< ਨਹਮਯਾਹ 3 >

1 ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ। ਉਨ੍ਹਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਸਮਰਪਣ ਕੀਤਾ।
Thầy thượng tế Ê-li-a-síp cùng các thầy tế lễ khác đứng lên cất lại Cổng Chiên, rồi hiến dâng lên Đức Chúa Trời. Họ cũng làm lại cánh cổng, và xây lại vách thành từ Tháp Mê-a cho đến Tháp Ha-na-nên.
2 ਉਸ ਤੋਂ ਅੱਗੇ ਯਰੀਹੋ ਦੇ ਮਨੁੱਖਾਂ ਨੇ ਬਣਾਇਆ ਅਤੇ ਉਸ ਤੋਂ ਅੱਗੇ ਇਮਰੀ ਦੇ ਪੁੱਤਰ ਜ਼ੱਕੂਰ ਨੇ ਬਣਾਇਆ।
Bên cạnh nhóm Giê-ri-cô có nhóm Xác-cua, con Im-ri, sát cánh cùng nhau xây cất.
3 ਫੇਰ ਮੱਛੀ ਫਾਟਕ ਨੂੰ ਹੱਸਨਾਆਹ ਦੇ ਪੁੱਤਰਾਂ ਨੇ ਬਣਾਇਆ। ਉਨ੍ਹਾਂ ਨੇ ਉਸ ਦੀਆਂ ਕੜੀਆਂ ਲਗਾਈਆਂ, ਅਤੇ ਉਸ ਦੇ ਦਰਵਾਜ਼ੇ ਅਤੇ ਚਿਟਕਨੀਆਂ ਅਤੇ ਅਰਲ ਲਗਾਏ।
Con cháu Hát-sê-na lo xây Cổng Cá. Họ đặt khung, tra cánh, đóng chốt, cài then cổng.
4 ਉਨ੍ਹਾਂ ਤੋਂ ਅੱਗੇ ਹਕੋਸ ਦੇ ਪੋਤਰੇ ਅਤੇ ਊਰਿੱਯਾਹ ਦੇ ਪੁੱਤਰ ਮਰੇਮੋਥ ਨੇ ਮੁਰੰਮਤ ਕੀਤੀ। ਫਿਰ ਉਨ੍ਹਾਂ ਤੋਂ ਅੱਗੇ ਮਸ਼ੇਜ਼ਬੇਲ ਦੇ ਪੋਤਰੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ ਮੁਰੰਮਤ ਕੀਤੀ, ਇਸ ਤੋਂ ਅੱਗੇ ਬਆਨਾਹ ਦੇ ਪੁੱਤਰ ਸਾਦੋਕ ਨੇ ਮੁਰੰਮਤ ਕੀਤੀ।
Bên cạnh họ có nhóm Mê-rê-mốt, con U-ri, cháu Ha-cốt, lo việc sửa sang thành, kế đến có nhóm Mê-su-lam, con Bê-rê-kia, cháu Mê-sê-xa-bên, nhóm Xa-đốc, con Ba-a-na, cũng lo sửa sang thành.
5 ਇਸ ਤੋਂ ਅੱਗੇ ਤਕੋਈਆਂ ਨੇ ਮੁਰੰਮਤ ਕੀਤੀ, ਪਰ ਉਨ੍ਹਾਂ ਦੇ ਸ਼ਰੀਫਾਂ ਨੇ ਆਪਣੇ ਸੁਆਮੀਆਂ ਦੀ ਸੇਵਾ ਲਈ ਆਪਣੇ ਸਿਰ ਨਾ ਝੁਕਾਏ।
Bên cạnh họ, người Thê-cô-a lo tu bổ, nhưng giới quý tộc không chịu tham gia công việc của người lãnh đạo.
6 ਫਿਰ ਪੁਰਾਣੇ ਫਾਟਕ ਦੀ ਮੁਰੰਮਤ ਪਾਸੇਆਹ ਦੇ ਪੁੱਤਰ ਯੋਯਾਦਾ ਨੇ ਅਤੇ ਬਸੋਦਯਾਹ ਦੇ ਪੁੱਤਰ ਮਸ਼ੁੱਲਾਮ ਨੇ ਕੀਤੀ। ਉਨ੍ਹਾਂ ਨੇ ਉਸ ਦੀਆਂ ਕੜੀਆਂ ਲਗਾਈਆਂ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।
Giô-gia-đa, con Pha-sê-a, và Mê-su-lam, con Bê-si-đia, lo sửa sang Cổng Cũ. Họ đặt khung, tra cánh, đóng chốt, gài then cổng.
7 ਉਨ੍ਹਾਂ ਤੋਂ ਅੱਗੇ ਮਲਟਯਾਹ ਗਿਬਓਨੀ ਅਤੇ ਯਾਦੋਨ ਮੇਰੋਨੋਥੀ ਨੇ ਅਤੇ ਗਿਬਓਨ ਅਤੇ ਮਿਸਪਾਹ ਦੇ ਮਨੁੱਖਾਂ ਨੇ ਜੋ ਦਰਿਆ ਪਾਰ ਦੇ ਸੂਬੇ ਦੇ ਹਾਕਮ ਦੀ ਰਾਜ ਗੱਦੀ ਵਿੱਚੋਂ ਸਨ, ਮੁਰੰਮਤ ਕੀਤੀ।
Bên cạnh họ có Mê-la-tia, người Ga-ba-ôn, Gia-đôn, người Mê-rô-nốt, cùng những người ở Ga-ba-ôn và Mích-pa, dân trong tỉnh phía tây Sông Ơ-phơ-rát, lo việc sửa sang thành.
8 ਉਨ੍ਹਾਂ ਤੋਂ ਅੱਗੇ ਹਰਹਯਾਹ ਦੇ ਪੁੱਤਰ ਉੱਜ਼ੀਏਲ ਅਤੇ ਹੋਰ ਸੁਨਿਆਰਾਂ ਨੇ ਮੁਰੰਮਤ ਕੀਤੀ, ਉਨ੍ਹਾਂ ਤੋਂ ਅੱਗੇ ਅਤਾਰਾਂ (ਅੱਤਰ ਬਣਾਉਣ ਵਾਲੇ) ਦੇ ਪੁੱਤਰਾਂ ਵਿੱਚੋਂ ਹਨਨਯਾਹ ਨੇ ਮੁਰੰਮਤ ਕੀਤੀ, ਅਤੇ ਉਨ੍ਹਾਂ ਨੇ ਚੌੜੀ ਕੰਧ ਤੱਕ ਯਰੂਸ਼ਲਮ ਨੂੰ ਬਣਾ ਦਿੱਤਾ।
Kế đến, có U-xi-ên, thợ vàng, con Hạt-ha-gia, và Ha-na-nia, người chế hương phẩm, lo việc sửa sang. Họ cùng nhau tu bổ tường thành Giê-ru-sa-lem cho đến vách Rộng.
9 ਉਨ੍ਹਾਂ ਤੋਂ ਅੱਗੇ ਹੂਰ ਦੇ ਪੁੱਤਰ ਰਫ਼ਾਯਾਹ ਨੇ ਜੋ ਯਰੂਸ਼ਲਮ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਮੁਰੰਮਤ ਕੀਤੀ।
Kế đến, có Rê-pha-gia, con Hu-rơ cai trị phân nửa thành Giê-ru-sa-lem, lo việc sửa sang thành.
10 ੧੦ ਇਸ ਤੋਂ ਅੱਗੇ ਹਰੂਮਫ਼ ਦੇ ਪੁੱਤਰ ਯਦਾਯਾਹ ਨੇ ਆਪਣੇ ਹੀ ਘਰ ਦੇ ਅੱਗੇ ਮੁਰੰਮਤ ਕੀਤੀ ਅਤੇ ਉਸ ਤੋਂ ਅੱਗੇ ਹਸ਼ਬਨਯਾਹ ਦੇ ਪੁੱਤਰ ਹੱਟੂਸ਼ ਨੇ ਮੁਰੰਮਤ ਕੀਤੀ।
Rồi đến Giê-đa-gia, con Ha-ru-máp tu bổ phần tường thành đối diện nhà mình, và Hát-túc, con Ha-sáp-nia, lo sửa sang thành.
11 ੧੧ ਹਾਰੀਮ ਦੇ ਪੁੱਤਰ ਮਲਕੀਯਾਹ ਅਤੇ ਪਹਥ-ਮੋਆਬ ਦੇ ਪੁੱਤਰ ਹਸ਼ੂਬ ਨੇ ਦੂਜੇ ਹਿੱਸੇ ਦੀ ਅਤੇ ਤੰਦੂਰਾਂ ਦੇ ਬੁਰਜ਼ ਦੀ ਮੁਰੰਮਤ ਕੀਤੀ।
Manh-ki-gia, con Ha-rim, và Ha-súp, con Pha-hát Mô-áp, tu bổ phần tường thành kế tiếp và Tháp Lò.
12 ੧੨ ਇਸ ਤੋਂ ਅੱਗੇ ਹੱਲੋਹੇਸ਼ ਦੇ ਪੁੱਤਰ ਸ਼ੱਲੂਮ ਨੇ ਜੋ ਯਰੂਸ਼ਲਮ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਅਤੇ ਉਸ ਦੀਆਂ ਧੀਆਂ ਨੇ ਮੁਰੰਮਤ ਕੀਤੀ।
Kế họ có Sa-lum, con Ha-lô-hết, và các con gái ông lo việc sửa sang thành. Ông là người cai trị phân nửa kia của thành Giê-ru-sa-lem.
13 ੧੩ ਵਾਦੀ ਦੇ ਫਾਟਕ ਦੀ ਮੁਰੰਮਤ ਹਨੂਨ ਅਤੇ ਜ਼ਾਨੋਅਹ ਦੇ ਵਾਸੀਆਂ ਨੇ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਬਣਾਇਆ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਕੂੜਾ-ਫਾਟਕ ਤੱਕ ਇੱਕ ਹਜ਼ਾਰ ਹੱਥ ਲੰਮੀ ਕੰਧ ਬਣਾਈ।
Ha-nun và những người ở Xa-nô-a sửa sang Cổng Thung Lũng, tra cánh, đóng chốt, cài then, và tu bổ một đoạn tường thành dài 450 mét cho đến tận Cổng Phân.
14 ੧੪ ਕੂੜਾ-ਫਾਟਕ ਦੀ ਮੁਰੰਮਤ ਰਕਾਬ ਦੇ ਪੁੱਤਰ ਮਲਕੀਯਾਹ ਨੇ ਕੀਤੀ ਜੋ ਬੈਤ ਹੱਕਾਰਮ ਦੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਉਹ ਨੂੰ ਬਣਾਇਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।
Manh-ki-gia, con Rê-cáp, quận trưởng quận Bết Hát-kê-rem, sửa sang Cổng Phân, tra cánh, đóng chốt và cài then cổng này.
15 ੧੫ ਚਸ਼ਮੇ ਫਾਟਕ ਨੂੰ ਕਾਲਹੋਜ਼ਾ ਦੇ ਪੁੱਤਰ ਸ਼ੱਲੂਨ ਨੇ ਜੋ ਮਿਸਪਾਹ ਦੇ ਜ਼ਿਲ੍ਹੇ ਦਾ ਹਾਕਮ ਸੀ, ਮੁਰੰਮਤ ਕੀਤਾ। ਉਸ ਨੇ ਉਹ ਨੂੰ ਬਣਾਇਆ, ਛੱਤਿਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਉਸ ਨੇ ਹੀ ਸ਼ਾਹੀ ਬਾਗ਼ ਦੇ ਕੋਲ ਸ਼ੱਲਹ ਦੇ ਤਲਾਬ ਦੀ ਕੰਧ ਨੂੰ ਉਨ੍ਹਾਂ ਪੌੜੀਆਂ ਤੱਕ ਜਿਹੜੀਆਂ ਦਾਊਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ, ਬਣਾਇਆ।
Sa-lum con Côn-hô-xe, quận trưởng quận Mích-pa, sửa sang Cổng Suối, lợp mái, tra cánh, đóng chốt, cài then, và xây tường thành từ ao Si-lô-ê trong vườn vua cho đến chân thang từ Thành Đa-vít xuống.
16 ੧੬ ਇਸ ਤੋਂ ਅੱਗੇ ਅਜ਼ਬੂਕ ਦੇ ਪੁੱਤਰ ਨਹਮਯਾਹ ਨੇ ਜਿਹੜਾ ਬੈਤ ਸੂਰ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਦਾਊਦ ਦੇ ਕਬਰਿਸਤਾਨ ਦੇ ਸਾਹਮਣੇ ਅਤੇ ਬਣਾਏ ਹੋਏ ਤਲਾਬ ਅਤੇ ਸੂਰਬੀਰਾਂ ਦੇ ਘਰ ਤੱਕ ਮੁਰੰਮਤ ਕੀਤੀ।
Bên ông, có Nê-hê-mi, con A-búc, quận trưởng phân nửa quận Bết-sua, tu bổ tường thành cho đến lăng Vua Đa-vít, hồ chứa nước và cả đến dinh tướng lãnh.
17 ੧੭ ਇਸ ਤੋਂ ਅੱਗੇ ਬਾਨੀ ਦੇ ਪੁੱਤਰ ਰਹੂਮ ਨੇ ਲੇਵੀਆਂ ਦੇ ਨਾਲ ਮੁਰੰਮਤ ਕੀਤੀ। ਉਨ੍ਹਾਂ ਤੋਂ ਅੱਗੇ ਹਸ਼ਬਯਾਹ ਨੇ ਜੋ ਕਈਲਾਹ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਆਪਣੇ ਇਲਾਕੇ ਦੀ ਮੁਰੰਮਤ ਕੀਤੀ।
Cùng với Nê-hê-mi có những người Lê-vi lo sửa sang tường thành dưới sự hướng dẫn của Rê-hum, con Ba-ni. Bên họ có Ha-sa-bia, quận trưởng phân nửa quận Kê-i-la, sửa sang tường thành thuộc quận mình.
18 ੧੮ ਉਸ ਤੋਂ ਬਾਅਦ ਉਹ ਦੇ ਭਰਾਵਾਂ ਵਿੱਚੋਂ ਹੇਨਾਦਾਦ ਦੇ ਪੁੱਤਰ ਬੱਵਈ ਨੇ ਜਿਹੜਾ ਕਈਲਾਹ ਦੇ ਅੱਧੇ ਜ਼ਿਲ੍ਹੇ ਦਾ ਸਰਦਾਰ ਸੀ, ਮੁਰੰਮਤ ਕੀਤੀ।
Bên Ha-sa-ba có anh em ông, đứng đầu là Ba-vai, con Hê-na-đát, quận trưởng phân nửa quận Kê-i-la còn lại.
19 ੧੯ ਉਸ ਤੋਂ ਅੱਗੇ ਯੇਸ਼ੂਆ ਦੇ ਪੁੱਤਰ ਏਜ਼ਰ ਨੇ ਜਿਹੜਾ ਮਿਸਪਾਹ ਦਾ ਹਾਕਮ ਸੀ, ਉਸ ਨੇ ਦੂਜੇ ਹਿੱਸੇ ਦੀ ਜੋ ਹਥਿਆਰ-ਘਰ ਦੀ ਚੜ੍ਹਾਈ ਤੋਂ ਸ਼ਹਿਰਪਨਾਹ ਦੇ ਸਾਹਮਣੇ ਦੇ ਮੋੜ ਤੱਕ ਹੈ, ਮੁਰੰਮਤ ਕੀਤੀ।
Phần tường thành đối diện dốc đi lên kho khí giới, nơi thành uốn quanh, được Ê-xe, con Giê-sua, quận trưởng quận Mích-pa, sửa chữa.
20 ੨੦ ਉਸ ਤੋਂ ਅੱਗੇ ਦੂਜੇ ਹਿੱਸੇ ਦੀ ਮੁਰੰਮਤ ਜੋ ਉਸੇ ਮੋੜ ਤੋਂ ਲੈ ਕੇ ਅਲਯਾਸ਼ੀਬ ਪ੍ਰਧਾਨ ਜਾਜਕ ਦੇ ਘਰ ਦੇ ਦਰਵਾਜ਼ੇ ਤੱਕ ਸੀ, ਜ਼ੱਬਈ ਦੇ ਪੁੱਤਰ ਬਾਰੂਕ ਨੇ ਦਿਲ ਲਾ ਕੇ ਕੀਤੀ।
Từ khúc thành uốn quanh cho đến cổng nhà thầy thượng tế Ê-li-a-síp được Ba-rúc, con Xáp-bai sửa chữa.
21 ੨੧ ਇਸ ਤੋਂ ਅੱਗੇ ਇੱਕ ਹੋਰ ਹਿੱਸੇ ਦੀ ਮੁਰੰਮਤ ਅਰਥਾਤ ਅਲਯਾਸ਼ੀਬ ਦੇ ਘਰ ਦੇ ਦਰਵਾਜ਼ੇ ਤੋਂ ਲੈ ਕੇ ਉਸੇ ਦੇ ਘਰ ਦੇ ਆਖਿਰ ਤੱਕ, ਹਕੋਸ ਦੇ ਪੋਤਰੇ ਊਰਿੱਯਾਹ ਦੇ ਪੁੱਤਰ ਮਰੇਮੋਥ ਨੇ ਕੀਤੀ।
Tường thành từ cổng nhà Ê-li-a-síp cho đến cuối nhà thầy tế lễ được Mê-rê-mốt, con U-ri, cháu Ha-cốt, sửa chữa.
22 ੨੨ ਇਸ ਤੋਂ ਬਾਅਦ ਉਨ੍ਹਾਂ ਜਾਜਕਾਂ ਨੇ ਮੁਰੰਮਤ ਕੀਤੀ ਜਿਹੜੇ ਮੈਦਾਨੀ ਇਲਾਕਿਆਂ ਦੇ ਮਨੁੱਖ ਸਨ।
Phần kế tiếp do các thầy tế lễ ở đồng bằng sửa chữa.
23 ੨੩ ਉਨ੍ਹਾਂ ਤੋਂ ਅੱਗੇ ਬਿਨਯਾਮੀਨ ਅਤੇ ਹਸ਼ੂਬ ਨੇ ਆਪਣੇ ਘਰ ਦੇ ਸਾਹਮਣੇ ਮੁਰੰਮਤ ਕੀਤੀ ਅਤੇ ਉਨ੍ਹਾਂ ਤੋਂ ਅੱਗੇ ਅਨਨਯਾਹ ਦੇ ਪੋਤਰੇ ਮਅਸੇਯਾਹ ਦੇ ਪੁੱਤਰ ਅਜ਼ਰਯਾਹ ਨੇ ਆਪਣੇ ਘਰ ਦੇ ਆਲੇ-ਦੁਆਲੇ ਮੁਰੰਮਤ ਕੀਤੀ।
Kế đó, Bên-gia-min và Ha-súp sửa phần tường thành ngang nhà họ; A-xa-ria, con Ma-a-xê-gia, cháu A-na-nia, sửa phần tường thành bên hông nhà mình.
24 ੨੪ ਉਸ ਤੋਂ ਅੱਗੇ ਹੇਨਾਦਾਦ ਦੇ ਪੁੱਤਰ ਬਿੰਨੂਈ ਨੇ ਅਜ਼ਰਯਾਹ ਦੇ ਘਰ ਤੋਂ ਲੈ ਕੇ ਸ਼ਹਿਰਪਨਾਹ ਦੇ ਮੋੜ ਤੱਕ ਸਗੋਂ ਉਸ ਦੀ ਨੁੱਕਰ ਤੱਕ ਦੂਜੇ ਹਿੱਸੇ ਦੀ ਮੁਰੰਮਤ ਕੀਤੀ।
Bin-nui, con Hê-na-đát sửa phần từ nhà A-xa-ria cho đến nơi thành uốn khúc.
25 ੨੫ ਫਿਰ ਊਜ਼ਈ ਦੇ ਪੁੱਤਰ ਪਲਾਲ ਨੇ ਉਸੇ ਮੋੜ ਤੋਂ ਲੈ ਕੇ ਉਸ ਬੁਰਜ ਦੇ ਸਾਹਮਣੇ ਤੱਕ ਜੋ ਰਾਜਾ ਦੇ ਉੱਪਰਲੇ ਮਹਿਲ ਦੇ ਸਾਹਮਣਿਓਂ ਨਿੱਕਲਦਾ ਸੀ, ਜਿਹੜਾ ਕੈਦਖ਼ਾਨੇ ਦੇ ਵਿਹੜੇ ਦੇ ਨਾਲ ਸੀ, ਮੁਰੰਮਤ ਕੀਤੀ। ਉਸ ਤੋਂ ਬਾਅਦ ਪਰੋਸ਼ ਦੇ ਪੁੱਤਰ ਪਦਾਯਾਹ ਨੇ
Pha-lanh, con U-xai, sửa từ nơi thành uốn khúc đến cung trên của vua, cung có tháp cao nhô lên, ngang sân của thị vệ. Kế đến có Phê-đa-gia, con Pha-rốt, và
26 ੨੬ ਅਤੇ ਨਥੀਨੀਮ (ਭਵਨ ਦੇ ਸੇਵਕ) ਜੋ ਓਫ਼ਲ ਵਿੱਚ ਵੱਸਦੇ ਸਨ, ਉਨ੍ਹਾਂ ਨੇ ਜਲ-ਫਾਟਕ ਦੇ ਸਾਹਮਣੇ ਤੱਕ ਅਤੇ ਪੂਰਬ ਵੱਲ ਬਾਹਰ ਨਿੱਕਲੇ ਹੋਏ ਬੁਰਜ ਤੱਕ ਮੁਰੰਮਤ ਕੀਤੀ।
những người phục dịch Đền Thờ, những người này sống ở Ô-phên, sửa sang phần tường thành cho đến đoạn đối diện Cổng Nước phía đông và tháp cao nhô lên.
27 ੨੭ ਉਨ੍ਹਾਂ ਤੋਂ ਅੱਗੇ ਤਕੋਈਆਂ ਨੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ, ਜਿਹੜਾ ਬਾਹਰ ਨਿੱਕਲੇ ਹੋਏ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਓਫ਼ਲ ਦੀ ਕੰਧ ਤੱਕ ਸੀ।
Người Thê-cô-a sửa phần tường thành từ tháp cao nhô lên cho đến Ô-phên.
28 ੨੮ ਫਿਰ ਘੋੜਾ-ਫਾਟਕ ਦੇ ਉੱਤੇ ਜਾਜਕਾਂ ਨੇ ਆਪਣੇ-ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ।
Các thầy tế lễ phụ trách sửa sang phần tường thành phía trên Cổng Ngựa, mỗi vị sửa phần ngang nhà mình.
29 ੨੯ ਉਨ੍ਹਾਂ ਤੋਂ ਬਾਅਦ ਇੰਮੇਰ ਦੇ ਪੁੱਤਰ ਸਾਦੋਕ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ, ਅਤੇ ਉਸ ਤੋਂ ਅੱਗੇ ਪੂਰਬੀ ਫਾਟਕ ਦੇ ਰਾਖੇ ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਨੇ ਮੁਰੰਮਤ ਕੀਤੀ।
Kế họ có Xa-đốc, con Y-mê, sửa phần tường thành ngang nhà mình. Cạnh Xa-đốc có Sê-ma-gia, con Sê-ca-nia, người giữ Cổng Đông, lo sửa chữa.
30 ੩੦ ਇਸ ਤੋਂ ਅੱਗੇ ਸ਼ਲਮਯਾਹ ਦੇ ਪੁੱਤਰ ਹਨਨਯਾਹ ਅਤੇ ਹਨੂਨ ਨੇ ਜਿਹੜਾ ਸਾਲਾਫ਼ ਦਾ ਛੇਵਾਂ ਪੁੱਤਰ ਸੀ, ਦੂਜੇ ਹਿੱਸੇ ਦੀ ਮੁਰੰਮਤ ਕੀਤੀ। ਉਨ੍ਹਾਂ ਤੋਂ ਅੱਗੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ ਆਪਣੀ ਕੋਠੜੀ ਦੇ ਅੱਗੇ ਮੁਰੰਮਤ ਕੀਤੀ।
Cạnh Sê-ma-gia có Ha-na-nia, con Sê-lê-mia và Ha-nun, con thứ sáu của Xa-láp, sửa phần kế tiếp. Rồi đến Mê-su-lam, con Bê-rê-kia, sửa phần ngang nhà mình.
31 ੩੧ ਇਸ ਤੋਂ ਬਾਅਦ ਸੁਨਿਆਰੇ ਦੇ ਪੁੱਤਰ ਮਲਕੀਯਾਹ ਨੇ ਨਥੀਨੀਮ ਅਤੇ ਵਪਾਰੀਆਂ ਦੇ ਘਰ ਤੱਕ ਮਿਫ਼ਕਾਦ ਦੇ ਫਾਟਕ ਦੇ ਸਾਹਮਣੇ ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੱਕ ਮੁਰੰਮਤ ਕੀਤੀ,
Cạnh Mê-su-lam có Manh-ki-gia, một người thợ vàng, sửa phần tường thành cho đến nhà của những người phục dịch Đền Thờ và của các thương gia, đối diện Cổng Míp-cát, và cho đến góc thành trên dốc cao.
32 ੩੨ ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੋਂ ਲੈ ਕੇ ਭੇਡ-ਫਾਟਕ ਤੱਕ ਸੁਨਿਆਰਿਆਂ ਅਤੇ ਵਪਾਰੀਆਂ ਨੇ ਮੁਰੰਮਤ ਕੀਤੀ।
Các người thợ vàng khác cùng với các thương gia sửa sang phần tường thành còn lại, từ góc thành trên dốc cao cho đến Cổng Chiên.

< ਨਹਮਯਾਹ 3 >