< ਮੀਕਾਹ 4 >

1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ।
והיה באחרית הימים יהיה הר בית יהוה נכון בראש ההרים ונשא הוא מגבעות ונהרו עליו עמים
2 ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ।
והלכו גוים רבים ואמרו לכו ונעלה אל הר יהוה ואל בית אלהי יעקב ויורנו מדרכיו ונלכה בארחתיו כי מציון תצא תורה ודבר יהוה מירושלם
3 ਉਹ ਬਹੁਤੀਆਂ ਉੱਮਤਾਂ ਦਾ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛੀਆਂ ਨੂੰ ਦਾਤ। ਕੌਮ, ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।
ושפט בין עמים רבים והוכיח לגוים עצמים עד רחוק וכתתו חרבתיהם לאתים וחניתתיהם למזמרות--לא ישאו גוי אל גוי חרב ולא ילמדון עוד מלחמה
4 ਪਰ ਉਹ ਆਪੋ ਆਪਣੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰ ਦੇ ਰੁੱਖਾਂ ਹੇਠ ਬੈਠਣਗੇ, ਅਤੇ ਕੋਈ ਉਹਨਾਂ ਨੂੰ ਨਹੀਂ ਡਰਾਵੇਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਮੂੰਹ ਦਾ ਵਾਕ ਹੈ।
וישבו איש תחת גפנו ותחת תאנתו--ואין מחריד כי פי יהוה צבאות דבר
5 ਸਾਰੀਆਂ ਉੱਮਤਾਂ ਆਪੋ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਚੱਲਦੀਆਂ ਹਨ, ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਸਦੀਪਕਾਲ ਤੱਕ ਚੱਲਾਂਗੇ।
כי כל העמים ילכו איש בשם אלהיו ואנחנו נלך בשם יהוה אלהינו--לעולם ועד
6 ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾਂ ਕਰਾਂਗਾ, ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ।
ביום ההוא נאם יהוה אספה הצלעה והנדחה אקבצה ואשר הרעתי
7 ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਰਬਤ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ।”
ושמתי את הצלעה לשארית והנהלאה לגוי עצום ומלך יהוה עליהם בהר ציון מעתה ועד עולם
8 ਤੂੰ, ਹੇ ਏਦਰ ਦੇ ਬੁਰਜ, ਹੇ ਸੀਯੋਨ ਦੀ ਧੀ ਦੇ ਪਰਬਤ, ਪਹਿਲੀ ਹਕੂਮਤ ਤੇਰੇ ਕੋਲ ਉਹ ਆਵੇਗੀ, ਹਾਂ, ਯਰੂਸ਼ਲਮ ਦੀ ਧੀ ਦਾ ਰਾਜ ਆਵੇਗਾ।
ואתה מגדל עדר עפל בת ציון--עדיך תאתה ובאה הממשלה הראשנה ממלכת לבת ירושלם
9 ਹੁਣ ਤੂੰ ਕਿਉਂ ਚਿੱਲਾਉਂਦੀ ਹੈਂ? ਕੀ ਤੇਰੇ ਵਿੱਚ ਕੋਈ ਰਾਜਾ ਨਹੀਂ? ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ?
עתה למה תריעי רע המלך אין בך אם יועצך אבד--כי החזיקך חיל כיולדה
10 ੧੦ ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਗੂੰ ਜਨਮ ਦੇ! ਹੁਣ ਤਾਂ ਤੂੰ ਨਗਰ ਤੋਂ ਬਾਹਰ ਜਾਵੇਂਗੀ, ਅਤੇ ਮੈਦਾਨ ਵਿੱਚ ਵੱਸੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਹੀ ਤੂੰ ਛੁਡਾਈ ਜਾਵੇਂਗੀ, ਉੱਥੇ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ।
חולי וגחי בת ציון כיולדה כי עתה תצאי מקריה ושכנת בשדה ובאת עד בבל שם תנצלי--שם יגאלך יהוה מכף איביך
11 ੧੧ ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ, “ਉਹ ਭਰਿਸ਼ਟ ਕੀਤੀ ਜਾਵੇ, ਅਤੇ ਸਾਡੀਆਂ ਅੱਖਾਂ ਸੀਯੋਨ ਨੂੰ ਘੂਰਦੀਆਂ ਰਹਿਣ!”
ועתה נאספו עליך גוים רבים--האמרים תחנף ותחז בציון עינינו
12 ੧੨ ਪਰ ਉਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਸ ਦੀ ਯੋਜਨਾ ਸਮਝਦੇ ਹਨ, ਕਿਉਂ ਜੋ ਉਸ ਨੇ ਉਹਨਾਂ ਨੂੰ ਪੂਲਿਆਂ ਵਾਂਗੂੰ ਪਿੜ ਵਿੱਚ ਇਕੱਠਾ ਕੀਤਾ ਹੈ।
והמה לא ידעו מחשבות יהוה ולא הבינו עצתו כי קבצם כעמיר גרנה
13 ੧੩ ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ! ਮੈਂ ਤੇਰੇ ਸਿੰਗ ਲੋਹੇ ਦੇ, ਅਤੇ ਤੇਰੇ ਖੁਰ ਪਿੱਤਲ ਦੇ ਬਣਾਵਾਂਗਾ। ਤੂੰ ਬਹੁਤੀਆਂ ਕੌਮਾਂ ਨੂੰ ਚੂਰ-ਚੂਰ ਕਰੇਂਗੀ, ਅਤੇ ਉਹਨਾਂ ਦੀ ਧੋਖੇ ਨਾਲ ਕੀਤੀ ਹੋਈ ਕਮਾਈ ਯਹੋਵਾਹ ਲਈ, ਅਤੇ ਉਹਨਾਂ ਦਾ ਮਾਲ-ਧਨ ਸਾਰੀ ਧਰਤੀ ਦੇ ਪ੍ਰਭੂ ਲਈ ਅਰਪਣ ਕਰੇਂਗੀ।
קומי ודושי בת ציון כי קרנך אשים ברזל ופרסתיך אשים נחושה והדקות עמים רבים והחרמתי ליהוה בצעם וחילם לאדון כל הארץ

< ਮੀਕਾਹ 4 >