< ਮੀਕਾਹ 4 >
1 ੧ ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ।
末の日になって、主の家の山はもろもろの山のかしらとして堅く立てられ、もろもろの峰よりも高くあげられ、もろもろの民はこれに流れくる。
2 ੨ ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ।
多くの国民は来て言う、「さあ、われわれは主の山に登り、ヤコブの神の家に行こう。彼はその道をわれわれに教え、われわれはその道に歩もう」と。律法はシオンから出、主の言葉はエルサレムから出るからである。
3 ੩ ਉਹ ਬਹੁਤੀਆਂ ਉੱਮਤਾਂ ਦਾ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛੀਆਂ ਨੂੰ ਦਾਤ। ਕੌਮ, ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।
彼は多くの民の間をさばき、遠い所まで強い国々のために仲裁される。そこで彼らはつるぎを打ちかえて、すきとし、そのやりを打ちかえて、かまとし、国は国にむかってつるぎをあげず、再び戦いのことを学ばない。
4 ੪ ਪਰ ਉਹ ਆਪੋ ਆਪਣੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰ ਦੇ ਰੁੱਖਾਂ ਹੇਠ ਬੈਠਣਗੇ, ਅਤੇ ਕੋਈ ਉਹਨਾਂ ਨੂੰ ਨਹੀਂ ਡਰਾਵੇਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਮੂੰਹ ਦਾ ਵਾਕ ਹੈ।
彼らは皆そのぶどうの木の下に座し、そのいちじくの木の下にいる。彼らを恐れさせる者はない。これは万軍の主がその口で語られたことである。
5 ੫ ਸਾਰੀਆਂ ਉੱਮਤਾਂ ਆਪੋ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਚੱਲਦੀਆਂ ਹਨ, ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਸਦੀਪਕਾਲ ਤੱਕ ਚੱਲਾਂਗੇ।
すべての民はおのおのその神の名によって歩む。しかしわれわれはわれわれの神、主の名によって、とこしえに歩む。
6 ੬ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾਂ ਕਰਾਂਗਾ, ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ।
主は言われる、その日には、わたしはかの足のなえた者を集め、またかの追いやられた者およびわたしが苦しめた者を集め、
7 ੭ ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਰਬਤ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ।”
その足のなえた者を残れる民とし、遠く追いやられた者を強い国民とする。主はシオンの山で、今よりとこしえに彼らを治められる。
8 ੮ ਤੂੰ, ਹੇ ਏਦਰ ਦੇ ਬੁਰਜ, ਹੇ ਸੀਯੋਨ ਦੀ ਧੀ ਦੇ ਪਰਬਤ, ਪਹਿਲੀ ਹਕੂਮਤ ਤੇਰੇ ਕੋਲ ਉਹ ਆਵੇਗੀ, ਹਾਂ, ਯਰੂਸ਼ਲਮ ਦੀ ਧੀ ਦਾ ਰਾਜ ਆਵੇਗਾ।
羊の群れのやぐら、シオンの娘の山よ、以前の主権はあなたに帰ってくる。すなわちエルサレムの娘の国はあなたに帰ってくる。
9 ੯ ਹੁਣ ਤੂੰ ਕਿਉਂ ਚਿੱਲਾਉਂਦੀ ਹੈਂ? ਕੀ ਤੇਰੇ ਵਿੱਚ ਕੋਈ ਰਾਜਾ ਨਹੀਂ? ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ?
今あなたは何ゆえわめき叫ぶのか、あなたのうちに王がないのか。あなたの相談相手は絶えはて、産婦のように激しい痛みがあなたを捕えたのか。
10 ੧੦ ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਗੂੰ ਜਨਮ ਦੇ! ਹੁਣ ਤਾਂ ਤੂੰ ਨਗਰ ਤੋਂ ਬਾਹਰ ਜਾਵੇਂਗੀ, ਅਤੇ ਮੈਦਾਨ ਵਿੱਚ ਵੱਸੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਹੀ ਤੂੰ ਛੁਡਾਈ ਜਾਵੇਂਗੀ, ਉੱਥੇ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ।
シオンの娘よ、産婦のように苦しんでうめけ。あなたは今、町を出て野にやどり、バビロンに行かなければならない。その所であなたは救われる。主はその所であなたを敵の手からあがなわれる。
11 ੧੧ ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ, “ਉਹ ਭਰਿਸ਼ਟ ਕੀਤੀ ਜਾਵੇ, ਅਤੇ ਸਾਡੀਆਂ ਅੱਖਾਂ ਸੀਯੋਨ ਨੂੰ ਘੂਰਦੀਆਂ ਰਹਿਣ!”
いま多くの国民はあなたに逆らい、集まって言う、「どうかシオンが汚されるように、われわれの目がシオンを見てあざ笑うように」と。
12 ੧੨ ਪਰ ਉਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਸ ਦੀ ਯੋਜਨਾ ਸਮਝਦੇ ਹਨ, ਕਿਉਂ ਜੋ ਉਸ ਨੇ ਉਹਨਾਂ ਨੂੰ ਪੂਲਿਆਂ ਵਾਂਗੂੰ ਪਿੜ ਵਿੱਚ ਇਕੱਠਾ ਕੀਤਾ ਹੈ।
しかし彼らは主の思いを知らず、またその計画を悟らない。すなわち主が麦束を打ち場に集めるように、彼らを集められることを悟らない。
13 ੧੩ ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ! ਮੈਂ ਤੇਰੇ ਸਿੰਗ ਲੋਹੇ ਦੇ, ਅਤੇ ਤੇਰੇ ਖੁਰ ਪਿੱਤਲ ਦੇ ਬਣਾਵਾਂਗਾ। ਤੂੰ ਬਹੁਤੀਆਂ ਕੌਮਾਂ ਨੂੰ ਚੂਰ-ਚੂਰ ਕਰੇਂਗੀ, ਅਤੇ ਉਹਨਾਂ ਦੀ ਧੋਖੇ ਨਾਲ ਕੀਤੀ ਹੋਈ ਕਮਾਈ ਯਹੋਵਾਹ ਲਈ, ਅਤੇ ਉਹਨਾਂ ਦਾ ਮਾਲ-ਧਨ ਸਾਰੀ ਧਰਤੀ ਦੇ ਪ੍ਰਭੂ ਲਈ ਅਰਪਣ ਕਰੇਂਗੀ।
シオンの娘よ、立って打ちこなせ。わたしはあなたの角を鉄となし、あなたのひずめを青銅としよう。あなたは多くの民を打ち砕き、彼らのぶんどり物を主にささげ、彼らの富を全地の主にささげる。