< ਮੀਕਾਹ 7 >

1 ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ।
Běda mně, že jsem jako paběrek úrod letních, jako paběrkové po vinobraní. Není žádného hroznu k jídlu, prvotiny z ovoce žádá duše má.
2 ਭਗਤ ਲੋਕ ਧਰਤੀ ਤੋਂ ਨਾਸ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ਼ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ।
Zahynul pobožný z země této, a upřímého mezi lidmi není žádného; všickni napořád o vylití krve úklady činí, jeden každý bratra svého loví sítí.
3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈਂ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ।
Co zlého oběma rukama páchají, to aby za dobré počteno bylo. Kníže žádá, a soudce z úplatku soudí, a kdož veliký jest, ten mluví převrácenost duše své, a v hromadu ji pletou.
4 ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ!
Nejlepší z nich jest jako bodlák, nejupřímější převyšuje trní. Přicházíť den strážných tvých, navštívení tvé přichází; jižť nastane zpletení jejich.
5 ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ।
Nedověřujte se příteli, nedoufejte v vůdce; před tou, jenž leží v lůnu tvém, ostříhej dveří úst svých.
6 ਪੁੱਤਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ, ਧੀ ਮਾਂ ਦੇ ਵਿਰੁੱਧ ਉੱਠਦੀ ਹੈ, ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ, ਮਨੁੱਖ ਦੇ ਵੈਰੀ ਉਸ ਦੇ ਆਪਣੇ ਹੀ ਘਰ ਦੇ ਲੋਕ ਹਨ।
Nebo syn v lehkost uvodí otce, dcera povstává proti mateři své, nevěsta proti svegruši své, a nepřátelé jednoho každého jsou vlastní jeho.
7 ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ।
Protož já na Hospodina vyhlédati budu, očekávati budu na Boha spasení svého, vyslyšíť mne Bůh můj.
8 ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ।
Neraduj se ze mne, nepřítelkyně má. Upadla-liť jsem, povstanu; sedím-liť v temnostech, svítí mi Hospodin.
9 ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁਕੱਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ। ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ।
Zůřivost Hospodinovu ponesu, nebo jsem proti němu zhřešila, až se vždy zasadí o mou při, a mne zastane. Vyvedeť mne na světlo, budu viděti spravedlnost jeho.
10 ੧੦ ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ!
Uzříť to nepřítelkyně má, a přikryje ji hanba, ješto mi říká: Kdež jest Hospodin Bůh tvůj? Oči mé podívají se na ni; jižť bude rozšlapána jako bláto na ulicích.
11 ੧੧ ਤੇਰੀਆਂ ਕੰਧਾਂ ਬਣਾਉਣ ਦੇ ਦਿਨ! ਉਸ ਦਿਨ ਤੇਰੀ ਹੱਦ ਦੂਰ ਤੱਕ ਵਧਾਈ ਜਾਵੇਗੀ।
Toho dne, v němž vystaveny budou hradby tvé, toho dne daleko se rozejde výpověd.
12 ੧੨ ਉਸ ਦਿਨ ਉਹ ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੱਕ, ਸਮੁੰਦਰ ਤੋਂ ਸਮੁੰਦਰ ਤੱਕ, ਅਤੇ ਪਰਬਤ ਤੋਂ ਪਰਬਤ ਤੱਕ ਤੇਰੇ ਕੋਲ ਆਉਣਗੇ,
Toho dne k tobě přicházeti budou i z Assyrské země až do pevností, a od pevností až k řece, a od moře k moři, a od hory k hoře.
13 ੧੩ ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ, ਉਹਨਾਂ ਦੀਆਂ ਕਰਤੂਤਾਂ ਦੇ ਫਲ ਦੇ ਕਾਰਨ।
A však země tato zpuštěna bude pro obyvatele své, pro ovoce činů jejich.
14 ੧੪ ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ।
Pasiž lid svůj berlou svou, stádce dědictví svého, kteréž přebývá osamělé v lese u prostřed polí, ať spasou Bázan a Galád jako za dnů starodávních,
15 ੧੫ ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ।
Jako za dnů v nichž jsi vyšel z země Egyptské. Ukáži jemu divné věci.
16 ੧੬ ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ, ਉਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੀਆਂ, ਉਹਨਾਂ ਦੇ ਕੰਨ ਬੋਲੇ ਹੋ ਜਾਣਗੇ।
Což vidouce národové, styděti se budou za všecku sílu svou; vloží ruku na ústa, a uši jejich ohlechnou.
17 ੧੭ ਉਹ ਨਾਗ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈਅ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ।
Lízati budou prach jako had, a jako hadové zemští s třesením polezou z děr svých; k Hospodinu Bohu našemu, předěšeni jsouce, poběhnou, a báti se tebe budou.
18 ੧੮ ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।
Kdo jest Bůh silný podobný tobě, kterýž by snímal nepravost a promíjel přestoupení ostatkům dědictví svého, kterýž by nedržel na věky hněvu svého, proto že líbost má v slitování se?
19 ੧੯ ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ।
Navrátě se, slituje se nad námi, podmaní nepravosti naše; nýbrž uvržeš do hlubin mořských všecky hříchy naše.
20 ੨੦ ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ।
Pravdomluvným se ukážeš Jákobovi, milosrdným Abrahamovi, jakož jsi přisáhl otcům našim ode dnů starodávních.

< ਮੀਕਾਹ 7 >