉਸ ਨੂੰ ਭੁੱਖ ਲੱਗੀ।
Muy de mañana, mientras subía a la ciudad, tuvo hambre.
19 ੧੯ ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ। (aiōn )
Al ver una higuera junto al camino, fue hacia ella, pero solo halló hojas. Entonces le dijo: Nunca jamás salga fruto de ti. Y al instante la higuera se secó. (aiōn )
20 ੨੦ ਅਤੇ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ਼ ਐਨੀ ਜਲਦੀ ਕਿਵੇਂ ਸੁੱਕ ਗਿਆ?
Al ver [esto], los discípulos se maravillaron y se preguntaban: ¿Cómo se secó al instante la higuera?
21 ੨੧ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।
Jesús les respondió: En verdad les digo, si tienen fe y no dudan, no solo harán lo de la higuera, sino aun si a esta montaña dicen: Quítate y échate al mar, sucederá.
22 ੨੨ ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
Todo cuanto pidan en conversación con Dios, si lo creen, lo recibirán.
23 ੨੩ ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?
Después que entró en el Templo, los principales sacerdotes y los ancianos del pueblo se le acercaron mientras enseñaba y le preguntaron: ¿Con qué autoridad haces estas cosas? ¿Y quién te dio esta autoridad?
24 ੨੪ ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
Jesús les respondió: Yo les preguntaré un asunto. Si me responden, Yo también les diré con qué autoridad hago estas cosas.
25 ੨੫ ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?
¿De dónde era el bautismo de Juan? ¿Del cielo o de hombres? Entonces razonaban entre ellos: Si decimos del cielo, nos dirá: ¿Por qué, pues, no le creyeron?
26 ੨੬ ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।
Y si decimos: De hombres, tememos al pueblo. Porque todos piensan que Juan era un profeta.
27 ੨੭ ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
Respondieron a Jesús: No sabemos. Y Él les respondió: Tampoco Yo les digo con qué autoridad hago estas cosas.
28 ੨੮ ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।
Pero, ¿qué les parece? Un hombre tenía dos hijos. Al acercarse al primero, [le] dijo: Hijo, vé, trabaja hoy en la viña.
29 ੨੯ ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ।
Él respondió: No quiero. Pero después cambió de mente y fue.
30 ੩੦ ਫੇਰ ਦੂਜੇ ਦੇ ਕੋਲ ਆ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਠੀਕ ਹੈ ਜੀ, ਪਰ ਨਾ ਗਿਆ।
Al acercarse al segundo, [le ]dijo lo mismo. Él respondió: Sí, señor. Pero no fue.
31 ੩੧ ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ? ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੂੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ।
¿Quién de los dos hizo la voluntad del padre? Respondieron: El primero. Jesús les dijo: En verdad les digo que los publicanos y las rameras van delante de ustedes al reino de Dios.
32 ੩੨ ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।
Porque Juan vino a ustedes en camino de justicia, y no le creyeron, pero los publicanos y las rameras le creyeron. Y ustedes, quienes vieron, no cambiaron de mente para creerle.
33 ੩੩ ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।
Oigan otra parábola: Un padre de familia plantó una viña y le pusieron una cerca. Cavó en ella un lagar y edificó una torre. La arrendó a unos labradores y se fue de viaje.
34 ੩੪ ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ।
Cuando se acercó el tiempo de los frutos, envió sus esclavos a los labradores para recibir [su parte de los] frutos.
35 ੩੫ ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ।
Pero los labradores tomaron a sus esclavos. A uno golpearon, a otro mataron y a otro apedrearon.
36 ੩੬ ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ।
De nuevo envió a otros esclavos, más que los primeros. Y [los labradores] les hicieron lo mismo.
37 ੩੭ ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।
Finalmente, les envió a su hijo porque pensó: Respetarán a mi hijo.
38 ੩੮ ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ।
Pero los labradores, cuando vieron al hijo, dijeron entre ellos: Éste es el heredero. ¡Vengan, matémoslo y poseamos su herencia!
39 ੩੯ ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗ਼ੋਂ ਬਾਹਰ ਕੱਢ ਕੇ ਮਾਰ ਸੁੱਟਿਆ।
Lo detuvieron, lo echaron fuera de la viña y lo mataron.
40 ੪੦ ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?
Cuando venga el señor de la viña, ¿qué hará a aquellos labradores?
41 ੪੧ ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ।
Le respondieron: Matará atrozmente a los malos y arrendará la viña a otros labradores que paguen los frutos en su tiempo.
42 ੪੨ ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
Jesús les preguntó: ¿Nunca leyeron ustedes en las Escrituras? La Piedra que desecharon los edificadores Se convirtió en Piedra Principal. De parte del Señor se hizo esta [piedra], Y es maravillosa a nuestros ojos.
43 ੪੩ ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।
Por esto les digo que el reino de Dios les será quitado y será dado a un pueblo que produzca los frutos de tal reino.
44 ੪੪ ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।
45 ੪੫ ਜਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਸਮਝਿਆ ਜੋ ਉਹ ਸਾਡੇ ਹੀ ਬਾਰੇ ਵਿੱਚ ਆਖਦਾ ਹੈ।
Al oír sus parábolas, los principales sacerdotes y los fariseos comprendieron que hablaba de ellos.
46 ੪੬ ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।
Procuraron arrestarlo, pero temían a la multitud, porque lo estimaban como profeta.