< ਨਹਮਯਾਹ 13 >
1 ੧ ਉਸੇ ਦਿਨ ਮੂਸਾ ਦੀ ਪੁਸਤਕ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਕੋਈ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਕਦੇ ਵੀ ਨਾ ਆਉਣ,
সেদিন লোকদের কাছে মোশির পুস্তক জোরে পড়া হল আর দেখা গেল সেখানে লেখা আছে যে কোনও অম্মোনীয় অথবা মোয়াবীয় ঈশ্বরের লোকদের সমাজে প্রবেশ করতে পারবে না,
2 ੨ ਕਿਉਂ ਜੋ ਉਹ ਰੋਟੀ ਅਤੇ ਪਾਣੀ ਲੈ ਕੇ ਇਸਰਾਏਲੀਆਂ ਦੇ ਸਵਾਗਤ ਲਈ ਨਾ ਨਿੱਕਲੇ ਸਗੋਂ ਬਿਲਆਮ ਨੂੰ ਉਨ੍ਹਾਂ ਦੇ ਵਿਰੁੱਧ ਭਾੜੇ ਉੱਤੇ ਲਿਆ ਕਿ ਉਹ ਉਨ੍ਹਾਂ ਨੂੰ ਸਰਾਪ ਦੇਵੇ, ਪਰ ਸਾਡੇ ਪਰਮੇਸ਼ੁਰ ਨੇ ਉਸ ਸਰਾਪ ਨੂੰ ਅਸੀਸ ਵਿੱਚ ਬਦਲ ਦਿੱਤਾ।
কারণ তারা খাবার ও জল নিয়ে ইস্রায়েলীয়দের সঙ্গে সাক্ষাৎ করেনি, বরং তাদের অভিশাপ দেবার জন্য বিলিয়মকে ভাড়া করেছিল। কিন্তু আমাদের ঈশ্বর সেই অভিশাপকে আশীর্বাদে পরিণত করেছিলেন।
3 ੩ ਜਦੋਂ ਉਨ੍ਹਾਂ ਨੇ ਇਸ ਬਿਵਸਥਾ ਨੂੰ ਸੁਣਿਆ ਤਾਂ ਉਨ੍ਹਾਂ ਨੇ ਇਸਰਾਏਲ ਵਿੱਚੋਂ ਸਾਰੀ ਮਿਲੀ-ਜੁਲੀ ਭੀੜ ਨੂੰ ਵੱਖ-ਵੱਖ ਕਰ ਦਿੱਤਾ।
লোকেরা যখন এই বিধান শুনল, তারা বিদেশিদের বংশধরদের সবাইকে ইস্রায়েলীদের সমাজ থেকে বাদ দিয়ে দিল।
4 ੪ ਇਸ ਤੋਂ ਪਹਿਲਾਂ ਅਲਯਾਸ਼ੀਬ ਜਾਜਕ ਜੋ ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਨਿਯੁਕਤ ਸੀ ਅਤੇ ਤੋਬਿਆਹ ਦਾ ਰਿਸ਼ਤੇਦਾਰ ਸੀ,
এর আগে ইলীয়াশীব যাজককে আমাদের ঈশ্বরের গৃহের ভাণ্ডারের দায়িত্ব দেওয়া হয়েছিল। সে টোবিয়ের নিকট আত্মীয় ছিল,
5 ੫ ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।
যার জন্য তাকে একটি বড়ো ঘর দেওয়া হয়েছিল যা আগে শস্য-নৈবেদ্যের সামগ্রী, ধূপ ও উপাসনা গৃহের জিনিসপত্র এবং লেবীয়দের, গায়কদের ও দারোয়ানদের জন্য শস্যের, নতুন দ্রাক্ষারসের ও জলপাই তেলের দশমাংশ এবং যাজকদের যা দেওয়া হত তা রাখার জন্য ব্যবহার করা হত।
6 ੬ ਪਰ ਜਦੋਂ ਇਹ ਸਭ ਹੋ ਰਿਹਾ ਸੀ, ਮੈਂ ਯਰੂਸ਼ਲਮ ਵਿੱਚ ਨਹੀਂ ਸੀ ਕਿਉਂਕਿ ਬਾਬਲ ਦੇ ਰਾਜਾ ਅਰਤਹਸ਼ਸ਼ਤਾ ਦੇ ਬੱਤੀਵੇਂ ਸਾਲ ਵਿੱਚ ਮੈਂ ਰਾਜਾ ਕੋਲ ਚਲਾ ਗਿਆ। ਫਿਰ ਕੁਝ ਦਿਨਾਂ ਬਾਅਦ ਮੈਂ ਰਾਜਾ ਕੋਲੋਂ ਛੁੱਟੀ ਮੰਗੀ,
কিন্তু এসব যখন হচ্ছিল তখন আমি জেরুশালেমে ছিলাম না, কেননা ব্যাবিলনের রাজা অর্তক্ষস্তের বত্রিশ বছর রাজত্বের সময় আমি রাজার কাছে ফিরে গিয়েছিলাম। কিছুদিন পর আমি রাজার কাছে ফিরে আসার অনুমতি নিলাম
7 ੭ ਤਦ ਮੈਂ ਯਰੂਸ਼ਲਮ ਨੂੰ ਆਇਆ ਅਤੇ ਉਸ ਬੁਰਿਆਈ ਨੂੰ ਜਾਣਿਆ ਜਿਹੜੀ ਅਲਯਾਸ਼ੀਬ ਨੇ ਤੋਬਿਆਹ ਲਈ ਪਰਮੇਸ਼ੁਰ ਦੇ ਭਵਨ ਦੇ ਵੇਹੜਿਆਂ ਵਿੱਚ ਉਸ ਦੇ ਲਈ ਇੱਕ ਕੋਠੜੀ ਬਣਾ ਕੇ ਕੀਤੀ ਸੀ।
আর জেরুশালেমে ফিরে এলাম। ঈশ্বরের গৃহে টোবিয়কে একটি ঘর দিয়ে ইলীয়াশীব যে মন্দ কাজ করেছে আমি তা জানলাম।
8 ੮ ਇਹ ਮੈਨੂੰ ਬਹੁਤ ਹੀ ਬੁਰਾ ਲੱਗਿਆ, ਇਸ ਲਈ ਮੈਂ ਤੋਬਿਆਹ ਦਾ ਸਾਰਾ ਘਰੇਲੂ ਸਮਾਨ ਉਸ ਕੋਠੜੀ ਵਿੱਚੋਂ ਬਾਹਰ ਸੁੱਟਵਾ ਦਿੱਤਾ।
আমি খুব অসন্তুষ্ট হলাম এবং টোবিয়ের সমস্ত জিনিসপত্র সেই ঘর থেকে ছুঁড়ে ফেলে দিলাম।
9 ੯ ਤਦ ਮੇਰੇ ਹੁਕਮ ਦੇ ਅਨੁਸਾਰ ਉਹ ਕੋਠੜੀਆਂ ਸ਼ੁੱਧ ਕੀਤੀਆਂ ਗਈਆਂ ਅਤੇ ਮੈਂ ਪਰਮੇਸ਼ੁਰ ਦੇ ਭਵਨ ਦੇ ਭਾਂਡੇ ਅਤੇ ਮੈਦੇ ਦੀ ਭੇਟ ਅਤੇ ਲੁਬਾਨ ਫਿਰ ਉੱਥੇ ਰੱਖਿਆ।
আমি আদেশ দিয়ে সেই ঘর শুচি করলাম আর ঈশ্বরের গৃহের শস্য উৎসর্গের জিনিস ও ধূপ আবার সেখানে এনে রাখলাম।
10 ੧੦ ਫਿਰ ਮੈਨੂੰ ਪਤਾ ਲੱਗਾ ਕਿ ਲੇਵੀਆਂ ਦਾ ਹਿੱਸਾ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ, ਇਸ ਲਈ ਕੰਮ ਕਰਨ ਵਾਲੇ ਲੇਵੀ ਅਤੇ ਗਾਇਕ ਆਪੋ ਆਪਣੇ ਖੇਤਾਂ ਨੂੰ ਭੱਜ ਗਏ ਹਨ।
আমি আরও জানতে পারলাম যে লেবীয়দের পাওনা অংশ তাদের দেওয়া হয়নি, এবং তাদের উপর যে দায়িত্ব দেওয়া হয়েছিল তা পালন না করে লেবীয়েরা ও গায়কেরা নিজের নিজের জমিতে ফিরে গেছে।
11 ੧੧ ਤਦ ਮੈਂ ਹਾਕਮਾਂ ਨੂੰ ਝਿੜਕ ਕੇ ਕਿਹਾ, “ਪਰਮੇਸ਼ੁਰ ਦਾ ਭਵਨ ਕਿਉਂ ਤਿਆਗਿਆ ਗਿਆ ਹੈ?” ਤਦ ਮੈਂ ਉਨ੍ਹਾਂ ਨੂੰ ਇਕੱਠੇ ਕਰ ਕੇ ਇੱਕ-ਇੱਕ ਨੂੰ ਉਸ ਦੇ ਸਥਾਨ ਉੱਤੇ ਨਿਯੁਕਤ ਕੀਤਾ।
তাতে আমি কর্মকর্তাদের অনুযোগ করে বললাম, “ঈশ্বরের গৃহ কেন অবহেলায় আছে?” তারপর আমি তাদের ডেকে একত্র করে নিজের নিজের পদে বহাল করলাম।
12 ੧੨ ਤਦ ਸਾਰੇ ਯਹੂਦੀ ਅੰਨ ਅਤੇ ਨਵੀਂ ਮਧ ਅਤੇ ਤੇਲ ਦਾ ਦਸਵੰਧ ਭੰਡਾਰਾਂ ਵਿੱਚ ਲਿਆਉਣ ਲੱਗੇ।
যিহূদার সমস্ত লোক তাদের শস্যের, নতুন দ্রাক্ষারস ও জলপাই তেলের দশমাংশ ভাণ্ডারে আনল।
13 ੧੩ ਫਿਰ ਮੈਂ ਸ਼ਲਮਯਾਹ ਜਾਜਕ ਅਤੇ ਸਾਦੋਕ ਸ਼ਾਸਤਰੀ ਨੂੰ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਭੰਡਾਰਾਂ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਇਨ੍ਹਾਂ ਦੇ ਹੇਠ ਹਾਨਾਨ ਨੂੰ ਜੋ ਮੱਤਨਯਾਹ ਦਾ ਪੋਤਾ ਅਤੇ ਜ਼ੱਕੂਰ ਦਾ ਪੁੱਤਰ ਸੀ, ਨਿਯੁਕਤ ਕੀਤਾ, ਕਿਉਂਕਿ ਉਹ ਇਮਾਨਦਾਰ ਗਿਣੇ ਜਾਂਦੇ ਸਨ ਅਤੇ ਆਪਣੇ ਭਰਾਵਾਂ ਵਿੱਚ ਵੰਡਣਾ ਉਨ੍ਹਾਂ ਦਾ ਕੰਮ ਸੀ।
আমি শেলিমিয় যাজক, সাদোক অধ্যাপককে ও লেবীয়দের মধ্যে পদায়কে ভাণ্ডার সকলের দায়িত্ব দিলাম এবং মত্তনিয়ের ছেলে সক্কূর ও সক্কুরের ছেলে হাননকে তাদের সহযোগী হিসেবে নিযুক্ত করলাম, কারণ সবাই এই লোকদের বিশ্বাসযোগ্য মনে করত। তাদের সহযোগী লেবীয়দের অংশ দেওয়ার জন্য তাদের দায়িত্ব দেওয়া হল।
14 ੧੪ ਹੇ ਮੇਰੇ ਪਰਮੇਸ਼ੁਰ, ਮੇਰਾ ਇਹ ਕੰਮ ਯਾਦ ਰੱਖ ਅਤੇ ਜੋ ਨੇਕ ਕੰਮ ਮੈਂ ਆਪਣੇ ਪਰਮੇਸ਼ੁਰ ਦੇ ਭਵਨ ਲਈ ਅਤੇ ਉਸ ਦੀ ਸੇਵਾ ਲਈ ਕੀਤੇ ਹਨ, ਉਨ੍ਹਾਂ ਨੂੰ ਨਾ ਮਿਟਾ।
হে আমার ঈশ্বর, এসব কাজের জন্য আমাকে মনে রেখো, আমি আমার ঈশ্বরের গৃহের জন্য ও তার পরিচর্যা কাজের জন্য বিশ্বস্তভাবে যা করেছি তা মুছে ফেলে দিয়ো না।
15 ੧੫ ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜ਼ੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।
ওই সময় আমি দেখলাম যিহূদার লোকেরা বিশ্রামবারে দ্রাক্ষারস মাড়াইয়ের কাজ করছে আর শস্য, দ্রাক্ষারস, আঙুর, ডুমুর এবং সকল জিনিসের বোঝা গাধার উপর চাপাচ্ছে। আর বিশ্রামবারে এসব জিনিস জেরুশালেমে নিয়ে আসছে। সেইজন্য আমি তাদের সেদিন খাবার বিক্রি না করার জন্য সাবধান করলাম।
16 ੧੬ ਉੱਥੇ ਸੂਰ ਦੇ ਲੋਕ ਵੀ ਵੱਸਦੇ ਸਨ, ਜਿਹੜੇ ਮੱਛੀ ਅਤੇ ਨਾਨਾ ਪ੍ਰਕਾਰ ਦਾ ਸੌਦਾ, ਸਬਤ ਦੇ ਦਿਨ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਲਿਆ ਕੇ ਵੇਚਦੇ ਸਨ।
জেরুশালেমে বাসকারী সোরের লোকেরা মাছ আর অন্যান্য জিনিস এনে বিশ্রামবারে জেরুশালেমে যিহূদার লোকদের কাছে বিক্রি করছিল।
17 ੧੭ ਤਦ ਮੈਂ ਯਹੂਦਾਹ ਦੇ ਸਾਮੰਤਾਂ ਨੂੰ ਝਿੜਕ ਕੇ ਕਿਹਾ, “ਇਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਦੇ ਹੋ?
আমি যিহূদার গণ্যমান্য লোকদের তিরস্কার করে বললাম, “তোমরা এ কেমন মন্দ কাজ করছ, বিশ্রামবারকে অপবিত্র করছ?
18 ੧੮ ਕੀ ਤੁਹਾਡੇ ਪੁਰਖਿਆਂ ਨੇ ਇਸੇ ਤਰ੍ਹਾਂ ਨਹੀਂ ਕੀਤਾ? ਕੀ ਇਸੇ ਕਾਰਨ ਸਾਡੇ ਪਰਮੇਸ਼ੁਰ ਨੇ ਸਾਡੇ ਉੱਤੇ ਅਤੇ ਇਸ ਸ਼ਹਿਰ ਉੱਤੇ ਇਹ ਸਾਰੀ ਬਿਪਤਾ ਨਹੀਂ ਲਿਆਂਦੀ? ਫੇਰ ਵੀ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਕੇ ਇਸਰਾਏਲ ਉੱਤੇ ਪਰਮੇਸ਼ੁਰ ਦੇ ਕ੍ਰੋਧ ਨੂੰ ਹੋਰ ਭੜਕਾਉਂਦੇ ਹੋ!”
তোমাদের পূর্বপুরুষেরা কি সেই একই কাজ করেননি, যার দরুন আমাদের ঈশ্বর আমাদের উপর ও এই নগরের উপর এসব সর্বনাশ ঘটিয়েছেন? এখন তোমরা বিশ্রামবারের পবিত্রতা নষ্ট করে ইস্রায়েলীদের উপর ঈশ্বরের আরও ক্রোধ বাড়িয়ে তুলছ।”
19 ੧੯ ਇਸ ਲਈ ਸਬਤ ਦੇ ਦਿਨ ਤੋਂ ਪਹਿਲਾ ਜਦ ਹਨ੍ਹੇਰਾ ਹੋਣ ਲੱਗਿਆ ਤਾਂ ਮੈਂ ਹੁਕਮ ਦਿੱਤਾ ਕਿ ਯਰੂਸ਼ਲਮ ਦੇ ਫਾਟਕ ਬੰਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਇਹ ਹੁਕਮ ਵੀ ਦਿੱਤਾ ਕਿ ਜਦ ਤੱਕ ਸਬਤ ਦਾ ਦਿਨ ਪੂਰਾ ਨਾ ਹੋ ਜਾਵੇ, ਫਾਟਕ ਨਾ ਖੋਲ੍ਹੇ ਜਾਣ ਅਤੇ ਮੈਂ ਆਪਣੇ ਜੁਆਨਾਂ ਵਿੱਚੋਂ ਕੁਝ ਨੂੰ ਫਾਟਕਾਂ ਉੱਤੇ ਖੜ੍ਹਾ ਕੀਤਾ ਤਾਂ ਜੋ ਸਬਤ ਦੇ ਦਿਨ ਕੋਈ ਅੰਦਰ ਨਾ ਆਵੇ।
আমি এই আদেশ দিলাম যে, বিশ্রামবারের আরম্ভে যখন জেরুশালেমের কবাটগুলির উপর সন্ধ্যা ছায়া নেমে আসবে তখন যেন কবাটগুলি বন্ধ করা হয় এবং বিশ্রামবার শেষ না হওয়া পর্যন্ত তা বন্ধ রাখা হয়। বিশ্রামবারে যাতে কোনও বোঝা ভিতরে আনা না হয় তা দেখবার জন্য আমি আমার নিজের কয়েকজন লোক কবাটগুলিতে নিযুক্ত করলাম।
20 ੨੦ ਸੋ ਵਪਾਰੀ ਅਤੇ ਨਾਨਾ ਪ੍ਰਕਾਰ ਦਾ ਸੌਦਾ ਵੇਚਣ ਵਾਲੇ ਯਰੂਸ਼ਲਮ ਦੇ ਬਾਹਰ ਇੱਕ ਦੋ ਵਾਰ ਠਹਿਰੇ।
এতে ব্যবসায়ীরা ও যারা সব রকম জিনিস বিক্রি করত তারা দু-একবার জেরুশালেমের বাইরে রাত কাটাল।
21 ੨੧ ਤਦ ਮੈਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਅਤੇ ਕਿਹਾ, “ਤੁਸੀਂ ਸ਼ਹਿਰਪਨਾਹ ਦੇ ਨੇੜੇ ਕਿਉਂ ਠਹਿਰਦੇ ਹੋ? ਜੇ ਤੁਸੀਂ ਫਿਰ ਅਜਿਹਾ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ!” ਉਸ ਸਮੇਂ ਤੋਂ ਉਹ ਫਿਰ ਸਬਤ ਦੇ ਦਿਨ ਨਹੀਂ ਆਏ।
কিন্তু আমি তাদের সতর্ক করে বললাম, “তোমরা প্রাচীরের সামনে কেন রাত কাটাচ্ছ? তোমরা যদি আবার এই কাজ করো তবে আমি তোমাদের বিরুদ্ধে ব্যবস্থা নেব।” সেই থেকে তারা আর বিশ্রামবারে আসত না।
22 ੨੨ ਮੈਂ ਲੇਵੀਆਂ ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤਰਤਾਈ ਲਈ ਫਾਟਕਾਂ ਦੀ ਰਾਖੀ ਲਈ ਜਾਓ। ਹੇ ਮੇਰੇ ਪਰਮੇਸ਼ੁਰ, ਮੈਨੂੰ ਇਸ ਲਈ ਵੀ ਯਾਦ ਰੱਖ ਅਤੇ ਆਪਣੀ ਵੱਡੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ।
তারপর আমি লেবীয়দের আদেশ দিলাম যেন তারা নিজেদের শুচি করে এবং বিশ্রামবার পবিত্র রাখবার জন্য দ্বারগুলি পাহারা দেয়। হে আমার ঈশ্বর, এর জন্যও তুমি আমাকে মনে রেখো এবং তোমার মহান ভালোবাসাতে আমার প্রতি করুণা কোরো।
23 ੨੩ ਫਿਰ ਉਨ੍ਹਾਂ ਦਿਨਾਂ ਵਿੱਚ ਮੈਂ ਅਜਿਹੇ ਯਹੂਦੀ ਮਨੁੱਖਾਂ ਨੂੰ ਵੇਖਿਆ ਜਿਨ੍ਹਾਂ ਨੇ ਅਸ਼ਦੋਦੀ, ਅੰਮੋਨੀ ਅਤੇ ਮੋਆਬੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ।
সেই সময় আমি এও দেখলাম যে, যিহূদার কোনও কোনও লোক অস্দোদ, অম্মোন ও মোয়াবের মেয়েদের বিয়ে করছে।
24 ੨੪ ਉਨ੍ਹਾਂ ਦੇ ਬੱਚੇ ਅੱਧੀ ਅਸ਼ਦੋਦੀ ਬੋਲਦੇ ਸਨ ਜਾਂ ਦੂਜੇ ਲੋਕਾਂ ਦੀ ਭਾਸ਼ਾ ਬੋਲਦੇ ਸਨ, ਪਰ ਉਹ ਯਹੂਦੀ ਭਾਸ਼ਾ ਨਹੀਂ ਬੋਲ ਸਕਦੇ ਸਨ।
তাদের অর্ধেক ছেলেমেয়ে অস্দোদের ভাষা কিংবা অন্যান্য জাতির ভাষায় কথা বলে, কিন্তু যিহূদার ভাষায় কথা বলতে জানে না।
25 ੨੫ ਤਦ ਮੈਂ ਉਨ੍ਹਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ਼ ਪੁੱਟਵਾਏ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰੋਗੇ।
আমি তাদের তিরস্কার করে বললাম যেন তাদের উপর অভিশাপ নেমে আসে। কয়েকজনকে আমি মারলাম এবং চুল উপড়ে ফেললাম। আমি তাদের ঈশ্বরের নামে শপথ নিতে বাধ্য করলাম এবং বললাম: “তাদের ছেলেদের সঙ্গে তোমাদের মেয়েদের বিয়ে দেবে না, অথবা তোমাদের ছেলেদের জন্য কিংবা নিজেদের জন্য তাদের মেয়েদের গ্রহণ করবে না।
26 ੨੬ ਕੀ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਸ ਦੇ ਵਰਗਾ ਕੋਈ ਰਾਜਾ ਨਹੀਂ ਸੀ ਅਤੇ ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਤੇ ਰਾਜਾ ਬਣਾਇਆ ਤਾਂ ਵੀ ਗੈਰ-ਕੌਮੀ ਇਸਤਰੀਆਂ ਨੇ ਉਸ ਕੋਲੋਂ ਪਾਪ ਕਰਵਾਇਆ।
এরকম বিয়ে করার জন্য ইস্রায়েলের রাজা শলোমন কি পাপ করেনি? অন্য কোনও জাতির মধ্যে তার মতো রাজা কেউই ছিল না। তাঁর ঈশ্বর তাঁকে ভালোবাসতেন আর ঈশ্বর তাঁকে সমস্ত ইস্রায়েলীয়দের উপর রাজা করেছিলেন, কিন্তু বিদেশি স্ত্রীরা তাঁকে পাপ করিয়েছিল।
27 ੨੭ ਕੀ ਅਸੀਂ ਤੁਹਾਡੀ ਸੁਣ ਕੇ ਐਨੀ ਵੱਡੀ ਬੁਰਿਆਈ ਕਰੀਏ ਕਿ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਦੇ ਵਿਰੁੱਧ ਧੋਖਾ ਕਰੀਏ?”
এখন আমাদের কি এই কথাই শুনতে হবে যে, তোমরাও এসব ভীষণ দুষ্টতার কাজ করেছ এবং বিদেশি স্ত্রীকে বিয়ে করে আমাদের ঈশ্বরের প্রতি অবিশ্বস্ত হয়েছ?”
28 ੨੮ ਅਲਯਾਸ਼ੀਬ ਪ੍ਰਧਾਨ ਜਾਜਕ ਦੇ ਪੁੱਤਰ ਯੋਯਾਦਾ ਦਾ ਇੱਕ ਪੁੱਤਰ ਹੋਰੋਨੀ ਸਨਬੱਲਟ ਦਾ ਜਵਾਈ ਸੀ, ਇਸ ਲਈ ਮੈਂ ਉਸ ਨੂੰ ਆਪਣੇ ਕੋਲੋਂ ਭਜਾ ਦਿੱਤਾ।
ইলীয়াশীব মহাযাজকের ছেলে যিহোয়াদার এক ছেলে হোরোণীয় সন্বল্লটের জামাই ছিল। আর আমি তাকে আমার কাছ থেকে তাড়িয়ে দিলাম।
29 ੨੯ ਹੇ ਮੇਰੇ ਪਰਮੇਸ਼ੁਰ, ਉਨ੍ਹਾਂ ਨੂੰ ਯਾਦ ਰੱਖ ਕਿਉਂਕਿ ਉਨ੍ਹਾਂ ਨੇ ਜਾਜਕਾਈ ਨੂੰ ਅਤੇ ਜਾਜਕਾਂ ਅਤੇ ਲੇਵੀਆਂ ਦੇ ਨੇਮ ਨੂੰ ਅਸ਼ੁੱਧ ਕੀਤਾ ਹੈ।
হে আমার ঈশ্বর, এদের কথা মনে রেখো, কারণ এরা যাজকদের পদ এবং যাজকের পদের ও লেবীয়দের নিয়ম কলঙ্কিত করেছে।
30 ੩੦ ਇਸ ਤਰ੍ਹਾਂ ਮੈਂ ਉਨ੍ਹਾਂ ਨੂੰ ਸਾਰੀਆਂ ਗੈਰ-ਕੌਮਾਂ ਵਿੱਚੋਂ ਸ਼ੁੱਧ ਕੀਤਾ ਅਤੇ ਹਰ ਇੱਕ ਜਾਜਕ ਅਤੇ ਲੇਵੀ ਲਈ ਉਸ ਦੇ ਕੰਮ ਅਨੁਸਾਰ ਜ਼ਿੰਮੇਵਾਰੀਆਂ ਦਿੱਤੀਆਂ।
সুতরাং আমি বিজাতীয় সকলের থেকে যাজক ও লেবীয়দের পবিত্র করলাম, এবং তাদের কাজ অনুসারে প্রত্যেকের কাজ ভাগ করে দিলাম।
31 ੩੧ ਫਿਰ ਮੈਂ ਲੱਕੜੀ ਦੀਆਂ ਭੇਟਾਂ ਲਿਆਉਣ ਲਈ ਅਤੇ ਪਹਿਲਾ ਫਲ ਦੇਣ ਲਈ ਸਮਾਂ ਠਹਿਰਾ ਦਿੱਤਾ। ਹੇ ਮੇਰੇ ਪਰਮੇਸ਼ੁਰ, ਭਲਿਆਈ ਲਈ ਮੈਨੂੰ ਯਾਦ ਰੱਖ!
এছাড়া সময়মত কাঠ ও ফসলের অগ্রিমাংশ আনবার জন্যও আমি ব্যবস্থা করলাম। হে আমার ঈশ্বর, আমার মঙ্গল করার জন্য আমাকে মনে রেখো।