< ਮੀਕਾਹ 5 >

1 ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣਿਆਂ ਜੱਥਿਆਂ ਨੂੰ ਇਕੱਠਿਆਂ ਕਰ, ਉਸ ਨੇ ਸਾਡੇ ਵਿਰੁੱਧ ਘੇਰਾ ਪਾਇਆ ਹੈ, ਉਹ ਇਸਰਾਏਲ ਦੇ ਨਿਆਈਂ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ।
ای دختر افواج، الان در فوجها جمع خواهی شد! ایشان به ضد ما سنگرهابسته‌اند. با عصا بر رخسار داور اسرائیل خواهندزد.۱
2 ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ।
و تو‌ای بیت لحم افراته اگر‌چه در هزاره های یهودا کوچک هستی، از تو برای من کسی بیرون خواهد آمد که بر قوم من اسرائیل حکمرانی خواهد نمود و طلوع های او از قدیم و از ایام ازل بوده است.۲
3 ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ।
بنابراین ایشان را تا زمانی که زن حامله بزاید تسلیم خواهد نمود و بقیه برادرانش با بنی‌اسرائیل بازخواهند گشت.۳
4 ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ।
و او خواهدایستاد و در قوت خداوند و در کبریایی اسم یهوه خدای خویش (گله خود را) خواهد چرانید وایشان به آرامی ساکن خواهند شد زیرا که او الان تا اقصای زمین بزرگ خواهد شد.۴
5 ਉਹ ਸਾਡੀ ਸ਼ਾਂਤੀ ਹੋਵੇਗਾ। ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ, ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ, ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ, ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ।
و او سلامتی خواهد بود. هنگامی که آشور به زمین ما داخل شده، برقصرهای ما قدم نهد، آنگاه هفت شبان و هشت سرور آدمیان را به مقابل او برپا خواهیم داشت.۵
6 ਉਹ ਅੱਸ਼ੂਰ ਦੇ ਦੇਸ਼ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ, ਅਤੇ ਨਿਮਰੋਦ ਦੇ ਦੇਸ਼ ਨੂੰ ਉਹ ਦੇ ਲਾਂਘਿਆਂ ਤੱਕ, ਜਦ ਉਹ ਸਾਡੇ ਦੇਸ਼ ਵਿੱਚ ਆਉਣਗੇ, ਅਤੇ ਜਦ ਉਹ ਸਾਡੀਆਂ ਹੱਦਾਂ ਵਿੱਚ ਫਿਰਨਗੇ, ਤਦ ਉਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ।
و ایشان زمین آشور و مدخل های زمین نمرود رابا شمشیر حکمرانی خواهند نمود و او ما را ازآشور رهایی خواهد داد، هنگامی که به زمین ماداخل شده، حدود ما را پایمال کند.۶
7 ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ।
و بقیه یعقوب در میان قوم های بسیار مثل شبنم از جانب خداوند خواهد بود و مانند بارشی که بر گیاه می‌آید که برای انسان انتظار نمی کشد و به جهت بنی آدم صبر نمی نماید.۷
8 ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿੱਚ, ਸਗੋਂ ਬਹੁਤੀਆਂ ਉੱਮਤਾਂ ਦੇ ਵਿਚਕਾਰ ਅਜਿਹੇ ਹੋਣਗੇ, ਜਿਵੇਂ ਜੰਗਲੀ ਜਾਨਵਰਾਂ ਦੇ ਵਿਚਕਾਰ ਬੱਬਰ ਸ਼ੇਰ, ਜਾਂ ਜਿਵੇਂ ਭੇਡਾਂ ਦੀਆਂ ਇੱਜੜਾਂ ਵਿੱਚ ਜੁਆਨ ਸ਼ੇਰ ਹੁੰਦਾ ਹੈ, ਜੋ ਵਿੱਚੋਂ ਦੀ ਲੰਘ ਕੇ ਲਤਾੜਦਾ ਤੇ ਪਾੜਦਾ ਹੈ, ਅਤੇ ਕੋਈ ਛੁਡਾਉਣ ਵਾਲਾ ਨਹੀਂ ਹੁੰਦਾ!
و بقیه یعقوب در میان امت‌ها و در وسط قوم های بسیار، مثل شیر درمیان جانوران جنگل و مانند شیر ژیان در میان گله های گوسفندان خواهند بود که چون عبورمی نماید پایمال می‌کند و می‌درد و رهاننده‌ای نمی باشد.۸
9 ਤੇਰਾ ਹੱਥ ਤੇਰੇ ਵਿਰੋਧੀਆਂ ਦੇ ਵਿਰੁੱਧ ਉੱਠਿਆ ਰਹੇਗਾ, ਅਤੇ ਤੇਰੇ ਸਾਰੇ ਵੈਰੀ ਵੱਢੇ ਜਾਣਗੇ।
و دست تو بر خصمانت بلند خواهدشد و جمیع دشمنانت منقطع خواهند گردید.۹
10 ੧੦ “ਉਸ ਦਿਨ ਅਜਿਹਾ ਹੋਵੇਗਾ,” ਯਹੋਵਾਹ ਦਾ ਵਾਕ ਹੈ, “ਕਿ ਮੈਂ ਤੇਰੇ ਘੋੜਿਆਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ।
و خداوند می‌گوید که در آن روز اسبان تورا از میانت منقطع و ارابه هایت را معدوم خواهم نمود.۱۰
11 ੧੧ ਮੈਂ ਤੇਰੇ ਦੇਸ਼ ਦੇ ਸ਼ਹਿਰਾਂ ਨੂੰ ਨਾਸ ਕਰਾਂਗਾ, ਅਤੇ ਤੇਰੇ ਸਾਰੇ ਗੜ੍ਹਾਂ ਨੂੰ ਢਾਹ ਸੁੱਟਾਂਗਾ।
و شهرهای ولایت تو را خراب نموده، همه قلعه هایت را منهدم خواهم ساخت.۱۱
12 ੧੨ ਮੈਂ ਤੇਰੇ ਹੱਥਾਂ ਦੇ ਜਾਦੂ-ਮੰਤਰਾਂ ਨੂੰ ਬਰਬਾਦ ਕਰਾਂਗਾ, ਅਤੇ ਤੇਰੇ ਲਈ ਮਹੂਰਤ ਵੇਖਣ ਵਾਲੇ ਨਾ ਹੋਣਗੇ।
وجادوگری را از دست تو تلف خواهم نمود که فالگیران دیگر در تو یافت نشوند.۱۲
13 ੧੩ ਮੈਂ ਤੇਰੀਆਂ ਮੂਰਤਾਂ ਨੂੰ ਅਤੇ ਤੇਰੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੂੰ ਫੇਰ ਆਪਣੇ ਹੱਥਾਂ ਦੇ ਕੰਮ ਨੂੰ ਮੱਥਾ ਨਾ ਟੇਕੇਂਗਾ।
و بتهای تراشیده و تمثالهای تو را از میانت نابود خواهم ساخت که بار دیگر به صنعت دست خود سجده ننمایی.۱۳
14 ੧੪ ਮੈਂ ਤੇਰੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਪੁੱਟ ਸੁੱਟਾਂਗਾ, ਅਤੇ ਤੇਰੇ ਸ਼ਹਿਰਾਂ ਨੂੰ ਬਰਬਾਦ ਕਰਾਂਗਾ।
و اشیره هایت را از میانت کنده، شهرهایت را منهدم خواهم ساخت.۱۴
15 ੧੫ ਮੈਂ ਕ੍ਰੋਧ ਅਤੇ ਗੁੱਸੇ ਨਾਲ ਉਹਨਾਂ ਕੌਮਾਂ ਤੋਂ ਬਦਲਾ ਲਵਾਂਗਾ, ਜਿਨ੍ਹਾਂ ਨੇ ਮੇਰਾ ਹੁਕਮ ਨਹੀਂ ਮੰਨਿਆ!”
و با خشم و غضب از امت هایی که نمی شنوند انتقام خواهم کشید.۱۵

< ਮੀਕਾਹ 5 >