< ਨਹਮਯਾਹ 3 >
1 ੧ ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ। ਉਨ੍ਹਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਸਮਰਪਣ ਕੀਤਾ।
১পরে ইলীয়াশীব মহাযাজক ও তাঁর যাজক ভাইরা উঠে মেষ দরজা গাঁথলেন; তাঁরা তা পবিত্র করলেন ও তার দরজা স্থাপন করলেন; আর হম্মেয়া দুর্গ থেকে হননেলের দুর্গ পর্যন্ত তা পবিত্র করলেন।
2 ੨ ਉਸ ਤੋਂ ਅੱਗੇ ਯਰੀਹੋ ਦੇ ਮਨੁੱਖਾਂ ਨੇ ਬਣਾਇਆ ਅਤੇ ਉਸ ਤੋਂ ਅੱਗੇ ਇਮਰੀ ਦੇ ਪੁੱਤਰ ਜ਼ੱਕੂਰ ਨੇ ਬਣਾਇਆ।
২তাঁর কাছে যিরীহোর লোকেরা গাঁথল আর তার কাছে ইম্রির ছেলে সক্কূর গাঁথল।
3 ੩ ਫੇਰ ਮੱਛੀ ਫਾਟਕ ਨੂੰ ਹੱਸਨਾਆਹ ਦੇ ਪੁੱਤਰਾਂ ਨੇ ਬਣਾਇਆ। ਉਨ੍ਹਾਂ ਨੇ ਉਸ ਦੀਆਂ ਕੜੀਆਂ ਲਗਾਈਆਂ, ਅਤੇ ਉਸ ਦੇ ਦਰਵਾਜ਼ੇ ਅਤੇ ਚਿਟਕਨੀਆਂ ਅਤੇ ਅਰਲ ਲਗਾਏ।
৩হস্সনায়ার ছেলেরা মাছ দরজা গাঁথল; তারা তার কড়িকাঠ তুলল এবং তার দরজা স্থাপন করল, আর খিল ও হুড়কা দিল।
4 ੪ ਉਨ੍ਹਾਂ ਤੋਂ ਅੱਗੇ ਹਕੋਸ ਦੇ ਪੋਤਰੇ ਅਤੇ ਊਰਿੱਯਾਹ ਦੇ ਪੁੱਤਰ ਮਰੇਮੋਥ ਨੇ ਮੁਰੰਮਤ ਕੀਤੀ। ਫਿਰ ਉਨ੍ਹਾਂ ਤੋਂ ਅੱਗੇ ਮਸ਼ੇਜ਼ਬੇਲ ਦੇ ਪੋਤਰੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ ਮੁਰੰਮਤ ਕੀਤੀ, ਇਸ ਤੋਂ ਅੱਗੇ ਬਆਨਾਹ ਦੇ ਪੁੱਤਰ ਸਾਦੋਕ ਨੇ ਮੁਰੰਮਤ ਕੀਤੀ।
৪তাদের কাছে হক্কোসের নাতি ঊরিয়ের ছেলে মরেমোৎ সারাই করল। তাদের কাছে মশেষবেলের নাতি বেরিখিয়ের ছেলে মশুল্লম সারাই করল। তাদের কাছে বানার ছেলে সাদোক সারাই করল।
5 ੫ ਇਸ ਤੋਂ ਅੱਗੇ ਤਕੋਈਆਂ ਨੇ ਮੁਰੰਮਤ ਕੀਤੀ, ਪਰ ਉਨ੍ਹਾਂ ਦੇ ਸ਼ਰੀਫਾਂ ਨੇ ਆਪਣੇ ਸੁਆਮੀਆਂ ਦੀ ਸੇਵਾ ਲਈ ਆਪਣੇ ਸਿਰ ਨਾ ਝੁਕਾਏ।
৫তাদের কাছে তকোয়ীয়েরা সারাই করল, কিন্তু তাদের প্রধানেরা নিজেদের প্রভুর কাজ করতে প্রত্যাখ্যান করলো।
6 ੬ ਫਿਰ ਪੁਰਾਣੇ ਫਾਟਕ ਦੀ ਮੁਰੰਮਤ ਪਾਸੇਆਹ ਦੇ ਪੁੱਤਰ ਯੋਯਾਦਾ ਨੇ ਅਤੇ ਬਸੋਦਯਾਹ ਦੇ ਪੁੱਤਰ ਮਸ਼ੁੱਲਾਮ ਨੇ ਕੀਤੀ। ਉਨ੍ਹਾਂ ਨੇ ਉਸ ਦੀਆਂ ਕੜੀਆਂ ਲਗਾਈਆਂ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।
৬আর পাসেহের ছেলে যিহোয়াদা ও বসোদিয়ার ছেলে মশুল্লম পুরানো দরজা সারাই করল; তারা তার কড়িকাঠ তুলল এবং তার দরজা বসালো, আর খিল ও হুড়কো দিল।
7 ੭ ਉਨ੍ਹਾਂ ਤੋਂ ਅੱਗੇ ਮਲਟਯਾਹ ਗਿਬਓਨੀ ਅਤੇ ਯਾਦੋਨ ਮੇਰੋਨੋਥੀ ਨੇ ਅਤੇ ਗਿਬਓਨ ਅਤੇ ਮਿਸਪਾਹ ਦੇ ਮਨੁੱਖਾਂ ਨੇ ਜੋ ਦਰਿਆ ਪਾਰ ਦੇ ਸੂਬੇ ਦੇ ਹਾਕਮ ਦੀ ਰਾਜ ਗੱਦੀ ਵਿੱਚੋਂ ਸਨ, ਮੁਰੰਮਤ ਕੀਤੀ।
৭তাদের কাছে গিবিয়োনীয় মলাটিয় ও মেরোণোথীয় যাদোন এবং গিবিয়োন ও মিসপার লোকেরা সারাই করল, এরা নদীর পারে অবস্থিত শাসনকর্ত্তার সিংহাসনের অধীন।
8 ੮ ਉਨ੍ਹਾਂ ਤੋਂ ਅੱਗੇ ਹਰਹਯਾਹ ਦੇ ਪੁੱਤਰ ਉੱਜ਼ੀਏਲ ਅਤੇ ਹੋਰ ਸੁਨਿਆਰਾਂ ਨੇ ਮੁਰੰਮਤ ਕੀਤੀ, ਉਨ੍ਹਾਂ ਤੋਂ ਅੱਗੇ ਅਤਾਰਾਂ (ਅੱਤਰ ਬਣਾਉਣ ਵਾਲੇ) ਦੇ ਪੁੱਤਰਾਂ ਵਿੱਚੋਂ ਹਨਨਯਾਹ ਨੇ ਮੁਰੰਮਤ ਕੀਤੀ, ਅਤੇ ਉਨ੍ਹਾਂ ਨੇ ਚੌੜੀ ਕੰਧ ਤੱਕ ਯਰੂਸ਼ਲਮ ਨੂੰ ਬਣਾ ਦਿੱਤਾ।
৮তার কাছে স্বর্ণকারদের মধ্যে হর্হয়ের ছেলে উষীয়েল সারাই করল। আর তার কাছে হনানিয় নামে এক জন সুগন্ধি প্রস্তুতকারী সারাই করল, তারা চওড়া দেওয়াল পর্যন্ত যিরূশালেম পুনরায় তৈরী করল।
9 ੯ ਉਨ੍ਹਾਂ ਤੋਂ ਅੱਗੇ ਹੂਰ ਦੇ ਪੁੱਤਰ ਰਫ਼ਾਯਾਹ ਨੇ ਜੋ ਯਰੂਸ਼ਲਮ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਮੁਰੰਮਤ ਕੀਤੀ।
৯তাদের কাছে যিরূশালেম প্রদেশের অর্ধেক অংশের শাসনকর্ত্তা হূরের ছেলে রফায় সারাই করল।
10 ੧੦ ਇਸ ਤੋਂ ਅੱਗੇ ਹਰੂਮਫ਼ ਦੇ ਪੁੱਤਰ ਯਦਾਯਾਹ ਨੇ ਆਪਣੇ ਹੀ ਘਰ ਦੇ ਅੱਗੇ ਮੁਰੰਮਤ ਕੀਤੀ ਅਤੇ ਉਸ ਤੋਂ ਅੱਗੇ ਹਸ਼ਬਨਯਾਹ ਦੇ ਪੁੱਤਰ ਹੱਟੂਸ਼ ਨੇ ਮੁਰੰਮਤ ਕੀਤੀ।
১০তাদের কাছে হরূমফের ছেলে যিদায় নিজের বাড়ির সামনে সারাই করল। তার কাছে হশব্নিয়ের ছেলে হটুশ সারাই করল।
11 ੧੧ ਹਾਰੀਮ ਦੇ ਪੁੱਤਰ ਮਲਕੀਯਾਹ ਅਤੇ ਪਹਥ-ਮੋਆਬ ਦੇ ਪੁੱਤਰ ਹਸ਼ੂਬ ਨੇ ਦੂਜੇ ਹਿੱਸੇ ਦੀ ਅਤੇ ਤੰਦੂਰਾਂ ਦੇ ਬੁਰਜ਼ ਦੀ ਮੁਰੰਮਤ ਕੀਤੀ।
১১হারীমের ছেলে মল্কিয় ও পহৎ মোয়াবের ছেলে হশূব অন্য এক অংশ ও তুন্দুরের দুর্গ সারাই করল।
12 ੧੨ ਇਸ ਤੋਂ ਅੱਗੇ ਹੱਲੋਹੇਸ਼ ਦੇ ਪੁੱਤਰ ਸ਼ੱਲੂਮ ਨੇ ਜੋ ਯਰੂਸ਼ਲਮ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਅਤੇ ਉਸ ਦੀਆਂ ਧੀਆਂ ਨੇ ਮੁਰੰਮਤ ਕੀਤੀ।
১২তার কাছে যিরূশালেম প্রদেশের অর্ধেক অংশের শাসনকর্ত্তা হলোহেশের ছেলে শল্লুম ও তার মেয়েরা সারাই করল।
13 ੧੩ ਵਾਦੀ ਦੇ ਫਾਟਕ ਦੀ ਮੁਰੰਮਤ ਹਨੂਨ ਅਤੇ ਜ਼ਾਨੋਅਹ ਦੇ ਵਾਸੀਆਂ ਨੇ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਬਣਾਇਆ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਕੂੜਾ-ਫਾਟਕ ਤੱਕ ਇੱਕ ਹਜ਼ਾਰ ਹੱਥ ਲੰਮੀ ਕੰਧ ਬਣਾਈ।
১৩হানূন ও সানোহের বাসিন্দারা উপত্যকার দরজা সারাই করল; তারা তা গাঁথল এবং তার দরজা স্থাপন করল, আর খিল ও হুড়কো দিল এবং সার দরজা পর্যন্ত দেওয়ালের এক হাজার হাত সারাই করল।
14 ੧੪ ਕੂੜਾ-ਫਾਟਕ ਦੀ ਮੁਰੰਮਤ ਰਕਾਬ ਦੇ ਪੁੱਤਰ ਮਲਕੀਯਾਹ ਨੇ ਕੀਤੀ ਜੋ ਬੈਤ ਹੱਕਾਰਮ ਦੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਉਹ ਨੂੰ ਬਣਾਇਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।
১৪আর বৈৎ-হক্কেরম প্রদেশের শাসনকর্ত্তা রেখবের ছেলে মল্কিয় সার দরজা সারাই করল; সে তা গাঁথল এবং তার দরজা স্থাপন করল, খিল ও হুড়কা দিল।
15 ੧੫ ਚਸ਼ਮੇ ਫਾਟਕ ਨੂੰ ਕਾਲਹੋਜ਼ਾ ਦੇ ਪੁੱਤਰ ਸ਼ੱਲੂਨ ਨੇ ਜੋ ਮਿਸਪਾਹ ਦੇ ਜ਼ਿਲ੍ਹੇ ਦਾ ਹਾਕਮ ਸੀ, ਮੁਰੰਮਤ ਕੀਤਾ। ਉਸ ਨੇ ਉਹ ਨੂੰ ਬਣਾਇਆ, ਛੱਤਿਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਉਸ ਨੇ ਹੀ ਸ਼ਾਹੀ ਬਾਗ਼ ਦੇ ਕੋਲ ਸ਼ੱਲਹ ਦੇ ਤਲਾਬ ਦੀ ਕੰਧ ਨੂੰ ਉਨ੍ਹਾਂ ਪੌੜੀਆਂ ਤੱਕ ਜਿਹੜੀਆਂ ਦਾਊਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ, ਬਣਾਇਆ।
১৫আর মিসপা প্রদেশের শাসনকর্ত্তা কল্হোষির ছেলে শল্লুম উনুই ফটক সারাই করল; সে তা গাঁথল, তার আবরণ তৈরী করল এবং তার দরজা স্থাপন করল, আর খিল ও হুড়কা দিল এবং যে সিঁড়ি দিয়ে দায়ূদ শহর থেকে নামে, সেই পর্যন্ত রাজার বাগানের সামনে অবস্থিত শীলোহ পুকুরের দেওয়াল সারাই করল।
16 ੧੬ ਇਸ ਤੋਂ ਅੱਗੇ ਅਜ਼ਬੂਕ ਦੇ ਪੁੱਤਰ ਨਹਮਯਾਹ ਨੇ ਜਿਹੜਾ ਬੈਤ ਸੂਰ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਦਾਊਦ ਦੇ ਕਬਰਿਸਤਾਨ ਦੇ ਸਾਹਮਣੇ ਅਤੇ ਬਣਾਏ ਹੋਏ ਤਲਾਬ ਅਤੇ ਸੂਰਬੀਰਾਂ ਦੇ ਘਰ ਤੱਕ ਮੁਰੰਮਤ ਕੀਤੀ।
১৬তার কাছে বৈৎ-সূর প্রদেশের অর্ধেক অংশের শাসনকর্ত্তা অস্বূকের ছেলে নহিমিয় দায়ূদের কবরের সামনে পর্যন্ত, খোঁড়া পুকুর পর্যন্ত ও শক্তিশালীদের ঘর পর্যন্ত সারাই করল।
17 ੧੭ ਇਸ ਤੋਂ ਅੱਗੇ ਬਾਨੀ ਦੇ ਪੁੱਤਰ ਰਹੂਮ ਨੇ ਲੇਵੀਆਂ ਦੇ ਨਾਲ ਮੁਰੰਮਤ ਕੀਤੀ। ਉਨ੍ਹਾਂ ਤੋਂ ਅੱਗੇ ਹਸ਼ਬਯਾਹ ਨੇ ਜੋ ਕਈਲਾਹ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਆਪਣੇ ਇਲਾਕੇ ਦੀ ਮੁਰੰਮਤ ਕੀਤੀ।
১৭তার কাছে লেবীয়েরা, বিশেষভাবে বানির ছেলে রহূম সারাই করল। তার কাছে কিয়ীলা প্রদেশের অর্ধেক অংশের শাসনকর্ত্তা হশবিয় নিজের অংশ সারাই করল।
18 ੧੮ ਉਸ ਤੋਂ ਬਾਅਦ ਉਹ ਦੇ ਭਰਾਵਾਂ ਵਿੱਚੋਂ ਹੇਨਾਦਾਦ ਦੇ ਪੁੱਤਰ ਬੱਵਈ ਨੇ ਜਿਹੜਾ ਕਈਲਾਹ ਦੇ ਅੱਧੇ ਜ਼ਿਲ੍ਹੇ ਦਾ ਸਰਦਾਰ ਸੀ, ਮੁਰੰਮਤ ਕੀਤੀ।
১৮তার পরে তাদের ভাইয়েরা, অর্থাৎ কিয়ীলা প্রদেশের অর্ধেক অংশের শাসনকর্ত্তা হেনাদদের ছেলে ববয় সারাই করল।
19 ੧੯ ਉਸ ਤੋਂ ਅੱਗੇ ਯੇਸ਼ੂਆ ਦੇ ਪੁੱਤਰ ਏਜ਼ਰ ਨੇ ਜਿਹੜਾ ਮਿਸਪਾਹ ਦਾ ਹਾਕਮ ਸੀ, ਉਸ ਨੇ ਦੂਜੇ ਹਿੱਸੇ ਦੀ ਜੋ ਹਥਿਆਰ-ਘਰ ਦੀ ਚੜ੍ਹਾਈ ਤੋਂ ਸ਼ਹਿਰਪਨਾਹ ਦੇ ਸਾਹਮਣੇ ਦੇ ਮੋੜ ਤੱਕ ਹੈ, ਮੁਰੰਮਤ ਕੀਤੀ।
১৯তার কাছে মিসপার শাসনকর্ত্তা যেশূয়ের ছেলে এসর দেওয়ালের বাঁকে অবস্থিত অস্ত্রাগারে উঠবার পথের সামনে আর এক অংশ সারাই করল।
20 ੨੦ ਉਸ ਤੋਂ ਅੱਗੇ ਦੂਜੇ ਹਿੱਸੇ ਦੀ ਮੁਰੰਮਤ ਜੋ ਉਸੇ ਮੋੜ ਤੋਂ ਲੈ ਕੇ ਅਲਯਾਸ਼ੀਬ ਪ੍ਰਧਾਨ ਜਾਜਕ ਦੇ ਘਰ ਦੇ ਦਰਵਾਜ਼ੇ ਤੱਕ ਸੀ, ਜ਼ੱਬਈ ਦੇ ਪੁੱਤਰ ਬਾਰੂਕ ਨੇ ਦਿਲ ਲਾ ਕੇ ਕੀਤੀ।
২০তারপরে সব্বয়ের ছেলে বারূক যত্ন করে বাঁক থেকে মহাযাজক ইলীয়াশীবের ঘরের দরজা পর্যন্ত আর এক অংশ সারাই করল।
21 ੨੧ ਇਸ ਤੋਂ ਅੱਗੇ ਇੱਕ ਹੋਰ ਹਿੱਸੇ ਦੀ ਮੁਰੰਮਤ ਅਰਥਾਤ ਅਲਯਾਸ਼ੀਬ ਦੇ ਘਰ ਦੇ ਦਰਵਾਜ਼ੇ ਤੋਂ ਲੈ ਕੇ ਉਸੇ ਦੇ ਘਰ ਦੇ ਆਖਿਰ ਤੱਕ, ਹਕੋਸ ਦੇ ਪੋਤਰੇ ਊਰਿੱਯਾਹ ਦੇ ਪੁੱਤਰ ਮਰੇਮੋਥ ਨੇ ਕੀਤੀ।
২১তারপরে হক্কোসের ছেলে ঊরিয়ের ছেলে মরেমোৎ ইলীয়াশীবের বাড়ির দরজা থেকে শুরু করে ইলীয়াশীবের বাড়ীর শেষ পর্যন্ত আর এক অংশ সারাই করল।
22 ੨੨ ਇਸ ਤੋਂ ਬਾਅਦ ਉਨ੍ਹਾਂ ਜਾਜਕਾਂ ਨੇ ਮੁਰੰਮਤ ਕੀਤੀ ਜਿਹੜੇ ਮੈਦਾਨੀ ਇਲਾਕਿਆਂ ਦੇ ਮਨੁੱਖ ਸਨ।
২২তারপরে যর্দ্দনের চারপাশের এলাকার যাজকেরা সারাই করল।
23 ੨੩ ਉਨ੍ਹਾਂ ਤੋਂ ਅੱਗੇ ਬਿਨਯਾਮੀਨ ਅਤੇ ਹਸ਼ੂਬ ਨੇ ਆਪਣੇ ਘਰ ਦੇ ਸਾਹਮਣੇ ਮੁਰੰਮਤ ਕੀਤੀ ਅਤੇ ਉਨ੍ਹਾਂ ਤੋਂ ਅੱਗੇ ਅਨਨਯਾਹ ਦੇ ਪੋਤਰੇ ਮਅਸੇਯਾਹ ਦੇ ਪੁੱਤਰ ਅਜ਼ਰਯਾਹ ਨੇ ਆਪਣੇ ਘਰ ਦੇ ਆਲੇ-ਦੁਆਲੇ ਮੁਰੰਮਤ ਕੀਤੀ।
২৩তারপরে বিন্যামীন ও হশূব নিজের নিজের বাড়ির সামনে সারাই করল। তারপরে অননিয়ের ছেলে মাসেয়ের ছেলে অসরিয় নিজের বাড়ির পাশে সারাই করল।
24 ੨੪ ਉਸ ਤੋਂ ਅੱਗੇ ਹੇਨਾਦਾਦ ਦੇ ਪੁੱਤਰ ਬਿੰਨੂਈ ਨੇ ਅਜ਼ਰਯਾਹ ਦੇ ਘਰ ਤੋਂ ਲੈ ਕੇ ਸ਼ਹਿਰਪਨਾਹ ਦੇ ਮੋੜ ਤੱਕ ਸਗੋਂ ਉਸ ਦੀ ਨੁੱਕਰ ਤੱਕ ਦੂਜੇ ਹਿੱਸੇ ਦੀ ਮੁਰੰਮਤ ਕੀਤੀ।
২৪তারপরে হেনাদদের ছেলে বিন্নূয়ী অসরিয়ের ঘর থেকে শুরু করে বাঁক ও কোণা পর্যন্ত আর এক অংশ সারাই করল।
25 ੨੫ ਫਿਰ ਊਜ਼ਈ ਦੇ ਪੁੱਤਰ ਪਲਾਲ ਨੇ ਉਸੇ ਮੋੜ ਤੋਂ ਲੈ ਕੇ ਉਸ ਬੁਰਜ ਦੇ ਸਾਹਮਣੇ ਤੱਕ ਜੋ ਰਾਜਾ ਦੇ ਉੱਪਰਲੇ ਮਹਿਲ ਦੇ ਸਾਹਮਣਿਓਂ ਨਿੱਕਲਦਾ ਸੀ, ਜਿਹੜਾ ਕੈਦਖ਼ਾਨੇ ਦੇ ਵਿਹੜੇ ਦੇ ਨਾਲ ਸੀ, ਮੁਰੰਮਤ ਕੀਤੀ। ਉਸ ਤੋਂ ਬਾਅਦ ਪਰੋਸ਼ ਦੇ ਪੁੱਤਰ ਪਦਾਯਾਹ ਨੇ
২৫উষয়ের ছেলে পালল বাঁকের সামনে; পাহারাদারদের উঠানের কাছে অবস্থিত রাজার উঁচু বাড়ির কাছে বেরিয়ে আসা দুর্গের সামনে এবং তার পরে পরোশের ছেলে পদায় সারাই করল।
26 ੨੬ ਅਤੇ ਨਥੀਨੀਮ (ਭਵਨ ਦੇ ਸੇਵਕ) ਜੋ ਓਫ਼ਲ ਵਿੱਚ ਵੱਸਦੇ ਸਨ, ਉਨ੍ਹਾਂ ਨੇ ਜਲ-ਫਾਟਕ ਦੇ ਸਾਹਮਣੇ ਤੱਕ ਅਤੇ ਪੂਰਬ ਵੱਲ ਬਾਹਰ ਨਿੱਕਲੇ ਹੋਏ ਬੁਰਜ ਤੱਕ ਮੁਰੰਮਤ ਕੀਤੀ।
২৬আর নথীনীয়েরা পূর্ব দিকে জল দরজার সামনে পর্যন্ত ও বেরিয়ে আসা দুর্গ পর্যন্ত ওফলে বাস করত।
27 ੨੭ ਉਨ੍ਹਾਂ ਤੋਂ ਅੱਗੇ ਤਕੋਈਆਂ ਨੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ, ਜਿਹੜਾ ਬਾਹਰ ਨਿੱਕਲੇ ਹੋਏ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਓਫ਼ਲ ਦੀ ਕੰਧ ਤੱਕ ਸੀ।
২৭তারপরে তকোয়ীয়েরা বেরিয়ে আসা বিরাট দুর্গ থেকে ওফলের দেওয়াল পর্যন্ত আর এক অংশ সারাই করল।
28 ੨੮ ਫਿਰ ਘੋੜਾ-ਫਾਟਕ ਦੇ ਉੱਤੇ ਜਾਜਕਾਂ ਨੇ ਆਪਣੇ-ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ।
২৮যাজকেরা ঘোড়া দরজার উপরের দিকে, প্রত্যেকজন নিজের নিজের বাড়ির সামনে, সারাই করল।
29 ੨੯ ਉਨ੍ਹਾਂ ਤੋਂ ਬਾਅਦ ਇੰਮੇਰ ਦੇ ਪੁੱਤਰ ਸਾਦੋਕ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ, ਅਤੇ ਉਸ ਤੋਂ ਅੱਗੇ ਪੂਰਬੀ ਫਾਟਕ ਦੇ ਰਾਖੇ ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਨੇ ਮੁਰੰਮਤ ਕੀਤੀ।
২৯তারপরে ইম্মেরের ছেলে সাদোক নিজের বাড়ির সামনে সারাই করল এবং তারপরে পূর্ব দরজার পাহারাদার শখনিয়ের ছেলে শময়িয় সারাই করল।
30 ੩੦ ਇਸ ਤੋਂ ਅੱਗੇ ਸ਼ਲਮਯਾਹ ਦੇ ਪੁੱਤਰ ਹਨਨਯਾਹ ਅਤੇ ਹਨੂਨ ਨੇ ਜਿਹੜਾ ਸਾਲਾਫ਼ ਦਾ ਛੇਵਾਂ ਪੁੱਤਰ ਸੀ, ਦੂਜੇ ਹਿੱਸੇ ਦੀ ਮੁਰੰਮਤ ਕੀਤੀ। ਉਨ੍ਹਾਂ ਤੋਂ ਅੱਗੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ ਆਪਣੀ ਕੋਠੜੀ ਦੇ ਅੱਗੇ ਮੁਰੰਮਤ ਕੀਤੀ।
৩০তারপরে শেলিমিয়ের ছেলে হনানিয় ও সালফের ষষ্ঠ ছেলে হানূন আর এক অংশ সারাই করল; তারপরে বেরিখিয়ের ছেলে মশুল্লম নিজের ঘরের সামনে সারাই করল।
31 ੩੧ ਇਸ ਤੋਂ ਬਾਅਦ ਸੁਨਿਆਰੇ ਦੇ ਪੁੱਤਰ ਮਲਕੀਯਾਹ ਨੇ ਨਥੀਨੀਮ ਅਤੇ ਵਪਾਰੀਆਂ ਦੇ ਘਰ ਤੱਕ ਮਿਫ਼ਕਾਦ ਦੇ ਫਾਟਕ ਦੇ ਸਾਹਮਣੇ ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੱਕ ਮੁਰੰਮਤ ਕੀਤੀ,
৩১তারপরে মল্কিয় নামে একজন স্বর্ণকার নথীনীয় ও ব্যবসায়ীদের বাড়ি পর্যন্ত এবং কোণে ওঠার রাস্তা পর্যন্ত হম্মিপকদ দরজা সামনে সারাই করল।
32 ੩੨ ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੋਂ ਲੈ ਕੇ ਭੇਡ-ਫਾਟਕ ਤੱਕ ਸੁਨਿਆਰਿਆਂ ਅਤੇ ਵਪਾਰੀਆਂ ਨੇ ਮੁਰੰਮਤ ਕੀਤੀ।
৩২আর কোণে উঠবার রাস্তা ও মেষ দরজার মধ্যে স্বর্ণকারেরা ও ব্যবসায়ীরা সারাই করল।