< ਨਹਮਯਾਹ 4 >

1 ਜਦ ਸਨਬੱਲਟ ਨੇ ਸੁਣਿਆ ਕਿ ਅਸੀਂ ਸ਼ਹਿਰਪਨਾਹ ਨੂੰ ਬਣਾ ਰਹੇ ਹਾਂ ਤਾਂ ਉਸ ਨੂੰ ਗੁੱਸਾ ਚੜ੍ਹਿਆ ਅਤੇ ਉਹ ਬਹੁਤ ਨਰਾਜ਼ ਹੋਇਆ ਅਤੇ ਯਹੂਦੀਆਂ ਦਾ ਮਖ਼ੌਲ ਉਡਾਉਣ ਲੱਗਾ।
But when Sanballat heard that we were building the wall, he was angry, and was very indignant, and mocked the Jews.
2 ਉਸ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੀ ਫ਼ੌਜ ਦੇ ਸਾਹਮਣੇ ਕਿਹਾ, “ਇਹ ਨਿਰਬਲ ਯਹੂਦੀ ਕੀ ਕਰ ਰਹੇ ਹਨ? ਕੀ ਉਹ ਆਪਣੀਆਂ ਕੰਧਾਂ ਨੂੰ ਮਜ਼ਬੂਤ ਕਰਨਗੇ? ਕੀ ਉਹ ਬਲੀਆਂ ਚੜ੍ਹਾਉਣਗੇ? ਕੀ ਉਹ ਇੱਕ ਹੀ ਦਿਨ ਵਿੱਚ ਸਭ ਕੁਝ ਬਣਾ ਲੈਣਗੇ? ਕੀ ਉਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁਗ ਕੇ ਫਿਰ ਨਵਾਂ ਬਣਾ ਲੈਣਗੇ?”
He spoke before his brothers and the army of Samaria, and said, “What are these feeble Jews doing? Will they fortify themselves? Will they sacrifice? Will they finish in a day? Will they revive the stones out of the heaps of rubbish, since they are burned?”
3 ਤਦ ਤੋਬਿਆਹ ਅੰਮੋਨੀ ਨੇ ਜਿਹੜਾ ਉਸ ਦੇ ਨਾਲ ਸੀ, ਕਹਿਣ ਲੱਗਾ, “ਜੋ ਕੁਝ ਇਹ ਬਣਾ ਰਹੇ ਹਨ ਜੇ ਇੱਕ ਲੂੰਬੜੀ ਵੀ ਇਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਇਸ ਕੰਧ ਨੂੰ ਢਾਹ ਦੇਵੇਗੀ!”
Now Tobiah the Ammonite was by him, and he said, “What they are building, if a fox climbed up it, he would break down their stone wall.”
4 “ਹੇ ਸਾਡੇ ਪਰਮੇਸ਼ੁਰ, ਸਾਡੀ ਸੁਣ ਕਿਉਂ ਜੋ ਸਾਡਾ ਨਿਰਾਦਰ ਹੁੰਦਾ ਹੈ। ਉਨ੍ਹਾਂ ਦੀ ਇਸ ਨਿੰਦਿਆ ਨੂੰ ਮੁੜ ਉਨ੍ਹਾਂ ਦੇ ਸਿਰ ਉੱਤੇ ਮੋੜ ਦੇ, ਅਤੇ ਗ਼ੁਲਾਮੀ ਦੇ ਦੇਸ਼ ਵਿੱਚ ਉਨ੍ਹਾਂ ਨੂੰ ਲੁੱਟ ਦਾ ਮਾਲ ਬਣਾ ਦੇ।
“Hear, our God, for we are despised. Turn back their reproach on their own head. Give them up for a plunder in a land of captivity.
5 ਉਨ੍ਹਾਂ ਦੀ ਬੁਰਿਆਈ ਨੂੰ ਨਾ ਢੱਕ ਅਤੇ ਉਨ੍ਹਾਂ ਦੇ ਪਾਪ ਤੇਰੇ ਸਾਹਮਣਿਓਂ ਨਾ ਮਿਟਣ, ਕਿਉਂ ਜੋ ਉਨ੍ਹਾਂ ਨੇ ਤੇਰੇ ਕ੍ਰੋਧ ਨੂੰ ਕਾਰੀਰਗਾਂ ਦੇ ਅੱਗੇ ਭੜਕਾਇਆ ਹੈ।”
Don’t cover their iniquity. Don’t let their sin be blotted out from before you; for they have insulted the builders.”
6 ਸੋ ਅਸੀਂ ਸ਼ਹਿਰਪਨਾਹ ਨੂੰ ਬਣਾਉਂਦੇ ਗਏ ਅਤੇ ਸਾਰੀ ਸ਼ਹਿਰਪਨਾਹ ਅੱਧੀ ਉਚਾਈ ਤੱਕ ਜੁੜ ਗਈ ਕਿਉਂ ਜੋ ਲੋਕ ਪੂਰੇ ਦਿਲ ਨਾਲ ਕੰਮ ਕਰ ਰਹੇ ਸਨ।
So we built the wall; and all the wall was joined together to half its height, for the people had a mind to work.
7 ਫਿਰ ਅਜਿਹਾ ਹੋਇਆ ਕਿ ਸਨਬੱਲਟ, ਤੋਬਿਆਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀ ਸ਼ਹਿਰਪਨਾਹ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਸ ਦੀਆਂ ਦਰਾਰਾਂ ਭਰਦੀਆਂ ਜਾਂਦੀਆਂ ਹਨ ਤਾਂ ਉਹ ਬਹੁਤ ਹੀ ਗੁੱਸੇ ਹੋ ਗਏ।
But when Sanballat, Tobiah, the Arabians, the Ammonites, and the Ashdodites heard that the repairing of the walls of Jerusalem went forward, and that the breaches began to be filled, they were very angry;
8 ਤਦ ਉਨ੍ਹਾਂ ਸਾਰਿਆਂ ਨੇ ਇੱਕ ਮਨ ਹੋ ਕੇ ਯੋਜਨਾ ਬਣਾਈ ਕਿ ਆਓ, ਯਰੂਸ਼ਲਮ ਨਾਲ ਲੜੀਏ ਅਤੇ ਉਸ ਵਿੱਚ ਗੜ੍ਹਬੜ ਪਾ ਦੇਈਏ।
and they all conspired together to come and fight against Jerusalem, and to cause confusion among us.
9 ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਦੇ ਡਰ ਕਾਰਨ ਉਨ੍ਹਾਂ ਦੇ ਵਿਰੁੱਧ ਦਿਨ ਰਾਤ ਪਹਿਰਾ ਖੜ੍ਹਾ ਕੀਤਾ।
But we made our prayer to our God, and set a watch against them day and night because of them.
10 ੧੦ ਤਦ ਯਹੂਦਾਹ ਦੇ ਲੋਕਾਂ ਨੇ ਕਿਹਾ, “ਭਾਰ ਚੁੱਕਣ ਵਾਲਿਆਂ ਦਾ ਬਲ ਘੱਟਦਾ ਜਾਂਦਾ ਹੈ ਅਤੇ ਮਲਬਾ ਬਹੁਤ ਪਿਆ ਹੋਇਆ ਹੈ, ਇਸ ਲਈ ਅਸੀਂ ਸ਼ਹਿਰਪਨਾਹ ਨੂੰ ਨਹੀਂ ਬਣਾ ਸਕਦੇ।”
Judah said, “The strength of the bearers of burdens is fading and there is much rubble, so that we are not able to build the wall.”
11 ੧੧ ਅਤੇ ਸਾਡੇ ਵਿਰੋਧੀ ਕਹਿਣ ਲੱਗੇ, “ਜਦ ਤੱਕ ਅਸੀਂ ਉਨ੍ਹਾਂ ਦੇ ਵਿੱਚ ਜਾ ਕੇ ਉਨ੍ਹਾਂ ਨੂੰ ਮਾਰ ਨਾ ਦੇਈਏ ਅਤੇ ਉਨ੍ਹਾਂ ਦੇ ਕੰਮ ਨੂੰ ਬੰਦ ਨਾ ਕਰ ਦੇਈਏ, ਤਦ ਤੱਕ ਨਾ ਉਹ ਕੁਝ ਜਾਨਣਗੇ ਅਤੇ ਨਾ ਹੀ ਵੇਖਣਗੇ।”
Our adversaries said, “They will not know or see, until we come in among them and kill them, and cause the work to cease.”
12 ੧੨ ਫਿਰ ਅਜਿਹਾ ਹੋਇਆ ਕਿ ਜੋ ਯਹੂਦੀ ਜਿਹੜੇ ਉਨ੍ਹਾਂ ਦੇ ਨੇੜੇ-ਤੇੜੇ ਵੱਸਦੇ ਸਨ, ਉਨ੍ਹਾਂ ਨੇ ਆ ਕੇ ਸਾਨੂੰ ਦਸ ਵਾਰੀ ਦੱਸਿਆ, ਉਹ ਸਾਰੀਆਂ ਥਾਵਾਂ ਵਿੱਚੋਂ ਸਾਡੇ ਉੱਤੇ ਹਮਲਾ ਕਰਨਗੇ।
When the Jews who lived by them came, they said to us ten times from all places, “Wherever you turn, they will attack us.”
13 ੧੩ ਇਸ ਕਰਕੇ ਮੈਂ ਲੋਕਾਂ ਨੂੰ ਉਨ੍ਹਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।
Therefore I set guards in the lowest parts of the space behind the wall, in the open places. I set the people by family groups with their swords, their spears, and their bows.
14 ੧੪ ਤਦ ਮੈਂ ਸਭ ਕੁਝ ਵੇਖ ਕੇ ਉੱਠਿਆ ਅਤੇ ਸਾਮੰਤਾਂ ਅਤੇ ਹਾਕਮਾਂ ਅਤੇ ਬਾਕੀ ਸਾਰੇ ਲੋਕਾਂ ਨੂੰ ਕਿਹਾ, “ਉਨ੍ਹਾਂ ਤੋਂ ਨਾ ਡਰੋ, ਪ੍ਰਭੂ ਨੂੰ ਜੋ ਮਹਾਨ ਅਤੇ ਭੈਅ ਯੋਗ ਹੈ, ਯਾਦ ਰੱਖੋ ਅਤੇ ਆਪਣੇ ਭਰਾਵਾਂ, ਆਪਣੇ ਪੁੱਤਰਾਂ, ਆਪਣੀਆਂ ਧੀਆਂ, ਆਪਣੀਆਂ ਪਤਨੀਆਂ ਅਤੇ ਆਪਣੇ ਘਰਾਂ ਲਈ ਲੜੋ!”
I looked, and rose up, and said to the nobles, to the rulers, and to the rest of the people, “Don’t be afraid of them! Remember the Lord, who is great and awesome, and fight for your brothers, your sons, your daughters, your wives, and your houses.”
15 ੧੫ ਫਿਰ ਅਜਿਹਾ ਹੋਇਆ ਕਿ ਜਦ ਸਾਡੇ ਵੈਰੀਆਂ ਨੇ ਸੁਣਿਆ ਕਿ ਇਸ ਗੱਲ ਦਾ ਸਾਨੂੰ ਪਤਾ ਲੱਗ ਗਿਆ ਹੈ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਯੋਜਨਾ ਨੂੰ ਅਸਫ਼ਲ ਕਰ ਦਿੱਤਾ ਹੈ ਤਾਂ ਅਸੀਂ ਸਾਰੇ ਸ਼ਹਿਰਪਨਾਹ ਵੱਲ ਮੁੜ ਆਏ ਅਤੇ ਹਰ ਇੱਕ ਮਨੁੱਖ ਆਪਣੇ-ਆਪਣੇ ਕੰਮ ਨੂੰ ਗਿਆ।
When our enemies heard that it was known to us, and God had brought their counsel to nothing, all of us returned to the wall, everyone to his work.
16 ੧੬ ਫਿਰ ਉਸ ਦਿਨ ਤੋਂ ਮੇਰੇ ਅੱਧੇ ਜੁਆਨ ਤਾਂ ਕੰਮ ਵਿੱਚ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ, ਢਾਲਾਂ ਤੇ ਕਮਾਨਾਂ ਲੈ ਕੇ ਅਤੇ ਸ਼ਸਤਰ ਪਾ ਕੇ ਰਹਿੰਦੇ ਸਨ ਅਤੇ ਹਾਕਮ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਰਹਿੰਦੇ ਸਨ।
From that time forth, half of my servants did the work, and half of them held the spears, the shields, the bows, and the coats of mail; and the rulers were behind all the house of Judah.
17 ੧੭ ਉਹ ਜਿਹੜੇ ਸ਼ਹਿਰਪਨਾਹ ਬਣਾਉਂਦੇ ਸਨ ਅਤੇ ਉਹ ਜਿਹੜੇ ਭਾਰ ਚੁੱਕਦੇ ਸਨ, ਇੱਕ ਹੱਥ ਨਾਲ ਕੰਮ ਕਰਦੇ ਸਨ ਅਤੇ ਦੂਜੇ ਹੱਥ ਨਾਲ ਹਥਿਆਰ ਫੜ੍ਹੀ ਰੱਖਦੇ ਸਨ,
Those who built the wall, and those who bore burdens loaded themselves; everyone with one of his hands did the work, and with the other held his weapon.
18 ੧੮ ਅਤੇ ਰਾਜ ਮਿਸਤਰੀ ਆਪਣੇ-ਆਪਣੇ ਕਮਰ-ਕੱਸਿਆਂ ਵਿੱਚ ਆਪਣੀਆਂ ਤਲਵਾਰਾਂ ਬੰਨ੍ਹ ਕੇ ਕੰਮ ਕਰਦੇ ਸਨ ਪਰ ਨਰਸਿੰਗੇ ਦਾ ਫੂਕਣ ਵਾਲਾ ਮੇਰੇ ਕੋਲ ਰਹਿੰਦਾ ਸੀ।
Among the builders, everyone wore his sword at his side, and so built. He who sounded the trumpet was by me.
19 ੧੯ ਇਸ ਲਈ ਮੈਂ ਸਾਮੰਤਾਂ, ਹਾਕਮਾਂ ਅਤੇ ਬਾਕੀ ਦੇ ਸਾਰੇ ਲੋਕਾਂ ਨੂੰ ਕਿਹਾ, “ਕੰਮ ਬਹੁਤ ਹੈ ਅਤੇ ਫੈਲਿਆ ਹੋਇਆ ਹੈ ਅਤੇ ਅਸੀਂ ਸਾਰੇ ਸ਼ਹਿਰਪਨਾਹ ਉੱਤੇ ਖਿੱਲਰੇ ਹੋਏ ਹਾਂ ਅਤੇ ਇੱਕ ਦੂਜੇ ਤੋਂ ਦੂਰ ਹਾਂ,
I said to the nobles, and to the rulers and to the rest of the people, “The work is great and widely spread out, and we are separated on the wall, far from one another.
20 ੨੦ ਇਸ ਲਈ ਜਿੱਧਰੋਂ ਵੀ ਤੁਸੀਂ ਨਰਸਿੰਗੇ ਦੀ ਅਵਾਜ਼ ਸੁਣੋ ਉੱਥੇ ਹੀ ਸਾਡੇ ਕੋਲ ਇਕੱਠੇ ਹੋ ਜਾਇਓ। ਸਾਡਾ ਪਰਮੇਸ਼ੁਰ ਸਾਡੇ ਲਈ ਲੜੇਗਾ।”
Wherever you hear the sound of the trumpet, rally there to us. Our God will fight for us.”
21 ੨੧ ਇਸ ਤਰ੍ਹਾਂ ਅਸੀਂ ਕੰਮ ਕਰਦੇ ਰਹੇ, ਅਤੇ ਉਨ੍ਹਾਂ ਵਿੱਚੋਂ ਅੱਧੇ ਸੂਰਜ ਚੜ੍ਹਨ ਤੋਂ ਲੈ ਕੇ ਤਾਰਿਆਂ ਦੇ ਵਿਖਾਈ ਦੇਣ ਤੱਕ ਬਰਛੀਆਂ ਫੜ੍ਹੀ ਰੱਖਦੇ ਸਨ।
So we did the work. Half of the people held the spears from the rising of the morning until the stars appeared.
22 ੨੨ ਫਿਰ ਉਸ ਸਮੇਂ ਮੈਂ ਲੋਕਾਂ ਨੂੰ ਇਹ ਵੀ ਕਿਹਾ, “ਹਰ ਇੱਕ ਮਨੁੱਖ ਆਪਣੇ ਸੇਵਕ ਸਮੇਤ ਯਰੂਸ਼ਲਮ ਵਿੱਚ ਰਾਤ ਕੱਟਿਆ ਕਰੇ ਤਾਂ ਜੋ ਉਹ ਰਾਤ ਨੂੰ ਸਾਡੇ ਲਈ ਪਹਿਰਾ ਦੇਣ ਅਤੇ ਦਿਨ ਨੂੰ ਕੰਮ ਕਰਨ।”
Likewise at the same time I said to the people, “Let everyone with his servant lodge within Jerusalem, that in the night they may be a guard to us, and may labor in the day.”
23 ੨੩ ਇਸ ਤਰ੍ਹਾਂ ਨਾ ਤਾਂ ਮੈਂ ਆਪਣੇ ਕੱਪੜੇ ਲਾਹੁੰਦਾ ਸੀ, ਨਾ ਮੇਰੇ ਭਰਾ, ਨਾ ਮੇਰੇ ਜੁਆਨ ਅਤੇ ਨਾ ਉਹ ਲੋਕ ਜਿਹੜੇ ਰਾਖੀ ਕਰਨ ਲਈ ਮੇਰੇ ਨਾਲ ਸਨ, ਆਪਣੇ ਕੱਪੜੇ ਲਾਹੁੰਦੇ ਸਨ, ਇੱਥੋਂ ਤੱਕ ਕਿ ਹਰ ਇੱਕ ਮਨੁੱਖ ਪਾਣੀ ਲੈਣ ਲਈ ਵੀ ਆਪਣੇ ਹਥਿਆਰ ਨਾਲ ਰੱਖਦਾ ਸੀ।
So neither I, nor my brothers, nor my servants, nor the men of the guard who followed me took off our clothes. Everyone took his weapon to the water.

< ਨਹਮਯਾਹ 4 >