< ਨਹੂਮ 2 >

1 ਭੰਨਣ ਵਾਲਾ ਤੇਰੇ ਵਿਰੁੱਧ ਚੜ੍ਹ ਆਇਆ ਹੈ, ਗੜ੍ਹ ਦੀ ਰਾਖੀ ਕਰ, ਰਾਹ ਦੀ ਚੌਕਸੀ ਕਰ, ਕਮਰ ਕੱਸ ਅਤੇ ਆਪਣਾ ਬਲ ਬਹੁਤ ਵਧਾ!
עָלָ֥ה מֵפִ֛יץ עַל־פָּנַ֖יִךְ נָצ֣וֹר מְצֻרָ֑ה צַפֵּה־דֶ֙רֶךְ֙ חַזֵּ֣ק מָתְנַ֔יִם אַמֵּ֥ץ כֹּ֖חַ מְאֹֽד׃
2 ਯਹੋਵਾਹ ਤਾਂ ਯਾਕੂਬ ਦੀ ਉੱਤਮਤਾਈ ਨੂੰ ਇਸਰਾਏਲ ਦੀ ਉੱਤਮਤਾਈ ਵਾਂਗੂੰ ਮੋੜ ਦੇਵੇਗਾ, ਕਿਉਂ ਜੋ ਲੁਟੇਰਿਆਂ ਨੇ ਉਹਨਾਂ ਨੂੰ ਖਾਲੀ ਕੀਤਾ ਅਤੇ ਉਹਨਾਂ ਦੀਆਂ ਦਾਖਾਂ ਦੀਆਂ ਟਹਿਣੀਆਂ ਦਾ ਨਾਸ ਕੀਤਾ।
כִּ֣י שָׁ֤ב יְהוָה֙ אֶת־גְּא֣וֹן יַעֲקֹ֔ב כִּגְא֖וֹן יִשְׂרָאֵ֑ל כִּ֤י בְקָקוּם֙ בֹּֽקְקִ֔ים וּזְמֹרֵיהֶ֖ם שִׁחֵֽתוּ׃
3 ਉਹ ਦੇ ਸੂਰਬੀਰਾਂ ਦੀਆਂ ਢਾਲਾਂ ਲਾਲ ਕੀਤੀਆਂ ਹੋਈਆਂ ਹਨ, ਫ਼ੌਜੀ ਕਿਰਮਚੀ ਵਰਦੀ ਪਹਿਨੇ ਹੋਏ ਹਨ, ਰੱਥ ਦਾ ਲੋਹਾ ਅੱਗ ਵਾਂਗੂੰ ਚਮਕਦਾ ਹੈ ਅਤੇ ਉਹ ਦੀ ਤਿਆਰੀ ਦੇ ਦਿਨ ਵਿੱਚ ਸਰੂ ਦੇ ਬਰਛੇ ਝੁਲਾਏ ਜਾਂਦੇ ਹਨ।
מָגֵ֨ן גִּבֹּרֵ֜יהוּ מְאָדָּ֗ם אַנְשֵׁי־חַ֙יִל֙ מְתֻלָּעִ֔ים בְּאֵשׁ־פְּלָד֥וֹת הָרֶ֖כֶב בְּי֣וֹם הֲכִינ֑וֹ וְהַבְּרֹשִׁ֖ים הָרְעָֽלוּ׃
4 ਰੱਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਉਹ ਚੌਂਕਾਂ ਵਿੱਚ ਇੱਧਰ-ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਉਹ ਮਸ਼ਾਲਾਂ ਵਰਗੇ ਹਨ ਅਤੇ ਇਹ ਬਿਜਲੀ ਵਾਂਗੂੰ ਦੌੜਦੇ ਹਨ!
בַּֽחוּצוֹת֙ יִתְהוֹלְל֣וּ הָרֶ֔כֶב יִֽשְׁתַּקְשְׁק֖וּן בָּרְחֹב֑וֹת מַרְאֵיהֶן֙ כַּלַּפִּידִ֔ם כַּבְּרָקִ֖ים יְרוֹצֵֽצוּ׃
5 ਉਹ ਆਪਣੇ ਸੂਰਬੀਰਾਂ ਨੂੰ ਯਾਦ ਕਰਦਾ ਹੈ, ਉਹ ਜਾਂਦੇ-ਜਾਂਦੇ ਠੇਡਾ ਖਾਂਦੇ ਹਨ, ਉਹ ਉਸ ਦੀ ਚਾਰ ਦੀਵਾਰੀ ਵੱਲ ਨੱਸਦੇ ਹਨ ਅਤੇ ਲੱਕੜ ਦਾ ਸਹਾਰਾ ਖੜ੍ਹਾ ਕੀਤਾ ਜਾਂਦਾ ਹੈ।
יִזְכֹּר֙ אַדִּירָ֔יו יִכָּשְׁל֖וּ בַּהֲלִֽיכָתָ֑ם יְמַֽהֲרוּ֙ חֽוֹמָתָ֔הּ וְהֻכַ֖ן הַסֹּכֵֽךְ׃
6 ਨਦੀਆਂ ਦੇ ਫਾਟਕ ਖੋਲ੍ਹੇ ਜਾਂਦੇ ਹਨ ਅਤੇ ਮਹਿਲ ਗਲ਼ ਜਾਂਦਾ ਹੈ।
שַׁעֲרֵ֥י הַנְּהָר֖וֹת נִפְתָּ֑חוּ וְהַֽהֵיכָ֖ל נָמֽוֹג׃
7 ਫੈਸਲਾ ਹੋ ਗਿਆ, ਉਹ ਬੇਪੜਦਾ ਕੀਤੀ ਗਈ ਹੈ, ਉਹ ਲਿਜਾਈ ਜਾਂਦੀ ਹੈ, ਉਹ ਦੀਆਂ ਟਹਿਲਣਾਂ ਘੁੱਗੀਆਂ ਦੀ ਅਵਾਜ਼ ਵਾਂਗੂੰ ਗੁਟਕਦੀਆਂ ਹਨ ਅਤੇ ਆਪਣੀਆਂ ਛਾਤੀਆਂ ਪਿੱਟਦੀਆਂ ਹਨ।
וְהֻצַּ֖ב גֻּלְּתָ֣ה הֹֽעֲלָ֑תָה וְאַמְהֹתֶ֗יהָ מְנַֽהֲגוֹת֙ כְּק֣וֹל יוֹנִ֔ים מְתֹפְפֹ֖ת עַל־לִבְבֵהֶֽן׃
8 ਨੀਨਵਾਹ ਆਦ ਤੋਂ ਪਾਣੀ ਦੇ ਕੁੰਡ ਵਾਂਗੂੰ ਹੈ, ਉਹ ਵਗ ਜਾਂਦੇ ਹਨ, “ਠਹਿਰੋ, ਠਹਿਰੋ!” ਉਹ ਪੁਕਾਰਦੇ ਹਨ, ਪਰ ਉਹ ਨਹੀਂ ਮੁੜਦੇ!
וְנִינְוֵ֥ה כִבְרֵֽכַת־מַ֖יִם מִ֣ימֵי הִ֑יא וְהֵ֣מָּה נָסִ֔ים עִמְד֥וּ עֲמֹ֖דוּ וְאֵ֥ין מַפְנֶֽה׃
9 ਚਾਂਦੀ ਲੁੱਟੋ! ਸੋਨਾ ਲੁੱਟੋ! ਰੱਖੀਆਂ ਹੋਈਆਂ ਚੀਜ਼ਾਂ ਬੇਅੰਤ ਹਨ, ਸਾਰੇ ਪਦਾਰਥਾਂ ਦਾ ਮਾਲ ਧਨ ਵੀ!
בֹּ֥זּוּ כֶ֖סֶף בֹּ֣זּוּ זָהָ֑ב וְאֵ֥ין קֵ֙צֶה֙ לַתְּכוּנָ֔ה כָּבֹ֕ד מִכֹּ֖ל כְּלִ֥י חֶמְדָּֽה׃
10 ੧੦ ਉਹ ਖਾਲੀ, ਸੁੰਨੀ ਅਤੇ ਵਿਰਾਨ ਹੈ, ਦਿਲ ਪਿਘਲ ਜਾਂਦਾ ਹੈ, ਗੋਡੇ ਭਿੜਦੇ ਹਨ, ਕਸ਼ਟ ਸਾਰਿਆਂ ਦੇ ਲੱਕਾਂ ਵਿੱਚ ਹੈ, ਸਾਰਿਆਂ ਦੇ ਚਿਹਰੇ ਪੀਲੇ ਹੋ ਜਾਂਦੇ ਹਨ!
בּוּקָ֥ה וּמְבוּקָ֖ה וּמְבֻלָּקָ֑ה וְלֵ֨ב נָמֵ֜ס וּפִ֣ק בִּרְכַּ֗יִם וְחַלְחָלָה֙ בְּכָל־מָתְנַ֔יִם וּפְנֵ֥י כֻלָּ֖ם קִבְּצ֥וּ פָארֽוּר׃
11 ੧੧ ਬੱਬਰ ਸ਼ੇਰਨੀਆਂ ਦਾ ਟਿਕਾਣਾ ਕਿੱਥੇ ਹੈ ਅਤੇ ਜੁਆਨ ਬੱਬਰ ਸ਼ੇਰਾਂ ਦੇ ਖਾਣ ਦਾ ਥਾਂ ਕਿੱਥੇ ਹੈ, ਜਿੱਥੇ ਬੱਬਰ ਸ਼ੇਰ ਅਤੇ ਸ਼ੇਰਨੀ ਆਪਣੇ ਬੱਚਿਆਂ ਨਾਲ ਫਿਰਦੇ ਸਨ, ਅਤੇ ਕੋਈ ਉਹਨਾਂ ਨੂੰ ਨਹੀਂ ਛੇੜਦਾ ਸੀ?
אַיֵּה֙ מְע֣וֹן אֲרָי֔וֹת וּמִרְעֶ֥ה ה֖וּא לַכְּפִרִ֑ים אֲשֶׁ֣ר הָלַךְ֩ אַרְיֵ֨ה לָבִ֥יא שָׁ֛ם גּ֥וּר אַרְיֵ֖ה וְאֵ֥ין מַחֲרִֽיד׃
12 ੧੨ ਬੱਬਰ ਸ਼ੇਰ ਨੇ ਆਪਣੇ ਬੱਚਿਆਂ ਲਈ ਬਹੁਤ ਕੁਝ ਪਾੜਿਆ, ਆਪਣੀਆਂ ਸ਼ੇਰਨੀਆਂ ਲਈ ਸ਼ਿਕਾਰ ਦਾ ਗਲ਼ ਘੁੱਟਿਆ, ਆਪਣੀਆਂ ਖੁੰਧਰਾਂ ਨੂੰ ਸ਼ਿਕਾਰ ਨਾਲ ਭਰ ਲਿਆ ਹੈ ਅਤੇ ਆਪਣੇ ਟਿਕਾਣਿਆਂ ਨੂੰ ਪਾੜੇ ਹੋਏ ਮਾਸ ਨਾਲ।
אַרְיֵ֤ה טֹרֵף֙ בְּדֵ֣י גֹֽרוֹתָ֔יו וּמְחַנֵּ֖ק לְלִבְאֹתָ֑יו וַיְמַלֵּא־טֶ֣רֶף חֹרָ֔יו וּמְעֹֽנֹתָ֖יו טְרֵפָֽה׃
13 ੧੩ ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰੱਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਵੱਢ ਸੁੱਟਾਂਗਾ ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ।
הִנְנִ֣י אֵלַ֗יִךְ נְאֻם֙ יְהוָ֣ה צְבָא֔וֹת וְהִבְעַרְתִּ֤י בֶֽעָשָׁן֙ רִכְבָּ֔הּ וּכְפִירַ֖יִךְ תֹּ֣אכַל חָ֑רֶב וְהִכְרַתִּ֤י מֵאֶ֙רֶץ֙ טַרְפֵּ֔ךְ וְלֹֽא־יִשָּׁמַ֥ע ע֖וֹד ק֥וֹל מַלְאָכֵֽכֵה׃ ס

< ਨਹੂਮ 2 >