< ਨਹਮਯਾਹ 10 >
1 ੧ ਜਿਨ੍ਹਾਂ ਨੇ ਇਹ ਦੇ ਉੱਤੇ ਮੋਹਰ ਲਾਈ ਉਹ ਇਹ ਸਨ, - ਹਕਲਯਾਹ ਦਾ ਪੁੱਤਰ ਨਹਮਯਾਹ ਜੋ ਹਾਕਮ ਸੀ ਅਤੇ ਸਿਦਕੀਯਾਹ,
签名的是:哈迦利亚的儿子—省长尼希米,和西底家;
2 ੨ ਸਰਾਯਾਹ, ਅਜ਼ਰਯਾਹ, ਯਿਰਮਿਯਾਹ
祭司:西莱雅、亚撒利雅、耶利米、
3 ੩ ਪਸ਼ਹੂਰ, ਅਮਰਯਾਹ, ਮਲਕੀਯਾਹ
巴施户珥、亚玛利雅、玛基雅、
4 ੪ ਹੱਟੂਸ਼, ਸ਼ਬਨਯਾਹ ਅਤੇ ਮੱਲੂਕ,
哈突、示巴尼、玛鹿、
5 ੫ ਹਾਰੀਮ, ਮਰੇਮੋਥ, ਓਬਦਯਾਹ,
哈琳、米利末、俄巴底亚、
6 ੬ ਦਾਨੀਏਲ, ਗਿਨਥੋਨ, ਬਾਰੂਕ,
但以理、近顿、巴录、
7 ੭ ਮਸ਼ੁੱਲਾਮ, ਅਬਿਯਾਹ, ਮੀਯਾਮੀਨ,
米书兰、亚比雅、米雅民、
8 ੮ ਮਅਜ਼ਯਾਹ, ਬਿਲਗਈ ਅਤੇ ਸ਼ਮਅਯਾਹ, ਇਹ ਜਾਜਕ ਸਨ।
玛西亚、璧该、示玛雅;
9 ੯ ਲੇਵੀ ਇਹ ਸਨ: ਅਜ਼ਨਯਾਹ ਦਾ ਪੁੱਤਰ ਯੇਸ਼ੂਆ ਅਤੇ ਹੇਨਾਦਾਦ ਦੇ ਪੁੱਤਰਾਂ ਵਿੱਚੋਂ ਬਿੰਨੂਈ, ਕਦਮੀਏਲ,
又有利未人,就是亚散尼的儿子耶书亚、希拿达的子孙宾内、甲篾;
10 ੧੦ ਅਤੇ ਉਨ੍ਹਾਂ ਦੇ ਭਰਾ ਸ਼ਬਨਯਾਹ, ਹੋਦੀਯਾਹ, ਕਲੀਟਾ, ਪਲਾਯਾਹ, ਹਾਨਾਨ,
还有他们的弟兄示巴尼、荷第雅、基利他、毗莱雅、哈难、
11 ੧੧ ਮੀਕਾ, ਰਹੋਬ, ਹਸ਼ਬਯਾਹ,
米迦、利合、哈沙比雅、
12 ੧੨ ਜ਼ੱਕੂਰ, ਸ਼ੇਰੇਬਯਾਹ, ਸ਼ਬਨਯਾਹ,
撒刻、示利比、示巴尼、
13 ੧੩ ਹੋਦੀਯਾਹ, ਬਾਨੀ ਅਤੇ ਬਨੀਨੂ।
荷第雅、巴尼、比尼努;
14 ੧੪ ਪਰਜਾ ਦੇ ਪ੍ਰਧਾਨ ਇਹ ਸਨ: ਪਰੋਸ਼, ਪਹਥ-ਮੋਆਬ, ਏਲਾਮ, ਜ਼ੱਤੂ, ਬਾਨੀ,
又有民的首领,就是巴录、巴哈·摩押、以拦、萨土、巴尼、
15 ੧੫ ਬੁੰਨੀ, ਅਜ਼ਗਾਦ, ਬੇਬਾਈ,
布尼、押甲、比拜、
16 ੧੬ ਅਦੋਨੀਯਾਹ, ਬਿਗਵਈ, ਆਦੀਨ,
亚多尼雅、比革瓦伊、亚丁、
17 ੧੭ ਅਟੇਰ, ਹਿਜ਼ਕੀਯਾਹ, ਅੱਜ਼ੂਰ,
亚特、希西家、押朔、
18 ੧੮ ਹੋਦੀਯਾਹ, ਹਾਸ਼ੁਮ, ਬੇਸਾਈ,
荷第雅、哈顺、比赛、
19 ੧੯ ਹਾਰੀਫ, ਅਨਾਥੋਥ, ਨੇਬਾਈ,
哈拉、亚拿突、尼拜、
20 ੨੦ ਮਗਪੀਆਸ਼, ਮਸ਼ੁੱਲਾਮ, ਹੇਜ਼ੀਰ,
抹比押、米书兰、希悉、
21 ੨੧ ਮਸ਼ੇਜ਼ਬੇਲ, ਸਾਦੋਕ, ਯੱਦੂਆ,
米示萨别、撒督、押杜亚、
22 ੨੨ ਪਲਟਯਾਹ, ਹਾਨਾਨ, ਅਨਾਯਾਹ,
毗拉提、哈难、亚奈雅、
23 ੨੩ ਹੋਸ਼ੇਆ, ਹਨਨਯਾਹ, ਹਸ਼ੂਬ,
何细亚、哈拿尼雅、哈述、
24 ੨੪ ਹੱਲੋਹੇਸ਼, ਪਿਲਹਾ, ਸ਼ੋਬੇਕ,
哈罗黑、毗利哈、朔百、
25 ੨੫ ਰਹੂਮ, ਹਸ਼ਬਨਾਹ, ਮਅਸੇਯਾਹ,
利宏、哈沙拿、玛西雅、
26 ੨੬ ਅਹੀਯਾਹ, ਹਾਨਾਨ, ਆਨਾਨ,
亚希雅、哈难、亚难、
27 ੨੭ ਮੱਲੂਕ, ਹਾਰੀਮ ਅਤੇ ਬਆਨਾਹ।
玛鹿、哈琳、巴拿。
28 ੨੮ ਬਾਕੀ ਲੋਕ ਅਰਥਾਤ ਜਾਜਕ, ਲੇਵੀ, ਦਰਬਾਨ, ਗਾਇਕ ਅਤੇ ਨਥੀਨੀਮ (ਭਵਨ ਦੇ ਸੇਵਕ) ਅਤੇ ਸਾਰੇ ਜਿਹੜੇ ਦੇਸਾਂ ਦੀਆਂ ਕੌਮਾਂ ਵਿੱਚੋਂ ਪਰਮੇਸ਼ੁਰ ਦੀ ਬਿਵਸਥਾ ਮੰਨਣ ਲਈ ਅਲੱਗ ਹੋ ਗਏ ਸਨ, ਉਨ੍ਹਾਂ ਸਾਰਿਆਂ ਨੇ ਆਪਣੀਆਂ ਪਤਨੀਆਂ ਅਤੇ ਉਨ੍ਹਾਂ ਪੁੱਤਰਾਂ ਅਤੇ ਧੀਆਂ ਸਮੇਤ ਜੋ ਸਿਆਣੇ ਅਤੇ ਸਮਝਦਾਰ ਸਨ,
其余的民、祭司、利未人、守门的、歌唱的、尼提宁,和一切离绝邻邦居民归服 神律法的,并他们的妻子、儿女,凡有知识能明白的,
29 ੨੯ ਆਪਣੇ ਸ਼ਰੀਫ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।
都随从他们贵胄的弟兄,发咒起誓,必遵行 神借他仆人摩西所传的律法,谨守遵行耶和华—我们主的一切诫命、典章、律例;
30 ੩੦ ਅਸੀਂ ਆਪਣੀਆਂ ਧੀਆਂ ਦਾ ਵਿਆਹ ਇਸ ਦੇਸ਼ ਦੇ ਲੋਕਾਂ ਨਾਲ ਨਹੀਂ ਕਰਾਂਗੇ ਅਤੇ ਨਾ ਹੀ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ,
并不将我们的女儿嫁给这地的居民,也不为我们的儿子娶他们的女儿。
31 ੩੧ ਜੇਕਰ ਇਸ ਦੇਸ਼ ਦੇ ਲੋਕ ਸਬਤ ਦੇ ਦਿਨ ਵੇਚਣ ਲਈ ਕੋਈ ਮਾਲ ਜਾਂ ਖਾਣ ਦੀਆਂ ਵਸਤਾਂ ਅੰਦਰ ਲਿਆਉਣ ਤਾਂ ਅਸੀਂ ਸਬਤ ਦੇ ਦਿਨ ਜਾਂ ਪਵਿੱਤਰ ਦਿਨ ਵਿੱਚ ਉਨ੍ਹਾਂ ਤੋਂ ਕੁਝ ਨਹੀਂ ਲਵਾਂਗੇ, ਹਰੇਕ ਸੱਤਵੇਂ ਸਾਲ ਭੂਮੀ ਖ਼ਾਲੀ ਛੱਡ ਦਿਆਂਗੇ ਅਤੇ ਆਪਣੇ ਕਰਜੇ ਦੀ ਉਗਰਾਹੀ ਵੀ ਛੱਡ ਦਿਆਂਗੇ।
这地的居民若在安息日,或什么圣日,带了货物或粮食来卖给我们,我们必不买。每逢第七年必不耕种,凡欠我们债的必不追讨。
32 ੩੨ ਫਿਰ ਅਸੀਂ ਆਪਣੇ ਉੱਤੇ ਇਹ ਨਿਯਮ ਠਹਿਰਾਇਆ ਹੈ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਲਈ ਹਰ ਸਾਲ ਸ਼ਕੇਲ ਦਾ ਤੀਜਾ ਹਿੱਸਾ ਦਿਆ ਕਰਾਂਗੇ,
我们又为自己定例,每年各人捐银一舍客勒三分之一,为我们 神殿的使用,
33 ੩੩ ਅਰਥਾਤ ਚੜ੍ਹਾਵੇ ਦੀ ਰੋਟੀ, ਅਤੇ ਰੋਜ਼ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ, ਸਬਤਾਂ, ਅਮੱਸਿਆ, ਠਹਿਰਾਏ ਹੋਏ ਪਰਬਾਂ ਦੀਆਂ ਬਲੀਆਂ ਅਤੇ ਹੋਰ ਪਵਿੱਤਰ ਭੇਟਾਂ ਅਤੇ ਪਾਪ ਬਲੀਆਂ ਲਈ, ਜਿਹੜੀਆਂ ਇਸਰਾਏਲ ਦੇ ਪ੍ਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ।
就是为陈设饼、常献的素祭,和燔祭,安息日、月朔、节期所献的与圣物,并以色列人的赎罪祭,以及我们 神殿里一切的费用。
34 ੩੪ ਫਿਰ ਅਸੀਂ ਜਾਜਕਾਂ, ਲੇਵੀਆਂ ਅਤੇ ਲੋਕਾਂ ਨੇ ਇਸ ਗੱਲ ਲਈ ਪਰਚੀਆਂ ਪਾਈਆਂ ਕਿ ਅਸੀਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਰ ਸਾਲ ਠਹਿਰਾਏ ਹੋਏ ਸਮੇਂ ਤੇ ਲੱਕੜੀ ਦੀ ਭੇਟ ਬਿਵਸਥਾ ਵਿੱਚ ਲਿਖੇ ਹੋਏ ਅਨੁਸਾਰ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜਲਾਉਣ ਲਈ, ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਲਿਆਇਆ ਕਰਾਂਗੇ।
我们的祭司、利未人,和百姓都掣签,看每年是哪一族按定期将献祭的柴奉到我们 神的殿里,照着律法上所写的,烧在耶和华—我们 神的坛上。
35 ੩੫ ਅਸੀਂ ਆਪਣੀ ਭੂਮੀ ਦਾ ਪਹਿਲਾ ਫਲ ਅਤੇ ਸਾਰੇ ਰੁੱਖਾਂ ਦੇ ਪਹਿਲੇ ਫਲ ਹਰ ਸਾਲ ਯਹੋਵਾਹ ਦੇ ਭਵਨ ਵਿੱਚ ਲੈ ਆਵਾਂਗੇ,
又定每年将我们地上初熟的土产和各样树上初熟的果子都奉到耶和华的殿里。
36 ੩੬ ਅਤੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੈ ਅਸੀਂ ਆਪਣੇ ਪਹਿਲੌਠੇ ਪੁੱਤਰਾਂ, ਅਤੇ ਪਸ਼ੂਆਂ ਦੇ ਪਹਿਲੌਠੇ ਅਤੇ ਆਪਣੇ ਚੌਣੇ ਅਤੇ ਇੱਜੜ ਦੇ ਪਹਿਲੌਠੇ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਜਾਜਕਾਂ ਕੋਲ ਲਿਆਇਆ ਕਰਾਂਗੇ ਜਿਹੜੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਟਹਿਲ ਸੇਵਾ ਕਰਦੇ ਹਨ।
又照律法上所写的,将我们头胎的儿子和首生的牛羊都奉到我们 神的殿,交给我们 神殿里供职的祭司;
37 ੩੭ ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਮਧ ਅਤੇ ਤੇਲ ਆਪਣੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ।
并将初熟之麦子所磨的面和举祭、各样树上初熟的果子、新酒与油奉给祭司,收在我们 神殿的库房里,把我们地上所产的十分之一奉给利未人,因利未人在我们一切城邑的土产中当取十分之一。
38 ੩੮ ਜਦ ਵੀ ਲੇਵੀ ਦਸਵੰਧ ਲੈਣ ਤਾਂ ਹਾਰੂਨ ਦੇ ਵੰਸ਼ ਦਾ ਕੋਈ ਜਾਜਕ ਲੇਵੀਆਂ ਦੇ ਨਾਲ ਹੋਵੇ ਅਤੇ ਲੇਵੀ ਦਸਵੰਧ ਦਾ ਦਸਵੰਧ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਭੰਡਾਰ ਦੀਆਂ ਕੋਠੜੀਆਂ ਵਿੱਚ ਪਹੁੰਚਾਇਆ ਕਰਨ,
利未人取十分之一的时候,亚伦的子孙中,当有一个祭司与利未人同在。利未人也当从十分之一中取十分之一,奉到我们 神殿的屋子里,收在库房中。
39 ੩੯ ਕਿਉਂਕਿ ਹਰੇਕ ਇਸਰਾਏਲੀ ਅਤੇ ਲੇਵੀ ਅੰਨ, ਨਵੀਂ ਮਧ, ਅਤੇ ਤੇਲ ਦੀ ਚੁੱਕਣ ਦੀਆਂ ਭੇਟਾਂ ਉਨ੍ਹਾਂ ਕੋਠੜੀਆਂ ਵਿੱਚ ਪਹੁੰਚਾਉਣ ਜਿੱਥੇ ਪਵਿੱਤਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਸਨ ਅਤੇ ਦਰਬਾਨ ਅਤੇ ਰਾਗੀ ਰਹਿੰਦੇ ਸਨ। “ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਨਹੀਂ ਤਿਆਗਾਂਗੇ।”
以色列人和利未人要将五谷、新酒,和油为举祭,奉到收存圣所器皿的屋子里,就是供职的祭司、守门的、歌唱的所住的屋子。这样,我们就不离弃我们 神的殿。