< ਮੱਤੀ 24 >
1 ੧ ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ।
A vyšed Ježíš, bral se z chrámu; i přistoupili učedlníci jeho, aby ukázali jemu stavení chrámové.
2 ੨ ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ।
Ježíš pak řekl jim: Vidíte-liž tyto všecky věci? Amen pravím vám: Nebude zůstaven tuto kámen na kameni, kterýž by nebyl zbořen.
3 ੩ ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਸੰਸਾਰ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ? (aiōn )
A když se posadil na hoře Olivetské, přistoupili k němu učedlníci jeho soukromí, řkouce: Pověz nám, kdy to bude, a která znamení budou příchodu tvého a skonání světa? (aiōn )
4 ੪ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ।
I odpověděv Ježíš, řekl jim: Vizte, aby vás žádný nesvedl.
5 ੫ ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
Nebo mnozí přijdou ve jménu mém, řkouce: Jáť jsem Kristus, a svedouť mnohé.
6 ੬ ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ। ਸਾਵਧਾਨ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ।
Budete slyšeti zajisté boje a pověsti bojů. Hleďtež, abyste se nekormoutili; nebo musí to všecko býti; ale ne ihned bude konec.
7 ੭ ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ।
Nebo povstane národ proti národu a království proti království, a budou morové a hladové a zemětřesení po místech.
8 ੮ ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ।
Ale tyto všecky věci jsou počátkové bolestí.
9 ੯ ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।
A tehdy vy budete souženi, a budou vás mordovati, a budete v nenávisti u všech národů pro jméno mé.
10 ੧੦ ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ।
A tehdyť se zhorší mnozí a vespolek se budou zrazovati a nenáviděti.
11 ੧੧ ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
A mnozí falešní proroci povstanou, a svedou mnohé.
12 ੧੨ ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ।
A že rozmnožena bude nepravost, ustydneť láska mnohých.
13 ੧੩ ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।
Ale kdož by setrval až do konce, tenť spasen bude.
14 ੧੪ ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ।
A budeť kázáno toto evangelium království po všem světě, na svědectví všem národům, a tehdážť přijde skonání.
15 ੧੫ ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)
Protož když uzříte ohavnost zpuštění, předpověděnou od Daniele proroka, ana stojí na místě svatém, (kdo čte, rozuměj, )
16 ੧੬ ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ।
Tehdáž ti, kteříž by byli v Judstvu, nechť utekou k horám.
17 ੧੭ ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।
A kdo na střeše, nesstupuj dolů, aby něco vzal z domu svého.
18 ੧੮ ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।
A kdo na poli, nevracuj se zase, aby vzal roucha svá.
19 ੧੯ ਪਰ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!
Běda pak těhotným a těm, kteréž kojí, v těch dnech.
20 ੨੦ ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ।
Protož modlte se, aby utíkání vaše nebylo v zimě anebo v svátek.
21 ੨੧ ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।
Nebo bude tehdáž soužení veliké, jakéž nebylo od počátku světa až dosavad, aniž kdy potom bude.
22 ੨੨ ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ।
A byť nebyli ukráceni dnové ti, nebyl by spasen nižádný člověk. Ale pro vyvolené ukráceni budou dnové ti.
23 ੨੩ ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ।
Tehdy řekl-li by vám kdo: Aj, tutoť jest Kristus, anebo tamto, nevěřte.
24 ੨੪ ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।
Nebo povstanou falešní Kristové a falešní proroci, a činiti budou divy veliké a zázraky, tak aby v blud uvedli, (by možné bylo, ) také i vyvolené.
25 ੨੫ ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ।
Aj, předpověděl jsem vám.
26 ੨੬ ਇਸ ਲਈ ਜੇ ਉਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਮਸੀਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸੱਚ ਨਾ ਮੰਨਣਾ।
Protož řeknou-liť vám: Aj, na poušti jest, nevycházejte. Aj, v skrýších, nevěřte.
27 ੨੭ ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
Neb jakož blesk vychází od východu slunce, a ukazuje se až na západ, takť bude i příchod Syna člověka.
28 ੨੮ ਜਿੱਥੇ ਲੋਥ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ।
Neboť kdežkoli bude tělo, tuť se sletí i orlice.
29 ੨੯ ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
A hned po soužení, kteréž bude těch dnů, slunce se zatmí a měsíc nedá světla svého a hvězdy budou padati s nebe a moci nebeské budou se pohybovati.
30 ੩੦ ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।
A tehdyť se ukáže znamení Syna člověka na nebi, a tuť budou kvíliti všecka pokolení země, a uzříť Syna člověka přicházejícího na oblacích nebeských s mocí a slavou velikou.
31 ੩੧ ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ।
Kterýž pošle anděly své s hlasem velikým trouby, a shromáždíť vyvolené jeho ode čtyř větrů, od končin nebes až do končin jejich.
32 ੩੨ ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ।
Od stromu pak fíkového naučte se podobenství: Když již ratolest jeho odmladne a listí se pučí, porozumíváte, že blízko jest léto.
33 ੩੩ ਇਸੇ ਤਰ੍ਹਾਂ ਤੁਸੀਂ ਵੀ ਜਦ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਕਿ ਉਹ ਨੇੜੇ ਸਗੋਂ ਬੂਹੇ ਉੱਤੇ ਹੈ।
Takéž i vy, když uzřeli byste toto všecko, vězte, žeť blízko jest a ve dveřích království Boží.
34 ੩੪ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਇਹ ਸਭ ਗੱਲਾਂ ਨਾ ਹੋ ਲੈਣ, ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।
Amen pravím vám, že nepomine věk tento, až se tyto všecky věci stanou.
35 ੩੫ ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।
Nebe a země pominou, ale slova má nepominou.
36 ੩੬ ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਕੇਵਲ ਪਿਤਾ।
O tom pak dni a hodině té nižádný neví, ani andělé nebeští, jediné sám Otec můj.
37 ੩੭ ਅਤੇ ਜਿਸ ਤਰ੍ਹਾਂ ਨੂਹ ਦੇ ਦਿਨ ਸਨ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਤਰ੍ਹਾਂ ਹੋਵੇਗਾ।
Ale jakož bylo za dnů Noé, takť bude i příchod Syna člověka.
38 ੩੮ ਕਿਉਂਕਿ ਜਿਸ ਤਰ੍ਹਾਂ ਪਰਲੋ ਤੋਂ ਪਹਿਲਾਂ ਦੇ ਦਿਨਾਂ ਵਿੱਚ ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ, ਉਸ ਦਿਨ ਤੱਕ ਜਦ ਤੱਕ ਨੂਹ ਕਿਸ਼ਤੀ ਉੱਤੇ ਚੜ੍ਹਿਆ।
Nebo jakož jsou za dnů těch před potopou žrali a pili, ženili se a vdávaly se, až do toho dne, když Noé všel do korábu,
39 ੩੯ ਅਤੇ ਉਹ ਨਹੀਂ ਜਾਣਦੇ ਸਨ ਜਦ ਤੱਕ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੋੜ੍ਹ ਕੇ ਲੈ ਗਈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
A nezvěděli, až přišla potopa, a zachvátila všecky, takť bude i příští Syna člověka.
40 ੪੦ ਤਦ ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਇੱਕ ਛੱਡਿਆ ਜਾਵੇਗਾ।
Tehdyť dva budou na poli; jeden bude vzat, a druhý zanechán.
41 ੪੧ ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਇੱਕ ਛੱਡੀ ਜਾਵੇਗੀ।
Dvě budou ve mlýně při žernovu; jedna bude vzata, a druhá zanechána.
42 ੪੨ ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ।
Bdětež tedy, poněvadž nevíte, v kterou hodinu Pán váš přijíti má.
43 ੪੩ ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।
Toto pak vězte, že byť věděl hospodář, v které by bdění zloděj měl přijíti, bděl by zajisté, a nedalť by podkopati domu svého.
44 ੪੪ ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
Protož i vy buďte hotovi; nebo v tu hodinu, v kterouž se nenadějete, Syn člověka přijde.
45 ੪੫ ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਨ ਦੇਵੇ?
Kdoť tedy jest služebník věrný a opatrný, kteréhož ustanovil pán jeho nad čeledí svou, aby jim dával pokrm v čas?
46 ੪੬ ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ, ਅਜਿਹਾ ਹੀ ਕਰਦਿਆਂ ਵੇਖੇ।
Blahoslavený služebník ten, kteréhož, přijda pán jeho, nalezl by, an tak činí.
47 ੪੭ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।
Amen pravím vám, že nade vším statkem svým ustanoví jej.
48 ੪੮ ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ
Jestliže by pak řekl zlý služebník ten v srdci svém: Prodlévá pán můj přijíti,
49 ੪੯ ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ।
I počal by bíti spoluslužebníky, jísti a píti s opilci,
50 ੫੦ ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ, ਉਸ ਨੌਕਰ ਦਾ ਮਾਲਕ ਆਵੇਗਾ।
Přijdeť pán služebníka toho v den, v kterýž se nenaděje, a v hodinu, v kterouž neví.
51 ੫੧ ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
I oddělíť jej, a díl jeho položí s pokrytci. Tamť bude pláč a škřipení zubů.