< ਮੱਤੀ 9 >
1 ੧ ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਆਇਆ।
Salito su una barca, Gesù passò all'altra riva e giunse nella sua città.
2 ੨ ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ।
Ed ecco, gli portarono un paralitico steso su un letto. Gesù, vista la loro fede, disse al paralitico: «Coraggio, figliolo, ti sono rimessi i tuoi peccati».
3 ੩ ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ।
Allora alcuni scribi cominciarono a pensare: «Costui bestemmia».
4 ੪ ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?
Ma Gesù, conoscendo i loro pensieri, disse: «Perché mai pensate cose malvagie nel vostro cuore?
5 ੫ ਭਲਾ, ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?
Che cosa dunque è più facile, dire: Ti sono rimessi i peccati, o dire: Alzati e cammina?
6 ੬ ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
Ora, perché sappiate che il Figlio dell'uomo ha il potere in terra di rimettere i peccati: alzati, disse allora il paralitico, prendi il tuo letto e và a casa tua».
7 ੭ ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ।
Ed egli si alzò e andò a casa sua.
8 ੮ ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਅਜਿਹਾ ਅਧਿਕਾਰ ਦਿੱਤਾ।
A quella vista, la folla fu presa da timore e rese gloria a Dio che aveva dato un tale potere agli uomini.
9 ੯ ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।
Andando via di là, Gesù vide un uomo, seduto al banco delle imposte, chiamato Matteo, e gli disse: «Seguimi». Ed egli si alzò e lo seguì.
10 ੧੦ ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ।
Mentre Gesù sedeva a mensa in casa, sopraggiunsero molti pubblicani e peccatori e si misero a tavola con lui e con i discepoli.
11 ੧੧ ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
Vedendo ciò, i farisei dicevano ai suoi discepoli: «Perché il vostro maestro mangia insieme ai pubblicani e ai peccatori?».
12 ੧੨ ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ।
Gesù li udì e disse: «Non sono i sani che hanno bisogno del medico, ma i malati.
13 ੧੩ ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।
Andate dunque e imparate che cosa significhi: Misericordia io voglio e non sacrificio. Infatti non sono venuto a chiamare i giusti, ma i peccatori».
14 ੧੪ ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”
Allora gli si accostarono i discepoli di Giovanni e gli dissero: «Perché, mentre noi e i farisei digiuniamo, i tuoi discepoli non digiunano?».
15 ੧੫ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ।
E Gesù disse loro: «Possono forse gli invitati a nozze essere in lutto mentre lo sposo è con loro? Verranno però i giorni quando lo sposo sarà loro tolto e allora digiuneranno.
16 ੧੬ ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।
Nessuno mette un pezzo di stoffa grezza su un vestito vecchio, perché il rattoppo squarcia il vestito e si fa uno strappo peggiore.
17 ੧੭ ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।
Né si mette vino nuovo in otri vecchi, altrimenti si rompono gli otri e il vino si versa e gli otri van perduti. Ma si versa vino nuovo in otri nuovi, e così l'uno e gli altri si conservano».
18 ੧੮ ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।
Mentre diceva loro queste cose, giunse uno dei capi che gli si prostrò innanzi e gli disse: «Mia figlia è morta proprio ora; ma vieni, imponi la tua mano sopra di lei ed essa vivrà».
19 ੧੯ ਫਿਰ ਯਿਸੂ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਤੁਰ ਪਏ।
Alzatosi, Gesù lo seguiva con i suoi discepoli.
20 ੨੦ ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ।
Ed ecco una donna, che soffriva d'emorragia da dodici anni, gli si accostò alle spalle e toccò il lembo del suo mantello.
21 ੨੧ ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।
Pensava infatti: «Se riuscirò anche solo a toccare il suo mantello, sarò guarita».
22 ੨੨ ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ।
Gesù, voltatosi, la vide e disse: «Coraggio, figliola, la tua fede ti ha guarita». E in quell'istante la donna guarì.
23 ੨੩ ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆਂ ਵੇਖ ਕੇ ਆਖਿਆ,
Arrivato poi Gesù nella casa del capo e veduti i flautisti e la gente in agitazione, disse:
24 ੨੪ ਪਰੇ ਹੋ ਜਾਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ, ਪਰ ਉਹ ਉਸ ਉੱਤੇ ਹੱਸੇ।
«Ritiratevi, perché la fanciulla non è morta, ma dorme». Quelli si misero a deriderlo.
25 ੨੫ ਜਦੋਂ ਭੀੜ ਬਾਹਰ ਕੱਢੀ ਗਈ, ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠ ਖੜੀ ਹੋਈ।
Ma dopo che fu cacciata via la gente egli entrò, le prese la mano e la fanciulla si alzò.
26 ੨੬ ਅਤੇ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਫੈਲ ਗਈ।
E se ne sparse la fama in tutta quella regione.
27 ੨੭ ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!
Mentre Gesù si allontanava di là, due ciechi lo seguivano urlando: «Figlio di Davide, abbi pietà di noi».
28 ੨੮ ਅਤੇ ਜਦੋਂ ਉਹ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਵਿਸ਼ਵਾਸ ਹੈ ਜੋ ਮੈਂ ਇਹ ਕੰਮ ਕਰ ਸਕਦਾ ਹਾਂ? ਉਨ੍ਹਾਂ ਉਸ ਨੂੰ ਆਖਿਆ, ਹਾਂ, ਪ੍ਰਭੂ ਜੀ।
Entrato in casa, i ciechi gli si accostarono, e Gesù disse loro: «Credete voi che io possa fare questo?». Gli risposero: «Sì, o Signore!».
29 ੨੯ ਤਦ ਉਹ ਉਨ੍ਹਾਂ ਦੀਆਂ ਅੱਖਾਂ ਨੂੰ ਛੂਹ ਕੇ ਬੋਲਿਆ, ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਓਸੇ ਤਰ੍ਹਾਂ ਹੋਵੇ।
Allora toccò loro gli occhi e disse: «Sia fatto a voi secondo la vostra fede».
30 ੩੦ ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ!
E si aprirono loro gli occhi. Quindi Gesù li ammonì dicendo: «Badate che nessuno lo sappia!».
31 ੩੧ ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ।
Ma essi, appena usciti, ne sparsero la fama in tutta quella regione.
32 ੩੨ ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ।
Usciti costoro, gli presentarono un muto indemoniato.
33 ੩੩ ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ।
Scacciato il demonio, quel muto cominciò a parlare e la folla presa da stupore diceva: «Non si è mai vista una cosa simile in Israele!».
34 ੩੪ ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
Ma i farisei dicevano: «Egli scaccia i demòni per opera del principe dei demòni».
35 ੩੫ ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
Gesù andava attorno per tutte le città e i villaggi, insegnando nelle loro sinagoghe, predicando il vangelo del regno e curando ogni malattia e infermità.
36 ੩੬ ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।
Vedendo le folle ne sentì compassione, perché erano stanche e sfinite, come pecore senza pastore.
37 ੩੭ ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ।
Allora disse ai suoi discepoli: «La messe è molta, ma gli operai sono pochi!
38 ੩੮ ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।
Pregate dunque il padrone della messe che mandi operai nella sua messe!».