< ਮੀਕਾਹ 1 >
1 ੧ ਯਹੋਵਾਹ ਦੀ ਬਾਣੀ ਜਿਹੜੀ ਮੋਰਸ਼ਤੀ ਮੀਕਾਹ ਕੋਲ ਯਹੂਦਾਹ ਦੇ ਰਾਜਿਆਂ ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਆਈ, - ਉਹ ਦਰਸ਼ਣ ਜਿਹੜਾ ਉਹ ਨੇ ਸਾਮਰਿਯਾ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।
Rijeè Gospodnja koja doðe Miheju Moreseæaninu za vremena Joatama, Ahaza i Jezekije, careva Judinijeh, što vidje za Samariju i za Jerusalim.
2 ੨ ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ! ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ।
Èujte, svi narodi, slušaj, zemljo i što je na njoj, i Gospod Bog da vam je svjedok, Gospod iz svete crkve svoje.
3 ੩ ਵੇਖੋ, ਯਹੋਵਾਹ ਆਪਣੇ ਪਵਿੱਤਰ ਸਥਾਨ ਤੋਂ ਬਾਹਰ ਆਉਂਦਾ ਹੈ, ਉਹ ਹੇਠਾਂ ਆ ਕੇ ਧਰਤੀ ਦੀਆਂ ਉੱਚਿਆਈਆਂ ਉੱਤੇ ਤੁਰੇਗਾ।
Jer, gle, Gospod izlazi iz mjesta svojega, i siæi æe, i hodiæe po visinama zemaljskim.
4 ੪ ਪਰਬਤ ਉਹ ਦੇ ਹੇਠੋਂ ਪਿਘਲ ਜਾਣਗੇ, ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ।
I gore æe se rastopiti pred njim, i doline æe se rasjesti, kao vosak od ognja i kao voda što teèe niz strmen.
5 ੫ ਇਹ ਸਭ ਯਾਕੂਬ ਦੇ ਅਪਰਾਧ ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ ਹੁੰਦਾ ਹੈ। ਯਾਕੂਬ ਦਾ ਅਪਰਾਧ ਕੀ ਹੈ? ਕੀ ਉਹ ਸਾਮਰਿਯਾ ਨਹੀਂ? ਯਹੂਦਾਹ ਦੇ ਉੱਚੇ ਸਥਾਨ ਕੀ ਹਨ? ਕੀ ਉਹ ਯਰੂਸ਼ਲਮ ਨਹੀਂ?
Sve je to za zloèinstvo Jakovljevo i za grijehe doma Izrailjeva. Koje je zloèinstvo Jakovljevo? nije li Samarija? koje su visine Judine? nije li Jerusalim?
6 ੬ ਇਸ ਲਈ ਮੈਂ ਸਾਮਰਿਯਾ ਨੂੰ ਮੈਦਾਨ ਵਿੱਚ ਮਲਬੇ ਦਾ ਢੇਰ ਬਣਾਵਾਂਗਾ, ਅੰਗੂਰੀ ਬਾਗ਼ ਲਾਉਣ ਦੇ ਲਈ, ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ, ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ।
Zato æu uèiniti od Samarije gomilu u polju da se sade vinogradi, i pobacaæu kamenje njezino u dolinu i otkriæu joj temelje.
7 ੭ ਉਸ ਦੀਆਂ ਸਾਰੀਆਂ ਮੂਰਤੀਆਂ ਚੂਰ-ਚੂਰ ਕੀਤੀਆਂ ਜਾਣਗੀਆਂ, ਅਤੇ ਜੋ ਕੁਝ ਉਸ ਦੇ ਵੇਸ਼ਵਾਗਿਰੀ ਨਾਲ ਕਮਾਇਆ ਹੈ, ਉਹ ਅੱਗ ਵਿੱਚ ਸਾੜਿਆ ਜਾਵੇਗਾ, ਅਤੇ ਉਸ ਦੇ ਸਾਰੇ ਬੁੱਤ ਮੈਂ ਬਰਬਾਦ ਕਰਾਂਗਾ, ਕਿਉਂ ਜੋ ਉਸ ਨੇ ਉਨ੍ਹਾਂ ਨੂੰ ਵੇਸ਼ਵਾਗਿਰੀ ਤੋਂ ਜਮਾਂ ਕੀਤਾ ਹੈ, ਅਤੇ ਉਹ ਫੇਰ ਵੇਸ਼ਵਾਗਿਰੀ ਵਿੱਚ ਮੁੜ ਜਾਣਗੇ!
I svi rezani likovi njezini razbiæe se, i svi æe se darovi njezini sažeæi ognjem, i sve æu idole njezine potrti, jer od plate kurvarske nakupi, i opet æe biti plata kurvarska.
8 ੮ ਇਸ ਦੇ ਕਾਰਨ ਮੈਂ ਵਿਰਲਾਪ ਕਰਾਂਗਾ ਅਤੇ ਧਾਹਾਂ ਮਾਰਾਂਗਾ, ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ, ਮੈਂ ਗਿੱਦੜਾਂ ਵਾਂਗੂੰ ਸਿਆਪਾ ਕਰਾਂਗਾ ਅਤੇ ਸ਼ੁਤਰਮੁਰਗ ਵਾਂਗੂੰ ਸੋਗ ਕਰਾਂਗਾ।
Zato æu plakati i ridati; hodiæu svuèen i go; plakaæu kao zmajevi i tužiæu kao sove.
9 ੯ ਉਸ ਦਾ ਫੱਟ ਅਸਾਧ ਹੈ, ਬਿਪਤਾ ਤਾਂ ਯਹੂਦਾਹ ਤੱਕ ਆ ਗਈ ਹੈ, ਉਹ ਮੇਰੀ ਪਰਜਾ ਦੇ ਫਾਟਕ ਤੱਕ, ਸਗੋਂ ਯਰੂਸ਼ਲਮ ਤੱਕ ਪਹੁੰਚੀ ਹੈ।
Jer joj se rane ne mogu iscijeliti, doðoše do Jude, dopriješe do vrata mojega naroda, do Jerusalima.
10 ੧੦ ਗਥ ਵਿੱਚ ਇਸ ਦੀ ਚਰਚਾ ਨਾ ਕਰੋ, ਅਤੇ ਬਿਲਕੁਲ ਨਾ ਰੋਵੋ, ਬੈਤ-ਲਅਫਰਾਹ ਵਿੱਚ ਧੂੜ ਵਿੱਚ ਲੇਟੋ।
Ne javljajte u Gatu, ne plaèite; u Vit-Afri valjaj se po prahu.
11 ੧੧ ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾ! ਸਅਨਾਨ ਦੀ ਵਾਸਣ ਨਹੀਂ ਨਿੱਕਲਦੀ, ਬੈਤ-ਏਸਲ ਦੇ ਰੋਣ-ਪਿੱਟਣ ਦੇ ਕਾਰਨ ਉਸ ਦੀ ਪਨਾਹ ਤੁਹਾਡੇ ਕੋਲੋਂ ਲੈ ਲਈ ਜਾਵੇਗੀ।
Izidi, stanovnice Safirska, s golom sramotom; stanovnica Sananska neæe izaæi; žalost Vet-ezilska neæe vam dati stanka.
12 ੧੨ ਮਾਰੋਥ ਦੀ ਵਾਸਣ ਨੇਕੀ ਲਈ ਤੜਫ਼ਦੀ ਹੈ, ਕਿਉਂ ਜੋ ਯਹੋਵਾਹ ਵੱਲੋਂ ਬਿਪਤਾ, ਯਰੂਸ਼ਲਮ ਦੇ ਫਾਟਕ ਤੱਕ ਆਣ ਪਈ ਹੈ।
Jer stanovnica Marotska tuži za svojim dobrom. Jer siðe zlo od Gospoda do vrata Jerusalimskih.
13 ੧੩ ਹੇ ਲਾਕੀਸ਼ ਦੀਏ ਵਾਸਣੇ, ਤੇਜ਼ ਘੋੜੇ ਨੂੰ ਆਪਣੇ ਰਥ ਅੱਗੇ ਜੋਤ, ਤੈਥੋਂ ਹੀ ਸੀਯੋਨ ਦੀ ਧੀ ਦੇ ਪਾਪ ਦਾ ਅਰੰਭ ਹੋਇਆ, ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ।
Upregni brze konje u kola, stanovnice Lahiska, koja si poèetak grijehu kæeri Sionskoj, jer se u tebi naðoše zloèinstva Izrailjeva.
14 ੧੪ ਇਸ ਲਈ ਤੂੰ ਮੋਰਸਥ-ਗਥ ਨੂੰ ਵਿਦਾਇਗੀ ਦੀ ਸੁਗ਼ਾਤ ਦੇ, ਇਸਰਾਏਲ ਦੇ ਰਾਜਿਆਂ ਨੂੰ ਅਕਜ਼ੀਬ ਦੇ ਘਰ ਤੋਂ ਧੋਖੇ ਹੀ ਮਿਲਣਗੇ।
Zato pošlji dare Moresetu Gatskom; domovi Ahsivski prevariæe careve Izrailjeve.
15 ੧੫ ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਉੱਤੇ ਇੱਕ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ, ਇਸਰਾਏਲ ਦਾ ਪਰਤਾਪ ਅਦੁੱਲਾਮ ਤੱਕ ਆਵੇਗਾ।
Još æu ti dovesti našljednika, stanovnice Mariska; doæi æe do Odolama, slave Izrailjeve.
16 ੧੬ ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ਼ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ, ਕਿਉਂ ਜੋ ਉਹ ਤੇਰੇ ਕੋਲੋਂ ਗੁਲਾਮੀ ਵਿੱਚ ਚਲੇ ਜਾਣਗੇ।
Naèini se æelava i ostrizi se za milom djecom svojom; raširi æelu svoju kao orao, jer se vode od tebe u ropstvo.