< ਮੱਤੀ 28 >
1 ੧ ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ।
Ὀψὲ δὲ σαββάτων, τῇ ἐπιφωσκούσῃ εἰς μίαν σαββάτων, ἦλθε Μαρία ἡ Μαγδαληνή, καὶ ἡ ἄλλη Μαρία, θεωρῆσαι τὸν τάφον.
2 ੨ ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।
Καὶ ἰδού, σεισμὸς ἐγένετο μέγας· ἄγγελος γὰρ Κυρίου καταβὰς ἐξ οὐρανοῦ, προσελθὼν ἀπεκύλισε τὸν λίθον ἀπὸ τῆς θύρας, καὶ ἐκάθητο ἐπάνω αὐτοῦ.
3 ੩ ਉਹ ਦਾ ਰੂਪ ਬਿਜਲੀ ਵਰਗਾ ਅਤੇ ਉਹ ਦਾ ਬਸਤਰ ਬਰਫ਼ ਦੀ ਤਰ੍ਹਾਂ ਚਿੱਟਾ ਸੀ।
Ἦν δὲ ἡ ἰδέα αὐτοῦ ὡς ἀστραπή, καὶ τὸ ἔνδυμα αὐτοῦ λευκὸν ὡσεὶ χιών.
4 ੪ ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ।
Ἀπὸ δὲ τοῦ φόβου αὐτοῦ ἐσείσθησαν οἱ τηροῦντες καὶ ἐγένοντο ὡσεὶ νεκροί.
5 ੫ ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ।
Ἀποκριθεὶς δὲ ὁ ἄγγελος εἶπε ταῖς γυναιξί, Μὴ φοβεῖσθε ὑμεῖς· οἶδα γὰρ ὅτι Ἰησοῦν τὸν ἐσταυρωμένον ζητεῖτε.
6 ੬ ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ।
Οὐκ ἔστιν ὧδε· ἠγέρθη γάρ, καθὼς εἶπε. Δεῦτε, ἴδετε τὸν τόπον ὅπου ἔκειτο ὁ Κύριος.
7 ੭ ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।
Καὶ ταχὺ πορευθεῖσαι εἴπατε τοῖς μαθηταῖς αὐτοῦ ὅτι Ἠγέρθη ἀπὸ τῶν νεκρῶν· καὶ ἰδού, προάγει ὑμᾶς εἰς τὴν Γαλιλαίαν· ἐκεῖ αὐτὸν ὄψεσθε· ἰδού, εἶπον ὑμῖν.
8 ੮ ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ।
Καὶ ἐξελθοῦσαι ταχὺ ἀπὸ τοῦ μνημείου μετὰ φόβου καὶ χαρᾶς μεγάλης, ἔδραμον ἀπαγγεῖλαι τοῖς μαθηταῖς αὐτοῦ.
9 ੯ ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।
Ὡς δὲ ἐπορεύοντο ἀπαγγεῖλαι τοῖς μαθηταῖς αὐτοῦ, καὶ ἰδού, Ἰησοῦς ἀπήντησεν αὐταῖς, λέγων, Χαίρετε. Αἱ δὲ προσελθοῦσαι ἐκράτησαν αὐτοῦ τοὺς πόδας, καὶ προσεκύνησαν αὐτῷ.
10 ੧੦ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।
Τότε λέγει αὐταῖς ὁ Ἰησοῦς· Μὴ φοβεῖσθε· ὑπάγετε, ἀπαγγείλατε τοῖς ἀδελφοῖς μου ἵνα ἀπέλθωσιν εἰς τὴν Γαλιλαίαν, καὶ ἐκεῖ με ὄψονται.
11 ੧੧ ਜਿਸ ਵੇਲੇ ਉਹ ਜਾ ਰਹੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਈਆਂ ਨੇ ਸ਼ਹਿਰ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ।
Πορευομένων δὲ αὐτῶν, ἰδού, τινὲς τῆς κουστωδίας ἐλθόντες εἰς τὴν πόλιν ἀπήγγειλαν τοῖς ἀρχιερεῦσιν ἅπαντα τὰ γενόμενα.
12 ੧੨ ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ
Καὶ συναχθέντες μετὰ τῶν πρεσβυτέρων, συμβούλιόν τε λαβόντες, ἀργύρια ἱκανὰ ἔδωκαν τοῖς στρατιώταις,
13 ੧੩ ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ
λέγοντες, Εἴπατε ὅτι Οἱ μαθηταὶ αὐτοῦ νυκτὸς ἐλθόντες ἔκλεψαν αὐτὸν ἡμῶν κοιμωμένων.
14 ੧੪ ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੱਕ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਬਰੀ ਕਰ ਦਿਆਂਗੇ।
Καὶ ἐὰν ἀκουσθῇ τοῦτο ἐπὶ τοῦ ἡγεμόνος, ἡμεῖς πείσομεν αὐτόν, καὶ ὑμᾶς ἀμερίμνους ποιήσομεν.
15 ੧੫ ਸੋ ਉਨ੍ਹਾਂ ਨੇ ਰੁਪਏ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਿਖਾਏ ਗਏ ਸਨ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।
Οἱ δὲ λαβόντες τὰ ἀργύρια ἐποίησαν ὡς ἐδιδάχθησαν. Καὶ διεφημίσθη ὁ λόγος οὗτος παρὰ Ἰουδαίοις μέχρι τῆς σήμερον.
16 ੧੬ ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ।
Οἱ δὲ ἕνδεκα μαθηταὶ ἐπορεύθησαν εἰς τὴν Γαλιλαίαν, εἰς τὸ ὄρος οὗ ἐτάξατο αὐτοῖς ὁ Ἰησοῦς.
17 ੧੭ ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ।
Καὶ ἰδόντες αὐτὸν προσεκύνησαν αὐτῷ· οἱ δὲ ἐδίστασαν.
18 ੧੮ ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।
Καὶ προσελθὼν ὁ Ἰησοῦς ἐλάλησεν αὐτοῖς, λέγων, Ἐδόθη μοι πᾶσα ἐξουσία ἐν οὐρανῷ καὶ ἐπὶ γῆς.
19 ੧੯ ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।
Πορευθέντες μαθητεύσατε πάντα τὰ ἔθνη, βαπτίζοντες αὐτοὺς εἰς τὸ ὄνομα τοῦ Πατρὸς καὶ τοῦ Υἱοῦ καὶ τοῦ Ἁγίου Πνεύματος·
20 ੨੦ ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ। (aiōn )
διδάσκοντες αὐτοὺς τηρεῖν πάντα ὅσα ἐνετειλάμην ὑμῖν· καὶ ἰδού, ἐγὼ μεθ᾽ ὑμῶν εἰμι πάσας τὰς ἡμέρας ἕως τῆς συντελείας τοῦ αἰῶνος. Ἀμήν. (aiōn )