< ਮੱਤੀ 27 >
1 ੧ ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ।
NOW when the morning came, all the chief priests and the elders of the people took counsel against Jesus how they might put him to death.
2 ੨ ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਤੇ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ।
And having bound him, they led him away, and delivered him to Pontius Pilate the governor.
3 ੩ ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ
Then Judas who betrayed him, seeing that he was condemned, repenting, carried back the thirty silver pieces to the chief priests and the elders,
4 ੪ ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ।
saying, I have sinned, in betraying innocent blood. But they said, What is that to us? see thou to that.
5 ੫ ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ।
And throwing down the silver pieces in the temple, he departed; and going out, hanged himself.
6 ੬ ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ।
Then the chief priests taking up the silver pieces, said, It is not lawful to put them to the treasure destined for sacred uses, because it is the price of blood.
7 ੭ ਤਾਂ ਉਨ੍ਹਾਂ ਨੇ ਯੋਜਨਾਂ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ।
So taking counsel, they bought with them a potter’s field, as a burial-place for strangers.
8 ੮ ਇਸ ਕਾਰਨ ਉਹ ਖੇਤ ਅੱਜ ਤੱਕ ਲਹੂ ਦਾ ਖੇਤ ਅਖਵਾਉਂਦਾ ਹੈ।
Therefore is that field called, The field of blood unto this day.
9 ੯ ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ, ਕਿ ਉਨ੍ਹਾਂ ਨੇ ਤੀਹ ਸ਼ਕੇਲ ਲਏ ਅਰਥਾਤ ਉਸ ਦਾ ਮੁੱਲ ਜਿਸ ਦਾ ਇਸਰਾਏਲ ਦੇ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ।
Then was fulfilled what was spoken by Jeremiah the prophet, saying, And they took the thirty silver pieces, the price of him who had been estimated at that rate, whom they of the children of Israel did value:
10 ੧੦ ਅਤੇ ਉਨ੍ਹਾਂ ਨੂੰ ਘੁਮਿਆਰ ਦੇ ਖੇਤ ਦੇ ਬਦਲੇ ਦਿੱਤਾ ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਕੀਤੀ।
and gave them for the potter’s field, as the Lord had ordered me.
11 ੧੧ ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ।
Then was Jesus placed before the governor, and the governor interrogated him, saying, Art thou the King of the Jews? Then Jesus replied to him, Thou sayest true.
12 ੧੨ ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁਝ ਜ਼ਵਾਬ ਨਹੀਂ ਸੀ ਦਿੰਦਾ।
And when he was accused of the chief priests and elders, he made no reply.
13 ੧੩ ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ, ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ?
Then saith Pilate to him, Hearest thou not how many things they testify against thee?
14 ੧੪ ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ।
And he made him no reply, no not to a single word: so that the governor marvelled exceedingly.
15 ੧੫ ਅਤੇ ਹਾਕਮ ਦਾ ਇਹ ਰਿਵਾਜ਼ ਸੀ ਜੋ ਉਸ ਤਿਉਹਾਰ ਤੇ ਲੋਕਾਂ ਦੇ ਲਈ ਇੱਕ ਕੈਦੀ ਨੂੰ ਛੱਡਦਾ ਹੁੰਦਾ ਸੀ, ਜਿਸ ਨੂੰ ਉਹ ਚਾਹੁੰਦੇ ਸਨ।
Now at the feast, the governor had been accustomed to release one prisoner to the people, whomsoever they chose.
16 ੧੬ ਅਤੇ ਉਸ ਵੇਲੇ ਉਨ੍ਹਾਂ ਦਾ ਬਰੱਬਾ ਕਰਕੇ ਇੱਕ ਨਾਮੀ ਕੈਦੀ ਸੀ।
And they had at that time a notorious prisoner, called Barabbas.
17 ੧੭ ਸੋ ਜਦ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ, ਬਰੱਬਾ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ?
Being therefore gathered around him, Pilate said to them, Whom will ye that I release unto you? Barabbas, or Jesus called Messiah?
18 ੧੮ ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ।
For he knew that out of envy they had delivered him up.
19 ੧੯ ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ।
Then, as he was sitting on the tribunal, his wife sent a message to him, saying, Have thou nothing to do with that righteous person; for I have suffered much to-day in a dream on his account.
20 ੨੦ ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਭੜਕਾਇਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ।
But the chief priests and elders persuaded the populace that they should ask for Barabbas, and destroy Jesus.
21 ੨੧ ਫੇਰ ਹਾਕਮ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ? ਉਹ ਬੋਲੇ, ਬਰੱਬਾ ਨੂੰ!
The governor repeating the question, said to them, Which of the two will ye that I release unto you? They said Barabbas.
22 ੨੨ ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ!
Pilate saith unto them, What then shall I do with Jesus, who is called the Messiah? They all say to him, Let him be crucified.
23 ੨੩ ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ!
The governor replied, But what evil hath he done? They cried out with greater vehemence, saying, Let him be crucified.
24 ੨੪ ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।
When Pilate saw that it was of no use to contend, but that rather a tumult was rising, he took water, and washed his hands before the people, saying, I am innocent of the blood of this righteous man: ye must answer for it.
25 ੨੫ ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ!
Then all the people answering said, His blood be on us, and on our children.
26 ੨੬ ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ।
Then he released unto them Barabbas: but having scourged Jesus, he delivered him up to be crucified.
27 ੨੭ ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ।
Thereupon the soldiers of the governor taking Jesus away to the Praetorium, gathered around him the whole band:
28 ੨੮ ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ।
and stripping him, put about him a scarlet cloak.
29 ੨੯ ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖ਼ੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ!
And platting a crown of thorns, they placed it on his head, and a cane in his right hand: and bowing the knee before him, mocked him, saying, Hail, king of the Jews!
30 ੩੦ ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ।
And spitting upon him, they took the cane, and struck him upon his head.
31 ੩੧ ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ।
And when they had insulted him, they took off from him the cloak, and put his own garments on him, and led him away to crucify him.
32 ੩੨ ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ। ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ।
And as they were going out, they found a man of Cyrene, Simon by name; him they compelled to carry his cross.
33 ੩੩ ਅਤੇ ਜਦ ਉਸ ਥਾਂ ਵਿੱਚ ਆਏ ਜਿਹ ਦਾ ਨਾਮ ਗਲਗਥਾ ਅਰਥਾਤ ਖੋਪੜੀ ਦਾ ਥਾਂ ਸੀ।
And when they were come to a place called Golgotha (which is called the place of a skull),
34 ੩੪ ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ।
they gave him vinegar to drink mingled with gall: and having tasted it, he refused to drink.
35 ੩੫ ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ।
Then having crucified him, they parted his garments, casting the lot: that it might be fulfilled, what was spoken by the prophet, They parted my garments among them, and for my vesture they threw the lot.
36 ੩੬ ਅਤੇ ਬੈਠ ਕੇ ਉਹ ਦੀ ਰਾਖੀ ਕਰਨ ਲੱਗੇ।
And sitting down, they guarded him there.
37 ੩੭ ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”।
And they placed over his head his accusation in writing, THIS IS JESUS THE KING OF THE JEWS.
38 ੩੮ ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਦੂਜਾ ਖੱਬੇ ਪਾਸੇ।
Then were crucified with him two robbers, one on his right hand, and the other on his left.
39 ੩੯ ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
And they who were passing by reviled him, shaking their heads,
40 ੪੦ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ!
and saying, Thou that canst pull down the temple, and build it in three days, save thyself. If thou be the Son of God, descend from the cross.
41 ੪੧ ਅਤੇ ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ,
And with similar language also did the chief priests, insulting him, with the scribes and elders, and Pharisees,
42 ੪੨ ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ।
say, He saved others, himself he is unable to save. If he be the King of Israel, let him come down now from the cross, and we will believe him.
43 ੪੩ ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।
He trusted in God; let him now deliver him, if he will have him: for he said, I am the Son of God.
44 ੪੪ ਅਤੇ ਉਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇਸੇ ਤਰ੍ਹਾਂ ਉਹ ਨੂੰ ਤਾਅਨੇ ਮਾਰਦੇ ਸਨ।
And in the same manner also, did the robbers who were crucified with him, revile him.
45 ੪੫ ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
Now from the fifth hour darkness fell upon all the land, unto the ninth hour.
46 ੪੬ ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?
But about the ninth hour Jesus cried out with an exceeding loud cry, saying, Eli! Eli! lama, sabacthani? that is, My God! my God! why hast thou forsaken me?
47 ੪੭ ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜ੍ਹੇ ਸਨ ਸੁਣ ਕੇ ਬੋਲੇ, ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ।
Then some of those who stood there, hearing him, said, This man is calling out for Elias.
48 ੪੮ ਅਤੇ ਉਸੇ ਵੇਲੇ ਉਨ੍ਹਾਂ ਵਿੱਚੋਂ ਇੱਕ ਦੌੜ ਕੇ ਸਪੰਜ ਲਿਆਇਆ ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ।
And immediately one of them, running, and taking a sponge, and filling it with vinegar, and fastening it to a pole, put it to him to drink.
49 ੪੯ ਹੋਰਨਾਂ ਆਖਿਆ, ਰਹਿਣ ਦੇ। ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ?
The others said, Let him alone, let us see whether Elias will come to save him.
50 ੫੦ ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ।
Then Jesus crying again with a loud voice gave up the ghost.
51 ੫੧ ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ।
And, lo! the vail of the temple was rent in two, from the upper part to the bottom; and the earth was shaken; and the rocks were rent;
52 ੫੨ ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ।
and the sepulchres were opened; and many bodies of saints, who slept, arose;
53 ੫੩ ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ।
and coming out of the sepulchres after his resurrection, entered into the holy city, and appeared unto many.
54 ੫੪ ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
Then the centurion, and they who were with him, guarding Jesus, when they saw the earthquake, and the things which were done, were exceedingly terrified, saying, Assuredly this was the Son of God.
55 ੫੫ ਉੱਥੇ ਬਹੁਤ ਔਰਤਾਂ ਦੂਰੋਂ ਵੇਖ ਰਹੀਆਂ ਸਨ, ਜਿਹੜੀਆਂ ਯਿਸੂ ਨੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ।
Now there were many women on the spot, looking on at a distance, who had followed Jesus from Galilee, ministering unto him:
56 ੫੬ ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਯਾਕੂਬ ਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ।
among whom was Mary Magdalen, and Mary the mother of James and Joses, and the mother of Zebedee’s children.
57 ੫੭ ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ।
But when the evening was come, there came a rich man of Arimathea, whose name was Joseph, who himself also was a disciple of Jesus:
58 ੫੮ ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ। ਤਦ ਪਿਲਾਤੁਸ ਨੇ ਲੋਥ ਦੇਣ ਦਾ ਹੁਕਮ ਕੀਤਾ।
he going in to Pilate, begged for the body of Jesus. Then Pilate ordered the body to be given him.
59 ੫੯ ਅਤੇ ਯੂਸੁਫ਼ ਨੇ ਲੋਥ ਨੂੰ ਲੈ ਕੇ ਸਾਫ਼ ਮਹੀਨ ਕੱਪੜੇ ਵਿੱਚ ਵਲ੍ਹੇਟਿਆ
And Joseph receiving the body, wrapped it in clean linen;
60 ੬੦ ਅਤੇ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ, ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਕੇ ਚੱਲਿਆ ਗਿਆ।
and laid it in his own new sepulchre, which he had hewn out in a rock: and rolling a vast stone against the door of the sepulchre, departed.
61 ੬੧ ਅਤੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਉੱਥੇ ਕਬਰ ਦੇ ਸਾਹਮਣੇ ਬੈਠੀਆਂ ਸਨ।
And Mary Magdalen, and the other Mary, were there sitting opposite the sepulchre.
62 ੬੨ ਅਗਲੇ ਦਿਨ ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ ਮੁੱਖ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਤੇ ਬੋਲੇ,
Now on the morrow, which is the day after the preparation, the chief priests and Pharisees came in a body to Pilate,
63 ੬੩ ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ।
saying, Sir, we have reflected, that this deceiver, when yet alive, said, After three days I will rise again.
64 ੬੪ ਇਸ ਲਈ ਹੁਕਮ ਕਰੋ ਜੋ ਤੀਜੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੋ ਇਹ ਗਲਤੀ ਪਹਿਲੀ ਨਾਲੋਂ ਬੁਰੀ ਹੋਵੇਗੀ।
Command therefore that the sepulchre be made perfectly secure until the third day, lest his disciples coming by night, steal him, and say to the people, He is risen from the dead, so the last delusion would be worse than the first.
65 ੬੫ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਰੱਖਿਅਕ ਤੁਹਾਡੇ ਕੋਲ ਹਨ। ਜਾਓ, ਜਿਸ ਤਰ੍ਹਾਂ ਸਮਝੋ ਉਹ ਦੀ ਰਾਖੀ ਕਰੋ।
Then said Pilate unto them, Ye have a guard, go and make it as secure as ye think fit.
66 ੬੬ ਸੋ ਉਹ ਗਏ ਅਤੇ ਪੱਥਰ ਉੱਤੇ ਮੋਹਰ ਲਾ ਕੇ, ਪਹਿਰੇ ਵਾਲਿਆਂ ਕੋਲੋਂ ਕਬਰ ਦੀ ਰਾਖੀ ਕਰਵਾਈ।
So they went and made the sepulchre secure, putting a seal upon the stone, after placing the guard.