< ਮੱਤੀ 25 >
1 ੧ ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।
τοτε ομοιωθησεται η βασιλεια των ουρανων δεκα παρθενοις αιτινες λαβουσαι τας λαμπαδας αυτων εξηλθον εις απαντησιν του νυμφιου
2 ੨ ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ।
πεντε δε ησαν εξ αυτων φρονιμοι και αι πεντε μωραι
3 ੩ ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।
αιτινες μωραι λαβουσαι τας λαμπαδας εαυτων ουκ ελαβον μεθ εαυτων ελαιον
4 ੪ ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ।
αι δε φρονιμοι ελαβον ελαιον εν τοις αγγειοις αυτων μετα των λαμπαδων αυτων
5 ੫ ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ।
χρονιζοντος δε του νυμφιου ενυσταξαν πασαι και εκαθευδον
6 ੬ ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ!
μεσης δε νυκτος κραυγη γεγονεν ιδου ο νυμφιος ερχεται εξερχεσθε εις απαντησιν αυτου
7 ੭ ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
τοτε ηγερθησαν πασαι αι παρθενοι εκειναι και εκοσμησαν τας λαμπαδας αυτων
8 ੮ ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।
αι δε μωραι ταις φρονιμοις ειπον δοτε ημιν εκ του ελαιου υμων οτι αι λαμπαδες ημων σβεννυνται
9 ੯ ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ।
απεκριθησαν δε αι φρονιμοι λεγουσαι μηποτε ουκ αρκεση ημιν και υμιν πορευεσθε δε μαλλον προς τους πωλουντας και αγορασατε εαυταις
10 ੧੦ ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ।
απερχομενων δε αυτων αγορασαι ηλθεν ο νυμφιος και αι ετοιμοι εισηλθον μετ αυτου εις τους γαμους και εκλεισθη η θυρα
11 ੧੧ ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ!
υστερον δε ερχονται και αι λοιπαι παρθενοι λεγουσαι κυριε κυριε ανοιξον ημιν
12 ੧੨ ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ।
ο δε αποκριθεις ειπεν αμην λεγω υμιν ουκ οιδα υμας
13 ੧੩ ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।
γρηγορειτε ουν οτι ουκ οιδατε την ημεραν ουδε την ωραν εν η ο υιος του ανθρωπου ερχεται
14 ੧੪ ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ।
ωσπερ γαρ ανθρωπος αποδημων εκαλεσεν τους ιδιους δουλους και παρεδωκεν αυτοις τα υπαρχοντα αυτου
15 ੧੫ ਅਤੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ, ਹਰੇਕ ਨੂੰ ਉਹ ਦੀ ਯੋਗਤਾ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ।
και ω μεν εδωκεν πεντε ταλαντα ω δε δυο ω δε εν εκαστω κατα την ιδιαν δυναμιν και απεδημησεν ευθεως
16 ੧੬ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ।
πορευθεις δε ο τα πεντε ταλαντα λαβων ειργασατο εν αυτοις και εποιησεν αλλα πεντε ταλαντα
17 ੧੭ ਇਸੇ ਤਰ੍ਹਾਂ ਜਿਸ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਕਮਾ ਲਏ।
ωσαυτως και ο τα δυο εκερδησεν και αυτος αλλα δυο
18 ੧੮ ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ।
ο δε το εν λαβων απελθων ωρυξεν εν τη γη και απεκρυψεν το αργυριον του κυριου αυτου
19 ੧੯ ਬਹੁਤ ਸਮੇਂ ਬਾਅਦ, ਉਨ੍ਹਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ।
μετα δε χρονον πολυν ερχεται ο κυριος των δουλων εκεινων και συναιρει μετ αυτων λογον
20 ੨੦ ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ।
και προσελθων ο τα πεντε ταλαντα λαβων προσηνεγκεν αλλα πεντε ταλαντα λεγων κυριε πεντε ταλαντα μοι παρεδωκας ιδε αλλα πεντε ταλαντα εκερδησα επ αυτοις
21 ੨੧ ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
εφη δε αυτω ο κυριος αυτου ευ δουλε αγαθε και πιστε επι ολιγα ης πιστος επι πολλων σε καταστησω εισελθε εις την χαραν του κυριου σου
22 ੨੨ ਅਤੇ ਜਿਸ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਵੀ ਕਮਾਏ।
προσελθων δε και ο τα δυο ταλαντα λαβων ειπεν κυριε δυο ταλαντα μοι παρεδωκας ιδε αλλα δυο ταλαντα εκερδησα επ αυτοις
23 ੨੩ ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
εφη αυτω ο κυριος αυτου ευ δουλε αγαθε και πιστε επι ολιγα ης πιστος επι πολλων σε καταστησω εισελθε εις την χαραν του κυριου σου
24 ੨੪ ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ।
προσελθων δε και ο το εν ταλαντον ειληφως ειπεν κυριε εγνων σε οτι σκληρος ει ανθρωπος θεριζων οπου ουκ εσπειρας και συναγων οθεν ου διεσκορπισας
25 ੨੫ ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਇਹ ਆਪਣਾ ਤੋੜਾ ਵਾਪਸ ਲੈ ਲਵੋ।
και φοβηθεις απελθων εκρυψα το ταλαντον σου εν τη γη ιδε εχεις το σον
26 ੨੬ ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?
αποκριθεις δε ο κυριος αυτου ειπεν αυτω πονηρε δουλε και οκνηρε ηδεις οτι θεριζω οπου ουκ εσπειρα και συναγω οθεν ου διεσκορπισα
27 ੨੭ ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸ਼ਾਹੂਕਾਰਾਂ ਨੂੰ ਦਿੰਦਾ ਤਾਂ ਮੈਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈਂਦਾ।
εδει ουν σε βαλειν το αργυριον μου τοις τραπεζιταις και ελθων εγω εκομισαμην αν το εμον συν τοκω
28 ੨੮ ਸੋ ਉਹ ਤੋੜਾ ਉਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ।
αρατε ουν απ αυτου το ταλαντον και δοτε τω εχοντι τα δεκα ταλαντα
29 ੨੯ ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ।
τω γαρ εχοντι παντι δοθησεται και περισσευθησεται απο δε του μη εχοντος και ο εχει αρθησεται απ αυτου
30 ੩੦ ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
και τον αχρειον δουλον εκβαλλετε εις το σκοτος το εξωτερον εκει εσται ο κλαυθμος και ο βρυγμος των οδοντων
31 ੩੧ ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।
οταν δε ελθη ο υιος του ανθρωπου εν τη δοξη αυτου και παντες οι αγιοι αγγελοι μετ αυτου τοτε καθισει επι θρονου δοξης αυτου
32 ੩੨ ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।
και συναχθησεται εμπροσθεν αυτου παντα τα εθνη και αφοριει αυτους απ αλληλων ωσπερ ο ποιμην αφοριζει τα προβατα απο των εριφων
33 ੩੩ ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ।
και στησει τα μεν προβατα εκ δεξιων αυτου τα δε εριφια εξ ευωνυμων
34 ੩੪ ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।
τοτε ερει ο βασιλευς τοις εκ δεξιων αυτου δευτε οι ευλογημενοι του πατρος μου κληρονομησατε την ητοιμασμενην υμιν βασιλειαν απο καταβολης κοσμου
35 ੩੫ ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
επεινασα γαρ και εδωκατε μοι φαγειν εδιψησα και εποτισατε με ξενος ημην και συνηγαγετε με
36 ੩੬ ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ।
γυμνος και περιεβαλετε με ησθενησα και επεσκεψασθε με εν φυλακη ημην και ηλθετε προς με
37 ੩੭ ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਵੇਖਿਆ ਤੇ ਤੈਨੂੰ ਪਿਲਾਇਆ?
τοτε αποκριθησονται αυτω οι δικαιοι λεγοντες κυριε ποτε σε ειδομεν πεινωντα και εθρεψαμεν η διψωντα και εποτισαμεν
38 ੩੮ ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ?
ποτε δε σε ειδομεν ξενον και συνηγαγομεν η γυμνον και περιεβαλομεν
39 ੩੯ ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ?
ποτε δε σε ειδομεν ασθενη η εν φυλακη και ηλθομεν προς σε
40 ੪੦ ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।
και αποκριθεις ο βασιλευς ερει αυτοις αμην λεγω υμιν εφ οσον εποιησατε ενι τουτων των αδελφων μου των ελαχιστων εμοι εποιησατε
41 ੪੧ ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ। (aiōnios )
τοτε ερει και τοις εξ ευωνυμων πορευεσθε απ εμου οι κατηραμενοι εις το πυρ το αιωνιον το ητοιμασμενον τω διαβολω και τοις αγγελοις αυτου (aiōnios )
42 ੪੨ ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ।
επεινασα γαρ και ουκ εδωκατε μοι φαγειν εδιψησα και ουκ εποτισατε με
43 ੪੩ ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ।
ξενος ημην και ου συνηγαγετε με γυμνος και ου περιεβαλετε με ασθενης και εν φυλακη και ουκ επεσκεψασθε με
44 ੪੪ ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ?
τοτε αποκριθησονται αυτω και αυτοι λεγοντες κυριε ποτε σε ειδομεν πεινωντα η διψωντα η ξενον η γυμνον η ασθενη η εν φυλακη και ου διηκονησαμεν σοι
45 ੪੫ ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ।
τοτε αποκριθησεται αυτοις λεγων αμην λεγω υμιν εφ οσον ουκ εποιησατε ενι τουτων των ελαχιστων ουδε εμοι εποιησατε
46 ੪੬ ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ। (aiōnios )
και απελευσονται ουτοι εις κολασιν αιωνιον οι δε δικαιοι εις ζωην αιωνιον (aiōnios )