< ਮੀਕਾਹ 7 >
1 ੧ ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ।
Woe is me! I have become like the gathering of summer fruit, and like the grapes that have been gleaned; there is no grape cluster to eat, no ripe early fig that my soul desires.
2 ੨ ਭਗਤ ਲੋਕ ਧਰਤੀ ਤੋਂ ਨਾਸ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ਼ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ।
Faithful people have disappeared from the land; there is no upright person in all mankind. They all lie in wait to shed blood; each one hunts his own brother with a net.
3 ੩ ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈਂ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ।
Their hands are very good at doing harm: the ruler asks for money, the judge is ready for bribes, and the powerful man is saying to others what he wants to obtain. Thus they plot together.
4 ੪ ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ!
The best of them is like a brier, the most upright is worse than a thorn hedge. It is the day foretold by your watchmen, the day of your punishment. Now is the time of their confusion.
5 ੫ ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ।
Do not trust any neighbor; put no confidence in any friend. Be careful about what you say even to the woman who lies in your arms.
6 ੬ ਪੁੱਤਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ, ਧੀ ਮਾਂ ਦੇ ਵਿਰੁੱਧ ਉੱਠਦੀ ਹੈ, ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ, ਮਨੁੱਖ ਦੇ ਵੈਰੀ ਉਸ ਦੇ ਆਪਣੇ ਹੀ ਘਰ ਦੇ ਲੋਕ ਹਨ।
For a son dishonors his father, a daughter rises up against her mother, and a daughter-in-law against her mother-in-law. A man's enemies are the people of his own house.
7 ੭ ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ।
But as for me, I will look to Yahweh. I will wait for the God of my salvation; my God will hear me.
8 ੮ ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ।
Do not rejoice over me, my enemy. After I fall, I will rise. When I sit in darkness, Yahweh will be a light for me.
9 ੯ ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁਕੱਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ। ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ।
Because I sinned against Yahweh, I will bear his rage until he pleads my cause, and executes judgment for me. He will bring me to the light, and I will see him rescue me in his justice.
10 ੧੦ ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ!
Then my enemy will see it, and shame will cover the one who said to me, “Where is Yahweh your God?” My eyes will look at her; she will be trampled down like the mud in the streets.
11 ੧੧ ਤੇਰੀਆਂ ਕੰਧਾਂ ਬਣਾਉਣ ਦੇ ਦਿਨ! ਉਸ ਦਿਨ ਤੇਰੀ ਹੱਦ ਦੂਰ ਤੱਕ ਵਧਾਈ ਜਾਵੇਗੀ।
A day to build your walls will come; on that day the boundaries will be extended very far.
12 ੧੨ ਉਸ ਦਿਨ ਉਹ ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੱਕ, ਸਮੁੰਦਰ ਤੋਂ ਸਮੁੰਦਰ ਤੱਕ, ਅਤੇ ਪਰਬਤ ਤੋਂ ਪਰਬਤ ਤੱਕ ਤੇਰੇ ਕੋਲ ਆਉਣਗੇ,
On that day your people will come to you, from Assyria and the cities in Egypt, from Egypt to the River, from sea to sea, and from mountain to mountain.
13 ੧੩ ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ, ਉਹਨਾਂ ਦੀਆਂ ਕਰਤੂਤਾਂ ਦੇ ਫਲ ਦੇ ਕਾਰਨ।
But the land will be desolate because of the people who are living there, because of the fruit of their actions.
14 ੧੪ ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ।
Shepherd your people with your rod, the flock of your inheritance. They live alone in a thicket, in the midst of a pastureland. Let them graze in Bashan and Gilead as in the old days.
15 ੧੫ ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ।
As in the days when you came out of the land of Egypt, I will show them wonders.
16 ੧੬ ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ, ਉਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੀਆਂ, ਉਹਨਾਂ ਦੇ ਕੰਨ ਬੋਲੇ ਹੋ ਜਾਣਗੇ।
The nations will see and be ashamed of all their power. They will put their hands on their mouths; their ears will be deaf.
17 ੧੭ ਉਹ ਨਾਗ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈਅ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ।
They will lick the dust like a snake, like creatures that crawl on the earth. They will come out of their dens with fear; they will come with fear to you, Yahweh our God, and they will be afraid because of you.
18 ੧੮ ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।
Who is a God like you— who takes away sin, who passes over the transgression of the remnant of his inheritance? He does not keep his anger forever, because he delights in his covenant faithfulness.
19 ੧੯ ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ।
You will again have compassion on us; you will trample our iniquities under your feet. You will throw all our sins into the depths of the sea.
20 ੨੦ ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ।
You will give truth to Jacob and covenant faithfulness to Abraham, as you swore to our ancestors in ancient days.