< ਨਹੂਮ 3 >

1 ਖੂਨੀ ਸ਼ਹਿਰ ਉੱਤੇ ਹਾਏ ਹਾਏ! ਸਾਰੇ ਦਾ ਸਾਰਾ ਝੂਠ ਅਤੇ ਲੁੱਟ ਨਾਲ ਭਰਿਆ ਹੋਇਆ ਹੈ, ਸ਼ਿਕਾਰ ਅਣਮੁੱਕ ਹੈ!
ה֖וֹי עִ֣יר דָּמִ֑ים כֻּלָּ֗הּ כַּ֤חַשׁ פֶּ֙רֶק֙ מְלֵאָ֔ה לֹ֥א יָמִ֖ישׁ טָֽרֶף׃
2 ਕੋਟਲੇ ਦਾ ਖੜਾਕ, ਪਹੀਏ ਦੀ ਗੂੰਜ, ਸਰਪੱਟ ਦੌੜਨ ਵਾਲਾ ਘੋੜਾ ਅਤੇ ਉੱਛਲਦਾ ਰੱਥ!
ק֣וֹל שׁ֔וֹט וְק֖וֹל רַ֣עַשׁ אוֹפָ֑ן וְס֣וּס דֹּהֵ֔ר וּמֶרְכָּבָ֖ה מְרַקֵּדָֽה׃
3 ਘੋੜ ਸਵਾਰ ਚੜ੍ਹਾਈ ਕਰਦੇ, ਤਲਵਾਰ ਚਮਕਦੀ ਅਤੇ ਬਰਛੀ ਲਸ਼ਕਦੀ ਹੈ! ਵੱਢੇ ਹੋਇਆਂ ਦੀ ਭੀੜ, ਲਾਸ਼ਾਂ ਦੇ ਢੇਰ, ਲੋਥਾਂ ਬੇਅੰਤ ਹਨ ਅਤੇ ਉਹ ਲੋਥਾਂ ਉੱਤੇ ਠੋਕਰ ਖਾਂਦੇ ਹਨ!
פָּרָ֣שׁ מַעֲלֶ֗ה וְלַ֤הַב חֶ֙רֶב֙ וּבְרַ֣ק חֲנִ֔ית וְרֹ֥ב חָלָ֖ל וְכֹ֣בֶד פָּ֑גֶר וְאֵ֥ין קֵ֙צֶה֙ לַגְּוִיָּ֔ה וְכָשְׁל֖וּ בִּגְוִיָּתָֽם׃
4 ਇਹ ਦਾ ਕਾਰਨ ਉਸ ਵਿਭਚਾਰਨ ਦੇ ਬਹੁਤੇ ਵਿਭਚਾਰ ਹਨ, ਜਿਹੜੀ ਸੋਹਣੀ ਅਤੇ ਰੂਪਵੰਤ ਹੈ, ਜਾਦੂਗਰੀਆਂ ਦੀ ਮਲਕਾ, ਜਿਹੜੀ ਕੌਮਾਂ ਨੂੰ ਆਪਣੀਆਂ ਜ਼ਨਾਹਕਾਰੀਆਂ ਨਾਲ ਵੇਚਦੀ ਹੈ ਅਤੇ ਘਰਾਣਿਆਂ ਨੂੰ ਆਪਣੀਆਂ ਜਾਦੂਗਰੀਆਂ ਨਾਲ।
מֵרֹב֙ זְנוּנֵ֣י זוֹנָ֔ה ט֥וֹבַת חֵ֖ן בַּעֲלַ֣ת כְּשָׁפִ֑ים הַמֹּכֶ֤רֶת גּוֹיִם֙ בִּזְנוּנֶ֔יהָ וּמִשְׁפָּח֖וֹת בִּכְשָׁפֶֽיהָ׃
5 ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਮਾਰਾਂਗਾ, ਮੈਂ ਕੌਮਾਂ ਨੂੰ ਤੇਰਾ ਨੰਗੇਜ਼ ਵਿਖਾਵਾਂਗਾ ਅਤੇ ਪਾਤਸ਼ਾਹੀਆਂ ਨੂੰ ਤੇਰੀ ਸ਼ਰਮ!
הִנְנִ֣י אֵלַ֗יִךְ נְאֻם֙ יְהוָ֣ה צְבָא֔וֹת וְגִלֵּיתִ֥י שׁוּלַ֖יִךְ עַל־פָּנָ֑יִךְ וְהַרְאֵיתִ֤י גוֹיִם֙ מַעְרֵ֔ךְ וּמַמְלָכ֖וֹת קְלוֹנֵֽךְ׃
6 ਮੈਂ ਤੇਰੇ ਉੱਤੇ ਗੰਦਗੀ ਸੁੱਟਾਂਗਾ, ਤੇਰਾ ਮਖ਼ੌਲ ਉਡਾਵਾਂਗਾ ਅਤੇ ਤੈਨੂੰ ਤਮਾਸ਼ਾ ਬਣਾਵਾਂਗਾ!
וְהִשְׁלַכְתִּ֥י עָלַ֛יִךְ שִׁקֻּצִ֖ים וְנִבַּלְתִּ֑יךְ וְשַׂמְתִּ֖יךְ כְּרֹֽאִי׃
7 ਇਸ ਤਰ੍ਹਾਂ ਹੋਵੇਗਾ ਕਿ ਜਿੰਨੇ ਤੈਨੂੰ ਵੇਖਣਗੇ, ਤੇਰੇ ਕੋਲੋਂ ਭੱਜਣਗੇ ਅਤੇ ਕਹਿਣਗੇ, ਨੀਨਵਾਹ ਬਰਬਾਦ ਹੋਇਆ, ਕੌਣ ਉਹ ਦਾ ਸੋਗ ਕਰੇਗਾ? ਮੈਂ ਤੇਰੇ ਲਈ ਤਸੱਲੀ ਦੇਣ ਵਾਲੇ ਕਿੱਥੋਂ ਲੱਭਾਂ?
וְהָיָ֤ה כָל־רֹאַ֙יִךְ֙ יִדּ֣וֹד מִמֵּ֔ךְ וְאָמַר֙ שָׁדְּדָ֣ה נִֽינְוֵ֔ה מִ֖י יָנ֣וּד לָ֑הּ מֵאַ֛יִן אֲבַקֵּ֥שׁ מְנַחֲמִ֖ים לָֽךְ׃
8 ਕੀ ਤੂੰ ਨੋ-ਆਮੋਨ ਤੋਂ ਚੰਗਾ ਹੈਂ, ਜੋ ਨਹਿਰਾਂ ਦੇ ਵਿੱਚ ਵੱਸਿਆ ਹੋਇਆ ਸੀ, ਜਿਹ ਦੇ ਆਲੇ-ਦੁਆਲੇ ਪਾਣੀ ਸੀ, ਜਿਹ ਦੀ ਸ਼ਹਿਰਪਨਾਹ ਸਮੁੰਦਰ ਅਤੇ ਉਹ ਦੀ ਕੰਧ ਪਾਣੀ ਸੀ?
הֲתֵֽיטְבִי֙ מִנֹּ֣א אָמ֔וֹן הַיֹּֽשְׁבָה֙ בַּיְאֹרִ֔ים מַ֖יִם סָבִ֣יב לָ֑הּ אֲשֶׁר־חֵ֣יל יָ֔ם מִיָּ֖ם חוֹמָתָֽהּ׃
9 ਕੂਸ਼ ਅਤੇ ਮਿਸਰ ਉਹ ਦਾ ਬਲ ਸੀ, ਉਹ ਬੇਅੰਤ ਸੀ, ਪੂਟ ਅਤੇ ਲੂਬੀਮ ਤੇਰੇ ਸਹਾਇਕ ਸਨ।
כּ֥וּשׁ עָצְמָ֛ה וּמִצְרַ֖יִם וְאֵ֣ין קֵ֑צֶה פּ֣וּט וְלוּבִ֔ים הָי֖וּ בְּעֶזְרָתֵֽךְ׃
10 ੧੦ ਤਾਂ ਵੀ ਉਹ ਲੈ ਲਿਆ ਗਿਆ, ਉਹ ਗੁਲਾਮੀ ਵਿੱਚ ਗਿਆ, ਉਹ ਦੇ ਨਿਆਣੇ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਪਟਕ ਦਿੱਤੇ ਗਏ, ਉਹ ਦੇ ਪਤਵੰਤਾਂ ਲਈ ਪਰਚੀਆਂ ਪਾਈਆਂ ਗਈਆਂ ਅਤੇ ਉਹ ਦੇ ਸਾਰੇ ਵੱਡੇ ਲੋਕ ਸੰਗਲਾਂ ਨਾਲ ਬੰਨ੍ਹੇ ਗਏ ਸਨ।
גַּם־הִ֗יא לַגֹּלָה֙ הָלְכָ֣ה בַשֶּׁ֔בִי גַּ֧ם עֹלָלֶ֛יהָ יְרֻטְּשׁ֖וּ בְּרֹ֣אשׁ כָּל־חוּצ֑וֹת וְעַל־נִכְבַּדֶּ֙יהָ֙ יַדּ֣וּ גוֹרָ֔ל וְכָל־גְּדוֹלֶ֖יהָ רֻתְּק֥וּ בַזִּקִּֽים׃
11 ੧੧ ਤੂੰ ਵੀ ਮਸਤ ਹੋਵੇਂਗਾ, ਤੂੰ ਗਸ਼ ਖਾਵੇਂਗਾ ਅਤੇ ਤੂੰ ਵੀ ਵੈਰੀ ਤੋਂ ਬਚਾ ਲੱਭੇਂਗਾ!
גַּם־אַ֣תְּ תִּשְׁכְּרִ֔י תְּהִ֖י נַֽעֲלָמָ֑ה גַּם־אַ֛תְּ תְּבַקְשִׁ֥י מָע֖וֹז מֵאוֹיֵֽב׃
12 ੧੨ ਤੇਰੇ ਸਭ ਗੜ੍ਹ ਹੰਜ਼ੀਰ ਦੇ ਦਰੱਖਤਾਂ ਵਾਂਗੂੰ ਹੋਣਗੇ, ਜਦੋਂ ਹੰਜ਼ੀਰ ਪਹਿਲਾਂ ਪੱਕਦੀਆਂ ਹਨ, ਜੇ ਉਹ ਹਿਲਾਏ ਜਾਣ ਤਾਂ ਉਹ ਖਾਣ ਵਾਲੇ ਦੇ ਮੂੰਹ ਵਿੱਚ ਡਿੱਗਣਗੀਆਂ।
כָּ֨ל־מִבְצָרַ֔יִךְ תְּאֵנִ֖ים עִם־בִּכּוּרִ֑ים אִם־יִנּ֕וֹעוּ וְנָפְל֖וּ עַל־פִּ֥י אוֹכֵֽל׃
13 ੧੩ ਵੇਖ, ਤੇਰੇ ਲੋਕ ਤੇਰੇ ਵਿੱਚ ਔਰਤਾਂ ਹੀ ਹਨ, ਤੇਰੇ ਦੇਸ ਦੇ ਫਾਟਕ ਤੇਰੇ ਵੈਰੀਆਂ ਲਈ ਖੁਲ੍ਹੇ ਪਏ ਹਨ ਅਤੇ ਅੱਗ ਨੇ ਤੇਰੇ ਦਰਵਾਜ਼ਿਆਂ ਦੀਆਂ ਕੁੰਡੀਆਂ ਨੂੰ ਭਸਮ ਕੀਤਾ ਹੈ।
הִנֵּ֨ה עַמֵּ֤ךְ נָשִׁים֙ בְּקִרְבֵּ֔ךְ לְאֹ֣יְבַ֔יִךְ פָּת֥וֹחַ נִפְתְּח֖וּ שַׁעֲרֵ֣י אַרְצֵ֑ךְ אָכְלָ֥ה אֵ֖שׁ בְּרִיחָֽיִך׃
14 ੧੪ ਘੇਰੇ ਲਈ ਪਾਣੀ ਭਰ ਲੈ, ਆਪਣੇ ਗੜ੍ਹਾਂ ਨੂੰ ਤਕੜਾ ਕਰ, ਮਿੱਟੀ ਵਿੱਚ ਜਾ, ਗਾਰਾ ਲਤਾੜ ਅਤੇ ਭੱਠੇ ਨੂੰ ਤਕੜਾ ਕਰ!
מֵ֤י מָצוֹר֙ שַֽׁאֲבִי־לָ֔ךְ חַזְּקִ֖י מִבְצָרָ֑יִךְ בֹּ֧אִי בַטִּ֛יט וְרִמְסִ֥י בַחֹ֖מֶר הַחֲזִ֥יקִי מַלְבֵּֽן׃
15 ੧੫ ਉੱਥੇ ਅੱਗ ਤੈਨੂੰ ਭਸਮ ਕਰੇਗੀ, ਤਲਵਾਰ ਤੈਨੂੰ ਵੱਢੇਗੀ ਅਤੇ ਸਲਾ ਵਾਂਗੂੰ ਤੈਨੂੰ ਖਾਵੇਗੀ, ਆਪਣੇ ਆਪ ਨੂੰ ਸਲਾ ਵਾਂਗੂੰ ਵਧਾ ਅਤੇ ਆਪਣੇ ਆਪ ਨੂੰ ਟਿੱਡੀ ਵਾਂਗੂੰ ਵਧਾ!
שָׁ֚ם תֹּאכְלֵ֣ךְ אֵ֔שׁ תַּכְרִיתֵ֣ךְ חֶ֔רֶב תֹּאכְלֵ֖ךְ כַּיָּ֑לֶק הִתְכַּבֵּ֣ד כַּיֶּ֔לֶק הִֽתְכַּבְּדִ֖י כָּאַרְבֶּֽה׃
16 ੧੬ ਤੂੰ ਆਪਣੇ ਵਪਾਰੀਆਂ ਨੂੰ ਅਕਾਸ਼ ਦੇ ਤਾਰਿਆਂ ਨਾਲੋਂ ਵਧਾਇਆ, ਸਲਾ ਨੰਗਾ ਕਰਦੀ ਅਤੇ ਫੇਰ ਉੱਡ ਜਾਂਦੀ ਹੈ।
הִרְבֵּית֙ רֹֽכְלַ֔יִךְ מִכּוֹכְבֵ֖י הַשָּׁמָ֑יִם יֶ֥לֶק פָּשַׁ֖ט וַיָּעֹֽף׃
17 ੧੭ ਤੇਰੇ ਸ਼ਾਹੀ ਲੋਕ ਟਿੱਡੀਆਂ ਵਾਂਗੂੰ ਹਨ, ਤੇਰੇ ਸੈਨਾਪਤੀ ਸਲਾ ਦੇ ਦਲਾਂ ਵਾਂਗੂੰ ਹਨ, ਜੋ ਸਿਆਲ ਦੇ ਦਿਨਾਂ ਵਿੱਚ ਬਾੜਾਂ ਦੇ ਉੱਤੇ ਟਿਕਦੀਆਂ ਹਨ, ਜਦ ਸੂਰਜ ਚੜ੍ਹਦਾ ਉਹ ਉੱਡ ਜਾਂਦੀ ਹੈ ਅਤੇ ਕੋਈ ਨਹੀਂ ਜਾਣਦਾ ਕਿ ਉਹ ਕਿੱਥੇ ਹਨ।
מִנְּזָרַ֙יִךְ֙ כָּֽאַרְבֶּ֔ה וְטַפְסְרַ֖יִךְ כְּג֣וֹב גֹּבָ֑י הַֽחוֹנִ֤ים בַּגְּדֵרוֹת֙ בְּי֣וֹם קָרָ֔ה שֶׁ֤מֶשׁ זָֽרְחָה֙ וְנוֹדַ֔ד וְלֹֽא־נוֹדַ֥ע מְקוֹמ֖וֹ אַיָּֽם׃
18 ੧੮ ਹੇ ਅੱਸ਼ੂਰ ਦੇ ਰਾਜਾ, ਤੇਰੇ ਅਯਾਲੀ ਸੁੱਤੇ ਪਏ ਹਨ, ਤੇਰੇ ਸ਼ਰੀਫ ਲੰਮੇ ਪਏ ਹਨ, ਤੇਰੇ ਲੋਕ ਪਹਾੜਾਂ ਉੱਤੇ ਖਿੱਲਰੇ ਹੋਏ ਹਨ, ਕੋਈ ਇਕੱਠੇ ਕਰਨ ਵਾਲਾ ਨਹੀਂ ਹੈ।
נָמ֤וּ רֹעֶ֙יךָ֙ מֶ֣לֶךְ אַשּׁ֔וּר יִשְׁכְּנ֖וּ אַדִּירֶ֑יךָ נָפֹ֧שׁוּ עַמְּךָ֛ עַל־הֶהָרִ֖ים וְאֵ֥ין מְקַבֵּֽץ׃
19 ੧੯ ਤੇਰਾ ਕੋਈ ਇਲਾਜ਼ ਨਹੀਂ, ਤੇਰਾ ਜ਼ਖਮ ਸਖ਼ਤ ਹੈ। ਤੇਰੀ ਖ਼ਬਰ ਦੇ ਸਭ ਸੁਣਨ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਕਿਉਂਕਿ ਕੌਣ ਹੈ ਜਿਹ ਦੇ ਉੱਤੇ ਤੇਰੀ ਬਦੀ ਰੋਜ਼ ਨਾ ਆਈ ਹੋਵੇ?
אֵין־כֵּהָ֣ה לְשִׁבְרֶ֔ךָ נַחְלָ֖ה מַכָּתֶ֑ךָ כֹּ֣ל ׀ שֹׁמְעֵ֣י שִׁמְעֲךָ֗ תָּ֤קְעוּ כַף֙ עָלֶ֔יךָ כִּ֗י עַל־מִ֛י לֹֽא־עָבְרָ֥ה רָעָתְךָ֖ תָּמִֽיד׃

< ਨਹੂਮ 3 >