< ਮੀਕਾਹ 1 >

1 ਯਹੋਵਾਹ ਦੀ ਬਾਣੀ ਜਿਹੜੀ ਮੋਰਸ਼ਤੀ ਮੀਕਾਹ ਕੋਲ ਯਹੂਦਾਹ ਦੇ ਰਾਜਿਆਂ ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਆਈ, - ਉਹ ਦਰਸ਼ਣ ਜਿਹੜਾ ਉਹ ਨੇ ਸਾਮਰਿਯਾ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।
ユダの王ヨタム、アハズおよびヒゼキヤの代にモレシテ人ミカに臨めるヱホバの言是すなはちサマリアとエルサレムの事につきて彼が示されたる者なり
2 ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ! ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ।
萬民よ聽け 地とその中の者よ耳を傾けよ 主ヱホバ汝らに對ひて證を立てたまはん 即ち主その聖殿より之を立たまふべし
3 ਵੇਖੋ, ਯਹੋਵਾਹ ਆਪਣੇ ਪਵਿੱਤਰ ਸਥਾਨ ਤੋਂ ਬਾਹਰ ਆਉਂਦਾ ਹੈ, ਉਹ ਹੇਠਾਂ ਆ ਕੇ ਧਰਤੀ ਦੀਆਂ ਉੱਚਿਆਈਆਂ ਉੱਤੇ ਤੁਰੇਗਾ।
視よヱホバその處より出てくだり地の高處を踏みたまはん
4 ਪਰਬਤ ਉਹ ਦੇ ਹੇਠੋਂ ਪਿਘਲ ਜਾਣਗੇ, ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ।
山は彼の下に融け谷は裂けたり 火の前なる蝋のごとく坡に流るる水の如し
5 ਇਹ ਸਭ ਯਾਕੂਬ ਦੇ ਅਪਰਾਧ ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ ਹੁੰਦਾ ਹੈ। ਯਾਕੂਬ ਦਾ ਅਪਰਾਧ ਕੀ ਹੈ? ਕੀ ਉਹ ਸਾਮਰਿਯਾ ਨਹੀਂ? ਯਹੂਦਾਹ ਦੇ ਉੱਚੇ ਸਥਾਨ ਕੀ ਹਨ? ਕੀ ਉਹ ਯਰੂਸ਼ਲਮ ਨਹੀਂ?
是みなヤコブの咎の故イスラエルの家の罪のゆゑなり ヤコブの愆とは何か サマリヤにあらずや ユダの崇邱とは何か エルサレムにあらずや
6 ਇਸ ਲਈ ਮੈਂ ਸਾਮਰਿਯਾ ਨੂੰ ਮੈਦਾਨ ਵਿੱਚ ਮਲਬੇ ਦਾ ਢੇਰ ਬਣਾਵਾਂਗਾ, ਅੰਗੂਰੀ ਬਾਗ਼ ਲਾਉਣ ਦੇ ਲਈ, ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ, ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ।
是故に我サマリヤを野の石堆となし葡萄を植る處と爲し又その石を谷に投おとしその基を露さん
7 ਉਸ ਦੀਆਂ ਸਾਰੀਆਂ ਮੂਰਤੀਆਂ ਚੂਰ-ਚੂਰ ਕੀਤੀਆਂ ਜਾਣਗੀਆਂ, ਅਤੇ ਜੋ ਕੁਝ ਉਸ ਦੇ ਵੇਸ਼ਵਾਗਿਰੀ ਨਾਲ ਕਮਾਇਆ ਹੈ, ਉਹ ਅੱਗ ਵਿੱਚ ਸਾੜਿਆ ਜਾਵੇਗਾ, ਅਤੇ ਉਸ ਦੇ ਸਾਰੇ ਬੁੱਤ ਮੈਂ ਬਰਬਾਦ ਕਰਾਂਗਾ, ਕਿਉਂ ਜੋ ਉਸ ਨੇ ਉਨ੍ਹਾਂ ਨੂੰ ਵੇਸ਼ਵਾਗਿਰੀ ਤੋਂ ਜਮਾਂ ਕੀਤਾ ਹੈ, ਅਤੇ ਉਹ ਫੇਰ ਵੇਸ਼ਵਾਗਿਰੀ ਵਿੱਚ ਮੁੜ ਜਾਣਗੇ!
その石像はみな碎かれその獲たる價金はみな火にて焚れん 我その偶像をことごとく毀たん 彼妓女の價金よりこれを積たれば是はまた歸りて妓女の價金となるべし
8 ਇਸ ਦੇ ਕਾਰਨ ਮੈਂ ਵਿਰਲਾਪ ਕਰਾਂਗਾ ਅਤੇ ਧਾਹਾਂ ਮਾਰਾਂਗਾ, ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ, ਮੈਂ ਗਿੱਦੜਾਂ ਵਾਂਗੂੰ ਸਿਆਪਾ ਕਰਾਂਗਾ ਅਤੇ ਸ਼ੁਤਰਮੁਰਗ ਵਾਂਗੂੰ ਸੋਗ ਕਰਾਂਗਾ।
我これがために哭き咷ばん 衣を脱ぎ裸體にて歩行ん 山犬のごとくに哭き駝鳥のごとくに啼ん
9 ਉਸ ਦਾ ਫੱਟ ਅਸਾਧ ਹੈ, ਬਿਪਤਾ ਤਾਂ ਯਹੂਦਾਹ ਤੱਕ ਆ ਗਈ ਹੈ, ਉਹ ਮੇਰੀ ਪਰਜਾ ਦੇ ਫਾਟਕ ਤੱਕ, ਸਗੋਂ ਯਰੂਸ਼ਲਮ ਤੱਕ ਪਹੁੰਚੀ ਹੈ।
サマリヤの傷は醫すべからざる者にてすでにユダに至り我民の門エルサレムにまでおよべり
10 ੧੦ ਗਥ ਵਿੱਚ ਇਸ ਦੀ ਚਰਚਾ ਨਾ ਕਰੋ, ਅਤੇ ਬਿਲਕੁਲ ਨਾ ਰੋਵੋ, ਬੈਤ-ਲਅਫਰਾਹ ਵਿੱਚ ਧੂੜ ਵਿੱਚ ਲੇਟੋ।
ガテに傳ふるなかれ 泣さけぶ勿れ ベテレアフラにて我塵の中に輾びたり
11 ੧੧ ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾ! ਸਅਨਾਨ ਦੀ ਵਾਸਣ ਨਹੀਂ ਨਿੱਕਲਦੀ, ਬੈਤ-ਏਸਲ ਦੇ ਰੋਣ-ਪਿੱਟਣ ਦੇ ਕਾਰਨ ਉਸ ਦੀ ਪਨਾਹ ਤੁਹਾਡੇ ਕੋਲੋਂ ਲੈ ਲਈ ਜਾਵੇਗੀ।
サピルに住る者よ 汝ら裸になり辱を蒙りて進みゆけ ザアナンに住る者は敢て出ず ベテエゼルのの哀哭によりて汝らは立處を得ず
12 ੧੨ ਮਾਰੋਥ ਦੀ ਵਾਸਣ ਨੇਕੀ ਲਈ ਤੜਫ਼ਦੀ ਹੈ, ਕਿਉਂ ਜੋ ਯਹੋਵਾਹ ਵੱਲੋਂ ਬਿਪਤਾ, ਯਰੂਸ਼ਲਮ ਦੇ ਫਾਟਕ ਤੱਕ ਆਣ ਪਈ ਹੈ।
マロテに住る者は己の幸福につきて思ひなやむ 其は災禍ヱホバより出てエルサレムの門に臨めばなり
13 ੧੩ ਹੇ ਲਾਕੀਸ਼ ਦੀਏ ਵਾਸਣੇ, ਤੇਜ਼ ਘੋੜੇ ਨੂੰ ਆਪਣੇ ਰਥ ਅੱਗੇ ਜੋਤ, ਤੈਥੋਂ ਹੀ ਸੀਯੋਨ ਦੀ ਧੀ ਦੇ ਪਾਪ ਦਾ ਅਰੰਭ ਹੋਇਆ, ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ।
ラキシに住る者よ馬に車をつなげ ラキシはシオンの女の罪の根本なり イスラエルの愆は汝の中に見ゆ
14 ੧੪ ਇਸ ਲਈ ਤੂੰ ਮੋਰਸਥ-ਗਥ ਨੂੰ ਵਿਦਾਇਗੀ ਦੀ ਸੁਗ਼ਾਤ ਦੇ, ਇਸਰਾਏਲ ਦੇ ਰਾਜਿਆਂ ਨੂੰ ਅਕਜ਼ੀਬ ਦੇ ਘਰ ਤੋਂ ਧੋਖੇ ਹੀ ਮਿਲਣਗੇ।
この故に汝モレセテガテに離別の饋物を與へよ アクジブの家々はイスラエルの王等におけること人を欺く溪川のごとくなるべし
15 ੧੫ ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਉੱਤੇ ਇੱਕ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ, ਇਸਰਾਏਲ ਦਾ ਪਰਤਾਪ ਅਦੁੱਲਾਮ ਤੱਕ ਆਵੇਗਾ।
マレシヤにすめる者よ 我また汝の地を獲べき者を汝に携へ往べし イスラエルの榮光アドラムに往ん
16 ੧੬ ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ਼ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ, ਕਿਉਂ ਜੋ ਉਹ ਤੇਰੇ ਕੋਲੋਂ ਗੁਲਾਮੀ ਵਿੱਚ ਚਲੇ ਜਾਣਗੇ।
汝その悦ぶところの子等の故によりて汝の髪を剃おろせ 汝の首の剃し處を大きくして鷲のごとくにせよ 其は彼等擄へられて汝を離るればなり

< ਮੀਕਾਹ 1 >