< ਨਹਮਯਾਹ 12 >

1 ਉਹ ਜਾਜਕ ਅਤੇ ਲੇਵੀ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੇਸ਼ੂਆ ਦੇ ਨਾਲ ਮੁੜ ਆਏ, ਉਹ ਇਹ ਸਨ: ਸਰਾਯਾਹ, ਯਿਰਮਿਯਾਹ, ਅਜ਼ਰਾ,
Вот священники и левиты, которые пришли с Зоровавелем, сыном Салафииловым, и с Иисусом: Сераия, Иеремия, Ездра,
2 ਅਮਰਯਾਹ, ਮੱਲੂਕ, ਹੱਟੂਸ਼,
Амария, Маллух, Хаттуш,
3 ਸ਼ਕਨਯਾਹ, ਰਹੂਮ, ਮਰੇਮੋਥ,
Шехания, Рехум, Меремоф,
4 ਇੱਦੋ, ਗਿਨਥੋਈ, ਅਬਿਯਾਹ,
Иддо, Гиннефой, Авия,
5 ਮੀਯਾਮੀਨ, ਮਆਦਯਾਹ ਬਿਲਗਾਹ,
Миямин, Маадия, Вилга,
6 ਸ਼ਮਅਯਾਹ, ਯੋਯਾਰੀਬ, ਯਦਾਯਾਹ,
Шемаия, Иоиарив, Иедаия,
7 ਸੱਲੂ, ਆਮੋਕ, ਹਿਲਕੀਯਾਹ ਅਤੇ ਯਦਾਯਾਹ, ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਭਰਾਵਾਂ ਦੇ ਆਗੂ ਇਹੋ ਸਨ।
Саллу, Амок, Хелкия, Иедаия. Это главы священников и братья их во дни Иисуса.
8 ਲੇਵੀ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਮੁਖੀਆ ਸੀ।
А левиты: Иисус, Биннуй, Кадмиил, Шеревия, Иуда, Матфания, главный при славословии, он и братья его,
9 ਬਕਬੁਕਯਾਹ, ਉੱਨੀ ਅਤੇ ਉਨ੍ਹਾਂ ਦੇ ਭਰਾ ਉਨ੍ਹਾਂ ਦੇ ਸਾਹਮਣੇ ਸੇਵਾ ਕਰਦੇ ਸਨ।
и Бакбукия и Унний, братья их, наряду с ними державшие стражу.
10 ੧੦ ਯੇਸ਼ੂਆ ਤੋਂ ਯੋਯਾਕੀਮ ਜੰਮਿਆ, ਯੋਯਾਕੀਮ ਤੋਂ ਅਲਯਾਸ਼ੀਬ ਜੰਮਿਆ, ਅਲਯਾਸ਼ੀਬ ਤੋਂ ਯੋਯਾਦਾ ਜੰਮਿਆ,
Иисус родил Иоакима, Иоаким родил Елиашива, Елиашив родил Иоиаду,
11 ੧੧ ਯੋਯਾਦਾ ਤੋਂ ਯੋਨਾਥਾਨ ਜੰਮਿਆ ਅਤੇ ਯੋਨਾਥਾਨ ਤੋਂ ਯੱਦੂਆ ਜੰਮਿਆ।
Иоиада родил Ионафана, Ионафан родил Иаддуя.
12 ੧੨ ਯੋਯਾਕੀਮ ਦੇ ਦਿਨਾਂ ਵਿੱਚ ਇਹ ਜਾਜਕ ਆਪੋ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਸਰਾਯਾਹ ਤੋਂ ਮਿਰਯਾਹ ਅਤੇ ਯਿਰਮਿਯਾਹ ਤੋਂ ਹਨਨਯਾਹ,
Во дни Иоакима были священники, главы поколений: из дома Сераии Мераия, из дома Иеремии Ханания,
13 ੧੩ ਅਜ਼ਰਾ ਤੋਂ ਮਸ਼ੁੱਲਾਮ ਅਤੇ ਅਮਰਯਾਹ ਤੋਂ ਯਹੋਹਾਨਾਨ,
из дома Ездры Мешуллам, из дома Амарии Иоханан,
14 ੧੪ ਮਲੂਕੀ ਤੋਂ ਯੋਨਾਥਾਨ ਅਤੇ ਸ਼ਬਨਯਾਹ ਤੋਂ ਯੂਸੁਫ਼,
из дома Мелиху Ионафан, из дома Шевании Иосиф,
15 ੧੫ ਹਾਰੀਮ ਤੋਂ ਅਦਨਾ ਅਤੇ ਮਰਾਯੋਥ ਤੋਂ ਹਲਕਈ,
из дома Харима Адна, из дома Мераиофа Хелкия,
16 ੧੬ ਇੱਦੋ ਤੋਂ ਜ਼ਕਰਯਾਹ ਅਤੇ ਗਿਨਥੋਨ ਤੋਂ ਮਸ਼ੁੱਲਾਮ,
из дома Иддо Захария, из дома Гиннефона Мешуллам,
17 ੧੭ ਅਬਿਯਾਹ ਤੋਂ ਜ਼ਿਕਰੀ ਅਤੇ ਮਿਨਯਾਮੀਨ ਤੋਂ ਅਤੇ ਮੋਅਦਯਾਹ ਤੋਂ ਪਿਲਟਾਈ,
из дома Авии Зихрий, из дома Миниамина, из дома Моадии Пилтай,
18 ੧੮ ਬਿਲਗਾਹ ਤੋਂ ਸ਼ੰਮੂਆ ਅਤੇ ਸ਼ਮਅਯਾਹ ਤੋਂ ਯੋਨਾਥਾਨ,
из дома Вилги Шаммуй, из дома Шемаии Ионафан,
19 ੧੯ ਯੋਯਾਰੀਬ ਤੋਂ ਮਤਨਈ ਅਤੇ ਯਦਾਯਾਹ ਤੋਂ ਉੱਜ਼ੀ,
из дома Иоиарива Мафнай, из дома Иедаии Уззий,
20 ੨੦ ਸੱਲਈ ਤੋਂ ਕੱਲਈ ਅਤੇ ਆਮੋਕ ਤੋਂ ਏਬਰ,
из дома Саллая Каллай, из дома Амока Евер,
21 ੨੧ ਹਿਲਕੀਯਾਹ ਤੋਂ ਹਸ਼ਬਯਾਹ ਅਤੇ ਯਦਾਯਾਹ ਤੋਂ ਨਥਨਏਲ।
из дома Хелкии Хашавия, из дома Иедаии Нафанаил.
22 ੨੨ ਅਲਯਾਸ਼ੀਬ, ਯੋਯਾਦਾ, ਯੋਹਾਨਾਨ ਅਤੇ ਯੱਦੂਆ ਦੇ ਦਿਨਾਂ ਵਿੱਚ ਲੇਵੀ ਘਰਾਣਿਆਂ ਦੇ ਆਗੂਆਂ ਦੇ ਨਾਮ ਅਤੇ ਜਾਜਕਾਂ ਦੇ ਨਾਮ ਵੀ ਦਾਰਾ ਫ਼ਾਰਸੀ ਦੇ ਰਾਜ ਵਿੱਚ ਲਿਖੇ ਜਾਂਦੇ ਸਨ।
Левиты, главы поколений, внесены в запись во дни Елиашива, Иоиады, Иоханана и Иаддуя, и также священники в царствование Дария Персидского.
23 ੨੩ ਲੇਵੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਆਗੂਆਂ ਦੇ ਨਾਮ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੱਕ ਇਤਿਹਾਸ ਦੀ ਪੁਸਤਕ ਵਿੱਚ ਲਿਖੇ ਜਾਂਦੇ ਸਨ।
Сыновья Левия, главы поколений, вписаны в летописи до дней Иоханана, сына Елиашивова.
24 ੨੪ ਲੇਵੀਆਂ ਦੇ ਆਗੂ ਇਹ ਸਨ: ਹਸ਼ਬਯਾਹ, ਸ਼ੇਰੇਬਯਾਹ ਅਤੇ ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ ਪਰਮੇਸ਼ੁਰ ਦੇ ਦਾਸ ਦਾਊਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।
Главы левитов: Хашавия, Шеревия, и Иисус, сын Кадмиила, и братья их, при них поставленные для славословия при благодарениях, по установлению Давида, человека Божия - смена за сменою.
25 ੨੫ ਮੱਤਨਯਾਹ, ਬਕਬੁਕਯਾਹ, ਓਬਦਯਾਹ, ਮਸ਼ੁੱਲਾਮ, ਤਲਮੋਨ ਅਤੇ ਅੱਕੂਬ ਦਰਬਾਨ ਸਨ ਅਤੇ ਫਾਟਕਾਂ ਦੇ ਕੋਲ ਭੰਡਾਰ-ਘਰਾਂ ਉੱਤੇ ਪਹਿਰਾ ਦਿੰਦੇ ਸਨ।
Матфания, Бакбукия, Овадия, Мешуллам, Талмон, Аккув - стражи, привратники на страже у порогов ворот.
26 ੨੬ ਯੋਸਾਦਾਕ ਦੇ ਪੋਤਰੇ ਯੇਸ਼ੂਆ ਦੇ ਪੁੱਤਰ ਯੋਯਾਕੀਮ ਦੇ ਦਿਨਾਂ ਵਿੱਚ ਅਤੇ ਨਹਮਯਾਹ ਹਾਕਮ ਅਤੇ ਅਜ਼ਰਾ ਜਾਜਕ ਅਤੇ ਸ਼ਾਸਤਰੀ ਦੇ ਦਿਨਾਂ ਵਿੱਚ ਇਹ ਹੀ ਸਨ।
Они были во дни Иоакима, сына Иисусова, сына Иоседекова, и во дни областеначальника Неемии и книжника Ездры, священника.
27 ੨੭ ਯਰੂਸ਼ਲਮ ਦੀ ਸ਼ਹਿਰਪਨਾਹ ਦੇ ਸਮਰਪਣ ਦੇ ਸਮੇਂ ਲੇਵੀਆਂ ਨੂੰ ਸਾਰੇ ਸਥਾਨਾਂ ਵਿੱਚ ਭਾਲਿਆ ਗਿਆ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲਿਆਇਆ ਗਿਆ ਤਾਂ ਜੋ ਉਹ ਅਨੰਦ ਅਤੇ ਧੰਨਵਾਦ ਕਰਕੇ ਅਤੇ ਛੈਣੇ, ਸਿਤਾਰ ਅਤੇ ਬਰਬਤਾਂ ਵਜਾ ਕੇ ਅਤੇ ਗਾ ਕੇ ਉਸਦਾ ਸਮਰਪਣ ਕਰਨ।
При освящении стены Иерусалимской потребовали левитов из всех мест их, приказывая им прийти в Иерусалим для совершения освящения и радостного празднества со славословиями и песнями при звуке кимвалов, псалтирей и гуслей.
28 ੨੮ ਗਾਇਕਾਂ ਦੇ ਵੰਸ਼ ਨੂੰ ਯਰੂਸ਼ਲਮ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਅਤੇ ਨਟੋਫਾਥੀਆਂ ਦੇ ਪਿੰਡਾਂ ਵਿੱਚੋਂ
И собрались сыновья певцов из округа Иерусалимского и из сел Нетофафских,
29 ੨੯ ਅਤੇ ਬੈਤ ਗਿਲਗਾਲ ਤੋਂ ਅਤੇ ਗਬਾ ਅਤੇ ਅਜ਼ਮਾਵਥ ਦੇ ਖੇਤਾਂ ਤੋਂ ਇਕੱਠਾ ਕੀਤਾ ਗਿਆ, ਕਿਉਂਕਿ ਗਾਇਕਾਂ ਨੇ ਯਰੂਸ਼ਲਮ ਦੇ ਆਲੇ-ਦੁਆਲੇ ਆਪਣੇ ਲਈ ਪਿੰਡ ਬਣਾ ਲਏ ਸਨ।
и из Беф-Гаггилгала, и с полей Гевы и Азмавета, потому что певцы выстроили себе села в окрестностях Иерусалима.
30 ੩੦ ਜਾਜਕਾਂ ਅਤੇ ਲੇਵੀਆਂ ਨੇ ਆਪਣੇ ਆਪ ਨੂੰ ਸ਼ੁੱਧ ਕਰ ਲਿਆ ਤਦ ਉਨ੍ਹਾਂ ਨੇ ਪਰਜਾ ਨੂੰ ਅਤੇ ਫਾਟਕਾਂ ਨੂੰ ਅਤੇ ਸ਼ਹਿਰਪਨਾਹ ਨੂੰ ਸ਼ੁੱਧ ਕੀਤਾ।
И очистились священники и левиты, и очистили народ и ворота, и стену.
31 ੩੧ ਫਿਰ ਮੈਂ ਯਹੂਦਾਹ ਦੇ ਹਾਕਮਾਂ ਨੂੰ ਸ਼ਹਿਰਪਨਾਹ ਉੱਤੇ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਤਾਂ ਜੋ ਉਹ ਧੰਨਵਾਦ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਟੋਲੀ ਸੱਜੇ ਹੱਥ ਕੂੜਾ-ਫਾਟਕ ਵੱਲ ਗਈ
Тогда я повел начальствующих в Иудее на стену и поставил два больших хора для шествия, и один из них шел по правой стороне стены к Навозным воротам.
32 ੩੨ ਅਤੇ ਉਨ੍ਹਾਂ ਦੇ ਪਿੱਛੇ-ਪਿੱਛੇ ਹੋਸ਼ਆਯਾਹ ਅਤੇ ਯਹੂਦਾਹ ਦੇ ਅੱਧੇ ਹਾਕਮ,
За ними шел Гошаия и половина начальствующих в Иудее,
33 ੩੩ ਅਤੇ ਅਜ਼ਰਯਾਹ, ਅਜ਼ਰਾ, ਮਸ਼ੁੱਲਾਮ,
Азария, Ездра и Мешуллам,
34 ੩੪ ਯਹੂਦਾਹ, ਬਿਨਯਾਮੀਨ, ਸ਼ਮਅਯਾਹ ਤੇ ਯਿਰਮਿਯਾਹ ਗਏ
Иуда и Вениамин, и Шемаия и Иеремия,
35 ੩੫ ਅਤੇ ਜਾਜਕਾਂ ਦੇ ਪੁੱਤਰਾਂ ਨੇ ਨਰਸਿੰਗੇ ਲਏ ਹੋਏ ਸਨ ਅਤੇ ਜ਼ਕਰਯਾਹ ਯੋਨਾਥਾਨ ਦਾ ਪੁੱਤਰ, ਉਹ ਸ਼ਮਅਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾਯਾਹ ਦਾ ਪੁੱਤਰ, ਉਹ ਜ਼ੱਕੂਰ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ
а из сыновей священнических с трубами: Захария, сын Ионафана, сын Шемаии, сын Матфании, сын Михея, сын Закхура, сын Асафа,
36 ੩੬ ਅਤੇ ਉਸ ਦੇ ਭਰਾ ਸ਼ਮਅਯਾਹ, ਅਜ਼ਰਏਲ, ਮਿਲਲਈ, ਗਿਲਲਈ, ਮਾਈ, ਨਥਨਏਲ, ਯਹੂਦਾਹ ਅਤੇ ਹਨਾਨੀ, ਪਰਮੇਸ਼ੁਰ ਦੇ ਦਾਸ ਦਾਊਦ ਦੇ ਵਾਜਿਆਂ ਨਾਲ ਸਨ ਅਤੇ ਅਜ਼ਰਾ ਸ਼ਾਸਤਰੀ ਉਨ੍ਹਾਂ ਦੇ ਅੱਗੇ-ਅੱਗੇ ਚੱਲ ਰਿਹਾ ਸੀ।
и братья его: Шемаия, Азариил, Милалай, Гилалай, Маай, Нафанаил, Иуда и Хананий с музыкальными орудиями Давида, человека Божия, и книжник Ездра впереди них.
37 ੩੭ ਇਹ ਚਸ਼ਮਾ-ਫਾਟਕ ਤੋਂ ਹੋ ਕੇ ਇਹ ਸਿੱਧੇ ਦਾਊਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚੜ੍ਹ ਕੇ ਜਿੱਥੋਂ ਸ਼ਹਿਰਪਨਾਹ ਉੱਪਰ ਵੱਲ ਜਾਂਦੀ ਸੀ, ਦਾਊਦ ਦੇ ਮਹਿਲ ਦੇ ਉੱਪਰੋਂ ਹੋ ਕੇ ਪੂਰਬ ਵੱਲ ਜਲ-ਫਾਟਕ ਨੂੰ ਗਏ।
Подле ворот Источника, против них, они взошли по ступеням города Давидова, по лестнице, ведущей на стену сверх дома Давидова до Водяных ворот к востоку.
38 ੩੮ ਉਨ੍ਹਾਂ ਦੀ ਦੂਸਰੀ ਟੋਲੀ ਜਿਹੜੀ ਧੰਨਵਾਦ ਕਰਦੀ ਸੀ, ਦੂਜੇ ਪਾਸੇ ਵੱਲ ਗਈ ਅਤੇ ਉਨ੍ਹਾਂ ਦੇ ਪਿੱਛੇ-ਪਿੱਛੇ ਮੈਂ ਅਤੇ ਅੱਧੀ ਪਰਜਾ ਸ਼ਹਿਰਪਨਾਹ ਦੇ ਉੱਪਰੋਂ ਤੰਦੂਰਾਂ ਦੇ ਬੁਰਜ ਦੇ ਕੋਲ ਚੌੜੀ ਕੰਧ ਤੱਕ ਗਏ
Другой хор шел напротив них, и за ним я и половина народа, по стене от Печной башни и до широкой стены,
39 ੩੯ ਅਤੇ ਇਫ਼ਰਾਈਮੀ ਫਾਟਕ, ਅਤੇ ਪੁਰਾਣੇ ਫਾਟਕ, ਅਤੇ ਮੱਛੀ ਫਾਟਕ, ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਤੋਂ ਹੁੰਦੇ ਹੋਏ ਭੇਡ-ਫਾਟਕ ਤੱਕ ਗਏ ਅਤੇ ਕੈਦਖ਼ਾਨੇ ਦੇ ਫਾਟਕ ਕੋਲ ਖੜ੍ਹੇ ਹੋ ਗਏ।
и от ворот Ефремовых, мимо старых ворот и ворот Рыбных, и башни Хананела, и башни Меа, к Овечьим воротам, и остановились у ворот Темничных.
40 ੪੦ ਤਦ ਧੰਨਵਾਦ ਕਰਨ ਵਾਲਿਆਂ ਦੀਆਂ ਦੋਵੇਂ ਟੋਲੀਆਂ ਅਤੇ ਮੈਂ ਅਤੇ ਮੇਰੇ ਨਾਲ ਅੱਧੇ ਹਾਕਮ ਪਰਮੇਸ਼ੁਰ ਦੇ ਭਵਨ ਵਿੱਚ ਖੜ੍ਹੇ ਹੋ ਗਏ,
Потом оба хора стали у дома Божия, и я и половина начальствующих со мною,
41 ੪੧ ਅਤੇ ਜਾਜਕ - ਅਲਯਾਕੀਮ, ਮਅਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨਈ, ਜ਼ਕਰਯਾਹ ਅਤੇ ਹਨਨਯਾਹ ਨਰਸਿੰਗਿਆਂ ਦੇ ਨਾਲ ਖੜ੍ਹੇ ਸਨ
и священники: Елиаким, Маасея, Миниамин, Михей, Елиоенай, Захария, Ханания с трубами,
42 ੪੨ ਅਤੇ ਮਅਸੇਯਾਹ, ਸ਼ਮਅਯਾਹ, ਅਲਆਜ਼ਾਰ, ਉੱਜ਼ੀ, ਯਹੋਹਾਨਾਨ, ਮਲਕੀਯਾਹ, ਏਲਾਮ ਅਤੇ ਆਜ਼ਰ ਅਤੇ ਗਾਇਕ ਯਜ਼ਰਯਾਹ ਜਿਹੜਾ ਉਨ੍ਹਾਂ ਦਾ ਆਗੂ ਸੀ, ਉਹ ਉੱਚੀ ਅਵਾਜ਼ ਨਾਲ ਗਾਉਂਦੇ ਸਨ।
и Маасея и Шемаия, и Елеазар и Уззий, и Иоханан и Малхия, и Елам и Езер. И пели певцы громко; главным у них был Израхия.
43 ੪੩ ਉਸ ਦਿਨ ਲੋਕਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ ਅਤੇ ਵੱਡਾ ਅਨੰਦ ਮਨਾਇਆ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਹੀ ਅਨੰਦ ਦਿੱਤਾ ਸੀ, ਇਸਤਰੀਆਂ ਅਤੇ ਬੱਚਿਆਂ ਨੇ ਵੀ ਅਨੰਦ ਮਨਾਇਆ। ਯਰੂਸ਼ਲਮ ਦੇ ਇਸ ਅਨੰਦ ਦੀ ਅਵਾਜ਼ ਦੂਰ ਤੱਕ ਸੁਣੀ ਗਈ।
И приносили в тот день большие жертвы и веселились, потому что Бог дал им великую радость. Веселились и жены и дети, и веселие Иерусалима далеко было слышно.
44 ੪੪ ਉਸ ਦਿਨ ਉਨ੍ਹਾਂ ਨੇ ਖਜ਼ਾਨੇ ਦੀਆਂ ਕੋਠੜੀਆਂ ਉੱਤੇ, ਚੁੱਕਣ ਦੀਆਂ ਭੇਟਾਂ, ਪਹਿਲੇ ਫਲਾਂ ਅਤੇ ਦਸਵੰਧਾਂ ਲਈ ਮਨੁੱਖ ਠਹਿਰਾਏ ਤਾਂ ਜੋ ਸ਼ਹਿਰਾਂ ਦੇ ਖੇਤਾਂ ਅਨੁਸਾਰ ਉਨ੍ਹਾਂ ਚੀਜ਼ਾਂ ਨੂੰ ਇਕੱਠਾ ਕਰਨ ਜੋ ਬਿਵਸਥਾ ਦੇ ਅਨੁਸਾਰ ਜਾਜਕਾਂ ਅਤੇ ਲੇਵੀਆਂ ਦੇ ਹਿੱਸੇ ਦੀਆਂ ਸਨ ਕਿਉਂ ਜੋ ਯਹੂਦੀ ਜਾਜਕਾਂ ਅਤੇ ਲੇਵੀਆਂ ਦੇ ਹਾਜ਼ਰ ਰਹਿਣ ਕਾਰਨ ਖੁਸ਼ ਸਨ।
В тот же день приставлены были люди к кладовым комнатам для приношений начатков и десятин, чтобы собирать с полей при городах части, положенные законом для священников и левитов, потому что Иудеям радостно было смотреть на стоящих священников и левитов,
45 ੪੫ ਇਸ ਲਈ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਦੀ ਸੇਵਾ ਅਤੇ ਸ਼ੁੱਧਤਾਈ ਦੇ ਨੇਮ ਦੀ ਪਾਲਣਾ ਕੀਤੀ, ਅਤੇ ਗਾਇਕ ਅਤੇ ਦਰਬਾਨਾਂ ਨੇ ਵੀ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਦੇ ਹੁਕਮ ਅਨੁਸਾਰ ਕੀਤਾ।
которые совершали службу Богу своему и дела очищения и были певцами и привратниками по установлению Давида и сына его Соломона.
46 ੪੬ ਕਿਉਂ ਜੋ ਪਹਿਲੇ ਸਮੇਂ ਵਿੱਚ ਅਰਥਾਤ ਦਾਊਦ ਤੇ ਆਸਾਫ਼ ਦੇ ਦਿਨਾਂ ਵਿੱਚ ਉਨ੍ਹਾਂ ਗਾਇਕਾਂ ਦੇ ਆਗੂ ਹੁੰਦੇ ਸਨ, ਜਿਹੜੇ ਪਰਮੇਸ਼ੁਰ ਲਈ ਉਸਤਤ ਅਤੇ ਧੰਨਵਾਦ ਦੇ ਗੀਤ ਗਾਉਂਦੇ ਸਨ।
Ибо издавна во дни Давида и Асафа были установлены главы певцов и песни Богу, хвалебные и благодарственные.
47 ੪੭ ਜ਼ਰੂੱਬਾਬਲ ਅਤੇ ਨਹਮਯਾਹ ਦੇ ਦਿਨਾਂ ਵਿੱਚ ਸਾਰਾ ਇਸਰਾਏਲ, ਗਾਇਕਾਂ ਅਤੇ ਦਰਬਾਨਾਂ ਦਾ ਹਰ ਦਿਨ ਦਾ ਹਿੱਸਾ ਦਿੰਦੇ ਰਹੇ, ਉਹ ਲੇਵੀਆਂ ਲਈ ਵੀ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ ਅਤੇ ਲੇਵੀ ਹਾਰੂਨ ਦੇ ਵੰਸ਼ ਲਈ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ।
Все Израильтяне во дни Зоровавеля и во дни Неемии давали части певцам и привратникам на каждый день и отдавали святыни левитам, а левиты отдавали святыни сынам Аарона.

< ਨਹਮਯਾਹ 12 >