< ਮੱਤੀ 8 >
1 ੧ ਜਦੋਂ ਉਹ ਪਹਾੜ ਉੱਤੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ।
耶稣下了山,有许多人跟着他。
2 ੨ ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
有一个长大麻风的来拜他,说:“主若肯,必能叫我洁净了。”
3 ੩ ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ।
耶稣伸手摸他,说:“我肯,你洁净了吧!”他的大麻风立刻就洁净了。
4 ੪ ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।
耶稣对他说:“你切不可告诉人,只要去把身体给祭司察看,献上摩西所吩咐的礼物,对众人作证据。”
5 ੫ ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ,
耶稣进了迦百农,有一个百夫长进前来,求他说:
6 ੬ ਕਿ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ, ਘਰ ਵਿੱਚ ਪਿਆ ਦਰਦ ਨਾਲ ਤੜਫ਼ ਰਿਹਾ ਹੈ।
“主啊,我的仆人害瘫痪病,躺在家里,甚是疼苦。”
7 ੭ ਪ੍ਰਭੂ ਨੇ ਉਸ ਨੂੰ ਆਖਿਆ, ਮੈਂ ਆ ਕੇ ਉਹ ਨੂੰ ਚੰਗਾ ਕਰ ਦਿਆਂਗਾ।
耶稣说:“我去医治他。”
8 ੮ ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
百夫长回答说:“主啊,你到我舍下,我不敢当;只要你说一句话,我的仆人就必好了。
9 ੯ ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ।
因为我在人的权下,也有兵在我以下;对这个说‘去!’他就去;对那个说‘来!’他就来;对我的仆人说:‘你做这事!’他就去做。”
10 ੧੦ ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
耶稣听见就希奇,对跟从的人说:“我实在告诉你们,这么大的信心,就是在以色列中,我也没有遇见过。
11 ੧੧ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।
我又告诉你们,从东从西,将有许多人来,在天国里与亚伯拉罕、以撒、雅各一同坐席;
12 ੧੨ ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।
惟有本国的子民竟被赶到外边黑暗里去,在那里必要哀哭切齿了。”
13 ੧੩ ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।”
耶稣对百夫长说:“你回去吧!照你的信心,给你成全了。”那时,他的仆人就好了。
14 ੧੪ ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ।
耶稣到了彼得家里,见彼得的岳母害热病躺着。
15 ੧੫ ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।
耶稣把她的手一摸,热就退了;她就起来服事耶稣。
16 ੧੬ ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
到了晚上,有人带着许多被鬼附的来到耶稣跟前,他只用一句话就把鬼都赶出去,并且治好了一切有病的人。
17 ੧੭ ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ।
这是要应验先知以赛亚的话,说: 他代替我们的软弱, 担当我们的疾病。
18 ੧੮ ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ।
耶稣见许多人围着他,就吩咐渡到那边去。
19 ੧੯ ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।
有一个文士来,对他说:“夫子,你无论往哪里去,我要跟从你。”
20 ੨੦ ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।
耶稣说:“狐狸有洞,天空的飞鸟有窝,人子却没有枕头的地方。”
21 ੨੧ ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ।
又有一个门徒对耶稣说:“主啊,容我先回去埋葬我的父亲。”
22 ੨੨ ਪਰ ਯਿਸੂ ਨੇ ਉਸ ਨੂੰ ਕਿਹਾ, ਤੂੰ ਮੇਰੇ ਪਿੱਛੇ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।
耶稣说:“任凭死人埋葬他们的死人;你跟从我吧!”
23 ੨੩ ਜਦੋਂ ਉਹ ਬੇੜੀ ਉੱਤੇ ਚੜ੍ਹਿਆ ਤਾਂ ਉਸ ਦੇ ਚੇਲੇ ਉਹ ਦੇ ਮਗਰ ਆਏ।
耶稣上了船,门徒跟着他。
24 ੨੪ ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।
海里忽然起了暴风,甚至船被波浪掩盖;耶稣却睡着了。
25 ੨੫ ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ!
门徒来叫醒了他,说:“主啊,救我们,我们丧命啦!”
26 ੨੬ ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।
耶稣说:“你们这小信的人哪,为什么胆怯呢?”于是起来,斥责风和海,风和海就大大地平静了。
27 ੨੭ ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!
众人希奇,说:“这是怎样的人?连风和海也听从他了!”
28 ੨੮ ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ।
耶稣既渡到那边去,来到加大拉人的地方,就有两个被鬼附的人从坟茔里出来迎着他,极其凶猛,甚至没有人能从那条路上经过。
29 ੨੯ ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ?
他们喊着说:“神的儿子,我们与你有什么相干?时候还没有到,你就上这里来叫我们受苦吗?”
30 ੩੦ ਉਨ੍ਹਾਂ ਤੋਂ ਕੁਝ ਦੂਰ ਸੂਰਾਂ ਦਾ ਇੱਜੜ ਚੁਗਦਾ ਸੀ।
离他们很远,有一大群猪吃食。
31 ੩੧ ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ।
鬼就央求耶稣,说:“若把我们赶出去,就打发我们进入猪群吧!”
32 ੩੨ ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
耶稣说:“去吧!”鬼就出来,进入猪群。全群忽然闯下山崖,投在海里淹死了。
33 ੩੩ ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ।
放猪的就逃跑进城,将这一切事和被鬼附的人所遭遇的都告诉人。
34 ੩੪ ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
合城的人都出来迎见耶稣,既见了就央求他离开他们的境界。