< ਮੱਤੀ 6 >
1 ੧ ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।
Προσέχετε τὴν ἐλεημοσύνην ὑμῶν μὴ ποιεῖν ἔμπροσθεν τῶν ἀνθρώπων, πρὸς τὸ θεαθῆναι αὐτοῖς· εἰ δὲ μήγε, μισθὸν οὐκ ἔχετε παρὰ τῷ πατρὶ ὑμῶν τῷ ἐν τοῖς οὐρανοῖς.
2 ੨ ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।
Ὅταν οὖν ποιῇς ἐλεημοσύνην, μὴ σαλπίσῃς ἔμπροσθέν σου, ὥσπερ οἱ ὑποκριταὶ ποιοῦσιν ἐν ταῖς συναγωγαῖς καὶ ἐν ταῖς ῥύμαις, ὅπως δοξασθῶσιν ὑπὸ τῶν ἀνθρώπων· ἀμὴν λέγω ὑμῖν, ἀπέχουσι τὸν μισθὸν αὐτῶν.
3 ੩ ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ,
Σοῦ δὲ ποιοῦντος ἐλεημοσύνην, μὴ γνώτω ἡ ἀριστερά σου τί ποιεῖ ἡ δεξιά σου,
4 ੪ ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।
ὅπως ᾖ σου ἡ ἐλεημοσύνη ἐν τῷ κρυπτῷ· καὶ ὁ πατήρ σου ὁ βλέπων ἐν τῷ κρυπτῷ αὐτὸς ἀποδώσει σοι ἐν τῷ φανερῷ.
5 ੫ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
Καὶ ὅταν προσεύχῃ, οὐκ ἔσῃ ὥσπερ οἱ ὑποκριταί, ὅτι φιλοῦσιν ἐν ταῖς συναγωγαῖς καὶ ἐν ταῖς γωνίαις τῶν πλατειῶν ἑστῶτες προσεύχεσθαι, ὅπως ἂν φανῶσι τοῖς ἀνθρώποις· ἀμὴν λέγω ὑμῖν ὅτι ἀπέχουσι τὸν μισθὸν αὐτῶν.
6 ੬ ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।
Σὺ δέ, ὅταν προσεύχῃ, εἴσελθε εἰς τὸ ταμιεῖόν σου, καὶ κλείσας τὴν θύραν σου, πρόσευξαι τῷ πατρί σου τῷ ἐν τῷ κρυπτῷ· καὶ ὁ πατήρ σου ὁ βλέπων ἐν τῷ κρυπτῷ ἀποδώσει σοι ἐν τῷ φανερῷ.
7 ੭ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।
Προσευχόμενοι δὲ μὴ βαττολογήσητε, ὥσπερ οἱ ἐθνικοί· δοκοῦσι γὰρ ὅτι ἐν τῇ πολυλογίᾳ αὐτῶν εἰσακουσθήσονται.
8 ੮ ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ।
Μὴ οὖν ὁμοιωθῆτε αὐτοῖς· οἶδε γὰρ ὁ πατὴρ ὑμῶν ὧν χρείαν ἔχετε, πρὸ τοῦ ὑμᾶς αἰτῆσαι αὐτόν.
9 ੯ ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
Οὕτως οὖν προσεύχεσθε ὑμεῖς· Πάτερ ἡμῶν ὁ ἐν τοῖς οὐρανοῖς, ἁγιασθήτω τὸ ὄνομά σου.
10 ੧੦ ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ।
Ἐλθέτω ἡ βασιλεία σου. Γενηθήτω τὸ θέλημά σου, ὡς ἐν οὐρανῷ, καὶ ἐπὶ τῆς γῆς.
11 ੧੧ ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ,
Τὸν ἄρτον ἡμῶν τὸν ἐπιούσιον δὸς ἡμῖν σήμερον.
12 ੧੨ ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,
Καὶ ἄφες ἡμῖν τὰ ὀφειλήματα ἡμῶν, ὡς καὶ ἡμεῖς ἀφίεμεν τοῖς ὀφειλέταις ἡμῶν.
13 ੧੩ ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।
Καὶ μὴ εἰσενέγκῃς ἡμᾶς εἰς πειρασμόν, ἀλλὰ ῥῦσαι ἡμᾶς ἀπὸ τοῦ πονηροῦ. Ὅτι σοῦ ἐστιν ἡ βασιλεία καὶ ἡ δύναμις καὶ ἡ δόξα εἰς τοὺς αἰῶνας. Ἀμήν.
14 ੧੪ ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।
Ἐὰν γὰρ ἀφῆτε τοῖς ἀνθρώποις τὰ παραπτώματα αὐτῶν, ἀφήσει καὶ ὑμῖν ὁ πατὴρ ὑμῶν ὁ οὐράνιος·
15 ੧੫ ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।
ἐὰν δὲ μὴ ἀφῆτε τοῖς ἀνθρώποις τὰ παραπτώματα αὐτῶν, οὐδὲ ὁ πατὴρ ὑμῶν ἀφήσει τὰ παραπτώματα ὑμῶν.
16 ੧੬ ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
Ὅταν δὲ νηστεύητε, μὴ γίνεσθε ὥσπερ οἱ ὑποκριταὶ σκυθρωποί· ἀφανίζουσι γὰρ τὰ πρόσωπα αὐτῶν, ὅπως φανῶσι τοῖς ἀνθρώποις νηστεύοντες· ἀμὴν λέγω ὑμῖν ὅτι ἀπέχουσι τὸν μισθὸν αὐτῶν.
17 ੧੭ ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ।
Σὺ δὲ νηστεύων ἄλειψαί σου τὴν κεφαλήν, καὶ τὸ πρόσωπόν σου νίψαι,
18 ੧੮ ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।
ὅπως μὴ φανῇς τοῖς ἀνθρώποις νηστεύων, ἀλλὰ τῷ πατρί σου τῷ ἐν τῷ κρυπτῷ· καὶ ὁ πατήρ σου ὁ βλέπων ἐν τῷ κρυπτῷ ἀποδώσει σοι.
19 ੧੯ ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।
Μὴ θησαυρίζετε ὑμῖν θησαυροὺς ἐπὶ τῆς γῆς, ὅπου σὴς καὶ βρῶσις ἀφανίζει, καὶ ὅπου κλέπται διορύσσουσι καὶ κλέπτουσι·
20 ੨੦ ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।
θησαυρίζετε δὲ ὑμῖν θησαυροὺς ἐν οὐρανῷ, ὅπου οὔτε σὴς οὔτε βρῶσις ἀφανίζει, καὶ ὅπου κλέπται οὐ διορύσσουσιν οὐδὲ κλέπτουσιν.
21 ੨੧ ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
Ὅπου γάρ ἐστιν ὁ θησαυρὸς ὑμῶν, ἐκεῖ ἔσται καὶ ἡ καρδία ὑμῶν.
22 ੨੨ ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।
Ὁ λύχνος τοῦ σώματός ἐστιν ὁ ὀφθαλμός· ἐὰν οὖν ὁ ὀφθαλμός σου ἁπλοῦς ᾖ, ὅλον τὸ σῶμά σου φωτεινὸν ἔσται·
23 ੨੩ ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।
ἐὰν δὲ ὁ ὀφθαλμός σου πονηρὸς ᾖ, ὅλον τὸ σῶμά σου σκοτεινὸν ἔσται. Εἰ οὖν τὸ φῶς τὸ ἐν σοὶ σκότος ἐστί, τὸ σκότος πόσον;
24 ੨੪ ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
Οὐδεὶς δύναται δυσὶ κυρίοις δουλεύειν· ἢ γὰρ τὸν ἕνα μισήσει, καὶ τὸν ἕτερον ἀγαπήσει· ἢ ἑνὸς ἀνθέξεται, καὶ τοῦ ἑτέρου καταφρονήσει. Οὐ δύνασθε Θεῷ δουλεύειν καὶ μαμωνᾷ.
25 ੨੫ ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
Διὰ τοῦτο λέγω ὑμῖν, μὴ μεριμνᾶτε τῇ ψυχῇ ὑμῶν, τί φάγητε καὶ τί πίητε· μηδὲ τῷ σώματι ὑμῶν, τί ἐνδύσησθε. Οὐχὶ ἡ ψυχὴ πλεῖόν ἐστι τῆς τροφῆς, καὶ τὸ σῶμα τοῦ ἐνδύματος;
26 ੨੬ ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
Ἐμβλέψατε εἰς τὰ πετεινὰ τοῦ οὐρανοῦ, ὅτι οὐ σπείρουσιν, οὐδὲ θερίζουσιν, οὐδὲ συνάγουσιν εἰς ἀποθήκας, καὶ ὁ πατὴρ ὑμῶν ὁ οὐράνιος τρέφει αὐτά· οὐχ ὑμεῖς μᾶλλον διαφέρετε αὐτῶν;
27 ੨੭ ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
Τίς δὲ ἐξ ὑμῶν μεριμνῶν δύναται προσθεῖναι ἐπὶ τὴν ἡλικίαν αὐτοῦ πῆχυν ἕνα;
28 ੨੮ ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ।
Καὶ περὶ ἐνδύματος τί μεριμνᾶτε; Καταμάθετε τὰ κρίνα τοῦ ἀγροῦ, πῶς αὐξάνει· οὐ κοπιᾷ, οὐδὲ νήθει·
29 ੨੯ ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
λέγω δὲ ὑμῖν ὅτι οὐδὲ Σολομὼν ἐν πάσῃ τῇ δόξῃ αὐτοῦ περιεβάλετο ὡς ἓν τούτων.
30 ੩੦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
Εἰ δὲ τὸν χόρτον τοῦ ἀγροῦ, σήμερον ὄντα, καὶ αὔριον εἰς κλίβανον βαλλόμενον, ὁ Θεὸς οὕτως ἀμφιέννυσιν, οὐ πολλῷ μᾶλλον ὑμᾶς, ὀλιγόπιστοι;
31 ੩੧ ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ?
Μὴ οὖν μεριμνήσητε, λέγοντες, Τί φάγωμεν, ἢ τί πίωμεν, ἢ τί περιβαλώμεθα;
32 ੩੨ ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ।
Πάντα γὰρ ταῦτα τὰ ἔθνη ἐπιζητεῖ· οἶδε γὰρ ὁ πατὴρ ὑμῶν ὁ οὐράνιος ὅτι χρῄζετε τούτων ἁπάντων.
33 ੩੩ ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
Ζητεῖτε δὲ πρῶτον τὴν βασιλείαν τοῦ Θεοῦ καὶ τὴν δικαιοσύνην αὐτοῦ, καὶ ταῦτα πάντα προστεθήσεται ὑμῖν.
34 ੩੪ ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।
Μὴ οὖν μεριμνήσητε εἰς τὴν αὔριον· ἡ γὰρ αὔριον μεριμνήσει τὰ ἑαυτῆς. Ἀρκετὸν τῇ ἡμέρᾳ ἡ κακία αὐτῆς.