< ਨਹਮਯਾਹ 4 >
1 ੧ ਜਦ ਸਨਬੱਲਟ ਨੇ ਸੁਣਿਆ ਕਿ ਅਸੀਂ ਸ਼ਹਿਰਪਨਾਹ ਨੂੰ ਬਣਾ ਰਹੇ ਹਾਂ ਤਾਂ ਉਸ ਨੂੰ ਗੁੱਸਾ ਚੜ੍ਹਿਆ ਅਤੇ ਉਹ ਬਹੁਤ ਨਰਾਜ਼ ਹੋਇਆ ਅਤੇ ਯਹੂਦੀਆਂ ਦਾ ਮਖ਼ੌਲ ਉਡਾਉਣ ਲੱਗਾ।
And it came to pass, that when Sanaballat heard that we were building the wall he was angry: and being moved exceedingly he scoffed at the Jews.
2 ੨ ਉਸ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੀ ਫ਼ੌਜ ਦੇ ਸਾਹਮਣੇ ਕਿਹਾ, “ਇਹ ਨਿਰਬਲ ਯਹੂਦੀ ਕੀ ਕਰ ਰਹੇ ਹਨ? ਕੀ ਉਹ ਆਪਣੀਆਂ ਕੰਧਾਂ ਨੂੰ ਮਜ਼ਬੂਤ ਕਰਨਗੇ? ਕੀ ਉਹ ਬਲੀਆਂ ਚੜ੍ਹਾਉਣਗੇ? ਕੀ ਉਹ ਇੱਕ ਹੀ ਦਿਨ ਵਿੱਚ ਸਭ ਕੁਝ ਬਣਾ ਲੈਣਗੇ? ਕੀ ਉਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁਗ ਕੇ ਫਿਰ ਨਵਾਂ ਬਣਾ ਲੈਣਗੇ?”
And said before his brethren, and the multitude of the Samaritans: What are the silly Jews doing? Will the Gentiles let them alone? will they sacrifice and make an end in a day? are they able to raise stones out of the heaps of the rubbish, which are burnt?
3 ੩ ਤਦ ਤੋਬਿਆਹ ਅੰਮੋਨੀ ਨੇ ਜਿਹੜਾ ਉਸ ਦੇ ਨਾਲ ਸੀ, ਕਹਿਣ ਲੱਗਾ, “ਜੋ ਕੁਝ ਇਹ ਬਣਾ ਰਹੇ ਹਨ ਜੇ ਇੱਕ ਲੂੰਬੜੀ ਵੀ ਇਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਇਸ ਕੰਧ ਨੂੰ ਢਾਹ ਦੇਵੇਗੀ!”
Tobias also the Ammonite who was by him said: Let them build: if a fox go up, he will leap over their stone wall.
4 ੪ “ਹੇ ਸਾਡੇ ਪਰਮੇਸ਼ੁਰ, ਸਾਡੀ ਸੁਣ ਕਿਉਂ ਜੋ ਸਾਡਾ ਨਿਰਾਦਰ ਹੁੰਦਾ ਹੈ। ਉਨ੍ਹਾਂ ਦੀ ਇਸ ਨਿੰਦਿਆ ਨੂੰ ਮੁੜ ਉਨ੍ਹਾਂ ਦੇ ਸਿਰ ਉੱਤੇ ਮੋੜ ਦੇ, ਅਤੇ ਗ਼ੁਲਾਮੀ ਦੇ ਦੇਸ਼ ਵਿੱਚ ਉਨ੍ਹਾਂ ਨੂੰ ਲੁੱਟ ਦਾ ਮਾਲ ਬਣਾ ਦੇ।
Hear thou our God, for we are despised: turn their reproach upon their own head, and give them to be despised in a land of captivity.
5 ੫ ਉਨ੍ਹਾਂ ਦੀ ਬੁਰਿਆਈ ਨੂੰ ਨਾ ਢੱਕ ਅਤੇ ਉਨ੍ਹਾਂ ਦੇ ਪਾਪ ਤੇਰੇ ਸਾਹਮਣਿਓਂ ਨਾ ਮਿਟਣ, ਕਿਉਂ ਜੋ ਉਨ੍ਹਾਂ ਨੇ ਤੇਰੇ ਕ੍ਰੋਧ ਨੂੰ ਕਾਰੀਰਗਾਂ ਦੇ ਅੱਗੇ ਭੜਕਾਇਆ ਹੈ।”
Cover not their iniquity, and let not their sin be blotted out from before thy face, because they have mocked thy builders.
6 ੬ ਸੋ ਅਸੀਂ ਸ਼ਹਿਰਪਨਾਹ ਨੂੰ ਬਣਾਉਂਦੇ ਗਏ ਅਤੇ ਸਾਰੀ ਸ਼ਹਿਰਪਨਾਹ ਅੱਧੀ ਉਚਾਈ ਤੱਕ ਜੁੜ ਗਈ ਕਿਉਂ ਜੋ ਲੋਕ ਪੂਰੇ ਦਿਲ ਨਾਲ ਕੰਮ ਕਰ ਰਹੇ ਸਨ।
So we built the wall, and joined it all together unto the half thereof: and the heart of the people was excited to work.
7 ੭ ਫਿਰ ਅਜਿਹਾ ਹੋਇਆ ਕਿ ਸਨਬੱਲਟ, ਤੋਬਿਆਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀ ਸ਼ਹਿਰਪਨਾਹ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਸ ਦੀਆਂ ਦਰਾਰਾਂ ਭਰਦੀਆਂ ਜਾਂਦੀਆਂ ਹਨ ਤਾਂ ਉਹ ਬਹੁਤ ਹੀ ਗੁੱਸੇ ਹੋ ਗਏ।
And it came to pass, when Sanaballat, and Tobias, and the Arabians, and the Ammonites, and the Azotians heard that the walls of Jerusalem were made up, and the breaches began to be closed, that they were exceedingly angry.
8 ੮ ਤਦ ਉਨ੍ਹਾਂ ਸਾਰਿਆਂ ਨੇ ਇੱਕ ਮਨ ਹੋ ਕੇ ਯੋਜਨਾ ਬਣਾਈ ਕਿ ਆਓ, ਯਰੂਸ਼ਲਮ ਨਾਲ ਲੜੀਏ ਅਤੇ ਉਸ ਵਿੱਚ ਗੜ੍ਹਬੜ ਪਾ ਦੇਈਏ।
And they all assembled themselves together, to come, and to fight against Jerusalem, and to prepare ambushes.
9 ੯ ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਦੇ ਡਰ ਕਾਰਨ ਉਨ੍ਹਾਂ ਦੇ ਵਿਰੁੱਧ ਦਿਨ ਰਾਤ ਪਹਿਰਾ ਖੜ੍ਹਾ ਕੀਤਾ।
And we prayed to our God, and set watchmen upon the wall day and night against them.
10 ੧੦ ਤਦ ਯਹੂਦਾਹ ਦੇ ਲੋਕਾਂ ਨੇ ਕਿਹਾ, “ਭਾਰ ਚੁੱਕਣ ਵਾਲਿਆਂ ਦਾ ਬਲ ਘੱਟਦਾ ਜਾਂਦਾ ਹੈ ਅਤੇ ਮਲਬਾ ਬਹੁਤ ਪਿਆ ਹੋਇਆ ਹੈ, ਇਸ ਲਈ ਅਸੀਂ ਸ਼ਹਿਰਪਨਾਹ ਨੂੰ ਨਹੀਂ ਬਣਾ ਸਕਦੇ।”
And Juda said: The strength of the bearer of burdens is decayed, and the rubbish is very much, and we shall not be able to build the wall.
11 ੧੧ ਅਤੇ ਸਾਡੇ ਵਿਰੋਧੀ ਕਹਿਣ ਲੱਗੇ, “ਜਦ ਤੱਕ ਅਸੀਂ ਉਨ੍ਹਾਂ ਦੇ ਵਿੱਚ ਜਾ ਕੇ ਉਨ੍ਹਾਂ ਨੂੰ ਮਾਰ ਨਾ ਦੇਈਏ ਅਤੇ ਉਨ੍ਹਾਂ ਦੇ ਕੰਮ ਨੂੰ ਬੰਦ ਨਾ ਕਰ ਦੇਈਏ, ਤਦ ਤੱਕ ਨਾ ਉਹ ਕੁਝ ਜਾਨਣਗੇ ਅਤੇ ਨਾ ਹੀ ਵੇਖਣਗੇ।”
And our enemies said: Let them not know, nor understand, till we come in the midst of them, and kill them, and cause the work to cease.
12 ੧੨ ਫਿਰ ਅਜਿਹਾ ਹੋਇਆ ਕਿ ਜੋ ਯਹੂਦੀ ਜਿਹੜੇ ਉਨ੍ਹਾਂ ਦੇ ਨੇੜੇ-ਤੇੜੇ ਵੱਸਦੇ ਸਨ, ਉਨ੍ਹਾਂ ਨੇ ਆ ਕੇ ਸਾਨੂੰ ਦਸ ਵਾਰੀ ਦੱਸਿਆ, ਉਹ ਸਾਰੀਆਂ ਥਾਵਾਂ ਵਿੱਚੋਂ ਸਾਡੇ ਉੱਤੇ ਹਮਲਾ ਕਰਨਗੇ।
And it came to pass, that when the Jews that dwelt by them came and told us ten times, out of all the places from whence they came to us,
13 ੧੩ ਇਸ ਕਰਕੇ ਮੈਂ ਲੋਕਾਂ ਨੂੰ ਉਨ੍ਹਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।
I set the people in the place behind the wall round about in order, with their swords, and spears, and bows.
14 ੧੪ ਤਦ ਮੈਂ ਸਭ ਕੁਝ ਵੇਖ ਕੇ ਉੱਠਿਆ ਅਤੇ ਸਾਮੰਤਾਂ ਅਤੇ ਹਾਕਮਾਂ ਅਤੇ ਬਾਕੀ ਸਾਰੇ ਲੋਕਾਂ ਨੂੰ ਕਿਹਾ, “ਉਨ੍ਹਾਂ ਤੋਂ ਨਾ ਡਰੋ, ਪ੍ਰਭੂ ਨੂੰ ਜੋ ਮਹਾਨ ਅਤੇ ਭੈਅ ਯੋਗ ਹੈ, ਯਾਦ ਰੱਖੋ ਅਤੇ ਆਪਣੇ ਭਰਾਵਾਂ, ਆਪਣੇ ਪੁੱਤਰਾਂ, ਆਪਣੀਆਂ ਧੀਆਂ, ਆਪਣੀਆਂ ਪਤਨੀਆਂ ਅਤੇ ਆਪਣੇ ਘਰਾਂ ਲਈ ਲੜੋ!”
And I looked and rose up: and I said to the chief men and the magistrates, and to the rest of the common people: be not afraid of them. Remember the Lord who is great and terrible, and fight for your brethren, your sons, and your daughters, and your wives, and your houses.
15 ੧੫ ਫਿਰ ਅਜਿਹਾ ਹੋਇਆ ਕਿ ਜਦ ਸਾਡੇ ਵੈਰੀਆਂ ਨੇ ਸੁਣਿਆ ਕਿ ਇਸ ਗੱਲ ਦਾ ਸਾਨੂੰ ਪਤਾ ਲੱਗ ਗਿਆ ਹੈ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਯੋਜਨਾ ਨੂੰ ਅਸਫ਼ਲ ਕਰ ਦਿੱਤਾ ਹੈ ਤਾਂ ਅਸੀਂ ਸਾਰੇ ਸ਼ਹਿਰਪਨਾਹ ਵੱਲ ਮੁੜ ਆਏ ਅਤੇ ਹਰ ਇੱਕ ਮਨੁੱਖ ਆਪਣੇ-ਆਪਣੇ ਕੰਮ ਨੂੰ ਗਿਆ।
And it came to pass, when our enemies heard that the thing had been told us, that God defeated their counsel. And we returned all of us to the walls, every man to his work.
16 ੧੬ ਫਿਰ ਉਸ ਦਿਨ ਤੋਂ ਮੇਰੇ ਅੱਧੇ ਜੁਆਨ ਤਾਂ ਕੰਮ ਵਿੱਚ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ, ਢਾਲਾਂ ਤੇ ਕਮਾਨਾਂ ਲੈ ਕੇ ਅਤੇ ਸ਼ਸਤਰ ਪਾ ਕੇ ਰਹਿੰਦੇ ਸਨ ਅਤੇ ਹਾਕਮ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਰਹਿੰਦੇ ਸਨ।
And it came to pass from that day forward, that half of their young men did the work, and half were ready for to fight, with spears, and shields, and bows, and coats of mail, and the rulers were behind them in all the house of Juda.
17 ੧੭ ਉਹ ਜਿਹੜੇ ਸ਼ਹਿਰਪਨਾਹ ਬਣਾਉਂਦੇ ਸਨ ਅਤੇ ਉਹ ਜਿਹੜੇ ਭਾਰ ਚੁੱਕਦੇ ਸਨ, ਇੱਕ ਹੱਥ ਨਾਲ ਕੰਮ ਕਰਦੇ ਸਨ ਅਤੇ ਦੂਜੇ ਹੱਥ ਨਾਲ ਹਥਿਆਰ ਫੜ੍ਹੀ ਰੱਖਦੇ ਸਨ,
Of them that built on the wall and that carried burdens, and that laded: with one of his hands he did the work, and with the other he held a sword.
18 ੧੮ ਅਤੇ ਰਾਜ ਮਿਸਤਰੀ ਆਪਣੇ-ਆਪਣੇ ਕਮਰ-ਕੱਸਿਆਂ ਵਿੱਚ ਆਪਣੀਆਂ ਤਲਵਾਰਾਂ ਬੰਨ੍ਹ ਕੇ ਕੰਮ ਕਰਦੇ ਸਨ ਪਰ ਨਰਸਿੰਗੇ ਦਾ ਫੂਕਣ ਵਾਲਾ ਮੇਰੇ ਕੋਲ ਰਹਿੰਦਾ ਸੀ।
For every one of the builders was girded with a sword about his reins. And they built, and sounded with a trumpet by me.
19 ੧੯ ਇਸ ਲਈ ਮੈਂ ਸਾਮੰਤਾਂ, ਹਾਕਮਾਂ ਅਤੇ ਬਾਕੀ ਦੇ ਸਾਰੇ ਲੋਕਾਂ ਨੂੰ ਕਿਹਾ, “ਕੰਮ ਬਹੁਤ ਹੈ ਅਤੇ ਫੈਲਿਆ ਹੋਇਆ ਹੈ ਅਤੇ ਅਸੀਂ ਸਾਰੇ ਸ਼ਹਿਰਪਨਾਹ ਉੱਤੇ ਖਿੱਲਰੇ ਹੋਏ ਹਾਂ ਅਤੇ ਇੱਕ ਦੂਜੇ ਤੋਂ ਦੂਰ ਹਾਂ,
And I said to the nobles, and to the magistrates, and to the rest of the common people: The work is great and wide, and we are separated on the wall one far from another:
20 ੨੦ ਇਸ ਲਈ ਜਿੱਧਰੋਂ ਵੀ ਤੁਸੀਂ ਨਰਸਿੰਗੇ ਦੀ ਅਵਾਜ਼ ਸੁਣੋ ਉੱਥੇ ਹੀ ਸਾਡੇ ਕੋਲ ਇਕੱਠੇ ਹੋ ਜਾਇਓ। ਸਾਡਾ ਪਰਮੇਸ਼ੁਰ ਸਾਡੇ ਲਈ ਲੜੇਗਾ।”
In what place soever you shall hear the sound of the trumpet, run all thither unto us: our God will fight for us.
21 ੨੧ ਇਸ ਤਰ੍ਹਾਂ ਅਸੀਂ ਕੰਮ ਕਰਦੇ ਰਹੇ, ਅਤੇ ਉਨ੍ਹਾਂ ਵਿੱਚੋਂ ਅੱਧੇ ਸੂਰਜ ਚੜ੍ਹਨ ਤੋਂ ਲੈ ਕੇ ਤਾਰਿਆਂ ਦੇ ਵਿਖਾਈ ਦੇਣ ਤੱਕ ਬਰਛੀਆਂ ਫੜ੍ਹੀ ਰੱਖਦੇ ਸਨ।
And let us do the work: and let one half of us hold our spears from the rising of the morning, till the stars appear.
22 ੨੨ ਫਿਰ ਉਸ ਸਮੇਂ ਮੈਂ ਲੋਕਾਂ ਨੂੰ ਇਹ ਵੀ ਕਿਹਾ, “ਹਰ ਇੱਕ ਮਨੁੱਖ ਆਪਣੇ ਸੇਵਕ ਸਮੇਤ ਯਰੂਸ਼ਲਮ ਵਿੱਚ ਰਾਤ ਕੱਟਿਆ ਕਰੇ ਤਾਂ ਜੋ ਉਹ ਰਾਤ ਨੂੰ ਸਾਡੇ ਲਈ ਪਹਿਰਾ ਦੇਣ ਅਤੇ ਦਿਨ ਨੂੰ ਕੰਮ ਕਰਨ।”
At that time also I said to the people: Let every one with his servant stay in the midst of Jerusalem, and let us take our turns in the night, and by day, to work.
23 ੨੩ ਇਸ ਤਰ੍ਹਾਂ ਨਾ ਤਾਂ ਮੈਂ ਆਪਣੇ ਕੱਪੜੇ ਲਾਹੁੰਦਾ ਸੀ, ਨਾ ਮੇਰੇ ਭਰਾ, ਨਾ ਮੇਰੇ ਜੁਆਨ ਅਤੇ ਨਾ ਉਹ ਲੋਕ ਜਿਹੜੇ ਰਾਖੀ ਕਰਨ ਲਈ ਮੇਰੇ ਨਾਲ ਸਨ, ਆਪਣੇ ਕੱਪੜੇ ਲਾਹੁੰਦੇ ਸਨ, ਇੱਥੋਂ ਤੱਕ ਕਿ ਹਰ ਇੱਕ ਮਨੁੱਖ ਪਾਣੀ ਲੈਣ ਲਈ ਵੀ ਆਪਣੇ ਹਥਿਆਰ ਨਾਲ ਰੱਖਦਾ ਸੀ।
Now I and my brethren, and my servants, and the watchmen that followed me, did not put off our clothes: only every man stripped himself when he was to be washed.