< ਮੱਤੀ 23 >

1 ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ,
آنگاه عیسی آن جماعت و شاگردان خود را خطاب کرده،۱
2 ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ।
گفت: «کاتبان وفریسیان بر کرسی موسی نشسته‌اند.۲
3 ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ।
پس آنچه به شما گویند، نگاه دارید و به‌جا آورید، لیکن مثل اعمال ایشان مکنید زیرا می‌گویند ونمی کنند.۳
4 ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ।
زیرا بارهای گران و دشوار رامی بندند و بر دوش مردم می‌نهند و خودنمی خواهند آنها را به یک انگشت حرکت دهند.۴
5 ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।
و همه کارهای خود را می‌کنند تا مردم، ایشان را ببینند. حمایلهای خود را عریض و دامنهای قبای خود را پهن می‌سازند،۵
6 ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ।
و بالا نشستن درضیافتها و کرسیهای صدر در کنایس را دوست می‌دارند،۶
7 ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ।
و تعظیم در کوچه‌ها را و اینکه مردم ایشان را آقا آقا بخوانند.۷
8 ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ।
لیکن شماآقا خوانده مشوید، زیرا استاد شما یکی است یعنی مسیح و جمیع شما برادرانید.۸
9 ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।
و هیچ‌کس را بر زمین، پدر خود مخوانید زیرا پدر شمایکی است که در آسمان است.۹
10 ੧੦ ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ।
و پیشواخوانده مشوید، زیرا پیشوای شما یکی است یعنی مسیح.۱۰
11 ੧੧ ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ।
و هر‌که از شما بزرگتر باشد، خادم شما بود.۱۱
12 ੧੨ ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।
و هر‌که خود را بلند کند، پست گردد و هر‌که خود را فروتن سازد سرافرازگردد.۱۲
13 ੧੩ ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।
وای بر شما‌ای کاتبان و فریسیان ریاکار که در ملکوت آسمان را به روی مردم می‌بندید، زیراخود داخل آن نمی شوید و داخل‌شوندگان را ازدخول مانع می‌شوید.۱۳
14 ੧੪ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾਵਾਂ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।
وای بر شما‌ای کاتبان وفریسیان ریاکار، زیرا خانه های بیوه‌زنان رامی بلعید و از روی ریا نماز را طویل می‌کنید؛ ازآنرو عذاب شدیدتر خواهید یافت.۱۴
15 ੧੫ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ। (Geenna g1067)
وای برشما‌ای کاتبان و فریسیان ریاکار، زیرا که بر و بحررا می‌گردید تا مریدی پیدا کنید و چون پیدا شداو را دو مرتبه پست‌تر از خود، پسر جهنم می‌سازید! (Geenna g1067)۱۵
16 ੧੬ ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।
وای بر شما‌ای راهنمایان کور که می‌گویید “هر‌که به هیکل قسم خورد باکی نیست لیکن هر‌که به طلای هیکل قسم خورد باید وفاکند.”۱۶
17 ੧੭ ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਜਾਂ ਹੈਕਲ, ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ?
‌ای نادانان و نابینایان، آیا کدام افضل است؟ طلا یا هیکلی که طلا را مقدس می‌سازد؟۱۷
18 ੧੮ ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ, ਪਰ ਜਿਹੜੀ ਉਸ ਭੇਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ।
“و هر‌که به مذبح قسم خورد باکی نیست لیکن هر‌که به هدیه‌ای که بر آن است قسم خورد، بایدادا کند.”۱۸
19 ੧੯ ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਜਾਂ ਜਗਵੇਦੀ, ਜਿਹੜੀ ਭੇਟ ਨੂੰ ਪਵਿੱਤਰ ਕਰਦੀ ਹੈ?
‌ای جهال و کوران، کدام افضل است؟ هدیه یا مذبح که هدیه را تقدیس می‌نماید؟۱۹
20 ੨੦ ਇਸ ਲਈ ਜੋ ਕੋਈ ਜਗਵੇਦੀ ਦੀ ਸਹੁੰ ਖਾਂਦਾ ਹੈ, ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ।
پس هر‌که به مذبح قسم خورد، به آن و به هرچه بر آن است قسم خورده است؛۲۰
21 ੨੧ ਅਤੇ ਜੋ ਕੋਈ ਹੈਕਲ ਦੀ ਸਹੁੰ ਖਾਂਦਾ ਹੈ, ਸੋ ਉਸ ਦੀ ਅਤੇ ਉਸ ਦੇ ਵਿੱਚ ਰਹਿਣ ਵਾਲੇ ਦੀ ਵੀ ਸਹੁੰ ਖਾਂਦਾ ਹੈ।
و هر‌که به هیکل قسم خورد، به آن و به او که در آن ساکن است، قسم خورده است؛۲۱
22 ੨੨ ਅਤੇ ਜੋ ਕੋਈ ਸਵਰਗ ਦੀ ਸਹੁੰ ਖਾਂਦਾ ਹੈ, ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸਹੁੰ ਖਾਂਦਾ ਹੈ।
و هر‌که به آسمان قسم خورد، به کرسی خدا و به او که بر آن نشسته است، قسم خورده باشد.۲۲
23 ੨੩ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਦੇ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ।
وای بر شما‌ای کاتبان و فریسیان ریاکار که نعناع و شبت و زیره را عشر می‌دهید و اعظم احکام شریعت، یعنی عدالت و رحمت و ایمان را ترک کرده‌اید! می‌بایست آنها را به‌جا آورده، اینها را نیز ترک نکرده باشید.۲۳
24 ੨੪ ਹੇ ਅੰਨ੍ਹੇ ਆਗੂਓ, ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ!
‌ای رهنمایان کورکه پشه را صافی می‌کنید و شتر را فرو می‌برید!۲۴
25 ੨੫ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।
وای بر شما‌ای کاتبان و فریسیان ریاکار، از آن رو که بیرون پیاله و بشقاب را پاک می‌نمایید ودرون آنها مملو از جبر و ظلم است.۲۵
26 ੨੬ ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।
‌ای فریسی کور، اول درون پیاله و بشقاب را طاهرساز تا بیرونش نیز طاهر شود!۲۶
27 ੨੭ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ।
وای بر شما‌ای کاتبان و فریسیان ریاکار که چون قبور سفید شده می‌باشید که از بیرون، نیکو می‌نماید لیکن درون آنها از استخوانهای مردگان و سایر نجاسات پراست!۲۷
28 ੨੮ ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।
همچنین شما نیز ظاهر به مردم عادل می‌نمایید، لیکن باطن از ریاکاری و شرارت مملوهستید.۲۸
29 ੨੯ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ।
وای بر شما‌ای کاتبان و فریسیان ریاکار که قبرهای انبیا را بنا می‌کنید و مدفنهای صادقان رازینت می‌دهید،۲۹
30 ੩੦ ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ।
و می‌گویید: “اگر در ایام پدران خود می‌بودیم، در ریختن خون انبیا با ایشان شریک نمی شدیم!”۳۰
31 ੩੧ ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ।
پس بر خود شهادت می‌دهید که فرزندان قاتلان انبیا هستید.۳۱
32 ੩੨ ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ।
پس شما پیمانه پدران خود را لبریز کنید!۳۲
33 ੩੩ ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ? (Geenna g1067)
‌ای ماران و افعی‌زادگان! چگونه از عذاب جهنم فرارخواهید کرد؟ (Geenna g1067)۳۳
34 ੩੪ ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।
لهذا الحال انبیا و حکماء وکاتبان نزد شما می‌فرستم و بعضی را خواهیدکشت و به دار خواهید کشید و بعضی را درکنایس خود تازیانه زده، از شهر به شهر خواهیدراند،۳۴
35 ੩੫ ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।
تا همه خونهای صادقان که بر زمین ریخته شد بر شما وارد آید، از خون هابیل صدیق تا خون زکریا ابن برخیا که او را در میان هیکل ومذبح کشتید.۳۵
36 ੩੬ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।
هرآینه به شما می‌گویم که این همه بر این طایفه خواهد آمد!۳۶
37 ੩੭ ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
«ای اورشلیم، اورشلیم، قاتل انبیا وسنگسار کننده مرسلان خود! چند مرتبه‌خواستم فرزندان تو را جمع کنم، مثل مرغی که جوجه های خود را زیر بال خود جمع می‌کند ونخواستید!۳۷
38 ੩੮ ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ।
اینک خانه شما برای شما ویران گذارده می‌شود.۳۸
39 ੩੯ ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।
زیرا به شما می‌گویم از این پس مرا نخواهید دید تا بگویید مبارک است او که به نام خداوند می‌آید.»۳۹

< ਮੱਤੀ 23 >