< ਨਹਮਯਾਹ 2 >
1 ੧ ਫਿਰ ਇਸ ਤਰ੍ਹਾਂ ਹੋਇਆ ਕਿ ਰਾਜਾ ਅਰਤਹਸ਼ਸ਼ਤਾ ਦੇ ਵੀਹਵੇਂ ਸਾਲ ਦੇ ਨੀਸਾਨ ਮਹੀਨੇ ਵਿੱਚ ਜਦ ਮਧ ਉਸ ਦੇ ਸਾਹਮਣੇ ਲਿਆਂਦੀ ਗਈ, ਤਦ ਮੈਂ ਮਧ ਚੁੱਕ ਕੇ ਰਾਜਾ ਨੂੰ ਦਿੱਤੀ ਪਰ ਇਸ ਤੋਂ ਪਹਿਲਾਂ ਮੈਂ ਉਸ ਦੇ ਸਾਹਮਣੇ ਕਦੇ ਉਦਾਸ ਨਹੀਂ ਹੋਇਆ ਸੀ।
And it cometh to pass, in the month of Nisan, the twentieth year of Artaxerxes the king, wine [is] before him, and I lift up the wine, and give to the king, and I had not been sad before him;
2 ੨ ਤਦ ਰਾਜਾ ਨੇ ਮੈਨੂੰ ਪੁੱਛਿਆ, “ਤੂੰ ਬਿਮਾਰ ਤਾਂ ਨਹੀਂ ਲੱਗਦਾ, ਫਿਰ ਤੇਰਾ ਮੂੰਹ ਕਿਉਂ ਉਤਰਿਆ ਹੈ? ਇਹ ਤੇਰੇ ਦਿਲ ਦੀ ਉਦਾਸੀ ਬਿਨ੍ਹਾਂ ਹੋਰ ਕੁਝ ਨਹੀਂ।” ਤਦ ਮੈਂ ਬਹੁਤ ਹੀ ਡਰ ਗਿਆ।
and the king saith to me, 'Wherefore [is] thy face sad, and thou not sick? this is nothing except sadness of heart;' and I fear very much,
3 ੩ ਮੈਂ ਰਾਜਾ ਨੂੰ ਕਿਹਾ, “ਰਾਜਾ ਜੁੱਗੋ-ਜੁੱਗ ਜੀਉਂਦਾ ਰਹੇ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਉਜਾੜ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ?”
and say to the king, 'Let the king to the age live! wherefore should not my face be sad, when the city, the place of the graves of my fathers, [is] a waste, and its gates have been consumed with fire?'
4 ੪ ਰਾਜਾ ਨੇ ਮੈਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈਂ?” ਤਦ ਮੈਂ ਸਵਰਗ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ
And the king saith to me, 'For what art thou seeking?' and I pray unto the God of the heavens,
5 ੫ ਅਤੇ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਅਤੇ ਜੇਕਰ ਤੁਸੀਂ ਆਪਣੇ ਦਾਸ ਤੋਂ ਪ੍ਰਸੰਨ ਹੋ, ਤਾਂ ਤੁਸੀਂ ਮੈਨੂੰ ਯਹੂਦਾਹ ਨੂੰ ਮੇਰੇ ਪੁਰਖਿਆਂ ਦੀਆਂ ਕਬਰਾਂ ਦੇ ਸ਼ਹਿਰ ਨੂੰ ਭੇਜ ਦਿਉ ਤਾਂ ਜੋ ਮੈਂ ਉਨ੍ਹਾਂ ਨੂੰ ਬਣਾਵਾਂ।”
and say to the king, 'If to the king [it be] good, and if thy servant be pleasing before thee, that thou send me unto Judah, unto the city of the graves of my fathers, and I built it.'
6 ੬ ਤਦ ਰਾਜਾ ਨੇ ਜਿਸ ਦੇ ਕੋਲ ਰਾਣੀ ਵੀ ਬੈਠੀ ਸੀ, ਮੈਨੂੰ ਪੁੱਛਿਆ, “ਤੇਰਾ ਸਫ਼ਰ ਕਿੰਨ੍ਹੇ ਦਿਨ ਦਾ ਹੋਵੇਗਾ ਅਤੇ ਤੂੰ ਕਦੋਂ ਵਾਪਿਸ ਮੁੜੇਂਗਾ?” ਤਦ ਮੈਨੂੰ ਭੇਜਣਾ ਰਾਜਾ ਨੂੰ ਚੰਗਾ ਲੱਗਿਆ ਅਤੇ ਮੈਂ ਵੀ ਉਸ ਦੇ ਨਾਲ ਇੱਕ ਸਮਾਂ ਨਿਯੁਕਤ ਕਰ ਲਿਆ।
And the king saith to me (and the queen is sitting near him), 'How long is thy journey? and when dost thou return?' and it is good before the king, and he sendeth me away, and I set to him a time.
7 ੭ ਫਿਰ ਮੈਂ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਤਾਂ ਮੈਨੂੰ ਦਰਿਆ ਪਾਰ ਦੇ ਸੂਬਿਆਂ ਦੇ ਹਾਕਮਾਂ ਲਈ ਹੁਕਮਨਾਮੇ ਦਿੱਤੇ ਜਾਣ ਤਾਂ ਜੋ ਉਹ ਮੈਨੂੰ ਆਪਣੇ ਸ਼ਹਿਰਾਂ ਵਿੱਚੋਂ ਲੰਘਣ ਦੇਣ ਜਦੋਂ ਤੱਕ ਮੈਂ ਯਹੂਦਾਹ ਵਿੱਚ ਨਾ ਪਹੁੰਚ ਜਾਂਵਾਂ।
And I say to the king, 'If to the king [it be] good, letters let be given to me for the governors beyond the River, that they let me pass over till that I come in unto Judah:
8 ੮ ਇੱਕ ਹੁਕਮਨਾਮਾ ਆਸਾਫ਼ ਲਈ ਵੀ ਦਿੱਤਾ ਜਾਵੇ ਜੋ ਸ਼ਾਹੀ ਜੰਗਲ ਦਾ ਰਾਖ਼ਾ ਹੈ ਤਾਂ ਜੋ ਉਹ ਮੈਨੂੰ ਸ਼ਾਹੀ ਮਹਿਲ ਅਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਦੀਵਾਰ ਲਈ ਅਤੇ ਉਸ ਘਰ ਲਈ ਜਿਸ ਵਿੱਚ ਮੈਂ ਜਾ ਕੇ ਰਹਾਂਗਾ, ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ।” ਕਿਉਂਕਿ ਮੇਰੇ ਪਰਮੇਸ਼ੁਰ ਦਾ ਦਿਆਲੂ ਹੱਥ ਮੇਰੇ ਉੱਤੇ ਸੀ, ਇਸ ਲਈ ਰਾਜਾ ਨੇ ਮੇਰੀ ਬੇਨਤੀ ਸਵੀਕਾਰ ਕਰ ਲਈ।
and a letter unto Asaph, keeper of the paradise that the king hath, that he give to me trees for beams [for] the gates of the palace that the house hath, and for the wall of the city, and for the house into which I enter;' and the king giveth to me, according to the good hand of my God upon me.
9 ੯ ਤਦ ਮੈਂ ਦਰਿਆ ਪਾਰ ਦੇ ਹਾਕਮਾਂ ਕੋਲ ਗਿਆ ਅਤੇ ਸ਼ਾਹੀ ਹੁਕਮਨਾਮੇ ਉਨ੍ਹਾਂ ਨੂੰ ਦਿੱਤੇ। ਰਾਜਾ ਨੇ ਮੇਰੇ ਨਾਲ ਫ਼ੌਜੀ ਸਰਦਾਰ ਅਤੇ ਸਵਾਰ ਵੀ ਭੇਜੇ ਸਨ।
And I come in unto the governors beyond the River, and give to them the letters of the king; and the king sendeth with me heads of a force, and horsemen;
10 ੧੦ ਜਦ ਸਨਬੱਲਟ ਹੋਰੋਨੀ ਅਤੇ ਤੋਬਿਆਹ ਅੰਮੋਨੀ ਨੇ ਜੋ ਕਰਮਚਾਰੀ ਸਨ, ਇਹ ਸੁਣਿਆ ਕਿ ਇੱਕ ਮਨੁੱਖ ਆਇਆ ਹੈ ਜੋ ਇਸਰਾਏਲੀਆਂ ਦੀ ਭਲਿਆਈ ਚਾਹੁੰਦਾ ਹੈ, ਤਾਂ ਉਨ੍ਹਾਂ ਨੇ ਬਹੁਤ ਬੁਰਾ ਮੰਨਿਆ।
and Sanballat the Horonite heareth, and Tobiah the servant, the Ammonite, and it is evil to them — a great evil — that a man hath come in to seek good for the sons of Israel.
11 ੧੧ ਜਦ ਮੈਂ ਯਰੂਸ਼ਲਮ ਪਹੁੰਚ ਗਿਆ, ਤਾਂ ਤਿੰਨ ਦਿਨ ਉੱਥੇ ਰਿਹਾ।
And I come in unto Jerusalem, and I am there three days,
12 ੧੨ ਤਦ ਮੈਂ ਆਪਣੇ ਨਾਲ ਦੇ ਕੁਝ ਹੋਰ ਮਨੁੱਖਾਂ ਨੂੰ ਲੈ ਕੇ ਰਾਤ ਨੂੰ ਉੱਠਿਆ, ਅਤੇ ਜਿਹੜਾ ਕੰਮ ਮੇਰੇ ਪਰਮੇਸ਼ੁਰ ਨੇ ਮੇਰੇ ਦਿਲ ਵਿੱਚ ਯਰੂਸ਼ਲਮ ਲਈ ਕਰਨ ਨੂੰ ਪਾਇਆ ਸੀ, ਉਹ ਮੈਂ ਕਿਸੇ ਨੂੰ ਨਾ ਦੱਸਿਆ। ਮੇਰੀ ਸਵਾਰੀ ਦੇ ਪਸ਼ੂ ਤੋਂ ਬਿਨ੍ਹਾਂ ਹੋਰ ਕੋਈ ਪਸ਼ੂ ਮੇਰੇ ਨਾਲ ਨਹੀਂ ਸੀ।
and I rise by night, I and a few men with me, and have not declared to a man what my God is giving unto my heart to do for Jerusalem, and there is no beast with me except the beast on which I am riding.
13 ੧੩ ਅਤੇ ਮੈਂ ਰਾਤ ਨੂੰ ਵਾਦੀ ਦੇ ਫਾਟਕ ਤੋਂ ਨਿੱਕਲ ਕੇ ਅਜਗਰ ਦੇ ਸੋਤੇ ਦੇ ਸਾਹਮਣੇ ਅਤੇ ਕੂੜੇ ਦੇ ਫਾਟਕ ਕੋਲ ਗਿਆ ਅਤੇ ਯਰੂਸ਼ਲਮ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਅਤੇ ਅੱਗ ਦੇ ਜਲੇ ਹੋਏ ਫਾਟਕਾਂ ਨੂੰ ਵੇਖਿਆ।
And I go out through the gate of the valley by night, and unto the front of the fountain of the dragon, and unto the gate of the dunghill, and I am measuring about the walls of Jerusalem, that are broken down, and its gates consumed with fire.
14 ੧੪ ਫੇਰ ਮੈਂ ਅੱਗੇ ਲੰਘ ਕੇ ਚਸ਼ਮਾ ਫਾਟਕ ਅਤੇ ਰਾਜਾ ਦੇ ਤਲਾਬ ਕੋਲ ਗਿਆ, ਪਰ ਉੱਥੇ ਮੇਰੀ ਸਵਾਰੀ ਦੇ ਪਸ਼ੂ ਲਈ ਅੱਗੇ ਲੰਘਣ ਲਈ ਕੋਈ ਸਥਾਨ ਨਹੀਂ ਸੀ।
And I pass over unto the gate of the fountain, and unto the pool of the king, and there is no place for the beast under me to pass over,
15 ੧੫ ਫੇਰ ਮੈਂ ਰਾਤ ਨੂੰ ਹੀ ਨਾਲੇ ਵੱਲ ਚੜ੍ਹ ਗਿਆ ਅਤੇ ਕੰਧ ਨੂੰ ਵੇਖਦਾ ਹੋਇਆ ਘੁੰਮ ਕੇ ਵਾਦੀ ਦੇ ਫਾਟਕ ਰਾਹੀਂ ਵਾਪਿਸ ਮੁੜ ਆਇਆ।
and I am going up through the brook by night, and am measuring about the wall, and turn back, and come in through the gate of the valley, and turn back.
16 ੧੬ ਹਾਕਮਾਂ ਨੂੰ ਪਤਾ ਨਾ ਲੱਗਿਆ ਕਿ ਮੈਂ ਕਿੱਥੇ ਗਿਆ ਸੀ ਅਤੇ ਕੀ ਕੀਤਾ, ਸਗੋਂ ਮੈਂ ਉਸ ਸਮੇਂ ਤੱਕ ਨਾ ਤਾਂ ਯਹੂਦੀਆਂ ਨੂੰ ਅਤੇ ਨਾ ਜਾਜਕਾਂ ਨੂੰ, ਨਾ ਸਾਮੰਤਾਂ ਨੂੰ, ਨਾ ਹਾਕਮਾਂ ਨੂੰ ਅਤੇ ਨਾ ਹੀ ਹੋਰ ਕੰਮ ਕਰਨ ਵਾਲਿਆਂ ਨੂੰ ਕੁਝ ਦੱਸਿਆ ਸੀ
And the prefects have not known whither I have gone, and what I am doing; and to the Jews, and to the priests, and to the freemen, and to the prefects, and to the rest of those doing the work, hitherto I have not declared [it];
17 ੧੭ ਤਦ ਮੈਂ ਉਨ੍ਹਾਂ ਨੂੰ ਕਿਹਾ, “ਤੁਸੀਂ ਆਪ ਵੇਖਦੇ ਹੋ ਕਿ ਅਸੀਂ ਕਿੰਨੀ ਦੁਰਦਸ਼ਾ ਵਿੱਚ ਪਏ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ। ਆਉ, ਅਸੀਂ ਯਰੂਸ਼ਲਮ ਦੀ ਸ਼ਹਿਰਪਨਾਹ ਨੂੰ ਬਣਾਈਏ ਤਾਂ ਜੋ ਭਵਿੱਖ ਵਿੱਚ ਸਾਡੀ ਨਿੰਦਿਆ ਨਾ ਹੋਵੇ।”
and I say unto them, 'Ye are seeing the evil that we are in, in that Jerusalem [is] waste, and its gates have been burnt with fire; come and we build the wall of Jerusalem, and we are not any more a reproach.'
18 ੧੮ ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਮੇਰੇ ਪਰਮੇਸ਼ੁਰ ਦਾ ਹੱਥ ਮੇਰੇ ਉੱਤੇ ਭਲਿਆਈ ਲਈ ਸੀ ਅਤੇ ਰਾਜਾ ਨੇ ਮੈਨੂੰ ਕੀ-ਕੀ ਗੱਲਾਂ ਆਖੀਆਂ ਸਨ। ਤਦ ਉਨ੍ਹਾਂ ਨੇ ਕਿਹਾ, “ਆਉ, ਅਸੀਂ ਉੱਠੀਏ ਅਤੇ ਬਣਾਈਏ।” ਤਾਂ ਉਨ੍ਹਾਂ ਨੇ ਇਸ ਭਲੇ ਕੰਮ ਲਈ ਆਪਣਿਆਂ ਹੱਥਾਂ ਨੂੰ ਤਕੜਾ ਕੀਤਾ।
And I declare to them the hand of my God that is good upon me, and also the words of the king that he said to me, and they say, 'Let us rise, and we have built;' and they strengthen their hands for good.
19 ੧੯ ਜਦ ਸਨਬੱਲਟ ਹੋਰੋਨੀ, ਤੋਬਿਆਹ ਅੰਮੋਨੀ ਜੋ ਕਰਮਚਾਰੀ ਸਨ ਅਤੇ ਅਰਬੀ ਗਸ਼ਮ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖ਼ੌਲ ਉਡਾਇਆ ਅਤੇ ਸਾਡੀ ਨਿੰਦਿਆ ਕਰਕੇ ਕਹਿਣ ਲੱਗੇ, “ਇਹ ਕੀ ਕੰਮ ਹੈ ਜੋ ਤੁਸੀਂ ਕਰ ਰਹੇ ਹੋ? ਕੀ ਤੁਸੀਂ ਰਾਜਾ ਦੇ ਵਿਰੁੱਧ ਹੋ ਜਾਓਗੇ?”
And Sanballat the Horonite heareth, and Tobiah the servant, the Ammonite, and Geshem the Arabian, and they mock at us, and despise us, and say, 'What [is] this thing that ye are doing? against the king are ye rebelling?'
20 ੨੦ ਤਦ ਮੈਂ ਉਨ੍ਹਾਂ ਨੂੰ ਉੱਤਰ ਦੇ ਕੇ ਕਿਹਾ, “ਸਵਰਗ ਦਾ ਪਰਮੇਸ਼ੁਰ ਸਾਡਾ ਕੰਮ ਸਫ਼ਲ ਕਰੇਗਾ, ਇਸ ਲਈ ਅਸੀਂ ਉਸ ਦੇ ਦਾਸ ਉੱਠਾਂਗੇ ਅਤੇ ਬਣਾਵਾਂਗੇ ਪਰ ਯਰੂਸ਼ਲਮ ਵਿੱਚ ਨਾ ਤਾਂ ਤੁਹਾਡਾ ਕੋਈ ਹਿੱਸਾ, ਨਾ ਹੱਕ ਅਤੇ ਨਾ ਹੀ ਸਮਾਰਕ ਹੈ!”
And I return them word, and say to them, 'The God of the heavens — He doth give prosperity to us, and we His servants rise and have built; and to you there is no portion, and right, and memorial in Jerusalem.'