< ਮੀਕਾਹ 3 >
1 ੧ ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ?
我言ふヤコブの首領よイスラエルの家の侯伯よ 汝ら聽け公義は汝らの知べきことに非ずや
2 ੨ ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ, ਤੁਸੀਂ ਜੋ ਉਹਨਾਂ ਦੇ ਸਰੀਰਾਂ ਤੋਂ ਉਹਨਾਂ ਦੀ ਖੱਲ, ਅਤੇ ਉਹਨਾਂ ਦੀ ਹੱਡੀਆਂ ਤੋਂ ਉਹਨਾਂ ਦਾ ਮਾਸ ਨੋਚਦੇ ਹੋ,
汝らは善を惡み惡を好み民の身より皮を剥ぎ骨より肉を剔り
3 ੩ ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ, ਅਤੇ ਉਹਨਾਂ ਦੀ ਖੱਲ ਉਹਨਾਂ ਦੇ ਉੱਤੋਂ ਲਾਹੁੰਦੇ ਹੋ, ਤੁਸੀਂ ਉਹਨਾਂ ਦੀਆਂ ਹੱਡੀਆਂ ਨੂੰ ਪਕਾਉਣ ਲਈ ਭਾਂਡੇ ਵਿੱਚ ਭੰਨ ਸੁੱਟਦੇ ਹੋ, ਅਤੇ ਉਹਨਾਂ ਦੇ ਮਾਸ ਨੂੰ ਪਕਾਉਣ ਲਈ ਕੜਾਹੀ ਵਿੱਚ ਟੁੱਕੜੇ-ਟੁੱਕੜੇ ਕਰਦੇ ਹੋ!
我民の肉を食ひその皮を剥ぎその骨を碎きこれを切きざみて鍋に入る物のごとくし鼎の中にいるる肉のごとくす
4 ੪ ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਉਹਨਾਂ ਨੂੰ ਉੱਤਰ ਨਾ ਦੇਵੇਗਾ, ਸਗੋਂ ਉਸ ਸਮੇਂ ਉਹ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵੇਗਾ, ਕਿਉਂ ਜੋ ਉਹਨਾਂ ਨੇ ਭੈੜੇ ਕੰਮ ਕੀਤੇ ਹਨ।
然ば彼時に彼らヱホバに呼はるともヱホバかれらに應へたまはじ 却てその時には面を彼らに隱したまはん 彼らの行惡ければなり
5 ੫ ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ “ਸ਼ਾਂਤੀ” ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
我民を惑す預言者は齒にて噛べき物を受る時は平安あらんと呼はれども何をもその口に與へざる者にむかひては戰門の準備をなす ヱホバ彼らにつきて斯いひたまふ
6 ੬ ਇਸ ਕਾਰਨ ਤੁਹਾਡੇ ਉੱਤੇ ਬਿਨ੍ਹਾਂ ਦਰਸ਼ਣ ਦੀ ਰਾਤ ਆਵੇਗੀ, ਅਤੇ ਅਜਿਹਾ ਹਨ੍ਹੇਰਾ ਆਵੇਗਾ ਕਿ ਤੁਸੀਂ ਭਵਿੱਖ ਨਾ ਦੱਸ ਸਕੋਗੇ, ਨਬੀਆਂ ਲਈ ਸੂਰਜ ਅਸਤ ਹੋ ਜਾਵੇਗਾ, ਅਤੇ ਦਿਨ ਉਹਨਾਂ ਦੇ ਉੱਤੇ ਹਨ੍ਹੇਰਾ ਹੋ ਜਾਵੇਗਾ।
然ば汝らは夜に遭べし 復異象を得じ 黒暗に遭べし 復卜兆を得じ 日はその預言者の上をはなれて沒りその上は晝も暗かるべし
7 ੭ ਦਰਸ਼ੀ ਸ਼ਰਮਿੰਦੇ ਹੋ ਜਾਣਗੇ, ਅਤੇ ਭਵਿੱਖ ਦੱਸਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਹਾਂ, ਉਹ ਸਾਰੇ ਦੇ ਸਾਰੇ ਆਪਣੇ ਬੁੱਲ੍ਹਾਂ ਨੂੰ ਢੱਕਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ ਮਿਲੇਗਾ।
見者は愧を抱き卜者は面を赧らめ皆共にその唇を掩はん 神の垂應あらざればなり
8 ੮ ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।
然れども我はヱホバの御靈によりて能力身に滿ち公義および勇氣衷に滿ればヤコブにその愆を示しイスラエルにその罪を示すことを得
9 ੯ ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
ヤコブの家の首領等およびイスラエルの家の牧伯等公義を惡み一切の正直事を曲る者よ汝ら之を聽け
10 ੧੦ ਤੁਸੀਂ ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ, ਅਤੇ ਯਰੂਸ਼ਲਮ ਨੂੰ ਬਦੀ ਨਾਲ।
彼らは血をもてシオンを建て不義をもてエルサレムを建つ
11 ੧੧ ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!
その首領等は賄賂をとりて審判をなしその祭司等は値錢を取て教晦をなす 又その預言者等は銀子を取て占卜を爲しヱホバに倚頼みて云ふヱホバわれらと偕に在すにあらずや 然ば災禍われらに降らじと
12 ੧੨ ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ।
是によりてシオンは汝のゆゑに田圃となりて耕へされエルサレムは石堆となり宮の山は樹の生しげる高處とならん