< ਮੱਤੀ 26 >

1 ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਇਹ ਸਾਰੀਆਂ ਗੱਲਾਂ ਕਰ ਹਟਿਆ ਤਾਂ ਆਪਣੇ ਚੇਲਿਆਂ ਨੂੰ ਆਖਿਆ,
And it happened, when Jesus had finished all these words, that he said to his disciples,
2 ਤੁਸੀਂ ਜਾਣਦੇ ਹੋ ਜੋ ਦੋ ਦਿਨਾਂ ਦੇ ਬਾਅਦ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।
"You know that after two days the Passover is coming, and the Son of Man will be delivered up to be crucified."
3 ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮ ਦੇ ਪ੍ਰਧਾਨ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ।
Then the chief priests and the scribes and the elders of the people gathered together in the court of the high priest, who was called Caiaphas.
4 ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ।
They took counsel together that they might take Jesus by deceit, and kill him.
5 ਪਰ ਉਨ੍ਹਾਂ ਆਖਿਆ ਜੋ ਤਿਉਹਾਰ ਦੇ ਦਿਨ ਨਹੀਂ, ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋ ਜਾਵੇ।
But they said, "Not during the feast, lest a riot occur among the people."
6 ਅਤੇ ਜਦ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।
Now when Jesus was in Bethany, in the house of Simon the leper,
7 ਤਾਂ ਇੱਕ ਔਰਤ ਮਹਿੰਗੇ ਮੁੱਲ ਦਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਤੇ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਲ੍ਹ ਦਿੱਤਾ।
a woman came to him having an alabaster jar of very expensive ointment, and she poured it on his head as he sat at the table.
8 ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਬੋਲੇ, ਇਹ ਨੁਕਸਾਨ ਕਿਉਂ ਹੋਇਆ?
But when the disciples saw this, they were indignant, saying, "Why this waste?
9 ਕਿਉਂਕਿ ਹੋ ਸਕਦਾ ਸੀ ਜੋ ਇਹ ਵੱਡੇ ਮੁੱਲ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ।
For this ointment might have been sold for much, and given to the poor."
10 ੧੦ ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।
However, knowing this, Jesus said to them, "Why do you trouble the woman? Because she has done a good work for me.
11 ੧੧ ਕੰਗਾਲ ਤਾਂ ਸਦਾ ਤੁਹਾਡੇ ਨਾਲ ਹਨ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।
For you always have the poor with you; but you do not always have me.
12 ੧੨ ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੋ ਮੇਰੇ ਦਫ਼ਨਾਉਣ ਲਈ ਕੀਤਾ ਹੈ।
For in pouring this ointment on my body, she did it to prepare me for burial.
13 ੧੩ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੋ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ।
Truly I tell you, wherever this Good News is preached in the whole world, what this woman has done will also be spoken of as a memorial of her."
14 ੧੪ ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ
Then one of the twelve, who was called Judas Iscariot, went to the chief priests,
15 ੧੫ ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।
and said, "What are you willing to give me, that I should deliver him to you?" They weighed out for him thirty pieces of silver.
16 ੧੬ ਅਤੇ ਉਹ ਉਸੇ ਸਮੇਂ ਤੋਂ ਉਸ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।
From that time he sought opportunity to betray him.
17 ੧੭ ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?
Now on the first day of unleavened bread, the disciples came to Jesus, saying, "Where do you want us to prepare for you to eat the Passover?"
18 ੧੮ ਤਦ ਉਹ ਨੇ ਕਿਹਾ, ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।
He said, "Go into the city to a certain person, and tell him, 'The Teacher says, "My time is near. I will keep the Passover at your house with my disciples."'"
19 ੧੯ ਚੇਲਿਆਂ ਨੇ ਜਿਸ ਤਰ੍ਹਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਕੀਤਾ ਅਤੇ ਪਸਾਹ ਤਿਆਰ ਕੀਤਾ।
The disciples did as Jesus commanded them, and they prepared the Passover.
20 ੨੦ ਜਦ ਸ਼ਾਮ ਹੋਈ ਤਾਂ ਉਹ ਬਾਰਾਂ ਚੇਲਿਆਂ ਨਾਲ ਬੈਠਾ ਖਾਂਦਾ ਸੀ।
Now when evening had come, he was reclining at the table with the twelve.
21 ੨੧ ਅਤੇ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।
As they were eating, he said, "Truly I tell you that one of you will betray me."
22 ੨੨ ਤਾਂ ਉਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੂ ਜੀ ਕੀ ਉਹ ਮੈਂ ਹਾਂ?
And they were greatly distressed, and each one began to ask him, "It is not me, is it, Lord?"
23 ੨੩ ਉਹ ਨੇ ਉੱਤਰ ਦਿੱਤਾ, ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੋ ਮੈਨੂੰ ਫੜਵਾਏਗਾ।
He answered, "He who dipped his hand with me in the dish, the same will betray me.
24 ੨੪ ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।
The Son of Man goes, even as it is written of him, but woe to that man through whom the Son of Man is betrayed. It would be better for that man if he had not been born."
25 ੨੫ ਤਦ ਯਹੂਦਾ, ਜਿਸ ਨੇ ਉਹ ਨੂੰ ਫੜਵਾਇਆ ਅੱਗੋਂ ਬੋਲਿਆ, ਗੁਰੂ ਜੀ, ਕੀ ਉਹ ਮੈਂ ਹਾਂ? ਉਸ ਨੇ ਉਹ ਨੂੰ ਆਖਿਆ, ਤੂੰ ਆਪ ਹੀ ਆਖ ਦਿੱਤਾ।
Judas, who betrayed him, answered, "It is not me, is it, Rabbi?" He said to him, "You said it."
26 ੨੬ ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ।
As they were eating, Jesus took bread, gave thanks for it, and broke it. He gave to the disciples, and said, "Take, eat; this is my body."
27 ੨੭ ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ।
He took a cup, gave thanks, and gave to them, saying, "All of you drink it,
28 ੨੮ ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
for this is my blood of the new covenant, which is poured out for many for the forgiveness of sins.
29 ੨੯ ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।
But I tell you that I will not drink of this fruit of the vine from now on, until that day when I drink it anew with you in my Father's Kingdom."
30 ੩੦ ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।
When they had sung the hymn, they went out to the Mount of Olives.
31 ੩੧ ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।
Then Jesus said to them, "All of you will be made to stumble because of me tonight, for it is written, 'I will strike the shepherd, and the sheep of the flock will be scattered.'
32 ੩੨ ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ ।
But after I am raised up, I will go before you into Galilee."
33 ੩੩ ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਾ ਖਾਵਾਂਗਾ।
But Peter answered him, "Even if all will be made to stumble because of you, I will never be made to stumble."
34 ੩੪ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਅੱਜ ਰਾਤ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।
Jesus said to him, "Truly I tell you that tonight, before the rooster crows, you will deny me three times."
35 ੩੫ ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।
Peter said to him, "Even if I must die with you, I will not deny you." All of the disciples also said likewise.
36 ੩੬ ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮ ਦੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ਤੁਸੀਂ ਇੱਥੇ ਬੈਠੋ, ਜਿੰਨਾਂ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ।
Then Jesus came with them to a place called Gethsemane, and said to his disciples, "Sit here, while I go there and pray."
37 ੩੭ ਅਤੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗਾ।
He took with him Peter and the two sons of Zebedee, and began to be sorrowful and severely troubled.
38 ੩੮ ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।
Then he said to them, "My soul is exceedingly sorrowful, even to death. Stay here, and watch with me."
39 ੩੯ ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।
He went forward a little, fell on his face, and prayed, saying, "My Father, if it is possible, let this cup pass away from me; nevertheless, not what I desire, but what you desire."
40 ੪੦ ਅਤੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਇਹ ਕੀ, ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?
He came to the disciples, and found them sleeping, and said to Peter, "What, could you not watch with me for one hour?
41 ੪੧ ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।
Watch and pray, that you do not enter into temptation. The spirit indeed is willing, but the flesh is weak."
42 ੪੨ ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ।
Again, a second time he went away, and prayed, saying, "My Father, if this cannot pass away unless I drink it, your desire be done."
43 ੪੩ ਅਤੇ ਉਸ ਨੇ ਆ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦ ਨਾਲ ਭਰੀਆਂ ਹੋਈਆਂ ਸਨ।
He came again and found them sleeping, for their eyes were heavy.
44 ੪੪ ਅਤੇ ਉਨ੍ਹਾਂ ਨੂੰ ਫੇਰ ਛੱਡ ਕੇ ਗਿਆ ਅਤੇ ਉਹੋ ਗੱਲ ਕਹਿ ਕੇ ਤੀਜੀ ਵਾਰੀ ਪ੍ਰਾਰਥਨਾ ਕੀਤੀ
He left them again, went away, and prayed a third time, saying the same words.
45 ੪੫ ਫੇਰ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਆਰਾਮ ਕਰੋ। ਵੇਖੋ, ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
Then he came to the disciples, and said to them, "Sleep on now, and take your rest. Look, the hour is near, and the Son of Man is betrayed into the hands of sinners.
46 ੪੬ ਉੱਠੋ, ਚੱਲੀਏ। ਵੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।
Arise, let us be going. Look, he who betrays me is near."
47 ੪੭ ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।
While he was still speaking, look, Judas, one of the twelve, came, and with him a large crowd with swords and clubs, from the chief priests and elders of the people.
48 ੪੮ ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਿਹਾ ਸੀ ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ, ਉਸ ਨੂੰ ਫੜ੍ਹ ਲੈਣਾ।
Now he who betrayed him gave them a sign, saying, "Whoever I kiss, he is the one. Seize him."
49 ੪੯ ਅਤੇ ਝੱਟ ਯਿਸੂ ਕੋਲ ਆ ਕੇ ਉਹ ਨੇ ਗੁਰੂ ਜੀ ਨਮਸਕਾਰ ਆਖਿਆ! ਅਤੇ ਉਹ ਨੂੰ ਚੁੰਮਿਆ।
Immediately he came to Jesus, and said, "Greetings, Rabbi." and kissed him.
50 ੫੦ ਤਾਂ ਯਿਸੂ ਨੇ ਉਹ ਨੂੰ ਆਖਿਆ, ਮਿੱਤਰਾ ਕਿਵੇਂ ਆਇਆ? ਤਦ ਉਨ੍ਹਾਂ ਨੇ ਕੋਲ ਆ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ੍ਹ ਲਿਆ।
Jesus said to him, "Friend, why are you here?" Then they came and laid hands on Jesus, and took him.
51 ੫੧ ਅਤੇ ਵੇਖੋ, ਯਿਸੂ ਦੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਖਿੱਚ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।
And look, one of those who were with Jesus stretched out his hand, and drew his sword, and struck the servant of the high priest, and struck off his ear.
52 ੫੨ ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।
Then Jesus said to him, "Put your sword back into its place, for all those who take the sword will die by the sword.
53 ੫੩ ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?
Or do you think that I could not ask my Father, and he would even now send me more than twelve legions of angels?
54 ੫੪ ਫੇਰ ਉਹ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ?
How then would the Scriptures be fulfilled that it must be so?"
55 ੫੫ ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।
In that hour Jesus said to the crowds, "Have you come out as against a robber with swords and clubs to seize me? I sat daily in the temple teaching, and you did not arrest me.
56 ੫੬ ਪਰ ਇਹ ਸੱਭੋ ਕੁਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ। ਤਦ ਸਾਰੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ।
But all this has happened, that the Scriptures of the prophets might be fulfilled." Then all the disciples left him, and fled.
57 ੫੭ ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਪ੍ਰਧਾਨ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ, ਉਹ ਨੂੰ ਲੈ ਗਏ।
Those who had taken Jesus led him away to Caiaphas the high priest, where the scribes and the elders were gathered together.
58 ੫੮ ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਤੱਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ, ਕਿ ਅੰਤ ਨੂੰ ਵੇਖੇ।
But Peter followed him from a distance, to the court of the high priest, and entered in and sat with the officers, to see the end.
59 ੫੯ ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ।
Now the chief priests and the whole council sought false testimony against Jesus so they could put him to death;
60 ੬੦ ਪਰ ਨਾ ਲੱਭੀ ਭਾਵੇਂ ਝੂਠੇ ਗਵਾਹ ਬਹੁਤ ਆਏ। ਪਰ ਆਖਿਰ ਨੂੰ ਦੋ ਜਣੇ ਅੱਗੇ ਆ ਕੇ ਬੋਲੇ,
and they found none, even though many false witnesses came forward. But afterward two came forward,
61 ੬੧ ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸਕਦਾ ਹਾਂ।
and said, "This man said, 'I am able to destroy the temple of God, and to build it in three days.'"
62 ੬੨ ਅਤੇ ਪ੍ਰਧਾਨ ਜਾਜਕ ਨੇ ਖੜ੍ਹੇ ਹੋ ਕੇ ਉਹ ਨੂੰ ਆਖਿਆ, ਕੀ ਤੂੰ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?
The high priest stood up, and said to him, "Have you no answer? What is this that these testify against you?"
63 ੬੩ ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ।
But Jesus held his peace. The high priest answered him, "I adjure you by the living God, that you tell us whether you are the Christ, the Son of God."
64 ੬੪ ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।
Jesus said to him, "You have said it. Nevertheless, I tell you, after this you will see the Son of Man sitting at the right hand of Power, and coming on the clouds of the sky."
65 ੬੫ ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ । ਤੁਹਾਡੀ ਕੀ ਸਲਾਹ ਹੈ?
Then the high priest tore his clothing, saying, "He has spoken blasphemy. Why do we need any more witnesses? See, now you have heard his blasphemy.
66 ੬੬ ਉਨ੍ਹਾਂ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ।
What do you think?" They answered, "He is worthy of death."
67 ੬੭ ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,
Then they spit in his face and beat him with their fists, and some slapped him,
68 ੬੮ ਹੇ ਮਸੀਹ, ਸਾਨੂੰ ਅਗੰਮ ਭਵਿੱਖਬਾਣੀ ਨਾਲ ਦੱਸ, ਤੈਨੂੰ ਕਿਸ ਨੇ ਮਾਰਿਆ?
saying, "Prophesy to us, you Christ. Who hit you?"
69 ੬੯ ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ।
Now Peter was sitting outside in the courtyard, and a servant girl came to him, saying, "You were also with Jesus, the Galilean."
70 ੭੦ ਪਰ ਉਹ ਨੇ ਸਭਨਾਂ ਦੇ ਸਾਹਮਣੇ ਮੁੱਕਰ ਕੇ ਆਖਿਆ, ਮੈਂ ਨਹੀਂ ਜਾਣਦਾ ਤੂੰ ਕੀ ਬੋਲਦੀ ਹੈਂ।
But he denied it before them all, saying, "I do not know what you are talking about."
71 ੭੧ ਜਦ ਉਹ ਬਾਹਰ ਡਿਉੜੀ ਵਿੱਚ ਗਿਆ, ਤਾਂ ਦੂਜੀ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।
And when he had gone out onto the porch, another girl saw him, and said to those who were there, "This man also was with Jesus the Nazorean."
72 ੭੨ ਅਤੇ ਉਹ ਸਹੁੰ ਖਾ ਕੇ ਫੇਰ ਮੁੱਕਰ ਗਿਆ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ।
Again he denied it with an oath, "I do not know the man."
73 ੭੩ ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ।
After a little while those who stood by came and said to Peter, "Surely you are also one of them, for your accent makes you known."
74 ੭੪ ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।
Then he began to curse and to swear, "I do not know the man." Immediately the rooster crowed.
75 ੭੫ ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
Peter remembered the word which Jesus had said, "Before the rooster crows, you will deny me three times." He went out and wept bitterly.

< ਮੱਤੀ 26 >