< ਨਹਮਯਾਹ 2 >

1 ਫਿਰ ਇਸ ਤਰ੍ਹਾਂ ਹੋਇਆ ਕਿ ਰਾਜਾ ਅਰਤਹਸ਼ਸ਼ਤਾ ਦੇ ਵੀਹਵੇਂ ਸਾਲ ਦੇ ਨੀਸਾਨ ਮਹੀਨੇ ਵਿੱਚ ਜਦ ਮਧ ਉਸ ਦੇ ਸਾਹਮਣੇ ਲਿਆਂਦੀ ਗਈ, ਤਦ ਮੈਂ ਮਧ ਚੁੱਕ ਕੇ ਰਾਜਾ ਨੂੰ ਦਿੱਤੀ ਪਰ ਇਸ ਤੋਂ ਪਹਿਲਾਂ ਮੈਂ ਉਸ ਦੇ ਸਾਹਮਣੇ ਕਦੇ ਉਦਾਸ ਨਹੀਂ ਹੋਇਆ ਸੀ।
ויהי בחדש ניסן שנת עשרים לארתחשסתא המלך--יין לפניו ואשא את היין ואתנה למלך ולא הייתי רע לפניו
2 ਤਦ ਰਾਜਾ ਨੇ ਮੈਨੂੰ ਪੁੱਛਿਆ, “ਤੂੰ ਬਿਮਾਰ ਤਾਂ ਨਹੀਂ ਲੱਗਦਾ, ਫਿਰ ਤੇਰਾ ਮੂੰਹ ਕਿਉਂ ਉਤਰਿਆ ਹੈ? ਇਹ ਤੇਰੇ ਦਿਲ ਦੀ ਉਦਾਸੀ ਬਿਨ੍ਹਾਂ ਹੋਰ ਕੁਝ ਨਹੀਂ।” ਤਦ ਮੈਂ ਬਹੁਤ ਹੀ ਡਰ ਗਿਆ।
ויאמר לי המלך מדוע פניך רעים ואתה אינך חולה--אין זה כי אם רע לב ואירא הרבה מאד
3 ਮੈਂ ਰਾਜਾ ਨੂੰ ਕਿਹਾ, “ਰਾਜਾ ਜੁੱਗੋ-ਜੁੱਗ ਜੀਉਂਦਾ ਰਹੇ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਉਜਾੜ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ?”
ואמר למלך המלך לעולם יחיה מדוע לא ירעו פני אשר העיר בית קברות אבתי חרבה ושעריה אכלו באש
4 ਰਾਜਾ ਨੇ ਮੈਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈਂ?” ਤਦ ਮੈਂ ਸਵਰਗ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ
ויאמר לי המלך על מה זה אתה מבקש ואתפלל אל אלהי השמים
5 ਅਤੇ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਅਤੇ ਜੇਕਰ ਤੁਸੀਂ ਆਪਣੇ ਦਾਸ ਤੋਂ ਪ੍ਰਸੰਨ ਹੋ, ਤਾਂ ਤੁਸੀਂ ਮੈਨੂੰ ਯਹੂਦਾਹ ਨੂੰ ਮੇਰੇ ਪੁਰਖਿਆਂ ਦੀਆਂ ਕਬਰਾਂ ਦੇ ਸ਼ਹਿਰ ਨੂੰ ਭੇਜ ਦਿਉ ਤਾਂ ਜੋ ਮੈਂ ਉਨ੍ਹਾਂ ਨੂੰ ਬਣਾਵਾਂ।”
ואמר למלך--אם על המלך טוב ואם ייטב עבדך לפניך אשר תשלחני אל יהודה אל עיר קברות אבתי--ואבננה
6 ਤਦ ਰਾਜਾ ਨੇ ਜਿਸ ਦੇ ਕੋਲ ਰਾਣੀ ਵੀ ਬੈਠੀ ਸੀ, ਮੈਨੂੰ ਪੁੱਛਿਆ, “ਤੇਰਾ ਸਫ਼ਰ ਕਿੰਨ੍ਹੇ ਦਿਨ ਦਾ ਹੋਵੇਗਾ ਅਤੇ ਤੂੰ ਕਦੋਂ ਵਾਪਿਸ ਮੁੜੇਂਗਾ?” ਤਦ ਮੈਨੂੰ ਭੇਜਣਾ ਰਾਜਾ ਨੂੰ ਚੰਗਾ ਲੱਗਿਆ ਅਤੇ ਮੈਂ ਵੀ ਉਸ ਦੇ ਨਾਲ ਇੱਕ ਸਮਾਂ ਨਿਯੁਕਤ ਕਰ ਲਿਆ।
ויאמר לי המלך והשגל יושבת אצלו עד מתי יהיה מהלכך--ומתי תשוב וייטב לפני המלך וישלחני ואתנה לו זמן
7 ਫਿਰ ਮੈਂ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਤਾਂ ਮੈਨੂੰ ਦਰਿਆ ਪਾਰ ਦੇ ਸੂਬਿਆਂ ਦੇ ਹਾਕਮਾਂ ਲਈ ਹੁਕਮਨਾਮੇ ਦਿੱਤੇ ਜਾਣ ਤਾਂ ਜੋ ਉਹ ਮੈਨੂੰ ਆਪਣੇ ਸ਼ਹਿਰਾਂ ਵਿੱਚੋਂ ਲੰਘਣ ਦੇਣ ਜਦੋਂ ਤੱਕ ਮੈਂ ਯਹੂਦਾਹ ਵਿੱਚ ਨਾ ਪਹੁੰਚ ਜਾਂਵਾਂ।
ואומר למלך--אם על המלך טוב אגרות יתנו לי על פחוות עבר הנהר אשר יעבירוני עד אשר אבוא אל יהודה
8 ਇੱਕ ਹੁਕਮਨਾਮਾ ਆਸਾਫ਼ ਲਈ ਵੀ ਦਿੱਤਾ ਜਾਵੇ ਜੋ ਸ਼ਾਹੀ ਜੰਗਲ ਦਾ ਰਾਖ਼ਾ ਹੈ ਤਾਂ ਜੋ ਉਹ ਮੈਨੂੰ ਸ਼ਾਹੀ ਮਹਿਲ ਅਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਦੀਵਾਰ ਲਈ ਅਤੇ ਉਸ ਘਰ ਲਈ ਜਿਸ ਵਿੱਚ ਮੈਂ ਜਾ ਕੇ ਰਹਾਂਗਾ, ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ।” ਕਿਉਂਕਿ ਮੇਰੇ ਪਰਮੇਸ਼ੁਰ ਦਾ ਦਿਆਲੂ ਹੱਥ ਮੇਰੇ ਉੱਤੇ ਸੀ, ਇਸ ਲਈ ਰਾਜਾ ਨੇ ਮੇਰੀ ਬੇਨਤੀ ਸਵੀਕਾਰ ਕਰ ਲਈ।
ואגרת אל אסף שמר הפרדס אשר למלך אשר יתן לי עצים לקרות את שערי הבירה אשר לבית ולחומת העיר ולבית אשר אבוא אליו ויתן לי המלך כיד אלהי הטובה עלי
9 ਤਦ ਮੈਂ ਦਰਿਆ ਪਾਰ ਦੇ ਹਾਕਮਾਂ ਕੋਲ ਗਿਆ ਅਤੇ ਸ਼ਾਹੀ ਹੁਕਮਨਾਮੇ ਉਨ੍ਹਾਂ ਨੂੰ ਦਿੱਤੇ। ਰਾਜਾ ਨੇ ਮੇਰੇ ਨਾਲ ਫ਼ੌਜੀ ਸਰਦਾਰ ਅਤੇ ਸਵਾਰ ਵੀ ਭੇਜੇ ਸਨ।
ואבוא אל פחוות עבר הנהר ואתנה להם את אגרות המלך וישלח עמי המלך שרי חיל ופרשים
10 ੧੦ ਜਦ ਸਨਬੱਲਟ ਹੋਰੋਨੀ ਅਤੇ ਤੋਬਿਆਹ ਅੰਮੋਨੀ ਨੇ ਜੋ ਕਰਮਚਾਰੀ ਸਨ, ਇਹ ਸੁਣਿਆ ਕਿ ਇੱਕ ਮਨੁੱਖ ਆਇਆ ਹੈ ਜੋ ਇਸਰਾਏਲੀਆਂ ਦੀ ਭਲਿਆਈ ਚਾਹੁੰਦਾ ਹੈ, ਤਾਂ ਉਨ੍ਹਾਂ ਨੇ ਬਹੁਤ ਬੁਰਾ ਮੰਨਿਆ।
וישמע סנבלט החרני וטוביה העבד העמני וירע להם רעה גדלה אשר בא אדם לבקש טובה לבני ישראל
11 ੧੧ ਜਦ ਮੈਂ ਯਰੂਸ਼ਲਮ ਪਹੁੰਚ ਗਿਆ, ਤਾਂ ਤਿੰਨ ਦਿਨ ਉੱਥੇ ਰਿਹਾ।
ואבוא אל ירושלם ואהי שם ימים שלשה
12 ੧੨ ਤਦ ਮੈਂ ਆਪਣੇ ਨਾਲ ਦੇ ਕੁਝ ਹੋਰ ਮਨੁੱਖਾਂ ਨੂੰ ਲੈ ਕੇ ਰਾਤ ਨੂੰ ਉੱਠਿਆ, ਅਤੇ ਜਿਹੜਾ ਕੰਮ ਮੇਰੇ ਪਰਮੇਸ਼ੁਰ ਨੇ ਮੇਰੇ ਦਿਲ ਵਿੱਚ ਯਰੂਸ਼ਲਮ ਲਈ ਕਰਨ ਨੂੰ ਪਾਇਆ ਸੀ, ਉਹ ਮੈਂ ਕਿਸੇ ਨੂੰ ਨਾ ਦੱਸਿਆ। ਮੇਰੀ ਸਵਾਰੀ ਦੇ ਪਸ਼ੂ ਤੋਂ ਬਿਨ੍ਹਾਂ ਹੋਰ ਕੋਈ ਪਸ਼ੂ ਮੇਰੇ ਨਾਲ ਨਹੀਂ ਸੀ।
ואקום לילה אני ואנשים מעט עמי ולא הגדתי לאדם מה אלהי נתן אל לבי לעשות לירושלם ובהמה אין עמי כי אם הבהמה אשר אני רכב בה
13 ੧੩ ਅਤੇ ਮੈਂ ਰਾਤ ਨੂੰ ਵਾਦੀ ਦੇ ਫਾਟਕ ਤੋਂ ਨਿੱਕਲ ਕੇ ਅਜਗਰ ਦੇ ਸੋਤੇ ਦੇ ਸਾਹਮਣੇ ਅਤੇ ਕੂੜੇ ਦੇ ਫਾਟਕ ਕੋਲ ਗਿਆ ਅਤੇ ਯਰੂਸ਼ਲਮ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਅਤੇ ਅੱਗ ਦੇ ਜਲੇ ਹੋਏ ਫਾਟਕਾਂ ਨੂੰ ਵੇਖਿਆ।
ואצאה בשער הגיא לילה ואל פני עין התנין ואל שער האשפת ואהי שבר בחומת ירושלם אשר המפרוצים (הם פרוצים) ושעריה אכלו באש
14 ੧੪ ਫੇਰ ਮੈਂ ਅੱਗੇ ਲੰਘ ਕੇ ਚਸ਼ਮਾ ਫਾਟਕ ਅਤੇ ਰਾਜਾ ਦੇ ਤਲਾਬ ਕੋਲ ਗਿਆ, ਪਰ ਉੱਥੇ ਮੇਰੀ ਸਵਾਰੀ ਦੇ ਪਸ਼ੂ ਲਈ ਅੱਗੇ ਲੰਘਣ ਲਈ ਕੋਈ ਸਥਾਨ ਨਹੀਂ ਸੀ।
ואעבר אל שער העין ואל ברכת המלך ואין מקום לבהמה לעבר תחתי
15 ੧੫ ਫੇਰ ਮੈਂ ਰਾਤ ਨੂੰ ਹੀ ਨਾਲੇ ਵੱਲ ਚੜ੍ਹ ਗਿਆ ਅਤੇ ਕੰਧ ਨੂੰ ਵੇਖਦਾ ਹੋਇਆ ਘੁੰਮ ਕੇ ਵਾਦੀ ਦੇ ਫਾਟਕ ਰਾਹੀਂ ਵਾਪਿਸ ਮੁੜ ਆਇਆ।
ואהי עלה בנחל לילה ואהי שבר בחומה ואשוב ואבוא בשער הגיא--ואשוב
16 ੧੬ ਹਾਕਮਾਂ ਨੂੰ ਪਤਾ ਨਾ ਲੱਗਿਆ ਕਿ ਮੈਂ ਕਿੱਥੇ ਗਿਆ ਸੀ ਅਤੇ ਕੀ ਕੀਤਾ, ਸਗੋਂ ਮੈਂ ਉਸ ਸਮੇਂ ਤੱਕ ਨਾ ਤਾਂ ਯਹੂਦੀਆਂ ਨੂੰ ਅਤੇ ਨਾ ਜਾਜਕਾਂ ਨੂੰ, ਨਾ ਸਾਮੰਤਾਂ ਨੂੰ, ਨਾ ਹਾਕਮਾਂ ਨੂੰ ਅਤੇ ਨਾ ਹੀ ਹੋਰ ਕੰਮ ਕਰਨ ਵਾਲਿਆਂ ਨੂੰ ਕੁਝ ਦੱਸਿਆ ਸੀ
והסגנים לא ידעו אנה הלכתי ומה אני עשה וליהודים ולכהנים ולחרים ולסגנים וליתר עשה המלאכה--עד כן לא הגדתי
17 ੧੭ ਤਦ ਮੈਂ ਉਨ੍ਹਾਂ ਨੂੰ ਕਿਹਾ, “ਤੁਸੀਂ ਆਪ ਵੇਖਦੇ ਹੋ ਕਿ ਅਸੀਂ ਕਿੰਨੀ ਦੁਰਦਸ਼ਾ ਵਿੱਚ ਪਏ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ। ਆਉ, ਅਸੀਂ ਯਰੂਸ਼ਲਮ ਦੀ ਸ਼ਹਿਰਪਨਾਹ ਨੂੰ ਬਣਾਈਏ ਤਾਂ ਜੋ ਭਵਿੱਖ ਵਿੱਚ ਸਾਡੀ ਨਿੰਦਿਆ ਨਾ ਹੋਵੇ।”
ואומר אלהם אתם ראים הרעה אשר אנחנו בה אשר ירושלם חרבה ושעריה נצתו באש לכו ונבנה את חומת ירושלם ולא נהיה עוד חרפה
18 ੧੮ ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਮੇਰੇ ਪਰਮੇਸ਼ੁਰ ਦਾ ਹੱਥ ਮੇਰੇ ਉੱਤੇ ਭਲਿਆਈ ਲਈ ਸੀ ਅਤੇ ਰਾਜਾ ਨੇ ਮੈਨੂੰ ਕੀ-ਕੀ ਗੱਲਾਂ ਆਖੀਆਂ ਸਨ। ਤਦ ਉਨ੍ਹਾਂ ਨੇ ਕਿਹਾ, “ਆਉ, ਅਸੀਂ ਉੱਠੀਏ ਅਤੇ ਬਣਾਈਏ।” ਤਾਂ ਉਨ੍ਹਾਂ ਨੇ ਇਸ ਭਲੇ ਕੰਮ ਲਈ ਆਪਣਿਆਂ ਹੱਥਾਂ ਨੂੰ ਤਕੜਾ ਕੀਤਾ।
ואגיד להם את יד אלהי אשר היא טובה עלי ואף דברי המלך אשר אמר לי ויאמרו נקום ובנינו ויחזקו ידיהם לטובה
19 ੧੯ ਜਦ ਸਨਬੱਲਟ ਹੋਰੋਨੀ, ਤੋਬਿਆਹ ਅੰਮੋਨੀ ਜੋ ਕਰਮਚਾਰੀ ਸਨ ਅਤੇ ਅਰਬੀ ਗਸ਼ਮ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖ਼ੌਲ ਉਡਾਇਆ ਅਤੇ ਸਾਡੀ ਨਿੰਦਿਆ ਕਰਕੇ ਕਹਿਣ ਲੱਗੇ, “ਇਹ ਕੀ ਕੰਮ ਹੈ ਜੋ ਤੁਸੀਂ ਕਰ ਰਹੇ ਹੋ? ਕੀ ਤੁਸੀਂ ਰਾਜਾ ਦੇ ਵਿਰੁੱਧ ਹੋ ਜਾਓਗੇ?”
וישמע סנבלט החרני וטביה העבד העמוני וגשם הערבי וילעגו לנו ויבזו עלינו ויאמרו מה הדבר הזה אשר אתם עשים--העל המלך אתם מרדים
20 ੨੦ ਤਦ ਮੈਂ ਉਨ੍ਹਾਂ ਨੂੰ ਉੱਤਰ ਦੇ ਕੇ ਕਿਹਾ, “ਸਵਰਗ ਦਾ ਪਰਮੇਸ਼ੁਰ ਸਾਡਾ ਕੰਮ ਸਫ਼ਲ ਕਰੇਗਾ, ਇਸ ਲਈ ਅਸੀਂ ਉਸ ਦੇ ਦਾਸ ਉੱਠਾਂਗੇ ਅਤੇ ਬਣਾਵਾਂਗੇ ਪਰ ਯਰੂਸ਼ਲਮ ਵਿੱਚ ਨਾ ਤਾਂ ਤੁਹਾਡਾ ਕੋਈ ਹਿੱਸਾ, ਨਾ ਹੱਕ ਅਤੇ ਨਾ ਹੀ ਸਮਾਰਕ ਹੈ!”
ואשיב אותם דבר ואומר להם אלהי השמים הוא יצליח לנו ואנחנו עבדיו נקום ובנינו ולכם אין חלק וצדקה וזכרון--בירושלם

< ਨਹਮਯਾਹ 2 >