< ਮੱਤੀ 3 >
1 ੧ ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,
E naqueles dias veio João Batista, pregando no deserto da Judeia,
2 ੨ ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ।
E dizendo: Arrependei-vos, porque perto está o Reino dos céus.
3 ੩ ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।
Porque este é aquele que foi declarado pelo profeta Isaías, que disse: Voz do que clama no deserto: “Preparai o caminho do Senhor; endireitai suas veredas”.
4 ੪ ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ ।
Este João tinha sua roupa de pelos de camelo e um cinto de couro ao redor de sua cintura, e seu alimento era gafanhotos e mel silvestre.
5 ੫ ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ।
Então vinham até ele [moradores] de Jerusalém, de toda a Judeia, e de toda a região próxima do Jordão;
6 ੬ ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
E eram por ele batizados no rio Jordão, confessando os seus pecados.
7 ੭ ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
Mas quando ele viu muitos dos fariseus e dos saduceus que vinham ao batismo, disse-lhes: Ninhada de víboras! Quem vos ensinou a fugir da ira futura?
8 ੮ ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।
Dai, pois, fruto condizente com o arrependimento.
9 ੯ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
E não imagineis, dizendo em vós mesmos: “Temos por pai a Abraão”, porque eu vos digo que até destas pedras Deus pode fazer surgir filhos a Abraão.
10 ੧੦ ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
E agora o machado está posto à raiz das árvores; portanto toda árvore que não dá bom fruto é cortada e lançada ao fogo.
11 ੧੧ ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Realmente eu vos batizo com água para arrependimento, mas aquele que vem após mim é mais poderoso do que eu; suas sandálias não sou digno de levar. Ele vos batizará com o Espírito Santo e com fogo.
12 ੧੨ ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
Ele tem sua pá na mão; limpará sua eira, e recolherá seu trigo no celeiro; mas queimará a palha com fogo que nunca se apaga.
13 ੧੩ ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ।
Então Jesus veio da Galileia ao Jordão até João para ser por ele batizado.
14 ੧੪ ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ?
Mas [João] lhe impedia, dizendo: Eu preciso ser batizado por ti, e tu vens a mim?
15 ੧੫ ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ।
Porém Jesus lhe respondeu: Permite por agora, porque assim nos convém cumprir toda a justiça. Então ele o permitiu.
16 ੧੬ ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ।
E tendo Jesus sido batizado, subiu logo da água. E eis que os céus se abriram, e ele viu o Espírito de Deus descendo como uma pomba, vindo sobre ele.
17 ੧੭ ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।
E eis uma voz dos céus, dizendo: Este é o meu Filho amado, em quem me agrado.