< ਮੀਕਾਹ 2 >
1 ੧ ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।
Yatarken fesat ve kötülük tasarlayanların vay haline! Ortalık ağarınca tasarladıklarını yaparlar. Çünkü güçleri buna yeter.
2 ੨ ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ। ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ।
Göz diktikleri tarlaları zorla alır, evlere el koyarlar. Birini evinden, bir başkasını mirasından ederler.
3 ੩ ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਘਰਾਣੇ ਉੱਤੇ ਅਜਿਹੀ ਬਿਪਤਾ ਸੋਚਦਾ ਹਾਂ, ਜਿਸ ਤੋਂ ਤੁਸੀਂ ਆਪਣੀਆਂ ਧੌਣਾਂ ਨੂੰ ਨਾ ਕੱਢ ਸਕੋਗੇ, ਨਾ ਤੁਸੀਂ ਹੰਕਾਰ ਨਾਲ ਤੁਰੋਗੇ, ਕਿਉਂ ਜੋ ਉਹ ਸਮਾਂ ਭੈੜਾ ਹੋਵੇਗਾ!
Bu nedenle RAB bu halka şöyle diyor: “Bakın, size öyle bir bela hazırlıyorum ki, Bundan yakanızı kurtaramayacaksınız. Öyle amansız bir zaman gelecek ki, Başınız dik yürüyemeyeceksiniz.
4 ੪ ਉਸ ਦਿਨ ਉਹ ਤੁਹਾਡੇ ਬਾਰੇ ਕਹਾਉਤ ਆਖਣਗੇ, ਅਤੇ ਰੋਂਦੇ-ਪਿੱਟਦੇ ਹੋਏ ਵਿਰਲਾਪ ਕਰਨਗੇ ਅਤੇ ਆਖਣਗੇ, ਸਾਡਾ ਸੱਤਿਆਨਾਸ ਹੋ ਗਿਆ! ਉਹ ਮੇਰੇ ਲੋਕਾਂ ਦੇ ਭਾਗ ਨੂੰ ਬਦਲਦਾ ਹੈ, ਉਹ ਉਸ ਨੂੰ ਮੇਰੇ ਤੋਂ ਕਿਵੇਂ ਦੂਰ ਕਰਦਾ ਹੈ, ਉਹ ਸਾਡੇ ਖੇਤਾਂ ਨੂੰ ਵਿਸ਼ਵਾਸਘਾਤੀਆਂ ਵਿੱਚ ਵੰਡਦਾ ਹੈ!
O gün sizinle alay edecekler. Sizin için şu acıklı ezgiyi söyleyecekler: ‘Büsbütün mahvolduk! RAB halkımızın varını yoğunu başkalarına bölüştürüyor, Topraklarımızı hainlere dağıtıyor.’”
5 ੫ ਸੋ ਤੇਰੇ ਲਈ ਯਹੋਵਾਹ ਦੀ ਸਭਾ ਵਿੱਚ ਕੋਈ ਵੀ ਨਹੀਂ ਹੋਵੇਗਾ ਜੋ ਪਰਚੀਆਂ ਪਾ ਜ਼ਮੀਨ ਨੂੰ ਵੰਡ ਲਵੇ।
Bu nedenle, ülkeyi kurayla bölüştürme zamanı gelince RAB'bin topluluğunda sizden kimse bulunmayacak.
6 ੬ ਉਹ ਇਹ ਭਵਿੱਖਬਾਣੀ ਕਰਦੇ ਹਨ ਕਿ ਭਵਿੱਖਬਾਣੀ ਨਾ ਕਰੋ, ਇਹਨਾਂ ਗੱਲਾਂ ਬਾਰੇ ਭਵਿੱਖਬਾਣੀ ਨਾ ਕਰੋ, ਸਾਡੇ ਉੱਤੇ ਇਹ ਅਪਮਾਨ ਨਹੀਂ ਆਵੇਗਾ।
İnsanlar, “Peygamberlik etmeyin” diyorlar, “Bu konularda peygamberlik etmemeli. Utandırılmayacağız.”
7 ੭ ਹੇ ਯਾਕੂਬ ਦੇ ਘਰਾਣੇ, ਕੀ ਇਹ ਆਖਿਆ ਜਾਵੇ? ਕੀ ਯਹੋਵਾਹ ਦਾ ਆਤਮਾ ਬੇਸਬਰ ਹੈ? ਭਲਾ, ਇਹ ਉਹ ਦੇ ਕੰਮ ਹਨ? ਕੀ ਮੇਰੇ ਬਚਨ ਸਿੱਧੇ ਚਾਲ-ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇ?
Ey Yakupoğulları, böyle konuşulur mu? “RAB'bin sabrı mı tükendi acaba? O böyle şeyler yapar mı? Benim sözlerim doğru yolda yürüyenin yararına değil mi?” diyor RAB,
8 ੮ ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਮੇਰੇ ਵਿਰੁੱਧ ਉੱਠੀ ਹੈ, ਤੁਸੀਂ ਉਸ ਮਨੁੱਖ ਦੇ ਉੱਤੋਂ ਕੱਪੜੇ ਅਤੇ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਵੀ ਦੂਰ ਰਹਿ ਕੇ ਲੰਘਦਾ ਹੈ।
“Daha dün halkım düşman gibi ayaklandı. Savaştan dönenlerin, kaygısızca önünüzden geçenlerin sırtından Güzel giysilerini sıyırıp alırsınız.
9 ੯ ਤੁਸੀਂ ਮੇਰੀ ਪਰਜਾ ਦੀਆਂ ਇਸਤਰੀਆਂ ਨੂੰ, ਉਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਉਹਨਾਂ ਦੇ ਨਿਆਣਿਆਂ ਤੋਂ ਮੇਰੀਆਂ ਦਿੱਤੀਆਂ ਹੋਈਆਂ ਬਰਕਤਾਂ ਸਦਾ ਲਈ ਖੋਹ ਲੈਂਦੇ ਹੋ।
Halkımın kadınlarını rahat evlerinden kovar, Çocuklarını yüce huzurumdan yoksun bırakırsınız.
10 ੧੦ ਉੱਠੋ, ਚੱਲੇ ਜਾਓ! ਇਹ ਤੁਹਾਡਾ ਕੋਈ ਵਿਸ਼ਰਾਮ ਸਥਾਨ ਨਹੀਂ ਹੈ। ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ ਕਰ ਦਿੱਤਾ ਹੈ।
Kalkıp gidin, dinlenme yeriniz değil burası! Murdarlığınız yüzünden bu yer korkunç biçimde yıkılacak.
11 ੧੧ ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, “ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ!
Yalancı, aldatıcı biri gelip, ‘Size şarap ve içkiden söz edeyim’ dese, Bu halk onu peygamber kabul edecek.”
12 ੧੨ ਹੇ ਯਾਕੂਬ, ਮੈਂ ਜ਼ਰੂਰ ਹੀ ਤੁਹਾਨੂੰ ਸਾਰਿਆਂ ਨੂੰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਚੇ ਹੋਇਆਂ ਨੂੰ ਜ਼ਰੂਰ ਹੀ ਜਮਾਂ ਕਰਾਂਗਾ, ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ, ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ।
“Ey Yakupoğulları, Elbette hepinizi bir araya getireceğim. İsrail'in geride kalanlarını elbette toplayacağım. Ağıldaki davar gibi, Otlaktaki sürü gibi bir araya getireceğim sizleri. Topraklarınız insanlarla dolacak.”
13 ੧੩ ਰਾਹ ਬਣਾਉਣ ਵਾਲਾ ਉਹਨਾਂ ਦੇ ਅੱਗੇ-ਅੱਗੇ ਉਤਾਹਾਂ ਜਾਵੇਗਾ, ਉਹ ਭੱਜ ਕੇ ਨਿੱਕਲਣਗੇ ਅਤੇ ਫਾਟਕ ਦੇ ਵਿੱਚੋਂ ਦੀ ਲੰਘਣਗੇ, ਉਹਨਾਂ ਦਾ ਰਾਜਾ ਉਹਨਾਂ ਦੇ ਅੱਗੇ-ਅੱਗੇ ਚੱਲੇਗਾ, ਅਤੇ ਯਹੋਵਾਹ ਉਹਨਾਂ ਦੇ ਸਿਰ ਤੇ ਹੋਵੇਗਾ।
Tanrı yolu açıp halkın önünden gidecek. Kent kapılarını kırıp dışarı çıkacaklar. Kralları olan RAB önlerinden gidecek.