< ਮੀਕਾਹ 6 >
1 ੧ ਸੁਣੋ ਕਿ ਹੁਣ ਯਹੋਵਾਹ ਕੀ ਆਖਦਾ ਹੈ, ਉੱਠ, ਪਹਾੜਾਂ ਦੇ ਅੱਗੇ ਮੁਕੱਦਮਾ ਲੜ, ਅਤੇ ਟਿੱਲੇ ਤੇਰੀ ਅਵਾਜ਼ ਸੁਣਨ!
Słuchajcie tego, co mówi PAN: Wstań, spieraj się z górami i niech pagórki słuchają twego głosu.
2 ੨ ਹੇ ਪਰਬਤੋਂ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ, ਅਤੇ ਉਹ ਇਸਰਾਏਲ ਨਾਲ ਝਗੜੇਗਾ।
Słuchajcie, góry, sporu PANA, i najmocniejsze fundamenty ziemi, bo PAN [wiedzie] spór ze swoim ludem i rozprawia się z Jerozolimą.
3 ੩ ਹੇ ਮੇਰੀ ਪਰਜਾ, ਮੈਂ ਤੇਰਾ ਕੀ ਵਿਗਾੜਿਆ ਹੈ? ਮੈਂ ਕਿਵੇਂ ਤੈਨੂੰ ਥਕਾ ਦਿੱਤਾ ਹੈ? ਮੈਨੂੰ ਉੱਤਰ ਦੇ!
Mój ludu, cóż ci uczyniłem? W czym ci się uprzykrzyłem? Zeznaj przeciwko mnie.
4 ੪ ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ।
Wyprowadziłem cię bowiem z ziemi Egiptu, odkupiłem cię z domu niewolników i posłałem przed tobą Mojżesza, Aarona i Miriam.
5 ੫ ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ!
Mój ludu! Wspomnij teraz, co zamierzał Balak, król Moabu, a co mu odpowiedział Balaam, syn Beora; [wspomnij też, co się działo] od Szittim aż do Gilgal, abyś poznał sprawiedliwość PANA.
6 ੬ ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ? ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ?
Z czym [mam] się stawić przed PANEM i pokłonić się Bogu najwyższemu? Czy [mam] stawić się przed nim z ofiarami całopalnymi i jednorocznymi cielcami?
7 ੭ ਭਲਾ, ਯਹੋਵਾਹ ਹਜ਼ਾਰਾਂ ਭੇਡੂਆਂ ਨਾਲ, ਜਾਂ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾ? ਕੀ ਮੈਂ ਆਪਣੇ ਪਹਿਲੌਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਅਤੇ ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈ?
Czy PAN ma upodobanie w tysiącach baranów [i] w dziesiątkach tysięcy strumieni oliwy? Czy [mam] mu dać swego pierworodnego za mój występek, owoc mego łona za grzech mojej duszy?
8 ੮ ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
On ci oznajmił, człowieku, co jest dobre i czego PAN żąda od ciebie: jedynie [tego], byś czynił sprawiedliwie, kochał miłosierdzie i pokornie chodził z twoim Bogiem.
9 ੯ ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈਅ ਮੰਨੇਗੀ, ਰਾਜ-ਡੰਡੇ ਦੀ ਅਤੇ ਉਹ ਦੀ ਜਿਸ ਨੇ ਉਸ ਨੂੰ ਠਹਿਰਾਇਆ, ਸੁਣੋ!
Głos PANA woła do miasta (ale roztropny [sam] ujrzy twoje imię): Słuchajcie rózgi i tego, kto ją ustanowił.
10 ੧੦ ਕੀ ਦੁਸ਼ਟ ਦੇ ਘਰ ਵਿੱਚ ਹੁਣ ਤੱਕ ਦੁਸ਼ਟਪੁਣੇ ਦੇ ਖ਼ਜ਼ਾਨੇ ਹਨ? ਨਾਲੇ ਏਫ਼ਾਹ ਦੇ ਘੱਟ ਨਾਪ ਜੋ ਸਰਾਪੀ ਹਨ?
Czy jeszcze [są] w domu bezbożnego skarby niesprawiedliwe [i] miara niesprawiedliwa i obrzydliwa?
11 ੧੧ ਭਲਾ, ਮੈਂ ਪਵਿੱਤਰ ਠਹਿਰ ਸਕਦਾ ਹਾਂ, ਜਦ ਮੇਰੇ ਕੋਲ ਕਾਣੀ ਡੰਡੀ, ਅਤੇ ਮੇਰੀ ਥੈਲੀ ਵਿੱਚ ਖੋਟੇ ਵੱਟੇ ਹਨ?
Czy mam usprawiedliwić oszukańczą wagę i worek fałszywych odważników?
12 ੧੨ ਉਸ ਦੇ ਧਨੀ ਲੋਕ ਅਨ੍ਹੇਰ ਨਾਲ ਭਰੇ ਹੋਏ ਹਨ, ਉਸ ਦੇ ਵਾਸੀ ਝੂਠ ਬੋਲਦੇ ਹਨ, ਅਤੇ ਉਨ੍ਹਾਂ ਦੀ ਜੀਭ ਫ਼ਰੇਬ ਦੀਆਂ ਗੱਲਾਂ ਬਕਦੀ ਹੈ।
Jego bogacze są pełni zdzierstwa, jego mieszkańcy mówią kłamstwo i ich język w ich ustach [jest] kłamliwy.
13 ੧੩ ਇਸ ਲਈ ਮੈਂ ਤੈਨੂੰ ਦੁੱਖਦਾਈ ਜ਼ਖਮਾਂ ਨਾਲ ਮਾਰਿਆ ਹੈ, ਅਤੇ ਤੈਨੂੰ ਤੇਰੇ ਪਾਪਾਂ ਦੇ ਕਾਰਨ ਵਿਰਾਨ ਕੀਤਾ ਹੈ।
Dlatego też dotknę cię chorobą, uderzę cię i zniszczę z powodu twoich grzechów.
14 ੧੪ ਤੂੰ ਖਾਵੇਂਗਾ ਪਰ ਰੱਜੇਂਗਾ ਨਹੀਂ, ਅਤੇ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾਂ ਤਾਂ ਕਰੇਂਗਾ ਪਰ ਬਚਾਵੇਂਗਾ ਨਹੀਂ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦੇ ਦਿਆਂਗਾ।
Będziesz jeść, ale się nie nasycisz; twoje poniżenie [będzie] w środku ciebie. Pochwycisz, ale nie ocalisz, a co ocalisz, wydam pod miecz.
15 ੧੫ ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ।
Będziesz siał, ale nie będziesz żął; będziesz tłoczył oliwki, ale nie namaścisz się oliwą; [będziesz wyciskał] moszcz, ale nie napijesz się wina.
16 ੧੬ ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖ਼ੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।
Przestrzegacie bowiem ustaw Omriego i wszystkich czynów domu Achaba i postępujecie według ich rad. Dlatego cię wydam na spustoszenie i jego mieszkańców na pośmiewisko. Będziecie więc nosić hańbę mego ludu.