< ਮੱਤੀ 8 >

1 ਜਦੋਂ ਉਹ ਪਹਾੜ ਉੱਤੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ।
כשירד ישוע מהגבעה הלך אחריו קהל גדול.
2 ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
אדם חולה בצרעת בא לקראתו, נפל על ברכיו והתחנן:”אדוני, אם רק תרצה, תוכל לרפא אותי.“
3 ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ।
ישוע נגע באיש ואמר:”ודאי שאני רוצה. הירפא!“ומיד נעלמה הצרעת.
4 ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।
”אל תספר על כך לאיש“, אמר לו ישוע.”לך מיד אל הכהן והראה לו שנרפאת. אל תשכח לקחת איתך קורבן טהרה, כפי שציווה משה על בני־ישראל, כדי שכולם יראו שנרפאת!“
5 ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ,
כשהגיע ישוע לכפר־נחום, בא אליו קצין רומאי והתחנן לפניו שירפא את משרתו הצעיר, השוכב משותק על מיטתו וסובל כאבים נוראיים.
6 ਕਿ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ, ਘਰ ਵਿੱਚ ਪਿਆ ਦਰਦ ਨਾਲ ਤੜਫ਼ ਰਿਹਾ ਹੈ।
7 ਪ੍ਰਭੂ ਨੇ ਉਸ ਨੂੰ ਆਖਿਆ, ਮੈਂ ਆ ਕੇ ਉਹ ਨੂੰ ਚੰਗਾ ਕਰ ਦਿਆਂਗਾ।
”כן“, השיב ישוע.”אבוא לרפא אותו.“
8 ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
”אדוני“אמר הקצין,”אני לא ראוי שתבוא אל ביתי, וגם אין צורך בכך. רק צווה שמשרתי יירפא, והוא יירפא.
9 ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ।
כיצד אני יכול להיות בטוח בכך? הרי אני איש צבא ורגיל לקבל פקודות מהממונים עלי, ואף לתת פקודות לחיילים תחת פיקודי. אם אני אומר לחייל אחד:’לך‘, הוא הולך. אם אני אומר לחייל אחר’בוא‘, הוא בא. ואם אני אומר למשרתי:’עשה עבודה זאת או אחרת‘, הוא עושה אותה.“
10 ੧੦ ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
דברי הקצין הפליאו את ישוע. הוא פנה אל הקהל ואמר:”בכל ישראל לא ראיתי אמונה גדולה כזאת!
11 ੧੧ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।
אני אומר לכם שגויים רבים, כמו הקצין הזה, יבואו מכל העולם וישבו במלכות השמים יחד עם אברהם, יצחק ויעקב.
12 ੧੨ ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।
ורבים – שלמענם הוכנה המלכות – יגורשו לחושך, למקום של בכי וייסורים.“
13 ੧੩ ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।”
לאחר מכן אמר ישוע לקצין הרומאי:”לך עתה לביתך; הדבר שהאמנת בו נעשה!“ובאותה שעה נרפא המשרת.
14 ੧੪ ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ।
כשבא ישוע לביתו של שמעון, ראה את חמותו של שמעון שוכבת במיטתה וקודחת מחום.
15 ੧੫ ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।
ישוע נגע בידה, ומיד ירד החום. היא קמה ממיטתה והכינה להם אוכל.
16 ੧੬ ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
באותו ערב הובאו אל ישוע מספר אנשים אחוזי־שדים. במילה אחת מפיו של ישוע ברחו כל השדים, והחולים נרפאו.
17 ੧੭ ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ।
מעשה זה הגשים את נבואת ישעיהו:”חלינו הוא נשא ומכאובינו סבלם.“
18 ੧੮ ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ।
כשראה ישוע את הקהל הרב שהתאסף סביבו, הורה לתלמידיו להתכונן לעבור לצד השני של הכינרת.
19 ੧੯ ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।
באותו זמן ניגש אליו איש דת אחד ואמר:”רבי, לכל מקום שתלך, אלך אחריך!“
20 ੨੦ ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।
אולם ישוע ענה לו:”השועלים מתגוררים במחילות האדמה, ולציפורים יש קנים. אולם לבן־האדם אין מקום להניח את ראשו.“
21 ੨੧ ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ।
תלמיד אחר אמר לישוע:”אדוני, הרשה לי קודם לקבור את אבי ואחר כך אלך אחריך.“
22 ੨੨ ਪਰ ਯਿਸੂ ਨੇ ਉਸ ਨੂੰ ਕਿਹਾ, ਤੂੰ ਮੇਰੇ ਪਿੱਛੇ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।
אולם ישוע ענה לו:”לך אחרי עכשיו! והנח למתים (מבחינה רוחנית) לדאוג למתים שלהם.“
23 ੨੩ ਜਦੋਂ ਉਹ ਬੇੜੀ ਉੱਤੇ ਚੜ੍ਹਿਆ ਤਾਂ ਉਸ ਦੇ ਚੇਲੇ ਉਹ ਦੇ ਮਗਰ ਆਏ।
לאחר מכן נכנסו ישוע ותלמידיו לסירה והחלו לשוט אל הצד השני של הכינרת.
24 ੨੪ ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।
לפתע התחוללה סערה נוראה, והגלים הגבוהים הציפו את הסירה. ואילו ישוע ישן.
25 ੨੫ ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ!
התלמידים ניגשו אל ישוע והעירו אותו בבהלה:”אדוננו, הצל אותנו! אנחנו טובעים!“
26 ੨੬ ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।
אולם ישוע ענה:”חסרי־אמונה שכמוכם! מדוע אתם פוחדים כל־כך?“הוא קם ונזף ברוח, ופקד על הים להירגע. מיד פסקה הסערה; הרוח שקטה והים נרגע.
27 ੨੭ ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!
התלמידים הנדהמים שאלו זה את זה:”מיהו האיש הזה שאפילו הרוח והים נשמעים לו?“
28 ੨੮ ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ।
בהגיעם אל ארץ הגדריים, באו לקראתם שני אנשים אחוזי־שדים. השניים התגוררו בבית־הקברות והיו מסוכנים כל כך, עד שאיש לא העז לעבור באזור ההוא.
29 ੨੯ ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ?
השניים צעקו אל ישוע:”מה אתה רוצה מאתנו, בן־האלוהים? אסור לך עדיין לייסר אותנו!“
30 ੩੦ ਉਨ੍ਹਾਂ ਤੋਂ ਕੁਝ ਦੂਰ ਸੂਰਾਂ ਦਾ ਇੱਜੜ ਚੁਗਦਾ ਸੀ।
במרחק מה משם רעה עדר חזירים,
31 ੩੧ ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ।
והשדים ביקשו:”אם אתה מגרש אותנו, שלח אותנו לפחות אל תוך החזירים האלה.“
32 ੩੨ ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
ישוע הסכים, וציווה עליהם:”הסתלקו!“השדים יצאו מהאנשים ונכנסו בחזירים, ואלה דהרו מיד במדרון ההר ישר אל תוך הים, וטבעו.
33 ੩੩ ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ।
הרועים ברחו אל העיר הקרובה וסיפרו על מה שקרה,
34 ੩੪ ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
וכל אנשי העיר יצאו מיד לראות את ישוע, וביקשו ממנו לעזוב את האזור ולא להטריד אותם.

< ਮੱਤੀ 8 >