< ਮੱਤੀ 3 >

1 ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,
そのころ、バプテスマのヨハネが現われ、ユダヤの荒野で教えを宣べて、言った。
2 ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ।
「悔い改めなさい。天の御国が近づいたから。」
3 ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।
この人は預言者イザヤによって、 「荒野で叫ぶ者の声がする。『主の道を用意し、主の通られる道をまっすぐにせよ。』」 と言われたその人である。
4 ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ ।
このヨハネは、らくだの毛の着物を着、腰には皮の帯を締め、その食べ物はいなごと野蜜であった。
5 ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ।
さて、エルサレム、ユダヤ全土、ヨルダン川沿いの全地域の人々がヨハネのところへ出て行き、
6 ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
自分の罪を告白して、ヨルダン川で彼からバプテスマを受けた。
7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
しかし、パリサイ人やサドカイ人が大ぜいバプテスマを受けに来るのを見たとき、ヨハネは彼らに言った。「まむしのすえたち。だれが必ず来る御怒りをのがれるように教えたのか。
8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।
それなら、悔い改めにふさわしい実を結びなさい。
9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
『われわれの先祖はアブラハムだ。』と心の中で言うような考えではいけません。あなたがたに言っておくが、神は、この石ころからでも、アブラハムの子孫を起こすことがおできになるのです。
10 ੧੦ ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
斧もすでに木の根元に置かれています。だから、良い実を結ばない木は、みな切り倒されて、火に投げ込まれます。
11 ੧੧ ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
私は、あなたがたが悔い改めるために、水のバプテスマを授けていますが、私のあとから来られる方は、私よりもさらに力のある方です。私はその方のはきものを脱がせてあげる値うちもありません。その方は、あなたがたに聖霊と火とのバプテスマをお授けになります。
12 ੧੨ ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
手に箕を持っておられ、ご自分の脱穀場をすみずみまできよめられます。麦を倉に納め、殻を消えない火で焼き尽くされます。」
13 ੧੩ ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ।
さて、イエスは、ヨハネからバプテスマを受けるために、ガリラヤからヨルダンにお着きになり、ヨハネのところに来られた。
14 ੧੪ ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ?
しかし、ヨハネはイエスにそうさせまいとして、言った。「私こそ、あなたからバプテスマを受けるはずですのに、あなたが、私のところにおいでになるのですか。」
15 ੧੫ ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ।
ところが、イエスは答えて言われた。「今はそうさせてもらいたい。このようにして、すべての正しいことを実行するのは、わたしたちにふさわしいのです。」そこで、ヨハネは承知した。
16 ੧੬ ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ।
こうして、イエスはバプテスマを受けて、すぐに水から上がられた。すると、天が開け、神の御霊が鳩のように下って、自分の上に来られるのをご覧になった。
17 ੧੭ ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।
また、天からこう告げる声が聞こえた。「これは、わたしの愛する子、わたしはこれを喜ぶ。」

< ਮੱਤੀ 3 >