< ਮੱਤੀ 5 >
1 ੧ ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ।
Thấy dân chúng tụ tập đông đúc, Chúa Giê-xu lên trên sườn núi ngồi xuống. Các môn đệ tụ tập chung quanh,
2 ੨ ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ:
và Ngài bắt đầu dạy dỗ họ.
3 ੩ ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
“Phước cho ai biết tâm linh mình nghèo khó, vì sẽ hưởng Nước Trời.
4 ੪ ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
Phước cho người than khóc, vì sẽ được an ủi.
5 ੫ ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ।
Phước cho người khiêm nhu, vì sẽ được đất đai.
6 ੬ ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।
Phước cho người khao khát điều công chính vì sẽ được thỏa mãn.
7 ੭ ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।
Phước cho người có lòng thương người, vì sẽ được Chúa thương xót.
8 ੮ ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।
Phước cho lòng trong sạch, vì sẽ thấy Đức Chúa Trời.
9 ੯ ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।
Phước cho người hòa giải, vì sẽ được gọi là con của Đức Chúa Trời.
10 ੧੦ ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
Phước cho ai chịu bức hại khi làm điều công chính, vì sẽ hưởng Nước Trời.
11 ੧੧ ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ।
Phước cho các con khi bị người ta nhục mạ, bức hại, và vu cáo đủ điều, chỉ vì các con theo Ta.
12 ੧੨ ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
Các con nên hân hoan, mừng rỡ vì sẽ được giải thưởng lớn dành sẵn trên trời. Ngày xưa, các nhà tiên tri cũng từng bị bức hại như thế.”
13 ੧੩ ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।
“Các con là muối của đất; nếu các con đánh mất phẩm chất của mình, làm sao lấy lại được? Các con sẽ trở thành vô dụng, bị vứt bỏ và chà đạp như muối hết mặn.
14 ੧੪ ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।
Các con là ánh sáng của thế giới, như một thành phố sáng rực trên đỉnh núi cho mọi người nhìn thấy trong đêm tối.
15 ੧੫ ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।
Không ai thắp đèn rồi đậy kín, nhưng đem đặt trên giá đèn để soi sáng mọi người trong nhà.
16 ੧੬ ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
Cũng thế, các con phải soi sáng cho mọi người, để họ thấy việc làm tốt đẹp của các con và ca ngợi Cha các con trên trời.”
17 ੧੭ ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।
“Đừng tưởng Ta đến để hủy bỏ luật pháp và lời tiên tri. Không, Ta đến để hoàn thành luật pháp và thực hiện các lời tiên tri.
18 ੧੮ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।
Ta nói quả quyết: Một khi trời đất vẫn còn thì không một chi tiết nào trong luật pháp bị xóa bỏ, trước khi mục đích luật pháp được hoàn thành.
19 ੧੯ ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।
Người nào phạm điều răn nhỏ nhất và quyến rũ người khác làm theo là người hèn mọn nhất trong Nước Trời. Trái lại, người nào vâng giữ điều răn và dạy người khác làm theo là người lớn trong Nước Trời.
20 ੨੦ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ।
Ta cảnh báo các con—nếu đức hạnh các con không khá hơn các thầy dạy luật và Pha-ri-si, các con sẽ không được vào Nước Trời.”
21 ੨੧ ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।
“Các con nghe người xưa nói: ‘Các ngươi không được giết người. Ai giết người phải bị đưa ra tòa xét xử.’
22 ੨੨ ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। (Geenna )
Nhưng Ta phán: Người nào giận anh chị em mình cũng phải bị xét xử; người nào nặng lời nhiếc mắng anh chị em cũng phải ra tòa; người nào nguyền rủa anh chị em sẽ bị lửa địa ngục hình phạt. (Geenna )
23 ੨੩ ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ,
Vậy, khi các con dâng lễ vật trước bàn thờ trong Đền Thờ, chợt nhớ còn có điều bất hòa nào với anh chị em,
24 ੨੪ ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ।
các con cứ để lễ vật trên bàn thờ, đi làm hòa với người đó, rồi hãy trở lại dâng lễ vật lên Đức Chúa Trời.
25 ੨੫ ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।
Khi có việc tranh chấp, nên tìm cách thỏa thuận với đối phương trước khi quá muộn; nếu không, họ sẽ đưa các con ra tòa, các con sẽ bị tống giam
26 ੨੬ ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
và ở tù cho đến khi trả xong đồng xu cuối cùng.”
27 ੨੭ ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ।
“Các con có nghe luật pháp dạy: ‘Các ngươi không được ngoại tình.’
28 ੨੮ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।
Nhưng Ta phán: Người nào nhìn phụ nữ với con mắt thèm muốn là đã phạm tội ngoại tình trong lòng rồi.
29 ੨੯ ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। (Geenna )
Nếu mắt bên phải gây cho các con phạm tội, cứ móc nó ném đi, vì thà chột mắt còn hơn cả thân thể bị ném vào hỏa ngục. (Geenna )
30 ੩੦ ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। (Geenna )
Nếu tay phải gây cho các con phạm tội, cứ cắt bỏ đi, vì thà cụt tay còn hơn cả thân thể bị sa vào hỏa ngục.” (Geenna )
31 ੩੧ ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ।
“Các con có nghe luật pháp dạy: ‘Người nào ly dị vợ, phải trao cho vợ chứng thư ly dị.’
32 ੩੨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।
Nhưng Ta phán: Nếu người nào ly dị không phải vì vợ gian dâm, là gây cho nàng phạm tội ngoại tình khi tái giá. Còn người nào cưới nàng cũng phạm tội ngoại tình.”
33 ੩੩ ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ।
“Các con có nghe người xưa dạy: ‘Không được bội lời thề, nhưng phải làm trọn mọi điều thề nguyện với Chúa Hằng Hữu.’
34 ੩੪ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ।
Nhưng Ta phán cùng các con: Đừng bao giờ thề thốt! Đừng chỉ trời mà thề, vì là ngai Đức Chúa Trời,
35 ੩੫ ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ।
đừng chỉ đất mà thề, vì là bệ chân Ngài; đừng chỉ thành Giê-ru-sa-lem mà thề vì là thành của Vua lớn.
36 ੩੬ ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ।
Cũng đừng chỉ đầu mình mà thề vì các con không thể thay đổi một sợi tóc thành đen hay trắng.
37 ੩੭ ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ।
Nhưng chỉ nên nói: ‘Đúng’ hay ‘Không’ là đủ. Càng thề thốt càng chứng tỏ mình sai quấy.”
38 ੩੮ ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।
“Các con có nghe luật pháp dạy: ‘Người nào móc mắt người khác, phải bị móc mắt; ai đánh gãy răng người, phải bị đánh gãy răng.’
39 ੩੯ ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।
Nhưng Ta phán: Đừng chống cự người ác! Nếu các con bị tát má bên này, cứ đưa luôn má bên kia!
40 ੪੦ ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ।
Nếu có người kiện các con ra tòa để đoạt chiếc áo ngắn, cứ cho luôn áo dài.
41 ੪੧ ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ।
Nếu có ai bắt các con khuân vác một dặm đường, nên đi luôn hai dặm.
42 ੪੨ ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।
Ai xin gì, cứ cho; ai mượn gì, đừng từ chối.”
43 ੪੩ ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ।
“Các con có nghe luật pháp nói: ‘Yêu người lân cận’ và ghét người thù nghịch.
44 ੪੪ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
Nhưng Ta phán: Phải yêu kẻ thù, và cầu nguyện cho người bức hại các con.
45 ੪੫ ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।
Có như thế, các con mới xứng đáng làm con cái Cha trên trời. Vì Ngài ban nắng cho người ác lẫn người thiện, ban mưa cho người công chính lẫn người bất chính.
46 ੪੬ ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?
Nếu các con chỉ yêu những người yêu mình thì tốt đẹp gì đâu? Người thu thuế cũng yêu nhau lối ấy.
47 ੪੭ ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ?
Nếu các con chỉ kết thân với anh chị em mình thì có hơn gì người khác? Người ngoại đạo cũng kết thân như thế.
48 ੪੮ ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।
Các con phải toàn hảo như Cha các con trên trời là toàn hảo.”