< ਮੱਤੀ 7 >
1 ੧ ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ।
“Hintte bolla pirddettonna mela harata bolla pirddofite.
2 ੨ ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।
Ays giikko, harata bolla hintte pirddeyssada hintte bolla pirddettana; hintte haratas makkidaban hinttew zaari makettana.
3 ੩ ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ!
Ne ayfen de7iya tuussu daaneyssa be7onna ne ishaa ayfen de7iya buuriya ays be7ay?
4 ੪ ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
Ne ayfen tuussi de7ishin ne ishaa ayfen de7iya buuriya kesso gaanaw waana dandda7ay?
5 ੫ ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।
Neno cubbuwaw, koyrottada ne ayfen de7iya tuussi daaneyssa kessa. Iyappe guye, ne ishaa ayfen de7iya buuriya kessanaw ne geeshsha xeellana.
6 ੬ ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।
“Guye simmidi hinttena saxxonna mela geeshshabaa kanatas yeggofite. Bantta tohuwan yedhdhidi iissonna mela hintte al77o inquwa gudunthota sinthan yeggofite.
7 ੭ ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
“Woossite hinttew imettana, koyite hintte demmana, kare yidi xeegite hinttew dooyettana.
8 ੮ ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
Woossiya oodeskka imettana, koyaa oodeskka benttana, kare yidi xeegiya oodeskka dooyettenna.
9 ੯ ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ?
“Hintte giddofe ba na7i uythi woossiko shuchchi immey oonee?
10 ੧੦ ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ?
Woykko molo woossiko shooshi immey de7ii?
11 ੧੧ ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?
Yaatin hintte iita gidishe hintte naytas lo77obaa imo erikko, hintte salo aaway bana woosseyssatas lo77obaa waati darssidi immenee?
12 ੧੨ ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
Harati hinttew oothana mela hintte koyabaa ubbaa hintteka haratas oothite. Ays giikko, Muse higgeynne nabeti tamaarssey hayssa.
13 ੧੩ ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।
“Xuuntha wulara gelite; ays giikko, dhayos efiya ogey wogga, wulaykka dalgga. Iyara geliya asaykka daro.
14 ੧੪ ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।
Shin de7uwakko efiya ogeynne wulay xuunthu; yaa geliya asaykka guutha.
15 ੧੫ ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।
“Bolla baggara dorsse daanidi bantta gaathan suudhume gididi hintte giddo geliya worddanchcho nabetappe naagettite.
16 ੧੬ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?
Hintte entta, entta ayfiyaappe erana; agunthafe woyney, kinchchoteppe laadey maxettenna.
17 ੧੭ ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ।
Hessa mela lo77o mithi ubbay lo77o ayfe ayfees; iita mithi iita ayfe ayfees.
18 ੧੮ ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ।
Lo77o mithi iita ayfe ayfenna, qassi iita mithi lo77o ayfe ayfanaw dandda7enna.
19 ੧੯ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
Lo77o ayfe ayfonna mithi ubbay qanxettidi taman xuugettana.
20 ੨੦ ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ।
Hessa gisho, hintte entta, entta ayfiyaan erana.
21 ੨੧ ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।
“Salon de7iya ta aawa sheniya oothiya uray salo kawotethi gelanaappe attin coo tana ‘Godaw, Godaw’ giya ubbay salo kawotethi gelenna.
22 ੨੨ ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ?
Pirdda gallas daroti, ‘Godaw, Godaw, ne sunthan tinbbite odibookko? Ne sunthan tuna ayyaanata kessibookko? Ne sunthan malaatata oothibookkoo?’ yaagana.
23 ੨੩ ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
He wode taani, ‘Ta hinttena ubbarakka erikke, hinttee iita ootheyssati taappe haakkite’ yaagana.
24 ੨੪ ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।
“Hiza, ha ta qaala si7idi oothiya oonikka ba keethaa shuchcha bolla keexida wozanaama asa mela.
25 ੨੫ ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।
Iray bukkis, di7oy di77is, carkkoyka carkkidi he keethaa sugis. Shin keethay shuchcha baaso bolla keexettida gisho kunddibeenna.
26 ੨੬ ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ।
Ha ta qaala si7idi oothonna oonikka ba keethaa shafe bolla keexida eeya uraa mela.
27 ੨੭ ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।
Iray bukkidi, di7oy di77idi, carkkoyka carkkidi, he keethaa sugin, he keethay kunddis; iya kunddethaykka wolqqaama” yaagis.
28 ੨੮ ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹੱਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ।
Yesuusi ba oda onggida wode iya timirttey higge asttamaareta mela gidonna maatara gidiya gisho asay iya timirttiyan malaalettidosona.
29 ੨੯ ਕਿਉਂਕਿ ਉਸ ਨੇ ਉਨ੍ਹਾਂ ਨੂੰ ਉਪਦੇਸ਼ਕਾਂ ਵਾਂਗੂੰ ਉਪਦੇਸ਼ ਨਹੀਂ ਦਿੱਤਾ, ਸਗੋਂ ਇੱਕ ਅਧਿਕਾਰ ਨਾਲ ਉਪਦੇਸ਼ ਦਿੱਤਾ।