< ਨਹਮਯਾਹ 1 >

1 ਹਕਲਯਾਹ ਦੇ ਪੁੱਤਰ ਨਹਮਯਾਹ ਦੇ ਬਚਨ। ਇਸ ਤਰ੍ਹਾਂ ਹੋਇਆ ਕਿ ਵੀਹਵੇਂ ਸਾਲ ਦੇ ਕਿਸਲੇਵ ਮਹੀਨੇ ਵਿੱਚ, ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ,
דִּבְרֵ֥י נְחֶמְיָ֖ה בֶּן־חֲכַלְיָ֑ה וַיְהִ֤י בְחֹֽדֶשׁ־כִּסְלֵיו֙ שְׁנַ֣ת עֶשְׂרִ֔ים וַאֲנִ֥י הָיִ֖יתִי בְּשׁוּשַׁ֥ן הַבִּירָֽה׃
2 ਤਦ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਆਏ ਹੋਏ ਕਈ ਮਨੁੱਖ ਮੇਰੇ ਕੋਲ ਆਏ, ਤਾਂ ਮੈਂ ਉਹਨਾਂ ਤੋਂ ਉਨ੍ਹਾਂ ਬਚੇ ਹੋਏ ਯਹੂਦੀਆਂ ਦੇ ਬਾਰੇ ਜੋ ਗ਼ੁਲਾਮੀ ਤੋਂ ਛੁੱਟ ਗਏ ਸਨ, ਅਤੇ ਯਰੂਸ਼ਲਮ ਦੇ ਬਾਰੇ ਪੁੱਛਿਆ।
וַיָּבֹ֨א חֲנָ֜נִי אֶחָ֧ד מֵאַחַ֛י ה֥וּא וַאֲנָשִׁ֖ים מִֽיהוּדָ֑ה וָאֶשְׁאָלֵ֞ם עַל־הַיְּהוּדִ֧ים הַפְּלֵיטָ֛ה אֲשֶֽׁר־נִשְׁאֲר֥וּ מִן־הַשֶּׁ֖בִי וְעַל־יְרוּשָׁלִָֽם׃
3 ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦੁਰਦਸ਼ਾ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯਰੂਸ਼ਲਮ ਦੀ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ।”
וַיֹּאמְרוּ֮ לִי֒ הַֽנִּשְׁאָרִ֞ים אֲשֶֽׁר־נִשְׁאֲר֤וּ מִן־הַשְּׁבִי֙ שָׁ֣ם בַּמְּדִינָ֔ה בְּרָעָ֥ה גְדֹלָ֖ה וּבְחֶרְפָּ֑ה וְחוֹמַ֤ת יְרוּשָׁלִַ֙ם֙ מְפֹרָ֔צֶת וּשְׁעָרֶ֖יהָ נִצְּת֥וּ בָאֵֽשׁ׃
4 ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ,
וַיְהִ֞י כְּשָׁמְעִ֣י ׀ אֶת־הַדְּבָרִ֣ים הָאֵ֗לֶּה יָשַׁ֙בְתִּי֙ וָֽאֶבְכֶּ֔ה וָאֶתְאַבְּלָ֖ה יָמִ֑ים וָֽאֱהִ֥י צָם֙ וּמִתְפַּלֵּ֔ל לִפְנֵ֖י אֱלֹהֵ֥י הַשָּׁמָֽיִם׃
5 “ਹੇ ਸਵਰਗ ਦੇ ਪਰਮੇਸ਼ੁਰ ਯਹੋਵਾਹ, ਹੇ ਮਹਾਨ ਅਤੇ ਭੈਅ ਯੋਗ ਪਰਮੇਸ਼ੁਰ! ਤੂੰ ਜੋ ਆਪਣੇ ਪ੍ਰੇਮੀਆਂ ਅਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਆਪਣੇ ਨੇਮ ਦੀ ਪਾਲਨਾ ਕਰਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਕਰਦਾ ਹੈਂ,
וָאֹמַ֗ר אָֽנָּ֤א יְהוָה֙ אֱלֹהֵ֣י הַשָּׁמַ֔יִם הָאֵ֥ל הַגָּד֖וֹל וְהַנּוֹרָ֑א שֹׁמֵ֤ר הַבְּרִית֙ וָחֶ֔סֶד לְאֹהֲבָ֖יו וּלְשֹׁמְרֵ֥י מִצְוֹתָֽיו׃
6 ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ। ਮੈਂ ਇਸਰਾਏਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ। ਹਾਂ, ਮੈਂ ਅਤੇ ਮੇਰੇ ਪੁਰਖਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ।
תְּהִ֣י נָ֣א אָזְנְךָֽ־קַשֶּׁ֣בֶת וְֽעֵינֶ֪יךָ פְתֻוּח֟וֹת לִשְׁמֹ֣עַ אֶל־תְּפִלַּ֣ת עַבְדְּךָ֡ אֲשֶׁ֣ר אָנֹכִי֩ מִתְפַּלֵּ֨ל לְפָנֶ֤יךָ הַיּוֹם֙ יוֹמָ֣ם וָלַ֔יְלָה עַל־בְּנֵ֥י יִשְׂרָאֵ֖ל עֲבָדֶ֑יךָ וּמִתְוַדֶּ֗ה עַל־חַטֹּ֤אות בְּנֵֽי־יִשְׂרָאֵל֙ אֲשֶׁ֣ר חָטָ֣אנוּ לָ֔ךְ וַאֲנִ֥י וּבֵית־אָבִ֖י חָטָֽאנוּ׃
7 ਅਸੀਂ ਤੇਰੇ ਵਿਰੁੱਧ ਬਹੁਤ ਬੁਰਿਆਈ ਕੀਤੀ ਹੈ, ਅਤੇ ਅਸੀਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਯਮਾਂ ਨੂੰ ਜਿਹੜੇ ਤੂੰ ਆਪਣੇ ਦਾਸ ਮੂਸਾ ਨੂੰ ਦਿੱਤੇ ਸਨ, ਨਹੀਂ ਮੰਨਿਆ।
חֲבֹ֖ל חָבַ֣לְנוּ לָ֑ךְ וְלֹא־שָׁמַ֣רְנוּ אֶת־הַמִּצְוֹ֗ת וְאֶת־הַֽחֻקִּים֙ וְאֶת־הַמִּשְׁפָּטִ֔ים אֲשֶׁ֥ר צִוִּ֖יתָ אֶת־מֹשֶׁ֥ה עַבְדֶּֽךָ׃
8 ਉਸ ਬਚਨ ਨੂੰ ਯਾਦ ਕਰ, ਜਿਸ ਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, ‘ਜੇ ਤੁਸੀਂ ਧੋਖਾ ਕਰੋਗੇ ਤਾਂ ਮੈਂ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦਿਆਂਗਾ,
זְכָר־נָא֙ אֶת־הַדָּבָ֔ר אֲשֶׁ֥ר צִוִּ֛יתָ אֶת־מֹשֶׁ֥ה עַבְדְּךָ֖ לֵאמֹ֑ר אַתֶּ֣ם תִּמְעָ֔לוּ אֲנִ֕י אָפִ֥יץ אֶתְכֶ֖ם בָּעַמִּֽים׃
9 ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ’
וְשַׁבְתֶּ֣ם אֵלַ֔י וּשְׁמַרְתֶּם֙ מִצְוֹתַ֔י וַעֲשִׂיתֶ֖ם אֹתָ֑ם אִם־יִהְיֶ֨ה נִֽדַּחֲכֶ֜ם בִּקְצֵ֤ה הַשָּׁמַ֙יִם֙ מִשָּׁ֣ם אֲקַבְּצֵ֔ם וַהֲבִֽיאוֹתִים֙ אֶל־הַמָּק֔וֹם אֲשֶׁ֣ר בָּחַ֔רְתִּי לְשַׁכֵּ֥ן אֶת־שְׁמִ֖י שָֽׁם׃
10 ੧੦ ਹੁਣ ਉਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਵੱਡੇ ਬਲ ਅਤੇ ਤਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ।
וְהֵ֥ם עֲבָדֶ֖יךָ וְעַמֶּ֑ךָ אֲשֶׁ֤ר פָּדִ֙יתָ֙ בְּכֹחֲךָ֣ הַגָּד֔וֹל וּבְיָדְךָ֖ הַחֲזָקָֽה׃
11 ੧੧ ਹੇ ਪਰਮੇਸ਼ੁਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਨ੍ਹਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ।” ਮੈਂ ਤਾਂ ਰਾਜਾ ਦਾ ਸਾਕੀ ਸੀ।
אָנָּ֣א אֲדֹנָ֗י תְּהִ֣י נָ֣א אָזְנְךָֽ־קַ֠שֶּׁבֶת אֶל־תְּפִלַּ֨ת עַבְדְּךָ֜ וְאֶל־תְּפִלַּ֣ת עֲבָדֶ֗יךָ הַֽחֲפֵצִים֙ לְיִרְאָ֣ה אֶת־שְׁמֶ֔ךָ וְהַצְלִֽיחָה־נָּ֤א לְעַבְדְּךָ֙ הַיּ֔וֹם וּתְנֵ֣הוּ לְרַחֲמִ֔ים לִפְנֵ֖י הָאִ֣ישׁ הַזֶּ֑ה וַאֲנִ֛י הָיִ֥יתִי מַשְׁקֶ֖ה לַמֶּֽלֶךְ׃ פ

< ਨਹਮਯਾਹ 1 >